1ਜੇ ਉਹ ਕਿਸੇ ਚੀਜ਼ ਨੂੰ ਦੇਖਦਿਆਂ ਹੀ ਪਸੰਦ ਕਰਦੇ ਹਨ ਤਾਂ ਉਹ ਅੱਗੇ ਵੱਧਕੇ ਹਾਸਲ ਕਰ ਲੈਂਦੇ ਹਨ। ਉਹ ਮਨ ਭਾਉਂਦੀਆਂ ਗੱਲਾਂ ਕਰਦੇ ਹਨ।"
2ਉਹ ਲੋਕਾਂ ਬਾਰੇ, ਮੰਦੀਆਂ ਅਤੇ ਕਰੂਰ ਗੱਲਾਂ ਆਖਦੇ ਹਨ। ਉਹ ਗੁਮਾਨੀ ਤੇ ਜ਼ਿੱਦੀ ਹਨ। ਅਤੇ ਉਹ ਸਦਾ ਦੂਸਰੇ ਲੋਕਾਂ ਤੋਂ ਲਾਹਾ ਖੱਟਣ ਦੀਆਂ ਵਿਉਂਤਾਂ ਬਣਉਂਦੇ ਹਨ।"
3ਜਿਸ ਢੰਗ ਨਾਲ ਉਹ ਗੱਲਾਂ ਕਰਦੇ ਹਨ ਦਰਸਾਉਂਦਾ ਹੈ ਕਿ ਉਹ ਆਪਣੇ-ਆਪ ਨੂੰ ਦੇਵਤੇ ਸਮਝਦੇ ਹਨ। ਉਹ ਸੋਚਦੇ ਹਨ ਕਿ ਉਹ ਧਰਤੀ ਦੇ ਹਾਕਮ ਹਨ।"
4ਇਸ ਲਈ ਪਰਮੇਸ਼ੁਰ ਦੇ ਬੰਦੇ ਵੀ ਉਨ੍ਹਾਂ ਕੋਲ ਆਉਂਦੇ ਹਨ ਅਤੇ ਉਨ੍ਹਾਂ ਦੀਆਂ ਆਖੀਆਂ ਗੱਲਾਂ ਕਰਦੇ ਹਨ।"
5ਉਹ ਮੰਦੇ ਲੋਕ ਆਖਦੇ ਹਨ, “ਜੋ ਕੁਝ ਅਸੀਂ ਕਰਦੇ ਹਾਂ ਪਰਮੇਸ਼ੁਰ ਜਾਣਦਾ ਹੀ ਨਹੀਂ। ਸਰਬ ਉੱਚ ਪਰਮੇਸ਼ੁਰ ਨੂੰ ਨਹੀਂ ਪਤਾ।”"

6ਉਹ ਗੁਮਾਨੀ ਲੋਕ ਕਮੀਨੇ ਹਨ, ਪਰ ਉਹ ਅਮੀਰ ਹਨ ਅਤੇ ਉਹ ਹੋਰ ਅਮੀਰ ਹੁੰਦੇ ਜਾਂਦੇ ਹਨ।"
7ਇਸ ਲਈ ਮੈਂ ਆਪਣਾ ਹਿਰਦਾ ਸ਼ੁੱਧ ਕਿਉਂ ਕਰਾਂ? ਮੈਂ ਆਪਣੇ ਹੱਥਾਂ ਨੂੰ ਸਾਫ਼ ਕਿਉਂ ਕਰਾਂ?"
8ਹੇ ਪਰਮੇਸ਼ੁਰ, ਮੈਂ ਸਾਰਾ ਦਿਨ ਦੁੱਖ ਭੋਗਦਾ ਹਾਂ। ਅਤੇ ਤੁਸੀਂ ਹਰ ਸਵੇਰ ਮੈਨੂੰ ਦੁੱਖ ਦਿੰਦੇ ਹੋ।"
9ਹੇ ਪਰਮੇਸ਼ੁਰ, ਮੈਂ ਇਸ ਬਾਰੇ ਹੋਰਾਂ ਲੋਕਾਂ ਨਾਲ ਗੱਲ ਕਰਨੀ ਚਾਹੀ। ਪਰ ਜੇਕਰ ਮੈਂ ਉਸ ਤਰ੍ਹਾਂ ਬੋਲਿਆ ਹੁੰਦਾ, ਮੈਂ ਬਿਲਕੁਲ ਉਨ੍ਹਾਂ ਜਿਹਾ ਹੋਵਾਂਗਾ। ਮੈਂ ਤੁਹਾਡੇ ਲੋਕਾਂ ਨੂੰ ਧੋਖਾ ਦਿੱਤਾ ਹੁੰਦਾ।"
10ਮੈਂ ਇਹ ਗੱਲਾਂ ਸਮਝਣ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਇਹ ਮੇਰੇ ਲਈ ਬਹੁਤ ਮੁਸ਼ਕਿਲ ਸੀ।"

11ਜਦੋਂ ਤੱਕ ਕਿ ਮੈਂ ਤੁਹਾਡੇ ਮੰਦਰ ਵਿੱਚ ਨਹੀਂ ਗਿਆ। ਮੈਂ ਪਰਮੇਸ਼ੁਰ ਦੇ ਮੰਦਰ ਵਿੱਚ ਗਿਆ, ਅਤੇ ਫ਼ੇਰ ਮੈਂ ਸਮਝ ਗਿਆ ਸਾਂ।"
12ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਉਨ੍ਹਾਂ ਲੋਕਾਂ ਨੂੰ ਖਤਰਨਾਕ ਸਥਿਤੀ ਵਿੱਚ ਪਾ ਦਿੱਤਾ ਹੈ। ਉਨ੍ਹਾਂ ਲਈ ਡਿੱਗ ਪੈਣਾ ਅਤੇ ਤਬਾਹ ਹੋ ਜਾਣਾ ਕਿੰਨਾ ਆਸਾਨ ਹੈ।"
13ਅਚਾਨਕ ਹੀ ਮੁਸੀਬਤ ਆ ਸੱਕਦੀ ਹੈ। ਅਤੇ ਫ਼ੇਰ ਉਹ ਗੁਮਾਨੀ ਲੋਕ ਬਰਬਾਦ ਹੋ ਜਾਣਗੇ। ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰ ਸੱਕਦੀਆਂ ਹਨ ਅਤੇ ਫ਼ੇਰ ਉਹ ਖਤਮ ਹੋ ਜਾਣਗੇ।"
14ਯਹੋਵਾਹ, ਉਹ ਲੋਕ ਸੁਪਨੇ ਵਾਂਗ ਹੋਣਗੇ ਜਿਸ ਨੂੰ ਅਸੀਂ ਜਾਗਣ ਉੱਤੇ ਭੁੱਲ ਜਾਂਦੇ ਹਾਂ। ਤੁਸੀਂ ਉਨ੍ਹਾਂ ਨੂੰ ਸਾਡੇ ਸੁਪਨਿਆਂ ਦੇ ਦਾਨਵਾਂ ਵਾਂਗ ਗਾਇਬ ਕਰ ਦਿਉਂਗੇ।"
15ਮੈਂ ਬਹੁਤ ਮੂਰਖ ਸਾਂ, ਹਾਂ ਅਮੀਰਾਂ ਅਤੇ ਕਮੀਨੇ ਲੋਕਾਂ ਬਾਰੇ ਸੋਚਿਆ ਅਤੇ ਮੈਂ ਪਰੇਸ਼ਾਨ ਹੋ ਗਿਆ। ਹੇ ਪਰਮੇਸ਼ੁਰ, ਮੈਂ ਬੇਚੈਨ ਅਤੇ ਤੁਹਾਡੇ ਉੱਤੇ ਗੁੱਸੇ ਸਾਂ ਅਤੇ ਮੈਂ ਮੂਰਖ ਅਗਿਆਨੀ ਜਾਨਵਰ ਵਰਗਾ ਵਿਹਾਰ ਕੀਤਾ।"

16ਮੇਰੇ ਕੋਲ ਲੋੜੀਂਦੀ ਹਰ ਚੀਜ਼ ਹੈ। ਮੈਂ ਸਦਾ ਤੁਹਾਡੇ ਨਾਲ ਹਾਂ। ਹੇ ਪਰਮੇਸ਼ੁਰ, ਤੁਸੀਂ ਮੇਰਾ ਹੱਥ ਫ਼ੜਿਆ ਹੈ।"
17ਹੇ ਪਰਮੇਸ਼ੁਰ ਤੁਸੀਂ ਮੇਰੀ ਅਗਵਾਈ ਕਰਦੇ ਹੋਂ ਅਤੇ ਨੇਕ ਸਲਾਹ ਦਿੰਦੇ ਹੋ। ਅਤੇ ਬਾਅਦ ਵਿੱਚ ਤੁਸੀਂ ਮੈਨੂੰ ਮਹਿਮਾ ਵੱਲ ਲੈ ਜਾਵੋਂਗੇ।"
You have read Psalms 59
17 verses