1ਕੌਮਾਂ ਨੂੰ ਐਲਾਨ ਕਰ ਦਿਉ ਕਿ ਯਹੋਵਾਹ ਰਾਜਾ ਹੈ। ਇਸ ਲਈ ਦੁਨੀਆਂ ਤਬਾਹ ਨਹੀਂ ਹੋਵੇਗੀ, ਯਹੋਵਾਹ ਬੇਲਾਗ ਹੋਕੇ ਲੋਕਾਂ ਉੱਤੇ ਰਾਜ ਕਰੇਗਾ।"
2ਹੇ ਅਕਾਸ਼ ਖੁਸ਼ ਹੋ, ਹੇ ਧਰਤੀ ਖੁਸ਼ੀ ਮਨਾ। ਹੇ ਸਮੁੰਦਰ ਅਤੇ ਇਸ ਵਿੱਚਲੀ ਹਰ ਸ਼ੈਅ ਦੀਆਂ ਕਿਲਕਾਰੀਆਂ ਮਾਰੋ।"
3ਹੇ ਖੇਤੋਂ ਅਤੇ ਉਨ੍ਹਾਂ ਵਿੱਚ ਉੱਗਣ ਵਾਲੀ ਹਰ ਸ਼ੈਅ, ਖੁਸ਼ ਹੋਵੋ। ਹੇ ਜੰਗਲ ਦੇ ਰੁੱਖੋ ਗਾਵੋ ਅਤੇ ਖੁਸ਼ ਹੋਵੋ।"
4ਇਸ ਗੱਲ ਲਈ ਖੁਸ਼ ਹੋਵੋ ਕਿ ਯਹੋਵਾਹ ਆ ਰਿਹਾ ਹੈ, ਯਹੋਵਾਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ। ਉਹ ਦੁਨੀਆਂ ਉੱਤੇ ਇਨਸਾਫ਼ ਅਤੇ ਨਿਰਪੱਖਤਾ ਨਾਲ ਰਾਜ ਕਰੇਗਾ।"
5ਯਹੋਵਾਹ ਰਾਜ ਕਰਦਾ ਹੈ ਅਤੇ ਧਰਤੀ ਖੁਸ਼ ਹੈ। ਦੂਰ ਦੁਰਾਡੇ ਦੇ ਸਾਰੇ ਦੇਸ਼, ਖੁਸ਼ ਹਨ।"

6ਘਨਘੋਰ ਬੱਦਲਾਂ ਨੇ ਯਹੋਵਾਹ ਨੂੰ ਘੇਰਿਆ ਹੋਇਆ ਹੈ। ਚੰਗਿਆਈ ਅਤੇ ਇਨਸਾਫ਼ ਉਸ ਦੇ ਰਾਜ ਨੂੰ ਮਜ਼ਬੂਤ ਬਣਾਉਂਦੇ ਹਨ।"
7ਯਹੋਵਾਹ ਦੇ ਸਾਹਮਣੇ ਅੱਗ ਬਲਦੀ ਹੈ ਅਤੇ ਉਸ ਦੇ ਦੁਸ਼ਮਣਾਂ ਨੂੰ ਤਬਾਹ ਕਰਦੀ ਹੈ।"
8ਉਸਦੀ ਬਿਜਲੀ ਚਮਕ ਆਕਾਸ਼ ਵਿੱਚ ਚਮਕਦੀ ਹੈ ਲੋਕ ਇਸ ਨੂੰ ਵੇਖਦੇ ਹਨ ਅਤੇ ਭੈਭੀਤ ਹੋ ਜਾਂਦੇ ਹਨ।"
You have read Psalms 82
8 verses