Lumina
Psalms

Save Me, O God

Psalms 69·Punjabi Bible

1ਕਿਉਂਕਿ ਪਰਮੇਸ਼ੁਰ ਆਪਣੇ ਚੁਣੇ ਹੋਏ ਲੋਕਾਂ ਨਾਲ ਗੁੱਸੇ ਸੀ। ਉਸ ਨੇ ਉਨ੍ਹਾਂ ਨੂੰ ਜੰਗ ਵਿੱਚ ਮਰ ਜਾਣ ਦਿੱਤਾ।"

2ਜਵਾਨ ਨੂੰ ਅੱਗ ਨਾਲ ਸਾੜਿਆ ਗਿਆ ਸੀ, ਅਤੇ ਉਨ੍ਹਾਂ ਮੁਟਿਆਰਾਂ ਨੇ, ਜਿਹੜੀਆਂ ਉਨ੍ਹਾਂ ਨਾਲ ਵਿਆਹ ਕਰਨ ਵਾਲੀਆਂ ਸਨ, ਸੁਹਾਗ ਦੇ ਗੀਤ ਗਾਏ।"

3ਜਾਜਕ ਮਾਰੇ ਗਏ, ਪਰ ਵਿਧਵਾਵਾਂ ਉਨ੍ਹਾਂ ਲਈ ਨਾ ਪਿਟ ਸੱਕੀਆਂ।"

4ਆਖਰਕਾਰ ਸਾਡਾ ਮਾਲਕ ਨੀਂਦ ਵਿੱਚੋਂ ਉੱਠਦਾ ਹੈ। ਜਿਵੇਂ ਸਿਪਾਹੀ ਬਹੁਤ ਮੈਅ ਪੀਣ ਤੋਂ ਬਾਅਦ ਉੱਠਦਾ ਹੈ।"

5ਪਰਮੇਸ਼ੁਰ ਨੇ ਆਪਣੇ ਵੈਰੀਆਂ ਨੂੰ ਪਿੱਛਾਂਹ ਧੱਕ ਦਿੱਤਾ ਅਤੇ ਉਨ੍ਹਾਂ ਨੂੰ ਹਰਾ ਦਿੱਤਾ। ਪਰਮੇਸ਼ੁਰ ਨੇ ਆਪਣੇ ਵੈਰੀਆਂ ਨੂੰ ਹਰਾ ਦਿੱਤਾ ਅਤੇ ਸਦਾ ਲਈ ਬੇਇੱਜ਼ਤ ਕਰ ਦਿੱਤਾ।"

Psalms 69 illustration - Psalms Chapter 69

6ਪਰ ਪਰਮੇਸ਼ੁਰ ਨੇ ਯੂਸੁਫ਼ ਦੇ ਪਰਿਵਾਰ ਨੂੰ ਤਿਆਗ ਦਿੱਤਾ, ਪਰਮੇਸ਼ੁਰ ਨੇ ਇਫ਼ਰਾਈਮ ਦੇ ਪਰਿਵਾਰ ਨੂੰ ਪ੍ਰਵਾਨ ਨਹੀਂ ਕੀਤਾ।"

7ਨਹੀਂ, ਪਰਮੇਸ਼ੁਰ ਨੇ ਯਹੂਦਾਹ ਦੇ ਪਰਿਵਾਰ ਨੂੰ ਚੁਣਿਆ। ਪਰਮੇਸ਼ੁਰ ਨੇ ਸੀਯੋਨ ਪਰਬਤ ਨੂੰ ਚੁਣਿਆ ਜਿਸ ਨੂੰ ਉਹ ਪਿਆਰ ਕਰਦਾ ਹੈ।"

8ਪਰਮੇਸ਼ੁਰ ਨੇ ਉਸ ਪਰਬਤ ਦੀ ਚੋਟੀ ਉੱਤੇ ਆਪਣਾ ਪਵਿੱਤਰ ਮੰਦਰ ਉਸਾਰਿਆ। ਪਰਮੇਸ਼ੁਰ ਨੇ ਆਪਣੇ ਪਵਿੱਤਰ ਮੰਦਰ ਨੂੰ ਧਰਤੀ ਵਾਂਗ ਹੀ ਸਦਾ ਲਈ ਰਹਿਣ ਲਈ ਉਸਾਰਿਆ।"

9ਪਰਮੇਸ਼ੁਰ ਨੇ ਦਾਊਦ ਨੂੰ ਆਪਣਾ ਖਾਸ ਸੇਵਕ ਹੋਣ ਲਈ ਚੁਣਿਆ। ਦਾਊਦ ਭੇਡਾਂ ਦੇ ਵਾੜਿਆਂ ਦਾ ਰੱਖਵਾਲਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ।"

10ਦਾਊਦ ਭੇਡਾਂ ਦੀ ਦੇਖ-ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ। ਪਰਮੇਸ਼ੁਰ ਨੇ ਦਾਊਦ ਨੂੰ ਆਪਣੇ ਲੋਕਾਂ ਨੂੰ ਯਾਕੂਬ ਦੇ ਲੋਕਾਂ ਨੂੰ, ਇਸਰਾਏਲ ਦੇ ਲੋਕਾਂ ਨੂੰ ਅਤੇ ਪਰਮੇਸ਼ੁਰ ਦੀ ਮਲਕੀਅਤ ਨੂੰ ਪਾਲਣ ਦਾ ਕੰਮ ਦਿੱਤਾ।"

Psalms 69 illustration - Psalms Chapter 69

11ਅਤੇ ਦਾਊਦ ਨੇ ਸ਼ੁੱਧ ਹਿਰਦੇ ਨਾਲ ਉਨ੍ਹਾਂ ਦੀ ਅਗਵਾਈ ਕੀਤੀ। ਉਸ ਨੇ ਬਹੁਤ ਸਿਆਣਪ ਨਾਲ ਉਨ੍ਹਾਂ ਦੀ ਅਗਵਾਈ ਕੀਤੀ।"

12ਆਸਾਫ਼ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ, ਪਰਾਈਆਂ ਕੌਮਾਂ ਦੇ ਲੋਕ ਤੁਹਾਡੇ ਲੋਕਾਂ ਨਾਲ ਲੜਨ ਲਈ ਆਏ ਸਨ। ਉਨ੍ਹਾਂ ਨੇ ਤੁਹਾਡੇ ਪਵਿੱਤਰ ਮੰਦਰ ਨੂੰ ਦੂਸ਼ਿਤ ਕਰ ਦਿੱਤਾ। ਉਨ੍ਹਾਂ ਨੇ ਯਰੂਸ਼ਲਮ ਨੂੰ ਖੰਡਰ ਬਣਾ ਦਿੱਤਾ।"

13ਵੈਰੀਆਂ ਨੇ ਤੁਹਾਡੇ ਸੇਵਕਾਂ ਦੀਆਂ ਲਾਸ਼ਾਂ ਨੂੰ ਗਿਲਝਾਂ ਅੱਗੇ ਖਾਣ ਲਈ ਸੁੱਟ ਦਿੱਤਾ। ਉਨ੍ਹਾਂ ਨੇ ਤੁਹਾਡੇ ਪੈਰੋਕਾਰਾਂ ਦੀਆਂ ਲਾਸ਼ਾਂ ਨੂੰ ਜਾਨਵਰਾਂ ਅੱਗੇ ਖਾਣ ਲਈ ਸੁੱਟ ਦਿੱਤਾ।"

14ਹੇ ਪਰਮੇਸ਼ੁਰ, ਵੈਰੀ ਨੇ ਤੇਰੇ ਲੋਕਾਂ ਨੂੰ ਉਦੋਂ ਤੱਕ ਮਾਰਿਆ ਅਤੇ ਸੁੱਟਿਆ ਜਦੋਂ ਤੱਕ ਲਹੂ ਦੀਆਂ ਨਦੀਆਂ ਨਾ ਵਗ ਤੁਰੀਆਂ। ਕੋਈ ਵੀ ਬੰਦਾ ਲਾਸ਼ਾਂ ਦਫ਼ਨਾਉਣ ਲਈ ਨਹੀਂ ਬਚਿਆ।"

15ਸਾਡੇ ਗੁਆਂਢੀ ਦੇਸ਼ਾਂ ਨੇ ਸਾਨੂੰ ਬੇਇੱਜ਼ਤ ਕੀਤਾ। ਆਲੇ-ਦੁਆਲੇ ਦੇ ਲੋਕ ਸਾਡੇ ਉੱਤੇ ਹੱਸੇ ਅਤੇ ਉਨ੍ਹਾਂ ਨੇ ਸਾਡਾ ਮਜ਼ਾਕ ਉਡਾਇਆ।"

Psalms 69 illustration - Psalms Chapter 69

16ਹੇ ਪਰਮੇਸ਼ੁਰ, ਕੀ ਤੁਸੀਂ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ? ਕੀ ਤੁਹਾਡੀਆਂ ਕਠੋਰ ਭਾਵਨਾਵਾਂ ਸਾਨੂੰ ਅੱਗ ਵਾਂਗ ਸਾੜੀ ਜਾਣਗੀਆਂ।"

17ਹੇ ਪਰਮੇਸ਼ੁਰ, ਆਪਣੇ ਗੁੱਸੇ ਨੂੰ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਨੂੰ ਨਹੀਂ ਜਾਣਦੇ। ਆਪਣਾ ਗੁੱਸਾ ਉਨ੍ਹਾਂ ਕੌਮਾਂ ਵੱਲ ਮੋੜ ਜਿਹੜੇ ਤੁਹਾਡੇ ਨਾਮ ਦੀ ਉਪਾਸਨਾ ਨਹੀਂ ਕਰਦੇ।"

18ਉਨ੍ਹਾਂ ਕੌਮਾਂ ਨੇ ਯਾਕੂਬ ਨੂੰ ਤਬਾਹ ਕੀਤਾ। ਉਨ੍ਹਾਂ ਨੇ ਯਾਕੂਬ ਦੇ ਦੇਸ਼ ਨੂੰ ਤਬਾਹ ਕਰ ਦਿੱਤਾ।"

19ਹੇ ਪਰਮੇਸ਼ੁਰ, ਸਾਨੂੰ ਸਾਡੇ ਪੁਰਖਿਆਂ ਦੇ ਗੁਨਾਹਾਂ ਲਈ ਦੰਡ ਨਾ ਦਿਉ। ਛੇਤੀ ਕਰੋ, ਸਾਡੇ ਉੱਤੇ ਦਯਾ ਕਰੋ। ਸਾਨੂੰ ਤੇਰੀ ਕਿੰਨੀ ਜ਼ਰੂਰਤ ਹੈ।"

20ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤਾ, ਸਾਡੀ ਸਹਾਇਤਾ ਕਰੋ। ਸਾਡੀ ਸਹਾਇਤਾ ਕਰ। ਸਾਨੂੰ ਬਚਾਉ। ਇਸ ਨਾਲ ਤੁਹਾਡਾ ਨਾਮ ਮਹਿਮਾਮਈ ਹੋਵੇਗਾ। ਆਪਣੇ ਨਾਮ ਦੇ ਚੰਗੇ ਲਈ ਸਾਡੇ ਪਾਪਾਂ ਨੂੰ ਢਾਹ ਦਿਉ।"

Psalms 69 illustration - Psalms Chapter 69

21ਸਾਨੂੰ ਹੋਰਾਂ ਕੌਮਾਂ ਨੂੰ ਨਾ ਕਹਿਣ ਦਿਉ, “ਤੁਹਾਡਾ ਪਰਮੇਸ਼ੁਰ ਕਿੱਥੇ ਹੈ? ਕੀ ਉਹ ਤੁਹਾਡੀ ਸਹਾਇਤਾ ਨਹੀਂ ਕਰ ਸੱਕਦਾ?” ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਦੰਡ ਦਿਉ ਤਾਂ ਜੋ ਅਸੀਂ ਵੇਖ ਸੱਕੀਏ। ਉਨ੍ਹਾਂ ਨੂੰ ਆਪਣੇ ਸੇਵਕਾਂ ਨੂੰ ਮਾਰਨ ਦਾ ਦੰਡ ਦਿਉ।"

22ਕਿਰਪਾ ਕਰਕੇ ਕੈਦੀਆਂ ਦੀ ਕੁਰਲਾਟ ਸੁਣੋ। ਹੇ ਪਰਮੇਸ਼ੁਰ, ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕਰੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਮੌਤ ਦੇ ਹਵਾਲੇ ਕੀਤਾ ਗਿਆ ਹੈ।"

23ਹੇ ਪਰਮੇਸ਼ੁਰ, ਸਾਡੇ ਆਲੇ-ਦੁਆਲੇ ਦੇ ਲੋਕਾਂ ਨੂੰ ਸੱਤ ਵਾਰੀ ਦੰਡ ਦਿਉ ਜੋ ਉਨ੍ਹਾਂ ਨੇ ਸਾਡੇ ਨਾਲ ਇੱਕ ਵਾਰੀ ਕੀਤਾ ਸੀ। ਉਨ੍ਹਾਂ ਲੋਕਾਂ ਨੂੰ ਤੁਹਾਨੂੰ ਬੇਇੱਜ਼ਤ ਕਰਨ ਦੇ ਬਦਲੇ ਦੰਡ ਦਿਉ।"

24ਅਸੀਂ ਤੁਹਾਡੇ ਬੰਦੇ ਹਾਂ। ਅਸੀਂ ਤੁਹਾਡੇ ਇਜ਼ੜ ਦੀਆਂ ਭੇਡਾਂ ਹਾਂ। ਅਸੀਂ ਸਦਾ ਹੀ ਤੁਹਾਡੀ ਉਸਤਤਿ ਕਰਾਂਗੇ। ਹੇ ਪਰਮੇਸ਼ੁਰ, ਅਸੀਂ ਸਦਾ-ਸਦਾ ਹੀ ਤੁਹਾਡੀ ਉਸਤਤਿ ਕਰਾਂਗੇ।"

25ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ। ਇਸਰਾਏਲ ਦੇ ਆਜੜੀ, ਕਿਰਪਾ ਕਰਕੇ ਮੈਨੂੰ ਸੁਣੋ। ਤੁਸੀਂ ਯੂਸੁਫ਼ ਦੀਆਂ ਭੇਡਾਂ (ਲੋਕਾਂ) ਦੀ ਅਗਵਾਈ ਕਰਦੇ ਹੋ। ਤੁਸੀਂ ਤੇਜ ਦੇ ਕਰੂਬੀ ਉੱਪਰ ਰਾਜੇ ਵਾਂਗ ਬਿਰਾਜਮਾਨ ਹੋ। ਸਾਨੂੰ ਤੁਹਾਨੂੰ ਵੇਖਣ ਦਿਉ।"

Psalms 69 illustration - Psalms Chapter 69

26ਇਸਰਾਏਲ ਦੇ ਆਜੜੀ, ਆਪਣੀ ਮਹਾਨਤਾ ਇਫ਼ਰਾਈਮ, ਬਿਨਯਾਮੀਨ ਅਤੇ ਮਨੱਸ਼ਹ ਲਈ ਦਰਸ਼ਾਉ।"

27ਹੇ ਪਰਮੇਸ਼ੁਰ, ਸਾਨੂੰ ਇੱਕ ਵਾਰ ਫ਼ੇਰ ਪ੍ਰਵਾਨ ਕਰੋ। ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।"

28ਯਹੋਵਾਹ ਸਰਬ ਸ਼ਕਤੀਮਾਨ, ਤੁਸੀਂ ਸਾਡੀਆਂ ਪ੍ਰਾਰਥਨਾ ਕਦੋਂ ਸੁਣੋਂਗੇ। ਕੀ ਸਦਾ ਲਈ ਸਾਡੇ ਉੱਤੇ ਕਹਿਰਵਾਨ ਹੋਵੋਂਗੇ।"

29ਤੁਸੀਂ ਆਪਣੇ ਲੋਕਾਂ ਨੂੰ ਹੰਝੂ ਦਿੱਤੇ ਹਨ, ਤੁਸੀਂ ਆਪਣੇ ਲੋਕਾਂ ਨੂੰ ਖਾਣ ਲਈ ਉਨ੍ਹਾਂ ਦੇ ਹੰਝੂਆਂ ਨਾਲ ਭਰੇ ਹੋਏ ਪਿਆਲੇ ਦਿੱਤੇ ਹਨ। ਇਹੀ ਉਨ੍ਹਾਂ ਦੇ ਪੀਣ ਲਈ ਪਾਣੀ ਸੀ।"

30ਤੂੰ ਸਾਨੂੰ ਸਾਡੇ ਗੁਆਂਢੀਆਂ ਲਈ ਝਗੜ੍ਹੇ ਦਾ ਕਰਣ ਬਣਾ ਦਿੱਤਾ। ਸਾਡੇ ਵੈਰੀ ਸਾਡੇ ਉੱਤੇ ਹੱਸਦੇ ਹਨ।"

Psalms 69 illustration - Psalms Chapter 69

31ਸਰਬ ਸ਼ਕਤੀਮਾਨ ਪਰਮੇਸ਼ੁਰ, ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰੋ। ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।"

32ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ। ਤੁਸੀਂ ਆਪਣੀ “ਵੇਲ” ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ। ਅਤੇ ਆਪਣੀ “ਵੇਲ” ਨੂੰ ਇੱਥੇ ਬੀਜ ਦਿੱਤਾ ਸੀ।"

33ਤੁਸੀਂ “ਵੇਲ” ਲਈ ਭੂਇ ਤਿਆਰ ਕੀਤੀ। ਤੁਸੀਂ ਇਸਦੀ ਜੜ੍ਹ ਦੀ ਮਜ਼ਬੂਤੀ ਲਈ ਸਹਾਇਤਾ ਕੀਤੀ। ਛੇਤੀ ਹੀ “ਵੇਲ” ਸਾਰੀ ਜ਼ਮੀਨ ਉੱਤੇ ਫ਼ੈਲ ਗਈ।"

34ਇਸਨੇ ਪਰਬਤਾਂ ਨੂੰ ਢੱਕ ਦਿੱਤਾ ਸੀ ਇਸਦੇ ਪਤਿਆਂ ਨੇ ਦਿਉਦਾਰ ਦੇ ਰੁੱਖਾਂ ਉੱਤੇ ਵੀ ਛਾਂ ਕਰ ਦਿੱਤੀ ਸੀ।"

35ਇਸ ਦੀਆਂ ਸ਼ਾਖਾਵਾਂ ਭੂਮੱਧ ਸਾਗਰ ਤੱਕ ਫ਼ੈਲ ਗਈਆਂ ਇਸ ਦੀਆਂ ਟਹਿਣੀਆਂ ਫ਼ਰਾਤ ਨਦੀ ਤੱਕ ਫ਼ੈਲ ਗਈਆਂ।"

Psalms 69 illustration - Psalms Chapter 69

36ਹੇ ਪਰਮੇਸ਼ੁਰ, ਤੁਸੀਂ ਉਹ ਕੰਧਾਂ ਕਿਉਂ ਢਾਹ ਦਿੱਤੀਆਂ ਜਿਹੜੀਆਂ ਤੁਹਾਡੀ “ਵੇਲ” ਦੀ ਰੱਖਿਆ ਕਰਦੀਆਂ ਹਨ। ਹੁਣ ਹਰ ਲੰਘਣ ਵਾਲਾ ਇਸਦੇ ਅੰਗੂਰ ਤੋੜ ਲੈਂਦਾ ਹੈ।"

Chapter Complete

You have read Psalms 69

36 verses