1ਲੋਕਾਂ ਨੂੰ ਰਾਜੇ ਦਾ ਡਰ ਹੋਵੇ ਅਤੇ ਉਹ ਉਸਦੀ ਇੱਜ਼ਤ ਕਰਨ, ਜਿੰਨਾ ਚਿਰ ਸੂਰਜ ਚਮਕ ਰਿਹਾ ਅਤੇ ਚੰਨ ਅਕਾਸ਼ ਵਿੱਚ ਹੈ। ਲੋਕ ਡਰਨ ਅਤੇ ਸਦਾ ਉਸਦੀ ਇੱਜ਼ਤ ਕਰਨ।"
2ਰਾਜੇ ਦੀ ਸਹਾਇਤਾ ਕਰੋ ਕਿ ਉਹ ਉਸ ਵਰੱਖਾ ਵਾਂਗ ਹੋਵੇ ਜਿਹੜੀ ਖੇਤਾਂ ਉੱਤੇ ਵਰ੍ਹਦੀ ਹੈ, ਜਿਵੇਂ ਧਰਤੀ ਉੱਤੇ ਫ਼ੁਹਾਰ ਪੈਂਦੀ ਹੈ।"
3ਨੇਕੀ ਨੂੰ ਖਿੜਨ ਦਿਉ ਜਦੋਂ ਤੱਕ ਕਿ ਉਹ ਰਾਜਾ ਹੈ, ਅਮਨ ਨੂੰ ਜਾਰੀ ਰਹਿਣ ਦਿਉ ਜਿੰਨਾ ਚਿਰ ਕਿ ਚੰਨ ਹੈ।"
4ਉਸ ਦੇ ਰਾਜ ਨੂੰ ਸਾਗਰ ਤੋਂ ਸਾਗਰ, ਫ਼ਰਾਤ ਨਦੀ ਤੋਂ ਲੈ ਕੇ ਧਰਤੀ ਦੀਆਂ ਦੁਰਾਡੀਆਂ ਥਾਵਾਂ ਤੱਕ ਫ਼ੈਲਣ ਦਿਉ।"
5ਮਾਰੂਥਲ ਦੇ ਸਾਰੇ ਵਿਰਸੇ ਉਸ ਨੂੰ ਝੁਕਣ। ਉਸ ਦੇ ਸਾਰੇ ਦੁਸ਼ਮਣ ਗੰਦਗੀ ਵਿੱਚ ਉਨ੍ਹਾਂ ਦੇ ਮੂੰਹਾਂ ਨਾਲ ਉਸ ਦੇ ਅੱਗੇ ਝੁਕਣ।"

6ਤਾਰਸ਼ਿਸ਼ ਦੇ ਰਾਜੇ ਅਤੇ ਦੂਰ ਦੁਰਾਡੇ ਦੇ ਸਾਰੇ ਦੇਸ਼ ਉਸ ਲਈ ਸੁਗਾਤਾਂ ਲਿਆਉਣ। ਸ਼ੇਬਾ ਅਤੇ ਸ਼ੇਬਾ ਦੇ ਰਾਜੇ ਉਸ ਨੂੰ ਆਪਣੀ ਸ਼ਰਧਾਂਜਲੀ ਲਿਆਉਣ।"
7ਸਾਡੇ ਰਾਜੇ ਨੂੰ ਸਾਰੇ ਰਾਜੇ ਝੁਕਣ ਸਾਰੀਆਂ ਕੌਮਾਂ ਉਸਦੀ ਸੇਵਾ ਕਰਨ।"
8ਸਾਡਾ ਰਾਜਾ ਬੇਸਹਾਰਿਆਂ ਦੀ ਸਹਾਇਤਾ ਕਰਦਾ ਹੈ। ਸਾਡਾ ਰਾਜਾ ਗਰੀਬ ਬੇਸਹਾਰੇ ਲੋਕਾਂ ਦੀ ਸਹਾਇਤਾ ਕਰਦਾ ਹੈ।"
9ਗਰੀਬ ਬੇਸਹਾਰੇ ਲੋਕ ਉਸ ਉੱਤੇ ਨਿਰਭਰ ਕਰਦੇ ਹਨ, ਰਾਜਾ ਉਨ੍ਹਾਂ ਨੂੰ ਜਿਉਂਦਿਆਂ ਰੱਖਦਾ ਹੈ।"
10ਰਾਜਾ ਉਨ੍ਹਾਂ ਨੂੰ ਜ਼ਾਲਮ ਲੋਕਾਂ ਤੋਂ ਬਚਾਉਂਦਾ ਹੈ, ਜਿਹੜੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ। ਰਾਜੇ ਲਈ ਉਨ੍ਹਾਂ ਲੋਕਾਂ ਦਾ ਜੀਵਨ ਬਹੁਤ ਮਹੱਤਵਪੂਰਣ ਹੈ।"

11ਰਾਜਾ ਅਮਰ ਰਹੇ। ਅਤੇ ਉਸ ਨੂੰ ਸ਼ੀਬਾ ਪਾਸੋਂ ਸੋਨਾ ਪ੍ਰਾਪਤ ਹੋਵੇ, ਰਾਜੇ ਲਈ ਪ੍ਰਾਰਥਨਾ ਕਰੋ, ਉਸ ਨੂੰ ਹਰ ਰੋਜ਼ ਅਸੀਸ ਦਿਉ।"
You have read Psalms 57
11 verses