Lumina
Psalms

A Royal Psalm

Psalms 72·Punjabi Bible

1ਪਰ ਤੁਸੀਂ ਵੀ ਮਰ ਜਾਵੋਂਗੇ ਜਿਵੇਂ ਸਾਰੇ ਲੋਕਾਂ ਨੂੰ ਮਰਨਾ ਪੈਂਦਾ ਹੈ। ਤੁਸੀਂ ਉਵੇਂ ਮਰ ਜਾਵੋਂਗੇ ਜਿਵੇਂ ਹੋਰ ਸਾਰੇ ਆਗੂ ਮਰਦੇ ਹਨ।”"

2ਹੇ ਪਰਮੇਸ਼ੁਰ, ਉੱਠੋ, ਅਤੇ ਦੁਨੀਆਂ ਦੀਆਂ ਸਾਰੀਆਂ ਕੌਮਾਂ ਦਾ ਨਿਆਂ ਕਰੋ।"

3ਆਸਾਫ਼ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ ਚੁੱਪ ਨਾ ਰਹੋ। ਆਪਣੇ ਕੰਨਾਂ ਨੂੰ ਬੰਦ ਨਾ ਕਰੋ। ਮਿਹਰ ਕਰਕੇ ਕੁਝ ਤਾਂ ਆਖੋ ਪਰਮੇਸ਼ੁਰ।"

4ਹੇ ਪਰਮੇਸ਼ੁਰ, ਤੁਹਾਡੇ ਵੈਰੀਆਂ ਨੇ ਤੁਹਾਡੇ ਖਿਲਾਫ਼ ਸਾਜਿਸ਼ਾਂ ਘੜੀਆਂ ਅਤੇ ਛੇਤੀ ਹੀ ਉਹ ਹਮਲਾ ਕਰਨਗੇ। ਉਹ ਤੁਹਾਡੇ ਲੋਕਾਂ ਦੇ ਵਿਰੁੱਧ ਖੁਫ਼ੀਆਂ ਯੋਜਨਾਵਾਂ ਬਣਾਉਂਦੇ ਹਨ।"

5ਤੁਹਾਡੇ ਵੈਰੀ ਉਨ੍ਹਾਂ ਯੋਜਨਾਵਾਂ ਬਾਰੇ ਬਹਿਸਾਂ ਕਰ ਰਹੇ ਹਨ ਜਿਹੜੀਆਂ ਉਨ੍ਹਾਂ ਲੋਕਾਂ ਦੇ ਵਿਰੁੱਧ ਹਨ ਜਿਨ੍ਹਾਂ ਨੂੰ ਤੁਸੀਂ ਪਿਆਰ ਕਰਦੇ ਹੋਂ।"

Psalms 72 illustration - Psalms Chapter 72

6ਵੈਰੀ ਆਖ ਰਹੇ ਹਨ, “ਆਓ ਇਨ੍ਹਾਂ ਨੂੰ ਪੂਰੀ ਤਰ੍ਹਾਂ ਮਿਟਾ ਦੇਈਏ। ਕੋਈ ਵੀ ਬੰਦਾ ਫ਼ੇਰ ਇਸਰਾਏਲ ਦਾ ਨਾਮ ਚੇਤੇ ਨਹੀਂ ਕਰੇਗਾ।”"

7ਹੇ ਪਰਮੇਸ਼ੁਰ, ਉਹ ਸਾਰੇ ਲੋਕ ਤੁਹਾਡੇ ਨਾਲ ਅਤੇ ਉਸ ਕਰਾਰ ਦੇ ਖਿਲਾਫ਼ ਜੋ ਤੁਸਾਂ ਸਾਡੇ ਨਾਲ ਕੀਤਾ ਸੀ ਲੜਨ ਲਈ ਇਕੱਠੇ ਹੋ ਗਏ ਹਨ।"

8ਉਹ ਵੈਰੀ ਸਾਡੇ ਨਾਲ ਲੜਨ ਲਈ ਇੱਕ ਮੁੱਠ ਹੋ ਗਏ: ਉਹ ਅਦੋਮ ਦੇ ਇਸ਼ਮਾਈਲੀ ਲੋਕ ਹਨ। ਮੋਆਬ ਅਤੇ ਹਗਰੀ ਦੇ ਔਲਾਦ ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਦੇ ਲੋਕ ਅਤੇ ਸੂਰ ਦੇ ਵਾਸੀਆਂ ਸਮੇਤ। ਉਹ ਸਾਰੇ ਲੋਕ ਸਾਡੇ ਖਿਲਾਫ਼ ਲੜਨ ਲਈ ਇੱਕ ਮੁੱਠ ਹੋ ਗਏ ਸਨ।"

9ਅਸ਼ੂਰ ਵੀ ਉਨ੍ਹਾਂ ਲੋਕਾਂ ਨਾਲ ਰਲ ਗਏ ਸਨ। ਉਨ੍ਹਾਂ ਨੇ ਲੂਤ ਦੀਆਂ ਔਲਾਦਾਂ ਨੂੰ ਬਹੁਤ ਸ਼ਕਤੀਸ਼ਾਲੀ ਬਣਾ ਦਿੱਤਾ ਸੀ।"

10ਹੇ ਪਰਮੇਸ਼ੁਰ, ਵੈਰੀ ਨੂੰ ਇਵੇਂ ਹਰਾ ਦਿਉ ਜਿਵੇਂ ਤੁਸੀਂ ਮਿਦਯਾਨ ਨੂੰ ਹਰਾਇਆ ਸੀ। ਜਿਵੇਂ ਤੁਸੀਂ ਸੀਸਰਾ ਅਤੇ ਕੋਸ਼ੋਨ ਨੂੰ ਨਦੀ ਕੰਢੇ ਹਰਾਇਆ ਸੀ।"

Psalms 72 illustration - Psalms Chapter 72

11ਤੁਸੀਂ ਉਨ੍ਹਾਂ ਨੂੰ ਏਨ-ਦੋਰ ਵਿਖੇ ਹਰਾਇਆ ਸੀ। ਅਤੇ ਉਨ੍ਹਾਂ ਦੀਆਂ ਲਾਸ਼ਾਂ ਧਰਤੀ ਉੱਤੇ ਸੜੀਆਂ।"

12ਹੇ ਪਰਮੇਸ਼ੁਰ, ਵੈਰੀ ਦੇ ਆਗੂਆਂ ਨੂੰ ਹਰਾ ਦਿਉ। ਉਵੇਂ ਹੀ ਕਰੋ ਜਿਵੇਂ ਤੁਸੀਂ ਓਰੇਬ ਅਤੇ ਜ਼ਏਬ ਨਾਲ ਕੀਤਾ ਸੀ। ਉਹੀ ਕਰੋ ਜੋ ਤੁਸੀਂ ਜ਼ਬਹ ਅਤੇ ਸਲਮੁੰਨਾ ਨਾਲ ਕੀਤਾ ਸੀ।"

13ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੇ ਤੁਹਾਡੀ ਜ਼ਮੀਨ ਛੱਡਣ ਲਈ ਸਾਨੂੰ ਮਜ਼ਬੂਰ ਕਰਨਾ ਚਾਹਿਆ।"

14ਉਨ੍ਹਾਂ ਲੋਕਾਂ ਨੂੰ ਅੱਕ ਦੀ ਫ਼ੰਬੀ ਵਾਂਗ ਬਣਾ ਦਿਉ। ਜੋ ਹਵਾ ਨਾਲ ਉੱਡ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਇਵੇਂ ਖਿੰਡਾ ਦਿਉ ਜਿਵੇਂ ਹਵਾ ਤਿਨਕਿਆਂ ਨੂੰ ਖਿੰਡਾ ਦਿੰਦੀ ਹੈ।"

15ਵੈਰੀ ਨੂੰ ਤਬਾਹ ਕਰ ਦਿਉ ਜਿਵੇਂ ਅੱਗ ਜੰਗਲ ਨੂੰ ਤਬਾਹ ਕਰਦੀ ਹੈ। ਜਿਵੇਂ ਜੰਗਲੀ ਅੱਗ ਪਹਾੜੀਆਂ ਨੂੰ ਸਾੜ ਸੁੱਟਦੀ ਹੈ।"

Psalms 72 illustration - Psalms Chapter 72

16ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੂਫ਼ਾਨ ਦੁਆਰਾ ਉਡਾਈ ਜਾਣ ਵਾਲੀ ਧੂੜ ਵਾਂਗ ਦੂਰ ਕੱਢ ਦਿਉ, ਉਨ੍ਹਾਂ ਨੂੰ ਭੈਭੀਤ ਕਰ ਦਿਉ ਅਤੇ ਉਨ੍ਹਾਂ ਨੂੰ ਇੱਕ ਤੂਫ਼ਾਨ ਵਾਂਗ ਪਰ੍ਹਾਂ ਉਡਾ ਦਿਉ।"

17ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਸਬਕ ਸਿੱਖਾਉ ਤਾਂ ਜੋ ਉਹ ਜਾਣ ਲੈਣ ਕਿ ਅਸਲ ਵਿੱਚ ਉਹ ਕਿੰਨੇ ਕਮਜ਼ੋਰ ਹਨ। ਫ਼ੇਰ ਉਹ ਤੁਹਾਡੇ ਨਾਮ ਦੀ ਉਪਾਸਨਾ ਕਰਨੀ ਚਾਹੁੰਣਗੇ।"

18ਹੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਡਰਾਉ ਅਤੇ ਉਨ੍ਹਾਂ ਨੂੰ ਸਦਾ ਲਈ ਸ਼ਰਮਸਾਰ ਕਰ ਦਿਉ। ਉਨ੍ਹਾਂ ਨੂੰ ਬੇਇੱਜ਼ਤ ਕਰੋ ਅਤੇ ਉਨ੍ਹਾਂ ਨੂੰ ਤਬਾਹ ਕਰ ਦਿਉ।"

19ਫ਼ੇਰ ਉਹ ਜਾਨਣਗੇ ਕਿ ਤੁਸੀਂ ਹੀ ਪਰਮੇਸ਼ੁਰ ਹੋ। ਉਹ ਜਾਣ ਲੈਣਗੇ ਕਿ ਤੁਹਾਡਾ ਨਾਮ ਯਹੋਵਾਹ ਹੈ। ਉਹ ਜਾਣ ਲੈਣਗੇ ਕਿ ਤੁਸੀਂ ਸਰਬ ਉੱਚ ਪਰਮੇਸ਼ੁਰ ਹੋ, ਸਾਰੇ ਜਗਤ ਦੇ ਪਰਮੇਸ਼ੁਰ।"

20ਨਿਰਦੇਸ਼ਕ ਲਈ: ਗਿੱਤੀਥ ਦੀ ਸੰਗਤ ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚਮੁੱਚ ਹੀ ਪਿਆਰਾ ਹੈ।"

Chapter Complete

You have read Psalms 72

20 verses