1ਮੇਰਾ ਪਿਆਰ ਸਦਾ ਲਈ ਚੁਣੇ ਹੋਏ ਰਾਜੇ ਦੀ ਰੱਖਿਆ ਕਰੇਗਾ। ਮੇਰਾ ਇਕਰਾਰ ਉਸ ਨਾਲ ਕਦੇ ਵੀ ਖਤਮ ਨਹੀਂ ਹੋਵੇਗਾ।"
2ਉਸਦਾ ਪਰਿਵਾਰ ਸਦਾ ਰਹੇਗਾ, ਅਤੇ ਉਸਦਾ ਰਾਜ ਉਦੋਂ ਤੱਕ ਰਹੇਗਾ ਜਦੋਂ ਤੱਕ ਆਕਾਸ਼ ਹਨ।"
3ਜੇ ਉਸ ਦੀਆਂ ਔਲਾਦਾਂ ਮੇਰੇ ਨਾਮ ਉੱਤੇ ਚੱਲਣਾ ਅਤੇ ਮੇਰਾ ਹੁਕਮ ਨੂੰ ਮੰਨਣ ਛੱਡ ਦੇਣਗੇ ਫ਼ਿਰ ਮੈਂ ਉਨ੍ਹਾਂ ਨੂੰ ਦੰਡ ਦੇਵਾਂਗਾ।"
4ਜੇ ਮੇਰੇ ਚੁਣੇ ਹੋਏ ਰਾਜੇ ਦੀ ਔਲਾਦ ਮੇਰੇ ਨੇਮ ਤੋਂੜਨਗੇ ਅਤੇ ਮੇਰੇ ਆਦੇਸ਼ ਅਣਡਿੱਠ ਕਰਨਗੇ।"
5ਤਾਂ ਮੈਂ ਉਨ੍ਹਾਂ ਨੂੰ ਬਹੁਤ ਸਖਤ ਸਜ਼ਾ ਦੇਵਾਂਗਾ।"

6ਪਰ ਮੈਂ ਉਨ੍ਹਾਂ ਲੋਕਾਂ ਤੋਂ ਆਪਣਾ ਪਿਆਰ ਕਦੀ ਨਹੀਂ ਖੋਹਾਂਗਾ। ਮੈਂ ਸਦਾ ਉਨ੍ਹਾਂ ਦਾ ਵਫ਼ਾਦਾਰ ਰਹਾਂਗਾ।"
7ਮੈਂ ਦਾਊਦ ਨਾਲ ਆਪਣਾ ਕਰਾਰ ਨਹੀਂ ਤੋੜਾਂਗਾ ਮੈਂ ਆਪਣੇ ਕਰਾਰ ਨੂੰ ਨਹੀਂ ਤੋੜਾਂਗਾ।"
8ਆਪਣੀ ਪਵਿੱਤਰਤਾ ਉੱਤੇ ਸੌਂਹ ਖਾਧੀ ਅਤੇ ਉਸ ਨਾਲ ਇੱਕ ਵਾਅਦਾ ਕੀਤਾ ਅਤੇ ਮੈਂ ਦਾਊਦ ਨੂੰ ਝੂਠ ਨਹੀਂ ਬੋਲਾਂਗਾ।"
9ਦਾਊਦ ਦਾ ਪਰਿਵਾਰ ਸਦਾ ਲਈ ਰਹੇਗਾ। ਉਸਦਾ ਪਿਆਰ ਸੂਰਜ ਰਹਿਣ ਤੱਕ ਰਹੇਗਾ।"
10ਇਹ ਚੰਨ ਵਾਂਗ ਹਮੇਸ਼ਾ ਜਾਰੀ ਰਹੇਗਾ। ਆਕਾਸ਼ ਸਾਡੇ ਕਰਾਰ ਦੇ ਸਬੂਤ ਹਨ। ਇਸ ਕਰਾਰ ਉੱਤੇ ਵਿਸ਼ਵਾਸ ਕੀਤਾ ਜਾ ਸੱਕਦਾ ਹੈ।”"

11ਪਰ ਹੇ ਪਰਮੇਸ਼ੁਰ, ਤੁਸੀਂ ਆਪਣੇ ਚੁਣੇ ਉੱਤੇ ਕਹਿਰਵਾਨ ਹੋ ਗਏ ਅਤੇ ਤੁਸਾਂ ਉਸ ਨੂੰ ਇੱਕਲਿਆਂ ਛੱਡ ਦਿੱਤਾ।"
12ਤੁਸੀਂ ਆਪਣੇ ਕਰਾਰ ਨੂੰ ਰੱਦ ਕਰ ਦਿੱਤਾ। ਤੁਸੀਂ ਰਾਜੇ ਦੇ ਤਾਜ ਨੂੰ ਮਿੱਟੀ ਵਿੱਚ ਸੁੱਟ ਦਿੱਤਾ।"
13ਤੁਸੀਂ ਰਾਜੇ ਦੇ ਸ਼ਹਿਰ ਦੀਆਂ ਕੰਧਾਂ ਢਾਹ ਦਿੱਤੀਆਂ। ਤੁਸੀਂ ਉਸ ਦੇ ਸਾਰੇ ਕਿਲ੍ਹੇ ਤਬਾਹ ਕਰ ਦਿੱਤੇ।"
14ਜੋ ਕੋਲੋਂ ਦੀ ਲੰਘਦੇ ਹਨ, ਉਸਦੀਆਂ ਚੀਜ਼ਾਂ ਚੋਰੀ ਕਰਦੇ ਹਨ। ਉਸ ਦੇ ਗੁਆਂਢੀ ਉਸ ਉੱਤੇ ਹੱਸਦੇ ਹਨ।"
15ਤੁਸਾਂ ਰਾਜੇ ਦੇ ਵੈਰੀਆਂ ਨੂੰ ਖੁਸ਼ ਕਰ ਦਿੱਤਾ। ਤੁਸੀਂ ਉਸ ਦੇ ਵੈਰੀਆਂ ਨੂੰ ਜੰਗ ਜਿੱਤਣ ਦਿੱਤੀ।"

16ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਆਪਣੀ ਰੱਖਿਆ ਕਰਨ ਵਿੱਚ ਸਹਾਇਤਾ ਕੀਤੀ। ਤੁਸੀਂ ਆਪਣੇ ਰਾਜੇ ਦੀ ਲੜਾਈ ਜਿੱਤਣ ਵਿੱਚ ਸਹਾਇਤਾ ਨਹੀਂ ਕੀਤੀ।"
17ਤੁਸੀਂ ਉਸ ਨੂੰ ਜਿੱਤਣ ਨਹੀਂ ਦਿੱਤਾ। ਤੁਸੀਂ ਸਦਾ ਤਖਤ ਜ਼ਮੀਨ ਉੱਤੇ ਡੇਗ ਦਿੱਤਾ।"
18ਤੁਸੀਂ ਉਸਦੀ ਉਮਰ ਘਟਾ ਦਿੱਤੀ। ਤੁਸੀਂ ਉਸ ਨੂੰ ਸ਼ਰਮਸਾਰ ਕੀਤਾ।"
19ਯਹੋਵਾਹ, ਇਹੀ ਹੋਰ ਕਿੰਨਾ ਚਿਰ ਹੁੰਦਾ ਰਹੇਗਾ? ਕੀ ਸਾਨੂੰ ਸਦਾ ਵਾਸਤੇ ਅਣਗੌਲ੍ਹਿਆਂ ਕਰੋਂਗੇ? ਕੀ ਤੁਹਾਡਾ ਕਹਿਰ ਸਦਾ ਅੱਗ ਵਾਂਗ ਬਲਦਾ ਰਹੇਗਾ?"
20ਯਾਦ ਕਰੋ ਮੇਰੀ ਜ਼ਿੰਦਗੀ ਕਿੰਨੀ ਛੋਟੀ ਹੈ: ਤੁਸੀਂ ਸਾਨੂੰ ਥੋੜਾ ਜੀਵਨ ਜਿਉਣ ਅਤੇ ਫ਼ੇਰ ਮਰ ਜਾਣ ਲਈ ਸਾਜਿਆ ਸੀ।"

21ਕੋਈ ਵੀ ਬੰਦਾ ਅਜਿਹਾ ਨਹੀਂ ਜਿਹੜਾ ਜੀਵੇਗਾ ਅਤੇ ਕਦੀ ਨਹੀਂ ਮਰੇਗਾ। ਕੋਈ ਬੰਦਾ ਕਬਰ ਪਾਸੋਂ ਨਹੀਂ ਬਚੇਗਾ।"
22ਹੇ ਪਰਮੇਸ਼ੁਰ, ਉਹ ਪਿਆਰ ਕਿੱਥੇ ਹੈ ਜਿਹੜਾ ਤੁਸੀਂ ਅਤੀਤ ਵਿੱਚ ਦਰਸਾਇਆ ਸੀ? ਤੁਸਾਂ ਦਾਊਦ ਨਾਲ ਵਾਅਦਾ ਕੀਤਾ ਸੀ ਕਿ ਤੁਸੀਂ ਉਸ ਦੇ ਪਰਿਵਾਰ ਨਾਲ ਵਫ਼ਾਦਾਰ ਹੋਵੋਂਗੇ।"
23ਹੇ ਮਾਲਕ, ਕਿਰਪਾ ਕਰਕੇ ਚੇਤੇ ਕਰੋ ਕਿ ਲੋਕਾਂ ਨੇ ਤੁਹਾਡੇ ਸੇਵਕ ਨੂੰ ਕਿਵੇਂ ਬੇਇੱਜ਼ਤ ਕੀਤਾ ਸੀ। ਯਹੋਵਾਹ, ਮੈਨੂੰ ਤੁਹਾਡੇ ਵੈਰੀਆਂ ਪਾਸੋਂ ਬੇਇੱਜ਼ਤੀ ਭਰੀਆਂ ਉਹ ਸਾਰੀਆਂ ਗੱਲਾਂ ਸੁਣਨੀਆਂ ਪਈਆਂ। ਉਨ੍ਹਾਂ ਲੋਕਾਂ ਤੇਰੇ ਚੁਣੇ ਹੋਏ ਰਾਜੇ ਨੂੰ ਬੇਇਜ਼ਤ ਕੀਤਾ।"
24ਯਹੋਵਾਹ ਨੂੰ ਸਦਾ ਅਤੇ ਸਦਾ ਲਈ ਅਸੀਸ ਦਿਉ। ਆਮੀਨ ਫੇਰ ਆਮੀਨ।"
25ਚੌਥਾ ਭਾਗ (ਜ਼ਬੂਰ 90-106) ਪਰਮੇਸ਼ੁਰ ਦੇ ਬੰਦੇ ਮੂਸਾ ਦੀ ਪ੍ਰਾਰਥਨਾ। ਹੇ ਮਾਲਕ, ਤੁਸੀਂ ਸਦਾ-ਸਦਾ ਲਈ ਸਾਡਾ ਘਰ ਰਹੇ ਹੋਂ।"

26ਹੇ ਪਰਮੇਸ਼ੁਰ, ਤੁਸੀਂ ਪਰਬਤਾਂ ਦੇ ਪੈਦਾ ਹੋਣ ਤੋਂ ਪਹਿਲਾਂ ਅਤੇ ਧਰਤੀ ਅਤੇ ਦੁਨੀਆਂ ਸਾਜੇ ਜਾਣ ਤੋਂ ਪਹਿਲਾਂ ਵੀ ਤੁਸੀਂ ਪਰਮੇਸ਼ੁਰ ਸੀ। ਹੇ ਪਰਮੇਸ਼ੁਰ ਤੁਸੀਂ ਸਦਾ ਰਹੇ ਹੋਂ ਅਤੇ ਤੁਸੀਂ ਸਦਾ ਰਹੋਂਗੇ, ਹੇ ਪਰਮੇਸ਼ੁਰ।"
27ਤੁਸੀਂ ਲੋਕਾਂ ਨੂੰ ਇਸ ਦੁਨੀਆਂ ਵਿੱਚ ਲਿਆਉਂਦੇ ਹੋ। ਅਤੇ ਫ਼ੇਰ ਤੁਸੀਂ ਉਨ੍ਹਾਂ ਨੂੰ ਖਾਕ ਵਿੱਚ ਬਦਲ ਦਿੰਦੇ ਹੋ।"
28ਤੁਹਾਡੇ ਲਈ ਹਜ਼ਾਰ ਸਾਲ ਕੱਲ ਦੀ ਤਰ੍ਹਾਂ ਅਤੇ ਰਾਤ ਦੀ ਤਰ੍ਹਾਂ ਹਨ।"
29ਤੁਸੀਂ ਸਾਨੂੰ ਪਰ੍ਹਾਂ ਹੂੰਝ ਸੁੱਟਦੇ ਹੋਂ। ਸਾਡੀ ਜ਼ਿੰਦਗੀ ਇੱਕ ਸੁਪਨੇ ਵਾਂਗ ਹੈ, ਅਤੇ ਸਵੇਰ ਨੂੰ ਅਸੀਂ ਜਾ ਚੁੱਕੇ ਹੁੰਦੇ ਹਾਂ। ਅਸੀਂ ਘਾਹ ਦੀ ਤਰ੍ਹਾਂ ਹਾਂ।"
30ਘਾਹ ਸਵੇਰ ਵੇਲੇ ਉਘਦਾ ਹੈ, ਅਤੇ ਸ਼ਾਮ ਨੂੰ ਇਹ ਸੁੱਕ ਜਾਂਦਾ ਹੈ ਅਤੇ ਮਰ ਰਿਹਾ ਹੁੰਦਾ ਹੈ।"

31ਹੇ ਪਰਮੇਸ਼ੁਰ, ਸਾਨੂੰ ਤੁਹਾਡਾ ਗੁੱਸਾ ਤਬਾਹ ਕਰ ਸੱਕਦਾ ਹੈ। ਸਾਨੂੰ ਤੁਹਾਡੇ ਕਹਿਰ ਤੋਂ ਡਰ ਲੱਗਦਾ ਹੈ।"
32ਤੁਸੀਂ ਸਾਡੇ ਗੁਨਾਹਾਂ ਬਾਰੇ ਸਭ ਕੁਝ ਜਾਣਦੇ ਹੋ। ਤੁਸੀਂ ਸਾਡਾ ਹਰ ਲੁਕਵਾਂ ਗੁਨਾਹ ਵੀ ਵੇਖ ਲੈਂਦੇ ਹੋ।"
33ਤੁਹਾਡਾ ਕਹਿਰ ਸਾਡੀ ਜ਼ਿੰਦਗੀ ਨੂੰ ਖਤਮ ਕਰ ਸੱਕਦਾ ਹੈ। ਸਾਡੀ ਜ਼ਿੰਦਗੀ ਸਰਗੋਸ਼ੀ ਦੀ ਤਰ੍ਹਾਂ ਮੁੱਕ ਜਾਂਦੀ ਹੈ।"
34ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ। ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ। ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ। ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।"
35ਕੋਈ ਵੀ ਬੰਦਾ ਤੁਹਾਡੇ ਗੁੱਸੇ ਦੀ ਪੂਰੀ ਸ਼ਕਤੀ ਨੂੰ ਨਹੀਂ ਜਾਣ ਸੱਕਦਾ, ਪਰਮੇਸ਼ੁਰ। ਪਰ ਹੇ ਪਰਮੇਸ਼ੁਰ, ਤੁਹਾਡੇ ਲਈ ਸਾਡਾ ਡਰ ਅਤੇ ਆਦਰ ਓਨਾ ਹੀ ਵੱਡਾ ਹੈ ਜਿੰਨਾ ਤੁਹਾਡਾ ਗੁੱਸਾ।"

36ਸਾਨੂੰ ਸਿੱਖਾਉ ਕਿ ਸਾਡੀਆਂ ਜ਼ਿੰਦਗੀਆਂ ਕਿੰਨੀਆਂ ਛੋਟੀਆਂ ਹਨ ਅਤੇ ਜੋ ਅਸੀਂ ਸੱਚਮੁੱਚ ਸਿਆਣੇ ਬਣ ਸੱਕੀਏ।"
37ਯਹੋਵਾਹ, ਸਾਡੇ ਵੱਲ ਸਦਾ ਲਈ ਵਾਪਸ ਆ ਜਾਉ। ਆਪਣੇ ਸੇਵਕਾਂ ਉੱਪਰ ਮਿਹਰ ਕਰੋ।"
38ਹਰ ਸਵੇਰ ਸਾਨੂੰ ਆਪਣੇ ਪਿਆਰ ਨਾਲ ਭਰ ਦਿਉ। ਸਾਨੂੰ ਪ੍ਰਸੰਨ ਹੋਣ ਦਿਉ ਅਤੇ ਆਪਣੀਆਂ ਜ਼ਿੰਦਗੀਆਂ ਮਾਨਣ ਦਿਉ।"
39ਤੁਸਾਂ ਸਾਨੂੰ ਬਹੁਤ ਉਦਾਸੀ ਅਤੇ ਸਾਡੇ ਵਿੱਚ ਬਹੁਤ ਮੁਸੀਬਤਾਂ ਦਿੱਤੀਆਂ ਹਨ। ਹੁਣ ਸਾਨੂੰ ਖੁਸ਼ੀ ਲੈਣ ਦਿਉ।"
40ਆਪਣੇ ਸੇਵਕਾਂ ਨੂੰ ਉਹ ਚਮਤਕਾਰ ਵੇਖਣ ਦਿਉ ਜਿਹੜੇ ਤੁਸੀਂ ਉਨ੍ਹਾਂ ਲਈ ਕਰਨ ਯੋਗ ਹੋਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਤੁਹਾਡੀ ਮਹਿਮਾ ਵੇਖਣ ਦਿਉ।"

41ਜੋ ਕੁਝ ਵੀ ਅਸੀਂ ਕਰਦੇ ਹਾਂ ਉਸ ਵਿੱਚ ਅਸੀਂ ਪਰਮੇਸ਼ੁਰ ਦੀ ਪ੍ਰਸੰਨਤਾ ਮਹਿਸੂਸ ਕਰੀਏ। ਜਿਸ ਨੂੰ ਅਸੀਂ ਸਾਧਦੇ ਹਾਂ ਉਸ ਨੂੰ ਸਥਾਪਿਤ ਕਰਦਿਆਂ ਅਤੇ ਸਹਾਰਾ ਦਿੰਦਿਆਂ ਉਹ ਸਾਨੂੰ ਅਸੀਸ ਦੇਵੇ।"
42ਤੁਸੀਂ ਸਰਬ ਉੱਚ ਪਰਮੇਸ਼ੁਰ ਕੋਲ ਲੁਕਣ ਲਈ ਜਾ ਸੱਕਦੇ ਹੋ। ਤੁਸੀਂ ਸੁਰੱਖਿਆ ਲਈ ਸਰਬ ਸ਼ਕਤੀਮਾਨ ਪਰਮੇਸ਼ੁਰ ਕੋਲ ਜਾ ਸੱਕਦੇ ਹੋ।"
43ਮੈਂ ਆਪਣੇ ਪਰਮੇਸ਼ੁਰ ਨੂੰ ਦੱਸਦਾ ਹਾਂ, “ਤੁਸੀਂ ਮੇਰੀ ਸੁਰੱਖਿਆ ਦਾ ਸਥਾਨ, ਮੇਰਾ ਕਿਲ੍ਹਾ ਹੋ। ਮੇਰੇ ਪਰਮੇਸ਼ੁਰ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।”"
44ਪਰਮੇਸ਼ੁਰ ਤੁਹਾਨੂੰ ਛੁੱਪੇ ਖਤਰਿਆਂ ਕੋਲੋਂ ਅਤੇ ਖਤਰਨਾਕ ਬਿਮਾਰੀਆਂ ਕੋਲੋਂ ਬਚਾਵੇਗਾ।"
45ਸੁਰੱਖਿਆ ਲਈ ਤੁਸੀਂ ਪਰਮੇਸ਼ੁਰ ਵੱਲ ਜਾ ਸੱਕਦੇ ਹੋ। ਉਹ ਤੁਹਾਡੀ ਰੱਖਿਆ ਕਰੇਗਾ, ਜਿਵੇਂ ਇੱਕ ਪੰਛੀ ਆਪਣੇ ਬੱਚਿਆਂ ਉੱਤੇ ਖੰਭ ਖਿਲਾਰ ਲੈਂਦਾ ਹੈ। ਪਰਮੇਸ਼ੁਰ ਇੱਕ ਢਾਲ ਹੋਵੇਗਾ ਅਤੇ ਤੁਹਾਡੀ ਰੱਖਿਆ ਲਈ ਇੱਕ ਕੰਧ।"

46ਤੁਹਾਨੂੰ ਰਾਤ ਵੇਲੇ ਕੋਈ ਡਰ ਨਹੀਂ ਹੋਵੇਗਾ। ਅਤੇ ਦਿਨ ਵੇਲੇ ਵੀ ਤੁਹਾਨੂੰ ਆਪਣੇ ਵੈਰੀ ਦੇ ਤੀਰਾਂ ਤੋਂ ਕੋਈ ਡਰ ਨਹੀਂ ਹੋਵੇਗਾ।"
47ਤੁਹਾਨੂੰ ਉਨ੍ਹਾਂ ਬਿਮਾਰੀਆਂ ਦਾ ਡਰ ਨਹੀਂ ਹੋਵੇਗਾ ਜਿਹੜੀਆਂ ਹਨੇਰੇ ਵਿੱਚ ਆਉਂਦੀਆਂ ਹਨ ਜਾਂ ਉਨ੍ਹਾਂ ਭਿਆਨਕ ਬਿਮਾਰੀਆਂ ਦਾ, ਜਿਹੜੀਆਂ ਦੁਪਿਹਰ ਵੇਲੇ ਹਮਲਾ ਕਰਦੀਆਂ ਹਨ।"
48ਤੁਸੀਂ ਹਜ਼ਾਰਾਂ ਦੁਸ਼ਮਣਾਂ ਨੂੰ ਹਰਾ ਦਿਉਂਗੇ। ਤੁਹਾਡਾ ਆਪਣਾ ਸੱਜਾ ਹੱਥ ਦੁਸ਼ਮਣ ਦੇ 10,000 ਸੈਨਕਾਂ ਨੂੰ ਹਰਾਵੇਗਾ। ਤੁਹਾਡੇ ਦੁਸ਼ਮਣ ਤੁਹਾਨੂੰ ਹੱਥ ਵੀ ਨਹੀਂ ਲਗਾ ਸੱਕਦੇ।"
49ਤੁਸੀਂ ਦੇਖੋਂਗੇ ਕਿ ਉਨ੍ਹਾਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੱਤੀ ਜਾਂਦੀ ਹੈ।"
50ਕਿਉਂ? ਕਿਉਂਕਿ ਤੁਸੀਂ ਯਹੋਵਾਹ ਉੱਤੇ ਵਿਸ਼ਵਾਸ ਕਰਦੇ ਹੋ, ਤੁਸੀਂ ਸਰਬ ਉੱਚ ਪਰਮੇਸ਼ੁਰ ਨੂੰ ਆਪਣਾ ਸੁਰੱਖਿਅਤ ਟਿਕਾਣਾ ਬਣਾਇਆ ਹੈ।"

51ਕੋਈ ਮੰਦੀ ਗੱਲ ਤੁਹਾਡੇ ਨਾਲ ਨਹੀਂ ਵਾਪਰੇਗੀ। ਤੁਹਾਡੇ ਘਰ ਅੰਦਰ ਬਿਮਾਰੀਆਂ ਨਹੀਂ ਹੋਣਗੀਆਂ।"
52ਪਰਮੇਸ਼ੁਰ ਤੁਹਾਡੇ ਲਈ ਆਪਣੇ ਦੂਤਾਂ ਨੂੰ ਆਦੇਸ਼ ਕਰੇਗਾ ਅਤੇ ਤੁਸੀਂ ਜਿੱਥੇ ਵੀ ਜਾਵੋਂਗੇ ਉਹ ਤੁਹਾਡੀ ਹਰ ਥਾਂ ਰੱਖਿਆ ਕਰਨਗੇ।"
53ਉਨ੍ਹਾਂ ਦੇ ਹੱਥ ਤੁਹਾਨੂੰ ਫ਼ੜ ਲੈਣਗੇ, ਤਾਂ ਜੋ ਤੁਹਾਡਾ ਪੈਰ ਪੱਥਰਾਂ ਉੱਤੇ ਨਾ ਵਜੇ।"
54ਤੁਹਾਡੇ ਕੋਲ ਸ਼ੇਰਾਂ ਅਤੇ ਜ਼ਹਿਰੀਲੇ ਸੱਪਾਂ ਉੱਪਰ ਤੁਰਨ ਦੀ ਸ਼ਕਤੀ ਹੋਵੇਗੀ।"
55ਯਹੋਵਾਹ ਆਖਦੇ ਹਨ, “ਜੇ ਕੋਈ ਮੇਰੇ ਉੱਪਰ ਭਰੋਸਾ ਕਰਦਾ ਹੈ ਮੈਂ ਉਸ ਨੂੰ ਬਚਾ ਲਵਾਂਗਾ। ਮੈਂ ਆਪਣੇ ਪੈਰੋਕਾਰਾਂ ਨੂੰ ਬਚਾਵਾਂਗਾ ਜਿਹੜੇ ਮੇਰੇ ਨਾਮ ਦੀ ਉਪਾਸਨਾ ਕਰਦੇ ਹਨ।"

56ਮੇਰੇ ਪੈਰੋਕਾਰ ਮੈਨੂੰ ਸਹਾਇਤਾ ਲਈ ਪੁਕਾਰਨਗੇ, ਅਤੇ ਮੈਂ ਉਨ੍ਹਾਂ ਦੀ ਪੁਕਾਰ ਸੁਣਾਂਗਾ। ਜਦੋਂ ਵੀ ਉਨ੍ਹਾਂ ਉੱਤੇ ਮੁਸੀਬਤ ਆਵੇਗੀ ਮੈਂ ਉਨ੍ਹਾਂ ਦੇ ਅੰਗ-ਸੰਗ ਹੋਵਾਂਗਾ। ਮੈਂ ਉਨ੍ਹਾਂ ਨੂੰ ਬਚਾ ਲਵਾਂਗਾ ਅਤੇ ਉਨ੍ਹਾਂ ਨੂੰ ਮਾਨ ਦੇਵਾਂਗਾ।"
57ਮੈਂ ਆਪਣੇ ਪੈਰੋਕਾਰਾਂ ਨੂੰ ਲੰਮੀ ਜ਼ਿੰਦਗੀ ਦੇਵਾਂਗਾ। ਅਤੇ ਮੈਂ ਉਨ੍ਹਾਂ ਨੂੰ ਬਚਾਵਾਂਗਾ।”"
58ਸਬਤ ਲਈ ਉਸਤਤਿ ਦਾ ਗੀਤ। ਯਹੋਵਾਹ ਦੀ ਉਸਤਤਿ ਕਰਨੀ ਚੰਗੀ ਹੈ। ਹੇ ਸਰਬ ਉੱਚ ਪਰਮੇਸ਼ੁਰ ਤੁਹਾਡੇ ਨਾਮ ਦੀ ਉਸਤਤਿ ਚੰਗੀ ਹੈ।"
59ਤੁਹਾਡੇ ਪਿਆਰ ਬਾਰੇ ਸਵੇਰ ਵੇਲੇ ਅਤੇ ਤੁਹਾਡੀ ਵਫ਼ਾਦਾਰੀ ਬਾਰੇ ਰਾਤ ਨੂੰ ਗਾਉਣਾ ਚੰਗਾ ਹੈ।"
60ਹੇ ਪਰਮੇਸ਼ੁਰ, ਤੁਹਾਡੇ ਲਈ ਦਸ ਤਾਰਾਂ ਵਾਲੇ ਸਾਜ਼ਾਂ ਉੱਤੇ, ਸਾਰੰਗੀਆਂ ਉੱਤੇ ਅਤੇ ਰਬਾਬਾਂ ਉੱਤੇ ਸੰਗੀਤ ਬਜਾਉਣਾ ਚੰਗਾ ਹੈ।"

61ਯਹੋਵਾਹ, ਤੁਸਾਂ ਸੱਚਮੁੱਚ ਸਾਨੂੰ ਉਨ੍ਹਾਂ ਗੱਲਾਂ ਨਾਲ ਖੁਸ਼ ਕਰਦੇ ਹੋ ਜੋ ਤੁਸੀਂ ਕੀਤੀਆਂ ਸਨ। ਅਸੀਂ ਖੁਸ਼ੀ ਨਾਲ ਉਨ੍ਹਾਂ ਗੱਲਾਂ ਬਾਰੇ ਗਾਉਂਦੇ ਹਾਂ।"
62ਯਹੋਵਾਹ, ਤੁਸੀਂ ਇੰਨੀਆਂ ਮਹਾਨ ਗੱਲਾਂ ਕੀਤੀਆਂ ਸਨ। ਸਾਡੇ ਲਈ ਤੁਹਾਡੇ ਵਿੱਚਾਰ ਸਮਝਣੇ ਬਹੁਤ ਮੁਸ਼ਕਿਲ ਹਨ।"
63ਤੁਹਾਡੇ ਮੁਕਾਬਲੇ ਵਿੱਚ ਲੋਕ ਪਸ਼ੂਆਂ ਵਰਗੇ ਮੂਰਖ ਹਨ। ਅਸੀਂ ਮੂਰੱਖਾਂ ਵਰਗੇ ਹਾਂ ਜੋ ਕੋਈ ਵੀ ਗੱਲ ਨਹੀਂ ਸਮਝ ਸੱਕਦੇ।"
64ਦੁਸ਼ਟ ਲੋਕ ਘਾਹ-ਫ਼ੂਸ ਦੀ ਤਰ੍ਹਾਂ ਜਿਉਂਦੇ ਅਤੇ ਮਰ ਜਾਂਦੇ ਹਨ। ਅਤੇ ਜਿਹੜੀਆਂ ਨਿਰਾਰਥਕ ਗੱਲਾਂ ਉਹ ਕਰਦੇ ਹਨ ਹਮੇਸ਼ਾ ਲਈ ਨਸ਼ਟ ਕਰ ਦਿੱਤੀਆਂ ਜਾਣਗੀਆਂ।"
65ਪਰ ਹੇ ਪਰਮੇਸ਼ੁਰ, ਤੁਸੀਂ ਹਮੇਸ਼ਾ ਲਈ ਸਤਿਕਾਰੇ ਜਾਵੋਂਗੇ।"

66ਯਹੋਵਾਹ, ਤੁਹਾਡੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ। ਉਹ ਸਾਰੇ ਬੰਦੇ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ ਤਬਾਹ ਹੋ ਜਾਣਗੇ।"
67ਪਰ ਤੁਸੀਂ ਮੈਨੂੰ ਤਾਕਤਵਰ ਬਣਾ ਦਿਉਂਗੇ। ਮੈਂ ਮਜ਼ਬੂਤ ਸਿੰਗਾਂ ਵਾਲੇ ਇੱਕ ਸਾਨ੍ਹ ਵਰਗਾ ਹੋਵਾਂਗਾ। ਤੁਸੀਂ ਮੈਨੂੰ ਮੇਰੇ ਖਾਸ ਕਾਰਜ ਲਈ ਚੁਣਿਆ ਸੀ। ਤੁਸੀਂ ਮੇਰੇ ਉੱਤੇ ਤਾਜ਼ਗੀ ਦੇਣ ਵਾਲਾ ਤੇਲ ਮਲਿਆ ਸੀ।"
68ਮੈਂ ਆਪਣੇ ਚਾਰ-ਚੁਫ਼ੇਰੇ ਦੁਸ਼ਮਣਾਂ ਨੂੰ ਦੇਖਦਾ ਹਾਂ। ਉਹ ਮੋਟੇ ਝੋਟਿਆਂ ਵਰਗੇ ਮੇਰੇ ਉੱਤੇ ਹਮਲਾ ਕਰਨ ਲਈ ਤਿਆਰ ਹਨ। ਮੈਂ ਉਹ ਸੁਣ ਰਿਹਾ ਹਾਂ ਜੋ ਉਹ ਮੇਰੇ ਬਾਰੇ ਆਖ ਰਹੇ ਹਨ।"
69ਚੰਗੇ ਬੰਦੇ ਯਹੋਵਾਹ ਦੇ ਮੰਦਰ ਵਿੱਚ ਉਗੇ ਹੋਏ ਲਬੋਨਾਨ ਦੇ ਸਰੂ ਦੇ ਰੁੱਖਾਂ ਵਰਗੇ ਹਨ।"
70ਚੰਗੇ ਬੰਦੇ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਫ਼ੁੱਲਾਂ ਨਾਲ ਭਰੇ ਹੋਏ ਖਜ਼ੂਰ ਦੇ ਰੁੱਖਾਂ ਵਰਗੇ ਹਨ।"

71ਜਦੋਂ ਉਹ ਪੁਰਾਣੇ ਵੀ ਹੋ ਜਾਂਦੇ ਹਨ, ਉਹ ਜਵਾਨ ਅਤੇ ਸਿਹਤਮੰਦ ਰੁੱਖਾਂ ਦੀ ਤਰ੍ਹਾਂ, ਫ਼ਲ ਦਿੰਦੇ ਰਹਿੰਦੇ ਹਨ।"
72ਉਹ ਉੱਥੇ ਹਰ ਕਿਸੇ ਨੂੰ ਵਿਖਾਉਣ ਲਈ ਹਨ ਕਿ ਯਹੋਵਾਹ ਚੰਗਾ ਹੈ। ਉਹ ਮੇਰੀ ਚੱਟਾਨ ਹੈ ਅਤੇ ਉਹ ਕੁਝ ਵੀ ਗਲਤ ਨਹੀਂ ਕਰਦਾ।"
You have read Psalms 78
72 verses