1ਧਰਤੀ ਦੇ ਮਾਲਕ ਯਹੋਵਾਹ ਦੇ ਸਾਹਮਣੇ ਪਰਬਤ ਮੋਮ ਵਾਂਗ ਪਿਘਲਦੇ ਹਨ।"
2ਹੇ ਸਵਰਗਾ, ਉਸਦੀ ਚੰਗਿਆਈ ਬਾਰੇ ਦੱਸ। ਹਰ ਆਦਮੀ ਨੂੰ ਪਰਮੇਸ਼ੁਰ ਦੀ ਮਹਿਮਾ ਵੇਖਣ ਦਿਉ।"
3ਲੋਕ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਉਹ ਆਪਣੇ “ਦੇਵਤਿਆਂ” ਬਾਰੇ ਡੀਂਗਾ ਮਾਰਦੇ ਹਨ। ਪਰ ਉਨ੍ਹਾਂ ਲੋਕਾਂ ਨੂੰ ਸ਼ਰਮਸਾਰ ਕੀਤਾ ਜਾਵੇਗਾ। ਉਨ੍ਹਾਂ ਦੇ “ਦੇਵਤੇ” ਝੁਕ ਜਾਵਣਗੇ ਅਤੇ ਪਰਮੇਸ਼ੁਰ ਦੀ ਉਪਾਸਨਾ ਕਰਨਗੇ।"
4ਹੇ ਸੀਯੋਨ ਹੁਣ ਖੁਸ਼ ਹੋ। ਯਹੂਦਾਹ ਦੇ ਸ਼ਹਿਰੋ ਖੁਸ਼ ਹੋਵੋ। ਕਿਉਂਕਿ ਯਹੋਵਾਹ ਸਿਆਣੇ ਨਿਆਂ ਕਰਦਾ ਹੈ।"
5ਹੇ ਸਭ ਤੋਂ ਉੱਚੇ ਯਹੋਵਾਹ ਅਸਲ ਵਿੱਚ ਤੁਸੀਂ ਹੀ ਧਰਤੀ ਦੇ ਹਾਕਮ ਹੋ। ਤੁਸੀਂ ਬਹੁਤਿਆਂ “ਦੇਵਤਿਆਂ” ਨਾਲੋਂ ਵੱਧੀਆ ਹੋ।"

6ਜਿਹੜੇ ਬੰਦੇ ਯਹੋਵਾਹ ਨੂੰ ਨਫ਼ਰਤ ਕਰਦੇ ਹਨ ਉਹ ਬਦੀ ਨੂੰ ਨਫ਼ਰਤ ਕਰਦੇ ਹਨ। ਇਸ ਲਈ ਪਰਮੇਸ਼ੁਰ ਆਪਣੇ ਚੇਲਿਆਂ ਨੂੰ ਬਚਾਉਂਦਾ ਹੈ। ਪਰਮੇਸ਼ੁਰ ਆਪਣੇ ਚੇਲਿਆਂ ਨੂੰ ਬੁਰੇ ਵਿਅਕਤੀਆਂ ਤੋਂ ਬਚਾਉਂਦਾ ਹੈ।"
7ਨੇਕ ਲੋਕਾਂ ਉੱਤੇ ਰੌਸ਼ਨੀ ਅਤੇ ਖੁਸ਼ੀ ਚਮਕਦੀ ਹੈ।"
8ਚੰਗੇ ਲੋਕੋ, ਯਹੋਵਾਹ ਵਿੱਚ ਖੁਸ਼ ਹੋਵੋ। ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।"
9ਉਸਤਤਿ ਦਾ ਇੱਕ ਗੀਤ। ਯਹੋਵਾਹ ਲਈ ਕੋਈ ਨਵਾਂ ਗੀਤ ਗਾਵੋ ਕਿਉਂ ਕਿ ਉਸ ਨੇ ਕਈ ਨਵੇਂ ਚਮਤਕਾਰ ਕੀਤੇ ਹਨ। ਉਸਦੀ ਪਵਿੱਤਰ ਸੱਜੀ ਬਾਂਹ ਨੇ ਇੱਕ ਵਾਰੇ ਫ਼ੇਰ ਜਿੱਤ ਉਸ ਨੂੰ ਜਿੱਤ ਪ੍ਰਦਾਨ ਕੀਤੀ ਹੈ।"
10ਪਰਮੇਸ਼ੁਰ ਨੇ ਕੌਮਾਂ ਨੂੰ ਬਚਾਉਣ ਲਈ ਆਪਣੀ ਸ਼ਕਤੀ ਦਰਸ਼ਾਈ ਹੈ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਚੰਗਿਆਈ ਦਰਸਾਈ।"

11ਉਸ ਦੇ ਚੇਲਿਆਂ ਨੇ ਪਰਮੇਸ਼ੁਰ ਦੀ ਇਸਰਾਏਲ ਦੇ ਲੋਕਾਂ ਲਈ ਵਫ਼ਾਦਾਰੀ ਨੂੰ ਯਾਦ ਕੀਤਾ। ਦੂਰ-ਦੁਰਾਡੇ ਦੇ ਦੇਸ਼ਾਂ ਨੇ ਸਾਡੇ ਪਰਮੇਸ਼ੁਰ ਦੀ ਰੱਖਿਆ ਕਰਨ ਦੀ ਸ਼ਕਤੀ ਦੇਖੀ।"
12ਹੇ ਧਰਤੀ ਉਤਲੇ ਹਰ ਵਿਅਕਤੀ ਯਹੋਵਾਹ ਲਈ ਖੁਸ਼ੀ ਦੇ ਬਰਬਤ ਗਜਾਉ। ਛੇਤੀ ਉਸਤਤਿ ਦੇ ਗੀਤ ਗਾਉਣੇ ਸ਼ੁਰੂ ਕਰੋ।"
13ਹੇ ਰਬਾਬ, ਯਹੋਵਾਹ ਦੀ ਉਸਤਤਿ ਕਰ। ਰਬਾਬ ਵਿੱਚੋਂ ਨਿਕਲਣ ਵਾਲੇ ਸੰਗੀਤ, ਉਸਦੀ ਉਸਤਤਿ ਕਰ।"
14ਨਰਸਿੰਘੇ ਅਤੇ ਵੰਝਲੀਆਂ ਵਜਾਉ, ਅਤੇ ਸਾਡੇ ਯਹੋਵਾਹ ਲਈ ਖੁਸ਼ੀ ਦੇ ਨਾਹਰੇ ਮਾਰੋ।"
15ਧਰਤੀ ਅਤੇ ਸਮੁੰਦਰ, ਅਤੇ ਉਸ ਵਿੱਚਲੇ ਸਭ ਕਾਸੇ ਨੂੰ ਉੱਚੀ ਆਵਾਜ਼ ਵਿੱਚ ਗਾਉਣ ਦਿਉ।"

16ਹੇ ਨਦੀਉ ਤਾਲੀਆਂ ਵਜਾਉ। ਸਾਰੇ ਪਹਾੜੋ ਇਕੱਠੇ ਹੋਕੇ ਗੀਤ ਗਾਵੋ।"
17ਯਹੋਵਾਹ ਦੇ ਸਾਹਮਣੇ ਗਾਵੋ, ਕਿਉਂਕਿ ਉਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ। ਉਹ ਨਿਰਪੱਖ ਹੋਕੇ ਦੁਨੀਆਂ ਉੱਤੇ ਰਾਜ ਕਰੇਗਾ। ਉਹ ਚੰਗਿਆਈ ਨਾਲ ਲੋਕਾਂ ਉੱਤੇ ਰਾਜ ਕਰੇਗਾ।"
18ਯਹੋਵਾਹ ਰਾਜਾ ਹੈ। ਇਸ ਲਈ ਕੌਮਾਂ ਨੂੰ ਡਰ ਨਾਲ ਕੰਬਣ ਦਿਉ। ਪਰਮੇਸ਼ੁਰ ਤੇਜ਼ ਦੇ ਕਰੂਬੀਆਂ ਉੱਤੇ ਰਾਜੇ ਵਾਂਗ ਬੈਠਾ ਹੈ। ਇਸ ਲਈ ਦੁਨੀਆਂ ਨੂੰ ਡਰ ਨਾਲ ਕੰਬਣ ਦਿਉ।"
You have read Psalms 83
18 verses