1ਰਾਤ ਵੇਲੇ ਮੈਂ ਆਪਣੇ ਗੀਤਾਂ ਬਾਰੇ ਸੋਚਣ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਆਪਣੇ-ਆਪ ਨਾਲ ਗੱਲਾਂ ਕਰਦਾ ਹਾਂ ਅਤੇ ਸਮਝਣ ਦੀ ਕੋਸ਼ਿਸ਼ ਕਰਦਾ ਹਾਂ।"
2ਮੈਂ ਹੈਰਾਨ ਹੁੰਦਾ ਹਾਂ, “ਕੀ ਸਾਡਾ ਯਹੋਵਾਹ ਸਾਨੂੰ ਸਦਾ ਲਈ ਛੱਡ ਗਿਆ ਹੈ? ਕੀ ਉਹ ਸਾਨੂੰ ਫ਼ੇਰ ਕਦੀ ਵੀ ਨਹੀਂ ਚਾਹੇਗਾ?"
3ਕੀ ਪਰਮੇਸ਼ੁਰ ਦਾ ਪਿਆਰ ਸਦਾ ਲਈ ਮੁੱਕ ਗਿਆ ਹੈ? ਕੀ ਫ਼ੇਰ ਕਦੀ ਵੀ ਉਹ ਸਾਡੇ ਨਾਲ ਨਹੀਂ ਬੋਲੇਗਾ?"
4ਕੀ ਪਰਮੇਸ਼ੁਰ ਮਿਹਰ ਕਰਨੀ ਭੁੱਲ ਗਿਆ ਹੈ? ਕੀ ਉਸਦੀ ਹਮਦਰਦੀ ਗੁੱਸੇ ਵਿੱਚ ਬਦਲ ਗਈ ਹੈ?”"
5ਮੈਂ ਫ਼ੇਰ ਸੋਚਿਆ, “ਜਿਹੜਾ ਮਾਮਲਾ ਮੈਨੂੰ ਸਤਾਉਂਦਾ ਹੈ ਇਹ ਹੈ, ਕੀ ਸਰਬ ਉੱਚ ਪਰਮੇਸ਼ੁਰ ਆਪਣੀ ਸ਼ਕਤੀ ਖੋਹ ਚੁੱਕਿਆ ਹੈ?”"

6ਮੈਨੂੰ ਯਾਦ ਹੈ ਯਹੋਵਾਹ ਨੇ ਕੀ ਕੁਝ ਕੀਤਾ। ਹੇ ਪਰਮੇਸ਼ੁਰ, ਮੈਨੂੰ ਉਹ ਅਦਭੁਤ ਗੱਲਾਂ ਚੇਤੇ ਹਨ ਜਿਹੜੀਆਂ ਤੁਸਾਂ ਬਹੁਤ ਸਮਾਂ ਪਹਿਲਾਂ ਕੀਤੀਆਂ ਸਨ।"
7ਮੈਂ ਉਸ ਬਾਰੇ ਸੋਚਿਆ ਜੋ ਤੁਸਾਂ ਨੇ ਕੀਤਾ ਹੈ। ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ।"
8ਹੇ ਪਰਮੇਸ਼ੁਰਾ ਤੁਹਾਡੇ ਰਾਹ ਪਵਿੱਤਰ ਹਨ। ਹੇ ਪਰਮੇਸ਼ੁਰ ਤੁਹਾਡੇ ਜਿਹਾ ਕੋਈ ਮਹਾਨ ਨਹੀਂ ਹੈ।"
9ਤੁਸੀਂ ਪਰਮੇਸ਼ੁਰ ਹੋ ਜਿਸਨੇ ਅਦਭੁਤ ਗੱਲਾਂ ਕੀਤੀਆਂ ਹਨ। ਤੁਸੀਂ ਲੋਕਾਂ ਨੂੰ ਆਪਣੀ ਮਹਾਨ ਸ਼ਕਤੀ ਦਰਸ਼ਾਈ।"
10ਤੁਸੀਂ ਆਪਣੇ ਲੋਕਾਂ ਨੂੰ ਆਪਣੀ ਸ਼ਕਤੀ ਨਾਲ ਬਚਾਇਆ। ਤੁਸੀਂ ਯਾਕੂਬ ਅਤੇ ਯੂਸੁਫ਼ ਦੀ ਔਲਾਦਾਂ ਨੂੰ ਬਚਾਇਆ।"

11ਹੇ ਪਰਮੇਸ਼ੁਰ, ਪਾਣੀ ਨੇ ਤੁਹਾਨੂੰ ਵੇਖਿਆ ਅਤੇ ਡਰ ਗਿਆ। ਡੂੰਘਾ ਪਾਣੀ ਡਰ ਨਾਲ ਕੰਬ ਉੱਠਿਆ।"
12ਮੋਟੇ ਬੱਦਲਾਂ ਨੇ ਆਪਣਾ ਪਾਣੀ ਸੁੱਟ ਦਿੱਤਾ। ਲੋਕਾਂ ਨੇ ਉੱਚੇ ਬੱਦਲਾਂ ਵਿੱਚ ਉੱਚੀ ਕੜਕ ਸੁਣੀ। ਫ਼ੇਰ ਤੁਹਾਡੇ ਬਿਜਲੀ ਦੇ ਤੀਰ ਬੱਦਲਾਂ ਵਿੱਚ ਚਮਕੇ।"
13ਬਹੁਤ ਉੱਚੀ ਗਰਜ ਹੋਈ। ਬਿਜਲੀ ਨੇ ਸਾਰੀ ਦੁਨੀਆਂ ਰੌਸ਼ਨ ਕੀਤੀ। ਕੰਬੀ ਅਤੇ ਹਿੱਲੀ ਧਰਤੀ।"
You have read Psalms 65
13 verses