1ਤਾਂ ਅਸੀਂ ਤੁਹਾਡੇ ਕੋਲੋਂ ਫ਼ੇਰ ਤੋਂ ਬੇਮੁੱਖ ਨਹੀਂ ਹੋਵਾਂਗੇ। ਸਾਨੂੰ ਜੀਵਨ ਦੇ ਤਾਂ ਜੋ ਤੁਹਾਡੇ ਨਾਮ ਦੁਆਰਾ ਬੁਲਾਏ ਜਾਈਏ।"
2ਸਰਬ ਸ਼ਕਤੀਮਾਨ ਯਹੋਵਾਹ, ਸਾਨੂੰ ਜਵਾਬ ਦੇ ਸਾਨੂੰ ਅਸੀਸ ਦੇ ਅਤੇ ਅਸੀਂ ਬਚਾਏ ਜਾਵਾਂਗੇ।"
3ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ। ਖੁਸ਼ ਹੋਵੋ ਅਤੇ ਪਰਮੇਸ਼ੁਰ ਨੂੰ ਗੀਤ ਗਾਵੋ ਜਿਹੜਾ ਸਾਡੀ ਤਾਕਤ ਹੈ। ਇਸਰਾਏਲ ਦੇ ਪਰਮੇਸ਼ੁਰ ਨੂੰ ਖੁਸ਼ੀ ਦੇ ਜੈਕਾਰੇ ਗਜਾਉ।"
4ਸੰਗੀਤ ਸ਼ੁਰੂ ਕਰੋ, ਤੰਬੂਰੀਆਂ ਵਜਾਉ। ਮਨਭਾਉਂਦੇ ਰਬਾਬ ਅਤੇ ਸਾਰੰਗੀਆਂ ਵਜਾਉ।"
5ਮਸਿਆ ਅਤੇ ਪੁੰਨਿਆ ਦੇ ਤਿਉਹਾਰਾਂ ਵੇਲੇ ਤੁਰ੍ਹੀਆਂ ਵਜਾਉ ਜਦੋਂ ਸਾਡੀਆਂ ਛੁੱਟੀਆਂ ਸ਼ੁਰੂ ਹੁੰਦੀਆਂ ਹਨ।"

6ਇਸਰਾਏਲ ਦੇ ਲੋਕਾਂ ਲਈ ਇਹੀ ਬਿਧੀ ਹੈ। ਪਰਮੇਸ਼ੁਰ ਨੇ ਇਹੀ ਆਦੇਸ਼ ਯਾਕੂਬ ਨੂੰ ਦਿੱਤਾ ਸੀ।"
7ਪਰਮੇਸ਼ੁਰ ਨੇ ਇਹ ਇਕਰਾਰ ਯੂਸੁਫ਼ ਨਾਲ ਕੀਤਾ, ਜਦੋਂ ਪਰਮੇਸ਼ੁਰ ਉਸ ਨੂੰ ਮਿਸਰ ਤੋਂ ਬਾਹਰ ਲੈ ਗਿਆ ਸੀ। ਮਿਸਰ ਵਿੱਚ ਅਸੀਂ ਉਹ ਭਾਸ਼ਾ ਸੁਣੀ, ਜਿਹੜੀ ਅਸੀਂ ਸਮਝਦੇ ਨਹੀਂ ਸਾਂ।"
8ਪਰਮੇਸ਼ੁਰ ਆਖਦਾ ਹੈ, “ਮੈਂ ਤੁਹਾਡੇ ਮੋਢਿਆਂ ਉਤਲਾ ਭਾਰ ਲਾਹ ਲਿਆ ਹੈ। ਮੈਂ ਤੁਹਾਡੀ ਮਜ਼ਦੂਰੀ ਦੀ ਟੋਕਰੀ ਲੁਹਾ ਦਿੱਤੀ।"
9ਤੁਸੀਂ ਲੋਕ ਮੁਸੀਬਤਾਂ ਵਿੱਚ ਸੀ। ਤੁਸੀਂ ਮੇਰੀ ਸਹਾਇਤਾ ਲਈ ਚੀਕੇ, ਅਤੇ ਮੈਂ ਤੁਹਾਨੂੰ ਮੁਕਤ ਕੀਤਾ। ਮੈਂ ਆਪਣੇ-ਆਪ ਨੂੰ ਤੂਫ਼ਾਨੀ ਬੱਦਲਾਂ ਵਿੱਚ ਛੁਪਾ ਰਿਹਾ ਸੀ ਅਤੇ ਤੁਹਾਨੂੰ ਜਵਾਬ ਦਿੱਤਾ। ਮੈਂ ਤੁਹਾਨੂੰ ਮਰੀਬਾਹ ਦੇ ਪਾਣੀ ਦੁਆਰਾ ਪਰੱਖਿਆ।”"
10“ਮੇਰੇ ਲੋਕੋ, ਮੈਨੂੰ ਸੁਣੋ ਅਤੇ ਮੈਂ ਤੁਹਾਨੂੰ ਆਪਣਾ ਕਰਾਰ ਦੇਵਾਂਗਾ। ਇਸ ਲਈ, ਕਿਰਪਾ ਕਰਕੇ ਮੇਰੀ ਗੱਲ ਸੁਣ।"

11ਉਨ੍ਹਾਂ ਝੂਠੇ ਦੇਵਤਿਆਂ ਦੀ ਪੂਜਾ ਨਾ ਕਰੋ ਜਿਨ੍ਹਾਂ ਦੀ ਉਪਾਸਨਾ ਵਿਦੇਸ਼ੀ ਲੋਕ ਕਰਦੇ ਹਨ।"
12ਮੈਂ ਪਰਮੇਸ਼ੁਰ, ਤੁਹਾਡਾ ਯਹੋਵਾਹ ਹਾਂ। ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ। ਇਸਰਾਏਲ, ਆਪਣਾ ਮੂੰਹ ਖੋਲ੍ਹ ਅਤੇ ਮੈਂ ਤੈਨੂੰ ਭੋਜਨ ਕਰਾਵਾਂਗਾ।"
13“ਪਰ ਮੇਰੇ ਲੋਕਾਂ ਨੇ ਮੇਰੀ ਗੱਲ ਨਹੀਂ ਸੁਣੀ, ਇਸਰਾਏਲ ਨੇ ਮੇਰਾ ਹੁਕਮ ਨਹੀਂ ਮੰਨਿਆ।"
14ਇਸ ਲਈ ਮੈਂ ਉਨ੍ਹਾਂ ਨੂੰ ਮਨਮਾਨੀਆਂ ਕਰਨ ਦਿੱਤੀਆਂ, ਇਸਰਾਏਲ ਨੇ ਉਹੀ ਕੀਤਾ ਜੋ ਉਨ੍ਹਾਂ ਨੇ ਚਾਹਿਆ।"
15ਜੇ ਮੇਰੇ ਲੋਕ ਮੇਰੀ ਗੱਲ ਸੁਣਦੇ ਅਤੇ ਉਸ ਢੰਗ ਨਾਲ ਰਹਿੰਦੇ ਜਿਵੇਂ ਮੈਂ ਚਾਹੁੰਦਾ ਸੀ ਕਿ ਉਹ ਜਿਉਣ।"

16ਫ਼ੇਰ ਮੈਂ ਉਨ੍ਹਾਂ ਦੇ ਵੈਰੀਆਂ ਨੂੰ ਹਰਾ ਦਿੰਦਾ ਮੈਂ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਜਿਹੜੇ ਇਸਰਾਏਲ ਲਈ ਮੂਸੀਬਤਾਂ ਲਿਆਉਂਦੇ।"
17ਪਰਮੇਸ਼ੁਰ ਦੇ ਵੈਰੀ ਡਰ ਨਾਲ ਕੰਬਣਗੇ। ਉਹ ਸਦਾ ਲਈ ਦੰਡੇ ਜਾਣਗੇ।"
18ਪਰਮੇਸ਼ੁਰ ਸਭ ਤੋਂ ਉੱਤਮ ਕਣਕ ਆਪਣੇ ਲੋਕਾਂ ਨੂੰ ਦੇਵੇਗਾ। ਚੱਟਾਨ ਉਸ ਦੇ ਲੋਕਾਂ ਨੂੰ ਉਦੋਂ ਤੱਕ ਸ਼ਹਿਰ ਦੇਵੇ ਜਦੋਂ ਤੱਕ ਉਹ ਤ੍ਰਿਪਤ ਨਾ ਹੋ ਜਾਣ।”"
19ਆਸਾਫ਼ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਦੇਵਤਿਆਂ ਦੀ ਸਭਾ ਵਿੱਚ ਖਲੋਂਦਾ। ਉਹ ਉਨ੍ਹਾਂ ਦੀ ਸਭਾ ਵਿੱਚ ਨਿਆਂ ਕਰਦਾ ਹੈ।"
20ਪਰਮੇਸ਼ੁਰ ਆਖਦਾ ਹੈ, “ਕਿੰਨਾ ਚਿਰ ਤੁਸੀਂ ਲੋਕਾਂ ਦੇ ਨਿਆਂ ਪੱਖਪਾਤ ਨਾਲ ਕਰਦੇ ਰਹੋਂਗੇ। ਕਿੰਨਾ ਚਿਰ ਤੁਸੀਂ ਮੰਦੇ ਲੋਕਾਂ ਨੂੰ ਸਜ਼ਾ ਦੇਣ ਤੋਂ ਬਿਨਾਂ ਜਾਣ ਦਿਉਂਗੇ।”"

21“ਗਰੀਬਾਂ ਅਤੇ ਯਤੀਮਾਂ ਦੀ ਰੱਖਿਆ ਕਰੋ, ਅਤੇ ਉਨ੍ਹਾਂ ਗਰੀਬ ਲੋਕਾਂ ਦੇ ਹਕਾਂ ਦੀ ਰੱਖਿਆ ਕਰੋ।"
22ਉਨ੍ਹਾਂ ਗਰੀਬ ਬੇਸਹਾਰਾਂ ਲੋਕਾਂ ਦੀ ਸਹਾਇਤਾ ਕਰੋ। ਉਨ੍ਹਾਂ ਨੂੰ ਮੰਦੇ ਲੋਕਾਂ ਪਾਸੋਂ ਬਚਾਉ।"
23“ਉਹ ਨਹੀਂ ਜਾਣਦੇ ਕਿ ਕੀ ਵਾਪਰ ਰਿਹਾ ਹੈ। ਉਹ ਨਹੀਂ ਸਮਝਦੇ ਕਿ ਉਹ ਕੀ ਕਰ ਰਹੇ ਹਨ, ਉਨ੍ਹਾਂ ਦੀ ਦੁਨੀਆਂ ਉਨ੍ਹਾਂ ਦੇ ਆਲੇ-ਦੁਆਲੇ ਢਹਿ-ਢੇਰੀ ਹੋ ਰਹੀ ਹੈ।”"
24ਮੈਂ ਆਖਦਾ, “ਤੁਸੀਂ ਦੇਵਤੇ ਹੋਂ। ਤੁਸੀਂ ਸਰਬ ਉੱਚ ਪਰਮੇਸ਼ੁਰ ਦੇ ਪੁੱਤਰ ਹੋ।"
You have read Psalms 71
24 verses