Lumina
Psalms

When I Am Afraid

Psalms 56·Punjabi Bible

1ਮੈਂ ਤੁਹਾਡੀ ਮਹਾਨਤਾ ਬਾਰੇ ਦੱਸਾਂਗਾ, ਯਹੋਵਾਹ ਮੇਰੇ ਮਾਲਕ। ਮੈਂ ਸਿਰਫ਼ ਤੇਰੀ ਅਤੇ ਤੇਰੀ ਚੰਗਿਆਈ ਬਾਰੇ ਗੱਲ ਕਰਾਂਗਾ।"

2ਹੇ ਪਰਮੇਸ਼ੁਰ, ਤੁਸੀਂ ਮੈਨੂੰ ਉਦੋਂ ਤੋਂ ਸਿੱਖਿਆ ਦਿੱਤੀ ਹੈ ਜਦੋਂ ਮੈਂ ਹਾਲੇ ਜਵਾਨ ਮੁੰਡਾ ਸਾਂ। ਅਤੇ ਅੱਜ ਦੇ ਦਿਨ ਤੱਕ ਵੀ ਮੈਂ ਲੋਕਾਂ ਨੂੰ ਤੁਹਾਡੇ ਅਦਭੁਤ ਕਾਰਜਾਂ ਬਾਰੇ ਦੱਸਿਆ ਹੈ।"

3ਹੁਣ ਮੈਂ ਬੁੱਢਾ ਹਾਂ ਅਤੇ ਮੇਰੇ ਵਾਲ ਧੌਲੇ ਹਨ। ਪਰ ਹੇ ਪਰਮੇਸ਼ੁਰ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਹੀਂ ਛੱਡੇਂਗਾ। ਮੈਂ ਤੁਹਾਡੀ ਸ਼ਕਤੀ ਅਤੇ ਮਹਾਨਤਾ ਬਾਰੇ ਹਰ ਨਵੀਂ ਪੀੜੀ ਨੂੰ ਦੱਸਾਂਗਾ।"

4ਹੇ ਪਰਮੇਸ਼ੁਰ, ਤੁਹਾਡੀ ਮਹਾਨਤਾ ਅਕਾਸ਼ਾਂ ਤੱਕ ਪਹੁੰਚਦੀ ਹੈ। ਹੇ ਪਰਮੇਸ਼ੁਰ ਕੋਈ ਵੀ ਦੇਵਤਾ ਤੇਰੇ ਵਰਗਾ ਨਹੀਂ ਹੈ। ਤੁਸਾਂ ਮਹਾਨ ਅਤੇ ਅਦਭੁਤ ਗੱਲਾਂ ਕੀਤੀਆਂ ਹਨ।"

5ਤੁਸੀਂ ਮੈਨੂੰ ਮੂਸੀਬਤਾਂ ਅਤੇ ਬੁਰੇ ਵਕਤ ਵਿਖਾਏ, ਪਰ ਤੂੰ ਮੇਰੀ ਉਨ੍ਹਾਂ ਸਭ ਤੋਂ ਰੱਖਿਆ ਕੀਤੀ, ਅਤੇ ਮੈਨੂੰ ਜਿਉਂਦਿਆਂ ਰੱਖਿਆ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮੈਂ ਕਿੰਨਾ ਡੂੰਘਾ ਡੁੱਬਿਆ, ਤੁਸੀਂ ਮੈਨੂੰ ਮੇਰੀਆਂ ਮੁਸੀਬਤਾਂ ਤੋਂ ਬਾਹਰ ਕੱਢ ਲਿਆ।"

Psalms 56 illustration - Psalms Chapter 56

6ਤੁਸੀਂ ਪਹਿਲਾਂ ਨਾਲੋਂ ਵੱਡੇਰੀਆਂ ਗੱਲਾਂ ਕਰਨ ਵਿੱਚ ਮੇਰੀ ਸਹਾਇਤਾ ਕਰੋ। ਮੈਨੂੰ ਸੁਕੂਨ ਪਹੁੰਚਾਉਂਦੇ ਰਹੋ।"

7ਮੈਂ ਸਾਜ਼ ਵਜਾਵਾਂਗਾ ਅਤੇ ਤੁਹਾਡੀ ਉਸਤਤਿ ਕਰਾਂਗਾ, ਮੇਰੇ ਪਰਮੇਸ਼ੁਰ, ਮੈਂ ਗਾਵਾਂਗਾ ਕਿ ਤੁਹਾਡੇ ਉੱਤੇ ਇਤਬਾਰ ਕੀਤਾ ਜਾ ਸੱਕਦਾ ਹੈ। ਮੈਂ ਆਪਣੀ ਸਾਰੰਗੀ ਨਾਲ ਇਸਰਾਏਲ ਦੇ ਪਵਿੱਤਰ ਯਹੋਵਾਹ ਲਈ ਗੀਤ ਗਾਵਾਂਗਾ।"

8ਤੁਸੀਂ ਮੇਰੀ ਆਤਮਾ ਨੂੰ ਬਚਾਇਆ। ਮੇਰੀ ਆਤਮਾ ਖੁਸ਼ ਹੋਵੇਗੀ। ਮੈਂ ਆਪਣੇ ਬੁਲ੍ਹਾਂ ਨਾਲ ਉਸਤਤਿ ਦੇ ਗੀਤ ਗਾਵਾਂਗਾ।"

9ਮੇਰੀ ਜ਼ੁਬਾਨ ਸਦਾ ਤੁਹਾਡੀ ਚੰਗਿਆਈ ਬਾਰੇ ਗਾਵੇਗੀ ਅਤੇ ਉਹ ਲੋਕ ਜਿਹੜੇ ਮੈਨੂੰ ਮਾਰਨਾ ਚਾਹੁੰਦੇ ਹਨ ਹਾਰ ਜਾਣਗੇ ਅਤੇ ਬੇਇੱਜ਼ਤ ਹੋਣਗੇ।"

10ਸੁਲੇਮਾਨ ਨੂੰ। ਹੇ ਪਰਮੇਸੁਰ, ਰਾਜੇ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੇ ਵਾਂਗ ਸਿਆਣੇ ਨਿਆਂ ਕਰੇ। ਅਤੇ ਰਾਜੇ ਦੇ ਪੁੱਤਰ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੀ ਚੰਗਿਆਈ ਬਾਰੇ ਜਾਣ ਜਾਵੇ।"

Psalms 56 illustration - Psalms Chapter 56

11ਰਾਜੇ ਦੀ ਸਹਾਇਤਾ ਕਰੋ ਕਿ ਉਹ ਤੁਹਾਡੇ ਲੋਕਾਂ ਬਾਰੇ ਨਿਰਪੱਖ ਨਿਆਂ ਕਰੇ। ਰਾਜੇ ਦੀ ਸਹਾਇਤਾ ਕਰੇ ਕਿ ਉਹ ਤੁਹਾਡੇ ਗਰੀਬ ਲੋਕਾਂ ਬਾਰੇ ਸਿਆਣੇ ਨਿਆਂ ਕਰੇ।"

12ਇਸ ਪੂਰੀ ਧਰਤੀ ਉੱਤੇ ਅਮਨ ਤੇ ਇਨਸਾਫ਼ ਹੋਵੇ।"

13ਰਾਜੇ ਨੂੰ ਆਪਣੇ ਗਰੀਬ ਲੋਕਾਂ ਲਈ ਨਿਰਪੱਖ ਹੋਣ ਦਿਉ। ਉਸ ਨੂੰ ਬੇਸਹਾਰਿਆਂ ਦੀ ਸਹਾਇਤਾ ਕਰਨ ਦਿਉ ਉਸ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਦਿਉ ਜਿਹੜੇ ਉਨ੍ਹਾਂ ਉੱਤੇ ਜ਼ੁਲਮ ਕਰਦੇ ਹਨ।"

Chapter Complete

You have read Psalms 56

13 verses