1ਯਹੋਵਾਹ ਰਾਜਾ ਹੈ। ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ। ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰੱਖਿਅਤ ਹੈ। ਇਹ ਨਹੀਂ ਹਿੱਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ।"
2ਹੇ ਪਰਮੇਸ਼ੁਰ ਤੁਹਾਡਾ ਰਾਜ ਸਦੀਵੀ ਰਿਹਾ ਹੈ। ਹੇ ਪਰਮੇਸ਼ੁਰ, ਤੁਸੀਂ ਸਦੀਵੀ ਤੌਰ ਤੇ ਜੀਵਿਤ ਰਹੇ ਹੋ।"
3ਯਹੋਵਾਹ, ਨਦੀਆਂ ਦਾ ਸ਼ੋਰ ਬਹੁਤ ਉੱਚਾ ਹੈ। ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।"
4ਸਾਗਰ ਦੀਆਂ ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ। ਪਰ ਉੱਚਾ ਯਹੋਵਾਹ ਹੋਰ ਵੀ ਵੱਧ ਸ਼ਕਤੀਸ਼ਾਲੀ ਹੈ।"
5ਯਹੋਵਾਹ, ਤੁਹਾਡੇ ਨੇਮ ਸਦਾ ਲਈ ਬਣੇ ਰਹਿਣਗੇ। ਤੁਹਾਡਾ ਪਵਿੱਤਰ ਮੰਦਰ ਸਦਾ ਲਈ ਖਲੋਤਾ ਰਹੇਗਾ।"

6ਯਹੋਵਾਹ, ਤੁਸੀਂ ਪਰਮੇਸ਼ੁਰ ਹੋ, ਜਿਹੜਾ ਲੋਕਾਂ ਨੂੰ ਦੰਡ ਦਿੰਦਾ ਹੈ ਤੁਸੀਂ ਪਰਮੇਸ਼ੁਰ ਹੋ ਜਿਹੜਾ ਆਉਂਦਾ ਹੈ ਅਤੇ ਲੋਕਾਂ ਲਈ ਦੰਡ ਲਿਆਉਂਦਾ ਹੈ।"
7ਤੁਸੀਂ ਸਾਰੀ ਧਰਤੀ ਦੇ ਮੁਨਸਫ਼ ਹੋ। ਗੁਮਾਨੀ ਲੋਕਾਂ ਨੂੰ ਸਜ਼ਾ ਦਿਉ, ਜਿਸਦੇ ਉਹ ਅਧਿਕਾਰੀ ਹਨ।"
8ਯਹੋਵਾਹ, ਮੰਦੇ ਲੋਕ ਕਿੰਨਾ ਕੁ ਚਿਰ ਖੁਸ਼ੀ ਮਨਾਉਣਗੇ? ਹੋਰ ਕਿੰਨਾ ਕੁ ਚਿਰ, ਯਹੋਵਾਹ।"
9ਉਹ ਦੋਸ਼ੀ ਹੋਰ ਕਿੰਨਾ ਕੁ ਚਿਰ, ਆਪਣੇ ਮੰਦੇ ਕਾਰਿਆਂ ਦੀਆਂ ਫ਼ੜਾਂ ਮਾਰਨਗੇ?"
10ਯਹੋਵਾਹ, ਉਹ ਤੁਹਾਡੇ ਬੰਦਿਆਂ ਨੂੰ ਦੁੱਖ ਦਿੰਦੇ ਹਨ, ਉਨ੍ਹਾਂ ਤੁਹਾਡੇ ਬੰਦਿਆਂ ਨੂੰ ਦੰਡ ਦਿੱਤਾ ਹੈ।"

11ਉਹ ਮੰਦੇ ਲੋਕ ਵਿਧਵਾਵਾਂ ਨੂੰ ਅਤੇ ਸਾਡੇ ਦੇਸ਼ ਵਿੱਚ ਰਹਿੰਦੇ ਪਰਦੇਸੀਆਂ ਨੂੰ ਮਾਰਦੇ ਹਨ। ਉਹ ਯਤੀਮ ਬੱਚਿਆਂ ਨੂੰ ਮਾਰਦੇ ਹਨ।"
12ਅਤੇ ਉਹ ਆਖਦੇ ਹਨ ਕਿ ਯਹੋਵਾਹ ਉਨ੍ਹਾਂ ਨੂੰ ਇਹ ਮੰਦੇ ਕਾਰੇ ਕਰਦਿਆਂ ਨਹੀਂ ਦੇਖਦਾ। ਉਹ ਆਖਦੇ ਹਨ ਕਿ ਇਸਰਾਏਲ ਦੇ ਪਰਮੇਸ਼ੁਰ ਨੂੰ ਪਤਾ ਹੀ ਨਹੀਂ ਕਿ ਕੀ ਵਾਪਰ ਰਿਹਾ ਹੈ।"
13ਮੰਦੇ ਲੋਕੋ ਤੁਸੀਂ ਬਹੁਤ ਮੂਰਖ ਹੋ, ਤੁਸੀਂ ਆਪਣਾ ਸਬਕ ਕਦੋਂ ਸਿਖੋਂਗੇ? ਤੁਸੀਂ, ਮੰਦੇ ਲੋਕੋ ਕਿੰਨੇ ਬੁੱਧੂ ਹੋ। ਤੁਹਾਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।"
You have read Psalms 79
13 verses