1ਹੇ ਪਰਮੇਸ਼ੁਰ, ਸਵਰਗ ਵਿੱਚ ਤੁਸੀਂ ਮੇਰੇ ਨਾਲ ਹੋਂ ਅਤੇ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ ਮੈਂ ਧਰਤੀ ਉੱਤੇ ਹੋਰ ਕੀ ਪ੍ਰਾਪਤ ਕਰਨ ਦੀ ਆਸ ਰੱਖ ਸੱਕਦਾ ਹਾਂ।"
2ਸ਼ਾਇਦ ਮੇਰਾ ਮਨ ਤੇ ਸ਼ਰੀਰ ਨਸ਼ਟ ਹੋ ਜਾਣਗੇ ਪਰ ਮੇਰੇ ਕੋਲ ਇੱਕ ਚੱਟਾਨ ਹੈ ਜਿਸ ਨੂੰ ਮੈਨੂੰ ਪਿਆਰ ਕਰਨਾ ਚਾਹੀਦਾ। ਹਮੇਸ਼ਾ ਪਰਮੇਸ਼ੁਰ ਮੇਰੇ ਕੋਲ ਹੈ।"
3ਹੇ ਪਰਮੇਸ਼ੁਰ, ਜੋ ਲੋਕ ਤੁਹਾਨੂੰ ਛੱਡ ਜਾਂਦੇ ਹਨ, ਉਹ ਗੁੰਮ ਜਾਣਗੇ। ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ, ਜਿਹੜੇ ਤੁਹਾਡੇ ਵਫ਼ਾਦਾਰ ਨਹੀਂ ਹਨ।"
4ਜਿੱਥੇ ਤੀਕ ਮੇਰੀ ਗੱਲ ਹੈ, ਮੈਂ ਤਾਂ ਪਰਮੇਸ਼ੁਰ ਵੱਲ ਆ ਗਿਆ ਹਾਂ। ਅਤੇ ਮੇਰੇ ਲਈ ਇਹ ਸ਼ੁਭ ਹੈ। ਮੈਂ ਯਹੋਵਾਹ ਆਪਣੇ ਮਾਲਕ ਨੂੰ ਆਪਣਾ ਸੁਰੱਖਿਅਤ ਟਿਕਾਣਾ ਬਣਾ ਲਿਆ ਹੈ। ਹੇ ਪਰਮੇਸ਼ੁਰ, ਮੈਂ ਉਨ੍ਹਾਂ ਸਮੂਹ ਗੱਲਾਂ ਬਾਰੇ ਦੱਸਣ ਆਇਆ ਹਾਂ ਜੋ ਤੁਸਾਂ ਕੀਤੀਆਂ ਹਨ।"
5ਆਸਾਫ਼ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ, ਕੀ ਤੁਸੀਂ ਸਾਨੂੰ ਸਦਾ ਲਈ ਛੱਡ ਦਿੱਤਾ ਹੈ? ਕੀ ਤੁਸੀਂ ਹਾਲੇ ਵੀ ਆਪਣੇ ਲੋਕਾਂ ਉੱਤੇ ਕ੍ਰੋਧਵਾਨ ਹੋ?"

6ਉਨ੍ਹਾਂ ਲੋਕਾਂ ਨੂੰ ਯਾਦ ਕਰੋ ਜਿਨ੍ਹਾਂ ਨੂੰ ਬਹੁਤ ਸਮਾਂ ਪਹਿਲਾਂ ਤੁਸੀਂ ਖਰੀਦ ਲਿਆ ਸੀ। ਤੁਸੀਂ ਸਾਨੂੰ ਬਚਾਇਆ। ਅਸੀਂ ਤੇਰੇ ਨਾਲ ਸੰਬੰਧਿਤ ਹਾਂ। ਸੀਯੋਨ ਪਰਬਤ ਨੂੰ ਯਾਦ ਕਰੋ, ਜਿੱਥੇ ਤੁਸੀਂ ਰਹਿੰਦੇ ਸੀ।"
7ਹੇ ਪਰਮੇਸ਼ੁਰ, ਆਪ ਇਨ੍ਹਾਂ ਕਦੀਮੀ ਖੰਡ੍ਹਰਾਂ ਵਿੱਚੋਂ ਵੀ ਗੁਜਰੋ। ਉਸ ਪਵਿੱਤਰ ਥਾਂ ਉੱਤੇ ਆ ਜਾਉ ਜਿਸ ਨੂੰ ਵੈਰੀਆਂ ਨੇ ਤਬਾਹ ਕੀਤਾ ਸੀ।"
8ਵੈਰੀਆਂ ਨੇ ਮੰਦਰ ਵਿੱਚ ਜੰਗਜੂ ਨਾਹਰੇ ਲਾਏ ਸਨ। ਉਨ੍ਹਾਂ ਨੇ ਇਹ ਦਰਸਾਉਣ ਲਈ ਮੰਦਰ ਉੱਤੇ ਝੰਡੇ ਗਡ ਦਿੱਤੇ ਸੀ ਕਿ ਉਨ੍ਹਾਂ ਨੇ ਜੰਗ ਜਿੱਤ ਲਈ ਸੀ।"
9ਵੈਰੀਆਂ ਦੇ ਸਿਪਾਹੀ ਉਨ੍ਹਾਂ ਬੰਦਿਆਂ ਵਰਗੇ ਸਨ ਜਿਹੜੇ ਦਾਤਰੀ ਨਾਲ ਘਾਹ-ਫ਼ੂਸ ਵੱਢਦੇ ਹਨ।"
10ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਮੰਦਰ ਦੇ ਸੱਜਿਤ ਦਰਾਂ ਨੂੰ ਬਰਬਾਦ ਕਰਨ ਲਈ ਕੁਲਹਾੜੀਆਂ ਅਤੇ ਕਹੀਆਂ ਦਾ ਇਸਤੇਮਾਲ ਕੀਤਾ।"

11ਉਨ੍ਹਾਂ ਦੇ ਸਿਪਾਹੀਆਂ ਨੇ ਤੁਹਾਡਾ ਪਵਿੱਤਰ ਸਥਾਨ ਸਾੜ ਸੁੱਟਿਆ। ਉਹ ਮੰਦਰ ਤੁਹਾਡੇ ਨਾਮ ਨੂੰ ਆਦਰ ਦੇਣ ਲਈ ਬਣਾਇਆ ਗਿਆ ਸੀ। ਪਰ ਉਨ੍ਹਾਂ ਨੇ ਇਸ ਨੂੰ ਢਹਿ-ਢੇਰੀ ਕਰ ਦਿੱਤਾ।"
12ਵੈਰੀਆਂ ਨੇ ਸਾਨੂੰ ਪੂਰੀ ਤਰ੍ਹਾਂ ਕੁਚਲਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਨੇ ਦੇਸ਼ ਦਾ ਹਰ ਪਵਿੱਤਰ ਸਥਾਨ ਸਾੜ ਦਿੱਤਾ।"
You have read Psalms 60
12 verses