Lumina
Psalms

Mercy and Truth Met

Psalms 85·Punjabi Bible

1ਯਹੋਵਾਹ ਸ਼ੁਭ ਹੈ। ਉਸਦਾ ਪਿਆਰ ਸਦੀਵੀ ਹੈ। ਅਸੀਂ ਉਸ ਉੱਤੇ ਸਦਾ-ਸਦਾ ਲਈ ਉਸ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।"

2ਦਾਊਦ ਦਾ ਇੱਕ ਗੀਤ। ਮੈਂ ਪਿਆਰ ਅਤੇ ਨਿਰਪੱਖਤਾ ਦੇ ਗੀਤ ਗਾਵਾਂਗਾ। ਯਹੋਵਾਹ, ਮੈਂ ਤੁਹਾਨੂੰ ਗੀਤ ਸੁਣਾਵਾਂਗਾ।"

3ਮੈਂ ਹੁਸ਼ਿਆਰੀ ਨਾਲ ਸਾਫ਼ ਸੁਥਰਾ ਜੀਵਨ ਜੀਵਾਂਗਾ। ਮੈਂ ਆਪਣੇ ਘਰ ਵਿੱਚ ਪਵਿੱਤਰ ਜੀਵਨ ਜੀਵਾਂਗਾ। ਯਹੋਵਾਹ, ਤੁਸੀਂ ਮੇਰੇ ਕੋਲ ਕਦੋਂ ਆਵੋਂਗੇ?"

4ਮੈਂ ਆਪਣੇ ਸਾਹਮਣੇ ਕੋਈ ਵੀ ਮੂਰਤੀ ਨਹੀਂ ਰੱਖਾਂਗਾ। ਮੈਂ ਤੁਹਾਡੇ ਵਿਰੋਧੀ ਲੋਕਾਂ ਨੂੰ ਨਫ਼ਰਤ ਕਰਦਾ ਹਾਂ। ਮੈਂ ਇਹ ਨਹੀਂ ਕਰਾਂਗਾ।"

5ਮੈਂ ਇਮਾਨਦਾਰ ਬਣਾਂਗਾ। ਮੈਂ ਕੋਈ ਮੰਦੇ ਕੰਮ ਨਹੀਂ ਕਰਾਂਗਾ।"

Psalms 85 illustration - Psalms Chapter 85

6ਜੇ ਕੋਈ ਪਿੱਠ ਪਿੱਛੇ ਆਪਣੇ ਗੁਆਂਢੀ ਬਾਰੇ ਮੰਦਾ ਬੋਲਦਾ ਹੈ। ਮੈਂ ਉਸ ਆਦਮੀ ਨੂੰ ਇਜਾਜ਼ਤ ਨਹੀਂ ਦਿਆਂਗਾ। ਮੈਂ ਘਮੰਡੀਆਂ ਨੂੰ ਕਬੂਲ ਨਹੀਂ ਕਰ ਸੱਕਦਾ ਜਿਹੜੇ ਸੋਚਦੇ ਹਨ ਕਿ ਉਹ ਦੂਸਰਿਆਂ ਨਾਲੋਂ ਬਿਹਤਰ ਹਨ।"

7ਮੈਂ ਦੇਸ਼ ਭਰ ਵਿੱਚ ਉਨ੍ਹਾਂ ਲੋਕਾਂ ਦੀ ਭਾਲ ਕਰਾਂਗਾ ਜਿਨ੍ਹਾਂ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ, ਅਤੇ ਮੈਂ ਸਿਰਫ਼ ਉਨ੍ਹਾਂ ਲੋਕਾਂ ਤੋਂ ਹੀ ਆਪਣੀ ਸੇਵਾ ਕਰਾਵਾਂਗਾ। ਸਿਰਫ਼ ਉਹੀ ਲੋਕ ਜਿਹੜੇ ਪਵਿੱਤਰ ਜੀਵਨ ਜਿਉਂਦੇ ਹਨ ਮੇਰੇ ਸੇਵਕ ਹੋ ਸੱਕਦੇ ਹਨ।"

8ਮੈਂ ਝੂਠਿਆਂ ਨੂੰ ਆਪਣੇ ਘਰ ਅੰਦਰ ਨਹੀਂ ਰਹਿਣ ਦਿਆਂਗਾ। ਮੈਂ ਝੂਠਿਆਂ ਨੂੰ ਆਪਣੇ ਨੇੜੇ ਨਹੀਂ ਰਹਿਣ ਦਿਆਂਗਾ।"

9ਮੈਂ ਇਸ ਦੇਸ਼ ਵਿੱਚ ਰਹਿਣ ਵਾਲੇ ਮੰਦੇ ਲੋਕਾਂ ਦਾ ਹਮੇਸ਼ਾ ਨਾਸ਼ ਕਰਾਂਗਾ। ਮੈਂ ਮੰਦੇ ਲੋਕਾਂ ਨੂੰ ਪਰਮੇਸ਼ੁਰ ਦਾ ਸ਼ਹਿਰ ਛੱਡਣ ਤੇ ਮਜਬੂਰ ਕਰ ਦਿਆਂਗਾ।"

10ਇੱਕ ਦੁੱਖੀ ਬੰਦੇ ਦੀ ਉਸ ਵੇਲੇ ਦੀ ਪ੍ਰਾਰਥਨਾ, ਜਦੋਂ ਉਹ ਆਪਣੇ-ਆਪ ਨੂੰ ਨਿਮਾਣਾ ਸਮਝਦਾ ਅਤੇ ਯਹੋਵਾਹ ਅੱਗੇ ਸ਼ਿਕਾਇਤ ਕਰਨੀ ਚਾਹੁੰਦਾ ਹੈ। ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਸਹਾਇਤਾ ਲਈ ਮੇਰੀ ਪ੍ਰਾਰਥਨਾ ਸੁਣੋ।"

Psalms 85 illustration - Psalms Chapter 85

11ਯਹੋਵਾਹ, ਮੇਰੇ ਕੋਲੋਂ ਮੁੱਖ ਨਾ ਮੋੜੋ ਜਦੋਂ ਕਿ ਮੈਂ ਮੁਸੀਬਤਾਂ ਵਿੱਚ ਘਿਰਿਆ ਹੋਇਆ ਹਾਂ। ਜਦੋਂ ਵੀ ਮੈਂ ਸਹਾਇਤਾ ਲਈ ਪੁਕਾਰ ਕਰਾ ਸੁਣੋ ਅਤੇ ਛੇਤੀ ਹੀ ਇਸਦਾ ਉੱਤਰ ਦਿਉ।"

12ਮੇਰੀ ਜ਼ਿੰਦਗੀ ਧੂੰਏ ਦੇ ਵਾਂਗ ਬੀਤ ਰਹੀ ਹੈ। ਮੇਰੀ ਜ਼ਿੰਦਗੀ ਅੱਗ ਵਾਂਗ ਹੌਲੀ-ਹੌਲੀ ਮੱਚ ਰਹੀ ਹੈ।"

13ਮੇਰੀ ਸ਼ਕਤੀ ਜਾਂਦੀ ਰਹੀ ਹੈ। ਮੈਂ ਸੁੱਕੇ ਮਰ ਰਹੇ ਘਾਹ ਵਰਗਾ ਹਾਂ। ਮੈਂ ਆਪਣਾ ਭੋਜਨ ਕਰਨਾ ਵੀ ਭੁੱਲ ਜਾਦਾਂ ਹਾਂ।"

Chapter Complete

You have read Psalms 85

13 verses