1ਪਰਮੇਸ਼ੁਰ ਨੇ ਤੇਮਾਨ ਵੱਲੋਂ ਹਵਾ ਵਗਾਈ ਅਤੇ ਨੀਲਾ ਅਕਾਸ਼ ਕਾਲਾ ਹੋ ਗਿਆ ਕਿਉਂਕਿ ਉੱਥੇ ਪੰਛੀਆਂ ਦੀ ਬਹੁਤਾਇਤ ਸੀ।"
2ਪੰਛੀ ਠੀਕ ਖੈਮੇ ਦੇ ਵਿੱਚਕਾਰ ਅਤੇ ਉਨ੍ਹਾਂ ਦੇ ਤੰਬੂਆਂ ਦੇ ਆਲੇ-ਦੁਆਲੇ ਡਿੱਗੇ।"
3ਉੱਥੇ ਉਨ੍ਹਾਂ ਦੇ ਖਾਣ ਲਈ ਕਾਫ਼ੀ ਸੀ ਪਰ ਉਨ੍ਹਾਂ ਦੀ ਖਾਣ ਦੀ ਲਾਲਸਾ ਉਨ੍ਹਾਂ ਤੋਂ ਪਾਪ ਕਰਾਉਣ ਦਾ ਕਾਰਣ ਬਣੀ। ਪਰਮੇਸ਼ੁਰ ਉਨ੍ਹਾਂ ਲਈ ਉਹ ਲਿਆਇਆ ਜਿਸਦੀ ਉਨ੍ਹਾਂ ਨੇ ਇੱਛਾ ਕੀਤੀ ਸੀ।"
4ਉਨ੍ਹਾਂ ਨੇ ਆਪਣੀਆਂ ਭੁੱਖਾਂ ਨੂੰ ਕਾਬੂ ਵਿੱਚ ਨਹੀਂ ਰੱਖਿਆ। ਇਸ ਲਈ ਉਹ ਪੰਛੀਆਂ ਵਿੱਚੋਂ ਲਹੂ ਵਗ ਜਾਣ ਤੋਂ ਪਹਿਲਾਂ ਹੀ ਕੋਇਲਾਂ ਨੂੰ ਖਾ ਗਏ।"
5ਪਰਮੇਸ਼ੁਰ ਨੂੰ ਉਨ੍ਹਾਂ ਉੱਤੇ ਬਹੁਤ ਗੁੱਸਾ ਆਇਆ ਅਤੇ ਉਸ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਿਆ। ਪਰਮੇਸ਼ੁਰ ਨੇ ਜਵਾਨ ਲੋਕਾਂ ਦੇ ਮਰਨ ਦੇ ਬਹੁਤ ਸਾਰੇ ਕਾਰਣ ਪੈਦਾ ਕੀਤੇ।"

6ਪਰ ਫ਼ੇਰ ਵੀ ਲੋਕਾਂ ਨੇ ਦੁਬਾਰਾ ਗੁਨਾਹ ਕੀਤੇ। ਉਨ੍ਹਾਂ ਨੇ ਪਰਮੇਸ਼ੁਰ ਦੀਆਂ ਕੀਤੀਆਂ ਅਦਭੁਤ ਗੱਲਾਂ ਉੱਤੇ ਨਿਰਭਰ ਨਹੀਂ ਕੀਤਾ।"
7ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਦੇ ਅਰਥਹੀਣ ਜੀਵਨਾਂ ਨੂੰ ਕਿਸੇ ਹਾਦਸੇ ਰਾਹੀਂ ਮੁਕਾ ਦਿੱਤਾ।"
8ਜਦੋਂ ਵੀ ਪਰਮੇਸ਼ੁਰ ਨੇ ਉਨ੍ਹਾਂ ਵਿੱਚੋਂ ਕੁਝ ਇੱਕਾਂ ਨੂੰ ਮਾਰਿਆ ਦੂਸਰੇ ਉਸ ਵੱਲ ਮੁੜ ਜਾਂਦੇ ਰਹੇ। ਉਹ ਪਰਮੇਸ਼ੁਰ ਵੱਲ ਨਸਦੇ ਹੋਏ ਆਉਂਦੇ।"
9ਉਹ ਲੋਕ ਯਾਦ ਕਰਦੇ ਰਹੇ ਕਿ ਪਰਮੇਸ਼ੁਰ ਉਨ੍ਹਾਂ ਦੀ ਚੱਟਾਨ ਹੈ। ਉਨ੍ਹਾਂ ਚੇਤੇ ਰੱਖਿਆ ਕਿ ਸਰਬ ਉੱਚ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਚਾਇਆ।"
10ਉਨ੍ਹਾਂ ਨੇ ਆਖਿਆ ਕਿ ਉਹ ਉਸ ਨੂੰ ਪਿਆਰ ਕਰਦੇ ਸੀ ਪਰ ਉਹ ਝੂਠ ਬੋਲਦੇ ਸਨ।"

11ਉਨ੍ਹਾਂ ਦੇ ਦਿਲ ਸੱਚਮੁੱਚ ਪਰਮੇਸ਼ੁਰ ਦੇ ਨਾਲ ਨਹੀਂ ਸਨ। ਉਹ ਆਪਣੇ ਕਰਾਰ ਨੂੰ ਵਫ਼ਾਦਾਰ ਨਹੀਂ ਸਨ।"
12ਪਰ ਪਰਮੇਸ਼ੁਰ ਦਯਾਵਾਨ ਸੀ। ਉਸ ਨੇ ਉਨ੍ਹਾਂ ਦੇ ਪਾਪ ਬਖਸ਼ ਦਿੱਤੇ। ਅਤੇ ਉਸ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਪਰਮੇਸ਼ੁਰ ਨੇ ਆਪਣੇ ਗੁੱਸੇ ਨੂੰ ਬਹੁਤ ਵਾਰ ਰੋਕਿਆ। ਉਸ ਨੇ ਆਪਣੇ-ਆਪ ਨੂੰ ਬਹੁਤ ਗੁੱਸੇ ਨਾ ਹੋਣ ਦਿੱਤਾ।"
13ਪਰਮੇਸ਼ੁਰ ਨੇ ਯਾਦ ਕੀਤਾ ਕਿ ਉਹ ਸਿਰਫ਼ ਇਨਸਾਨ ਸਨ। ਲੋਕ ਹਵਾ ਵਰਗੇ ਹਨ ਜਿਹੜੀ ਵਗਦੀ ਹੈ ਅਤੇ ਚਲੀ ਜਾਂਦੀ ਹੈ।"
14ਉਨ੍ਹਾਂ ਲੋਕਾਂ ਨੇ ਮਾਰੂਥਲ ਵਿੱਚ ਪਰਮੇਸ਼ੁਰ ਦੇ ਖਿਲਾਫ਼ ਕਿੰਨੇ ਵਾਰੀ ਵਿਦ੍ਰੋਹ ਕੀਤਾ। ਉਨ੍ਹਾਂ ਨੇ ਉਸ ਨੂੰ ਇੰਨਾ ਉਦਾਸ ਕਰ ਦਿੱਤਾ।"
15ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰੱਖਿਆ। ਸੱਚਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ।"

16ਉਹ ਲੋਕ ਪਰਮੇਸ਼ੁਰ ਦੀ ਸ਼ਕਤੀ ਨੂੰ ਭੁੱਲ ਗਏ। ਉਹ ਭੁੱਲ ਗਏ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਵਾਰੀ ਵੈਰੀਆਂ ਕੋਲੋਂ ਬਚਾਇਆ ਸੀ।"
17ਉਹ ਮਿਸਰ ਦੇ ਕਰਿਸ਼ਮਿਆਂ ਨੂੰ ਭੁੱਲ ਗਏ ਜਿਹੜੇ ਕਰਿਸ਼ਮੇ ਸੋਅਨ ਦੇ ਖੇਤਾਂ ਵਿੱਚ ਕੀਤੇ ਗਏ ਸਨ।"
18ਪਰਮੇਸ਼ੁਰ ਨੇ ਦਰਿਆਵਾਂ ਨੂੰ ਲਹੂ ਵਿੱਚ ਬਦਲ ਦਿੱਤਾ। ਮਿਸਰ ਦੇ ਲੋਕ ਪਾਣੀ ਨਹੀਂ ਪੀ ਸੱਕਦੇ ਸਨ।"
19ਪਰਮੇਸ਼ੁਰ ਨੇ ਮੱਖੀਆਂ ਦੇ ਝੁੰਡ ਨੂੰ ਭੇਜਿਆ ਜਿਨ੍ਹਾਂ ਨੇ ਮਿਸਰ ਦੇ ਲੋਕਾਂ ਨੂੰ ਡੰਗ ਮਾਰੇ। ਪਰਮੇਸ਼ੁਰ ਨੇ ਡੱਡੂਆਂ ਨੂੰ ਭੇਜਿਆ ਜਿਨ੍ਹਾਂ ਨੇ ਮਿਸਰੀਆਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ।"
20ਪਰਮੇਸ਼ੁਰ ਨੇ ਉਨ੍ਹਾਂ ਦੀਆਂ ਫ਼ਸਲਾਂ ਉੱਤੇ ਟਿੱਡੀ ਦਲ ਛੱਡ ਦਿੱਤੇ ਅਤੇ ਹੋਰ ਪੌਦਿਆਂ ਉੱਤੇ ਟਿੱਡੇ ਟਿੱਡੀਆਂ।"

21ਪਰਮੇਸ਼ੁਰ ਨੇ ਉਨ੍ਹਾਂ ਦੀਆਂ ਵੇਲਾਂ ਨੂੰ ਤਬਾਹ ਕਰਨ ਲਈ ਗੜ੍ਹਿਆਂ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਦੇ ਰੁੱਖਾਂ ਨੂੰ ਤਬਾਹ ਕਰਨ ਲਈ ਕੋਰੇ ਦੀ ਵਰਤੋਂ ਕੀਤੀ।"
22ਪਰਮੇਸ਼ੁਰ ਨੇ ਉਨ੍ਹਾਂ ਦੇ ਜਾਨਵਰਾਂ ਨੂੰ ਰੋਗਾਂ ਨਾਲ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਮਹਾਂਮਾਰੀ ਨਾਲ ਮਾਰ ਦਿੱਤਾ।"
23ਪਰਮੇਸ਼ੁਰ ਨੇ ਮਿਸਰ ਦੇ ਲੋਕਾਂ ਨੂੰ ਆਪਣਾ ਕਹਿਰ ਦਰਸਾਇਆ। ਉਸ ਨੇ ਉਨ੍ਹਾਂ ਵੱਲ ਆਪਣੇ ਮੌਤ ਦੇ ਫ਼ਰਿਸ਼ਤਿਆਂ ਨੂੰ ਭੇਜਿਆ।"
24ਪਰਮੇਸ਼ੁਰ ਨੇ ਨਿਸੰਕੋਚ ਆਪਣਾ ਗੁੱਸਾ ਦਰਸਾਇਆ। ਉਸ ਨੇ ਉਨ੍ਹਾਂ ਲੋਕਾਂ ਵਿੱਚੋਂ ਕਿਸੇ ਨੂੰ ਵੀ ਜਿਉਂਦਾ ਨਹੀਂ ਛੱਡਿਆ। ਉਸ ਨੇ ਉਨ੍ਹਾਂ ਨੂੰ ਖਤਰਨਾਕ ਬਿਮਾਰੀ ਨਾਲ ਮਰਨ ਦਿੱਤਾ।"
25ਪਰਮੇਸ਼ੁਰ ਨੇ ਮਿਸਰ ਦੇ ਪਹਿਲੋਠੇ ਜੰਮੇ ਪੁੱਤਰਾਂ ਨੂੰ ਮਾਰ ਦਿੱਤਾ। ਉਸ ਨੇ ਹਾਮ ਦੇ ਪਰਿਵਾਰ ਵਿੱਚੋਂ ਹਰ ਪਹਿਲੋਠੇ ਪੁੱਤਰ ਨੂੰ ਮਾਰ ਦਿੱਤਾ।"

26ਫ਼ੇਰ ਪਰਮੇਸ਼ੁਰ ਨੇ ਇਸਰਾਏਲ ਨੂੰ ਆਜੜੀ ਵਾਂਗ ਹੱਕ ਲਿਆ, ਉਹ ਆਪਣੇ ਲੋਕਾਂ ਨੂੰ ਭੇਡਾਂ ਵਾਂਗ ਮਾਰੂਥਲ ਅੰਦਰ ਲੈ ਤੁਰਿਆ।"
27ਉਸ ਨੇ ਸੁਰੱਖਿਅਤ ਢੰਗ ਨਾਲ ਆਪਣੇ ਲੋਕਾਂ ਦੀ ਰਾਹਨੁਮਾਈ ਕੀਤੀ। ਉਸ ਦੇ ਲੋਕਾਂ ਨੂੰ ਕੋਈ ਡਰ ਨਹੀਂ ਸੀ। ਉਸ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਲਾਲ ਸਾਗਰ ਵਿੱਚ ਡੁਬੋ ਦਿੱਤਾ।"
28ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਆਪਣੇ ਸੱਜੇ ਹੱਥ ਨਾਲ ਬਣਾਏ ਆਪਣੇ ਪਵਿੱਤਰ ਪਰਬਤ ਦੇ ਸਿਰੇ ਤੱਕ ਕੀਤੀ।"
29ਪਰਮੇਸ਼ੁਰ ਨੇ ਹੋਰਾਂ ਕੌਮਾਂ ਨੂੰ ਉਹ ਧਰਤੀ ਛੱਡਣ ਲਈ ਮਜਬੂਰ ਕਰ ਦਿੱਤਾ। ਪਰਮੇਸ਼ੁਰ ਨੇ ਹਰ ਪਰਿਵਾਰ ਨੂੰ ਉਸ ਧਰਤੀ ਵਿੱਚੋਂ ਹਿੱਸਾ ਦਿੱਤਾ। ਪਰਮੇਸ਼ੁਰ ਨੇ ਇਸਰਾਏਲ ਦੇ ਹਰ ਪਾਰਵਾਰਿਕ ਸਮੂਹ ਨੂੰ ਰਹਿਣ ਲਈ ਘਰ ਦਿੱਤਾ।"
30ਪਰ ਉਨ੍ਹਾਂ ਨੇ ਸਰਬ ਉੱਚ ਪਰਮੇਸ਼ੁਰ ਨੂੰ ਪਰੱਖਿਆ ਅਤੇ ਉਸ ਦੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਲੋਕਾਂ ਨੇ ਉਸ ਦੇ ਆਦੇਸ਼ਾਂ ਨੂੰ ਸਤਿਕਾਰ ਨਹੀਂ ਦਿੱਤਾ।"

31ਇਸਰਾਏਲ ਦੇ ਲੋਕ ਪਰਮੇਸ਼ੁਰ ਕੋਲੋਂ ਬੇਮੁੱਖ ਹੋ ਗਏ। ਉਹ ਉਸ ਦੇ ਖਿਲਾਫ਼ ਹੋ ਗਏ ਜਿਵੇਂ ਉਨ੍ਹਾਂ ਦੇ ਪੁਰਖਿਆਂ ਨੇ ਕੀਤਾ ਸੀ। ਉਨ੍ਹਾਂ ਬੈਮਰੂਗ ਵਾਂਗ ਦਿਸ਼ਾਵਾਂ ਬਦਲ ਲਈਆਂ।"
32ਇਸਰਾਏਲ ਦੇ ਲੋਕਾਂ ਨੇ ਉੱਚੀਆਂ ਥਾਵਾਂ ਉਸਾਰੀਆਂ ਅਤੇ ਪਰਮੇਸ਼ੁਰ ਨੂੰ ਗੁੱਸੇ ਕੀਤਾ। ਉਨ੍ਹਾਂ ਨੇ ਝੂਠੇ ਦੇਵਤਿਆਂ ਦੇ ਬੁੱਤ ਬਣਾਏ ਅਤੇ ਪਰਮੇਸ਼ੁਰ ਨੂੰ ਬਹੁਤ ਈਰਖਾਲੂ ਕਰ ਦਿੱਤਾ।"
33ਪਰਮੇਸ਼ੁਰ ਨੇ ਇਸ ਨੂੰ ਸੁਣਿਆ ਅਤੇ ਉਹ ਬਹੁਤ ਕਹਿਰਵਾਨ ਹੋ ਗਿਆ। ਅਤੇ ਉਸ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਿਆਗ ਦਿੱਤਾ।"
34ਪਰਮੇਸ਼ੁਰ ਨੇ ਸ਼ੀਲੋਹ ਦੇ ਪਵਿੱਤਰ ਤੰਬੂ ਨੂੰ ਛੱਡ ਦਿੱਤਾ। ਪਰਮੇਸ਼ੁਰ ਉਸ ਤੰਬੂ ਵਿੱਚ ਲੋਕਾਂ ਸੰਗ ਨਿਵਾਸ ਕਰਦਾ ਸੀ।"
35ਆਪਣੇ ਲੋਕਾਂ ਨੂੰ ਹੋਰਾਂ ਕੌਮਾਂ ਦੁਆਰਾ ਕੈਦ ਕਰਨ ਦਿੱਤਾ। ਵੈਰੀਆਂ ਨੇ ਪਰਮੇਸ਼ੁਰ ਦਾ “ਸੁੰਦਰ ਹੀਰਾ” ਖੋਹ ਲਿਆ।"
You have read Psalms 68
35 verses