1ਪਰਮੇਸ਼ੁਰ ਨੇ ਸਾਡੇ ਕੰਨ ਬਣਾਏ, ਇਸ ਲਈ ਉਸ ਦੇ ਕੰਨ ਵੀ ਜ਼ਰੂਰ ਹੋਣਗੇ। ਉਹ ਸੁਣ ਸੱਕਦਾ ਕਿ ਕੀ ਹੋ ਰਿਹਾ ਹੈ। ਪਰਮੇਸ਼ੁਰ ਨੇ ਸਾਡੀਆਂ ਅੱਖਾਂ ਬਣਾਈਆਂ, ਇਸ ਲਈ ਉਸ ਦੀਆਂ ਅੱਖਾਂ ਵੀ ਜ਼ਰੂਰ ਹੋਣਗੀਆਂ, ਉਹ ਜੋ ਵੀ ਹੋ ਰਿਹਾ ਦੇਖ ਸੱਕਦਾ ਹੈ।"
2ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਅਨੁਸ਼ਾਸਨ ਵਿੱਚ ਰੱਖੇਗਾ। ਪਰਮੇਸ਼ੁਰ ਉਨ੍ਹਾਂ ਨੂੰ ਸਿੱਖਾਏਗਾ ਕਿ ਉਨ੍ਹਾ ਨੂੰ ਕੀ ਕਰਨਾ ਚਾਹੀਦਾ ਹੈ।"
3ਪਰਮੇਸ਼ੁਰ ਲੋਕਾਂ ਦੀਆਂ ਸੋਚਾਂ ਨੂੰ ਜਾਣਦਾ ਹੈ। ਪਰਮੇਸ਼ੁਰ ਜਾਣਦਾ ਹੈ ਕਿ ਲੋਕ ਹਵਾ ਦੇ ਬੁੱਲੇ ਵਾਂਗੂ ਹਨ।"
4ਜਿਸ ਬੰਦੇ ਨੂੰ ਯਹੋਵਾਹ ਅਨੁਸ਼ਾਸਨ ਵਿੱਚ ਰੱਖਦਾ ਹੈ। ਉਹ ਬਹੁਤ ਖੁਸ਼ ਹੋਵੇਗਾ। ਪਰਮੇਸ਼ੁਰ ਉਸ ਬੰਦੇ ਨੂੰ ਸਹੀ ਜੀਵਨ ਜਾਂਚ ਸਿੱਖਾਵੇਗਾ।"
5ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਦੀ ਸ਼ਾਂਤ ਰਹਿਣ ਵਿੱਚ ਸਹਾਇਤਾ ਕਰੋਂਗੇ ਜਦੋਂ ਉਸ ਉੱਤੇ ਮੁਸੀਬਤ ਆਵੇਗੀ। ਤੁਸੀਂ ਸ਼ਾਂਤ ਰਹਿਣ ਵਿੱਚ ਉਦੋਂ ਤੱਕ ਉਸਦੀ ਮਦਦ ਕਰੋਂਗੇ ਜਦੋਂ ਤੱਕ ਕਿ ਮੰਦੇ ਲੋਕ ਆਪਣੀਆਂ ਕਬਰਾਂ ਵਿੱਚ ਨਹੀਂ ਚੱਲੇ ਜਾਂਦੇ।"

6ਯਹੋਵਾਹ ਆਪਣੇ ਲੋਕਾਂ ਨੂੰ ਨਹੀਂ ਤਿਆਗੇਗਾ। ਉਹ ਉਨ੍ਹਾਂ ਨੂੰ ਸਹਾਇਤਾ ਤੋਂ ਬਿਨਾ ਨਹੀਂ ਛੱਡੇਗਾ।"
7ਫ਼ੇਰ ਇਨਸਾਫ਼ ਹੋਵੇਗਾ, ਅਤੇ ਇਸ ਨਾਲ ਨਿਰਪੱਖਤਾ ਆਵੇਗੀ, ਅਤੇ ਫ਼ਿਰ ਇੱਥੇ ਚੰਗੇ ਅਤੇ ਇਮਾਨਦਾਰ ਲੋਕ ਹੋਣਗੇ।"
8ਕਿਸੇ ਵੀ ਬੰਦੇ ਨੇ ਮੰਦੇ ਲੋਕਾਂ ਦੇ ਖਿਲਾਫ਼ ਲੜਨ ਵਿੱਚ ਮੇਰੀ ਸਹਾਇਤਾ ਨਹੀਂ ਕੀਤੀ। ਕੋਈ ਵੀ ਬੰਦਾ ਮੇਰੇ ਨਾਲ ਉਨ੍ਹਾਂ ਦੇ ਖਿਲਾਫ਼ ਲੜਨ ਲਈ ਨਹੀਂ ਖਲੋਤਾ ਜਿਹੜੇ ਮੰਦੇ ਕੰਮ ਕਰਦੇ ਹਨ।"
9ਅਤੇ ਜੇ ਯਹੋਵਾਹ ਨੇ ਮੇਰੀ ਸਹਾਇਤਾ ਨਾ ਕੀਤੀ ਹੁੰਦੀ, ਮੈਨੂੰ ਮੌਤ ਨੇ ਖਾਮੋਸ਼ ਕਰ ਦਿੱਤਾ ਹੋਣਾ ਸੀ।"
10ਮੈਂ ਜਾਣਦਾ ਹਾਂ ਕਿ ਮੈਂ ਡਿੱਗਣ ਵਾਲਾ ਸਾਂ, ਪਰ ਯਹੋਵਾਹ ਨੇ ਆਪਣੇ ਪੈਰੋਕਾਰਾਂ ਨੂੰ ਸਹਾਰਾ ਦਿੱਤਾ।"

11ਮੈਂ ਬਹੁਤ ਫ਼ਿਕਰਮੰਦ ਅਤੇ ਬੇਚੈਨ ਸਾਂ। ਪਰ ਹੇ ਯਹੋਵਾਹ, ਤੁਸੀਂ ਮੈਨੂੰ ਸੁਕੂਨ ਪਹੁੰਚਾਇਆ ਅਤੇ ਮੈਨੂੰ ਪ੍ਰਸੰਨ ਕਰ ਦਿੱਤਾ।"
12ਹੇ ਪਰਮੇਸ਼ੁਰ, ਤੁਸੀਂ ਭ੍ਰਿਸ਼ਟ ਨਿਆਕਾਰਾਂ ਦੀ ਸਹਾਇਤਾ ਨਹੀਂ ਕਰਦੇ। ਉਹ ਮੰਦੇ ਨਿਆਂਕਾਰ ਲੋਕਾਂ ਦਾ ਜੀਣਾ ਦੁਭਰ ਕਰਨ ਲਈ ਕਾਨੂੰਨ ਦਾ ਇਸਤੇਮਾਲ ਕਰਦੇ ਹਨ।"
13ਉਹ ਨਿਆਂਕਾਰ ਨੇਕ ਬੰਦਿਆਂ ਉੱਤੇ ਹਮਲਾ ਕਰਦੇ ਹਨ। ਉਹ ਮਾਸੂਮ ਲੋਕਾਂ ਨੂੰ ਦੋਸ਼ੀ ਆਖਦੇ ਹਨ ਅਤੇ ਉਨ੍ਹਾਂ ਨੂੰ ਮਾਰਦੇ ਹਨ।"
14ਪਰ ਉੱਚੇ ਪਰਬਤ ਉੱਤੇ ਪਰਮੇਸ਼ੁਰ ਹੀ ਮੇਰੀ ਸੁਰੱਖਿਆ ਦਾ ਸਥਾਨ ਹੈ। ਪਰਮੇਸ਼ੁਰ, ਮੇਰੀ ਚੱਟਾਨ ਹੈ, ਉਹ ਮੇਰੀ ਰੱਖਿਆ ਦਾ ਸਥਾਨ ਹੈ।"
15ਪਰਮੇਸ਼ੁਰ ਉਨ੍ਹਾਂ ਮੰਦੇ ਨਿਆਕਾਰਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਦੰਡ ਦੇਵੇਗਾ। ਪਰਮੇਸ਼ੁਰ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ ਕਿਉਂਕਿ ਉਨ੍ਹਾਂ ਨੇ ਗੁਨਾਹ ਕੀਤਾ ਸੀ। ਯਹੋਵਾਹ, ਸਾਡਾ ਪਰਮੇਸ਼ੁਰ ਉਨ੍ਹਾਂ ਮੰਦੇ ਨਿਆਕਾਰਾਂ ਦਾ ਨਾਸ਼ ਕਰੇਗਾ।"

16ਆਉ, ਅਸੀਂ ਪਰਮੇਸ਼ੁਰ ਦੀ ਉਸਤਤਿ ਕਰੀਏ। ਆਉ, ਉਸ ਚੱਟਾਨ ਲਈ, ਉਸਤਤਿ ਦੇ ਜੈਕਾਰੇ ਗਾਈਏ। ਜਿਹੜੀ ਸਾਡੀ ਰੱਖਿਆ ਕਰਦੀ ਹੈ।"
17ਆਉ ਯਹੋਵਾਹ ਦੇ ਧੰਨਵਾਦ ਦੇ ਗੀਤ ਗਾਈਏ ਆਉ ਉਸਦੀ ਉਸਤਤਿ ਦੇ ਪ੍ਰਸੰਨ ਗੀਤ ਗਾਈਏ।"
18ਕਿਉਂਕਿ ਯਹੋਵਹ ਹੀ ਮਹਾਨ ਪਰਮੇਸ਼ੁਰ ਹੈ। ਉਹੀ ਮਹਾਨ ਰਾਜਾ ਹੈ ਜਿਹੜਾ “ਹੋਰਨਾਂ ਸਾਰੇ ਦੇਵਤਿਆਂ” ਉੱਤੇ ਹਕੂਮਤ ਕਰਦਾ ਹੈ।"
19ਸਭ ਤੋਂ ਡੂੰਘੀਆਂ ਗੁਫ਼ਾਵਾਂ ਅਤੇ ਉੱਚੇ ਤੋਂ ਉੱਚਾ ਪਹਾੜ ਯਹੋਵਾਹ ਦੇ ਹਨ।"
You have read Psalms 80
19 verses