1ਲੋਕਾਂ ਨੇ ਤਾਂ ਮੈਨੂੰ ਪਹਿਲਾਂ ਹੀ ਮੁਰਦਾ ਸਮਝ ਲਿਆ ਹੈ। ਉਸ ਬੰਦੇ ਵਰਗਾ ਜਿਹੜਾ ਕਮਜ਼ੋਰੀ ਕਾਰਣ ਜਿਉਣ ਦੇ ਕਾਬਲ ਨਹੀਂ ਰਿਹਾ।"
2ਮੁਰਦਾ ਲੋਕਾਂ ਵਿੱਚ ਮੇਰੀ ਤਲਾਸ਼ ਕਰੋ, ਮੈਂ ਕਬਰਸਤਾਨ ਵਿੱਚ ਪਈ ਹੋਈ ਇੱਕ ਲਾਸ਼ ਵਾਂਗ ਹਾਂ। ਉਨ੍ਹਾਂ ਲੋਕਾਂ ਵਿੱਚੋਂ ਜਿਨ੍ਹਾਂ ਨੂੰ ਤੁਸਾਂ ਭੁਲਾ ਦਿੱਤਾ ਹੈ। ਤੁਹਾਡੇ ਨਾਲੋਂ ਅਤੇ ਤੁਹਾਡੀ ਦੇਖ-ਭਾਲ ਨਾਲੋਂ ਟੁੱਟੇ ਹੋਇਆਂ ਨੂੰ।"
3ਤੁਸੀਂ ਮੈਨੂੰ ਧਰਤੀ ਦੀ ਉਸ ਖੱਡ ਵਿੱਚ ਸੁੱਟ ਦਿੱਤਾ ਸੀ। ਹਾਂ, ਤੁਸੀਂ ਹੀ ਮੈਨੂੰ ਉਸ ਹਨੇਰੀ ਥਾਵੇਂ ਰੱਖਿਆ ਸੀ।"
4ਹੇ ਪਰਮੇਸ਼ੁਰ, ਤੁਸੀਂ ਮੇਰੇ ਉੱਪਰ ਕਹਿਰਵਾਨ ਸੀ ਅਤੇ ਤੁਸੀਂ ਮੈਨੂੰ ਦੰਡ ਦਿੱਤਾ ਸੀ।"
5ਮੇਰੇ ਯਾਰ ਮੈਨੂੰ ਛੱਡ ਗਏ ਹਨ। ਇੱਕ ਅਛੂਤ ਬੰਦੇ ਵਾਂਗ ਉਨ੍ਹਾਂ ਨੇ ਮੇਰੇ ਕੋਲੋਂ ਦੂਰੀ ਰੱਖ ਲਈ ਹੈ। ਮੈਂ ਘਰ ਵਿੱਚ ਹੀ ਕੈਦ ਹਾਂ ਅਤੇ ਮੈਂ ਬਾਹਰ ਨਹੀਂ ਆ ਸੱਕਦਾ।"

6ਮੇਰੀਆਂ ਅੱਖਾਂ ਮੇਰੇ ਦੁੱਖਾਂ ਬਾਰੇ ਰੋਂਦੀਆਂ ਦੁੱਖ ਰਹੀਆਂ ਹਨ। ਹੇ ਪਰਮੇਸ਼ੁਰ, ਮੈਂ ਨਿਰੰਤਰ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਪ੍ਰਾਰਥਨਾ ਲਈ ਤੁਹਾਡੇ ਵੱਲ ਆਪਣੇ ਹੱਥ ਉੱਠਾਉਂਦਾ ਹਾਂ।"
7ਯਹੋਵਾਹ, ਕੀ ਤੁਸੀਂ ਮੁਰਦਾ ਬੰਦਿਆਂ ਲਈ ਕਰਿਸ਼ਮੇ ਕਰਦੇ ਹੋ? ਕੀ ਪ੍ਰੇਤ ਉੱਠਦੇ ਹਨ ਅਤੇ ਤੁਹਾਡੀ ਉਸਤਤਿ ਕਰਦੇ ਹਨ? ਨਹੀਂ।"
8ਮੁਰਦਾ ਬੰਦੇ, ਕਬਰ ਵਿੱਚ ਪਏ ਹੋਏ ਤੁਹਾਡੇ ਪਿਆਰ ਦੀ ਗੱਲਾਂ ਨਹੀਂ ਕਰ ਸੱਕਦੇ। ਮੁਰਦਿਆਂ ਦੀ ਦੁਨੀਆਂ ਦੇ ਮਰਦਾ ਲੋਕ ਤੁਹਾਡੀ ਵਫ਼ਾਦਾਰੀ ਦੀ ਗੱਲ ਨਹੀਂ ਕਰ ਸੱਕਦੇ।"
9ਹਨੇਰੇ ਵਿੱਚ ਪਏ ਹੋਏ ਮੁਰਦਾ ਲੋਕ ਤੁਹਾਡੇ ਚਮਤਕਾਰ ਨਹੀਂ ਦੇਖ ਸੱਕਦੇ। ਭੁੱਲੇ ਵਿੱਸਰਿਆਂ ਦੀ ਦੁਨੀਆਂ ਦੇ ਮੁਰਦਾ ਲੋਕ ਤੁਹਾਡੀ ਸ਼ੁਭਤਾ ਦੀ ਗੱਲ ਨਹੀਂ ਕਰ ਸੱਕਦੇ।"
10ਯਹੋਵਾਹ, ਮੈਂ ਤੁਹਾਨੂੰ ਸਹਾਇਤਾ ਲਈ ਆਖ ਰਿਹਾ ਹਾਂ। ਮੈਂ ਹਰ ਰੋਜ਼ ਮੂੰਹ ਹਨੇਰੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ।"
You have read Psalms 75
10 verses