Lumina
Psalms

God of Salem

Psalms 76·Punjabi Bible

1ਹੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ ਹੈ? ਤੁਸੀਂ ਮੈਨੂੰ ਸੁਣਨ ਤੋਂ ਇਨਕਾਰ ਕਿਉਂ ਕਰਦੇ ਹੋਂ?"

2ਆਪਣੀ ਨੌਜਵਾਨੀ ਵੇਲੇ ਤੋਂ ਹੀ ਮੈਂ ਕਮਜ਼ੋਰ ਅਤੇ ਬਿਮਾਰ ਸਾਂ ਅਤੇ ਮੈਂ ਤੁਹਾਡਾ ਗੁੱਸਾ ਝੱਲਿਆ ਹੈ। ਮੈਂ ਬੇਸਹਾਰਾ ਹਾਂ।"

3ਯਹੋਵਾਹ, ਤੁਸੀਂ ਮੇਰੇ ਉੱਤੇ ਕਹਿਰਵਾਨ ਸੀ ਅਤੇ ਦੰਡ ਮੈਨੂੰ ਮਾਰ ਰਿਹਾ ਹੈ।"

4ਮੇਰੇ ਨਾਲ ਸਦਾ ਚੀਸਾਂ ਅਤੇ ਦਰਦ ਰਿਹਾ ਹੈ। ਮੈਂ ਮਹਿਸੂਸ ਕਰਦਾ ਹਾਂ ਕਿ ਮੈਂ ਆਪਣੀਆਂ ਚੀਸਾਂ ਅਤੇ ਦਰਦਾਂ ਨਾਲ ਡੁੱਬ ਰਿਹਾ ਹਾਂ।"

5ਅਤੇ ਹੇ ਪਰਮੇਸ਼ੁਰ, ਤੁਸੀਂ ਮੈਨੂੰ ਮੇਰੇ ਸਾਰੇ ਦੋਸਤਾਂ ਅਤੇ ਪਿਆਰਿਆਂ ਨੂੰ ਛੱਡਣ ਲਈ ਮਜ਼ਬੂਰ ਕਰ ਦਿੱਤਾ। ਸਿਰਫ਼ ਹਨੇਰਾ ਹੀ ਮੇਰਾ ਸੰਗੀ ਸਾਥੀ ਹੈ।"

Psalms 76 illustration - Psalms Chapter 76

6ਅਜ਼ਰਾਂਹੀ ਦੇ ਏਥਾਨ ਦਾ ਭਗਤੀ ਗੀਤ। ਮੈਂ ਹਮੇਸ਼ਾ ਯਹੋਵਾਹ ਦੇ ਪਿਆਰ ਬਾਰੇ ਗਾਵਾਂਗਾ। ਮੈਂ ਸਦਾ-ਸਦਾ ਲਈ ਉਸਦੀ ਵਫ਼ਾਦਾਰੀ ਗਾਵਾਂਗਾ।"

7ਯਹੋਵਾਹ, ਮੈਨੂੰ ਸੱਚਮੁੱਚ ਵਿਸ਼ਵਾਸ ਹੈ, “ਤੁਹਾਡਾ ਪਿਆਰ ਸਦੀਵੀ ਹੈ। ਤੁਹਾਡੀ ਵਫ਼ਾਦਾਰੀ ਨਿਰੰਤਰ ਅਕਾਸ਼ਾਂ ਵਾਂਗ ਰਹਿੰਦੀ ਹੈ।”"

8ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਚੁਣੇ ਹੋਏ ਰਾਜੇ ਨਾਲ ਕਰਾਰ ਕੀਤਾ ਸੀ। ਮੈਂ ਆਪਣੇ ਸੇਵਕ ਦਾਊਦ ਨਾਲ ਵਾਅਦਾ ਕੀਤਾ ਸੀ।"

9‘ਦਾਊਦ, ਮੈਂ ਤੇਰੇ ਪਰਿਵਾਰ ਨੂੰ ਸਦਾ ਰਹਿਣ ਵਾਲਾ ਬਣਾ ਦਿਆਂਗਾ। ਮੈਂ ਤੇਰੇ ਰਾਜ ਨੂੰ ਸਦਾ-ਸਦਾ ਰਹਿਣ ਲਈ ਬਣਾ ਦਿਆਂਗਾ।’”"

10ਯਹੋਵਾਹ, ਤੁਸੀਂ ਚਮਤਕਾਰ ਕਰਦੇ ਹੋਂ। ਇਸ ਵਾਸਤੇ ਸਵਰਗ ਤੁਹਾਡੀ ਉਸਤਤਿ ਕਰਦੇ ਹਨ। ਲੋਕ ਤੁਹਾਡੇ ਉੱਤੇ ਨਿਰਭਰ ਕਰ ਸੱਕਦੇ ਹਨ। ਪਵਿੱਤਰ ਲੋਕਾਂ ਦੀ ਸੰਗਤ ਇਸ ਬਾਰੇ ਗਾਉਂਦੀ ਹੈ।"

Psalms 76 illustration - Psalms Chapter 76

11ਸਵਰਗ ਵਿੱਚ ਪਰਮੇਸ਼ੁਰ ਦੇ ਬਰਾਬਰ ਕੋਈ ਵੀ ਨਹੀਂ। “ਦੇਵਤਿਆਂ” ਵਿੱਚੋਂ ਕੋਈ ਵੀ ਯਹੋਵਾਹ ਦਾ ਮੁਕਾਬਲਾ ਨਹੀਂ ਕਰ ਸੱਕਦਾ।"

12ਪਰਮੇਸ਼ੁਰ ਇੱਕ ਸਾਥ ਪਵਿੱਤਰ ਇਕੱਠ ਕਰੇਗਾ। ਉਹ ਦੂਤ ਉਸ ਦੇ ਚਾਰ-ਚੁਫ਼ੇਰੇ ਹਨ। ਉਹ ਉਸਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ। ਅਤੇ ਉਹ ਉਸ ਦੇ ਅੱਗੇ ਸ਼ਰਧਾ ਵਿੱਚ ਖੜਦੇ ਹਨ।"

Chapter Complete

You have read Psalms 76

12 verses