Lumina
Psalms

Rock That Is Higher Than I

Psalms 61·Punjabi Bible

1ਅਸੀਂ ਉਨ੍ਹਾਂ ਕਰਾਮਾਤੀ ਨਿਸ਼ਾਨਾਂ ਵਿੱਚੋਂ ਕੋਈ ਵੀ ਨਾ ਵੇਖ ਸੱਕੇ। ਜੋ ਸਾਡੇ ਦਰਮਿਆਨ ਵਾਪਰਦੇ ਸਨ। ਅਤੇ ਉੱਥੇ ਹੋਰ ਨਬੀ ਨਹੀਂ ਹਨ। ਕੋਈ ਕੀ ਕਰੇ, ਕੋਈ ਬੰਦਾ ਨਹੀਂ ਜਾਣਦਾ ਸੀ।"

2ਹੇ ਪਰਮੇਸ਼ੁਰ, ਕਿੰਨਾ ਕੁ ਚਿਰ ਵੈਰੀ ਸਾਡਾ ਹੋਰ ਮਜ਼ਾਕ ਉਡਾਉਣਗੇ? ਕੀ ਤੁਸਾਂ ਸਦਾ ਹੀ ਉਨ੍ਹਾਂ ਕੋਲੋਂ ਆਪਣਾ ਨਾਮ ਬੇਇੱਜ਼ਤ ਕਰ ਦੇਵੋਂਗੇ?"

3ਹੇ ਪਰਮੇਸ਼ੁਰ, ਤੁਸਾਂ ਸਾਨੂੰ ਇੰਨਾ ਸਖਤ ਦੰਡ ਕਿਉਂ ਦਿੱਤਾ? ਤੁਸੀਂ ਆਪਣੀ ਮਹਾਂ ਸ਼ਕਤੀ ਦਾ ਇਸਤੇਮਾਲ ਕੀਤਾ ਅਤੇ ਸਾਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।"

4ਹੇ ਪਰਮੇਸ਼ੁਰ, ਲੰਬੇ ਸਮੇਂ ਤੋਂ ਤੁਸੀਂ ਸਾਡੇ ਪਾਤਸ਼ਾਹ ਰਹੇ ਹੋ। ਇਸ ਦੇਸ਼ ਅੰਦਰ ਤੁਸੀਂ ਸਾਡੀਆਂ ਬਹੁਤ ਲੜਾਈਆਂ ਜਿੱਤਣ ਵਿੱਚ ਸਹਾਈ ਹੋਏ ਹੋਂ।"

5ਹੇ ਪਰਮੇਸ਼ੁਰ ਤੁਸਾਂ ਲਾਲ ਸਾਗਰ ਨੂੰ ਪਾੜਨ ਲਈ ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕੀਤਾ।"

Psalms 61 illustration - Psalms Chapter 61

6ਤੁਸੀਂ ਵੱਡੇ ਸਮੁੰਦਰੀ ਦੈਤਾਂ ਉੱਤੇ ਫ਼ਤੇਹ ਹਾਸਲ ਕੀਤੀ। ਤੁਸਾਂ ਲੇਵੀਥਾਨ ਦੇ ਸਿਰ ਭੰਨ ਸੁੱਟੇ ਅਤੇ ਉਸਦੀ ਲਾਸ਼ ਜਾਨਵਰਾਂ ਦੇ ਖਾਣ ਲਈ ਛੱਡ ਦਿੱਤੀ।"

7ਤੁਸੀਂ ਨਦੀ ਅਤੇ ਚਸ਼ਮਿਆਂ ਨੂੰ ਰਵਾਨੀ ਦਿੰਦੇ ਹੋ। ਅਤੇ ਤੁਸੀਂ ਨਦੀਆਂ ਨੂੰ ਸੁਕਾ ਦਿੰਦੇ ਹੋ।"

8ਹੇ ਪਰਮੇਸ਼ੁਰ, ਤੁਸੀਂ ਹਰ ਦਿਨ ਉੱਤੇ ਕਾਬੂ ਰੱਖਦੇ ਹੋਂ ਅਤੇ ਹਰ ਰਾਤ ਉੱਤੇ ਵੀ ਕਾਬੂ ਰੱਖਦੇ ਹੋਂ। ਤੁਸਾਂ ਸੂਰਜ ਅਤੇ ਚੰਨ ਨੂੰ ਸਾਜਿਆ।"

Chapter Complete

You have read Psalms 61

8 verses