Lumina
Psalms

Bow Down Thine Ear

Psalms 86·Punjabi Bible

1ਮੇਰੀ ਉਦਾਸੀ ਦੇ ਕਾਰਣ ਮੇਰਾ ਭਾਰ ਘਟ ਰਿਹਾ ਹੈ।"

2ਮੈਂ ਉਜਾੜ ਵਿੱਚ ਰਹਿਣ ਵਾਲੇ ਉੱਲੂ ਵਾਂਗ ਇੱਕਲਾ ਹਾਂ। ਮੈਂ ਉਸ ਉੱਲੂ ਵਾਂਗ ਇੱਕਲਾ ਹਾਂ ਜੋ ਖੰਡਰਾਂ ਵਿੱਚ ਰਹਿੰਦਾ ਹੈ।"

3ਮੈਨੂੰ ਨੀਂਦ ਨਹੀਂ ਆਉਂਦੀ। ਮੈਂ ਛੱਤ ਉੱਤੇ ਬੈਠੇ ਪੰਛੀ ਵਾਂਗ ਹਾਂ।"

4ਮੇਰੇ ਦੁਸ਼ਮਣ ਹਮੇਸ਼ਾ ਮੇਰਾ ਨਿਰਾਦਰ ਕਰਦੇ ਹਨ। ਉਹ ਮੇਰਾ ਮਜ਼ਾਕ ਉਡਾਉਂਦੇ ਹਨ ਅਤੇ ਮੈਨੂੰ ਸਰਾਪ ਦਿੰਦੇ ਹਨ।"

5ਮੇਰੀ ਮਹਾ ਉਦਾਸੀ ਹੀ ਸਿਰਫ਼ ਮੇਰਾ ਭੋਜਨ ਹੈ। ਮੇਰੇ ਹੰਝੂ ਮੇਰੇ ਪਿਆਲੇ ਵਿੱਚ ਡਿੱਗਦੇ ਹਨ।"

Psalms 86 illustration - Psalms Chapter 86

6ਕਿਉਂਕਿ ਯਹੋਵਾਹ ਤੁਸੀਂ ਮੇਰੇ ਨਾਲ ਨਾਰਾਜ਼ ਹੋ। ਤੁਸਾਂ ਮੈਨੂੰ ਉਤਾਹਾਂ ਚੁੱਕਿਆ ਅਤੇ ਫ਼ੇਰ ਤੁਸਾਂ ਮੈਨੂੰ ਦੂਰ ਸੁੱਟ ਦਿੱਤਾ।"

7ਮੇਰੀ ਜ਼ਿੰਦਗੀ ਆਥਣ ਦੇ ਲੰਮਿਆਂ ਪਰਛਾਵਿਆਂ ਵਾਂਗ ਮੁੱਕਣ ਹੀ ਵਾਲੀ ਹੈ। ਮੈਂ ਸੁੱਕੇ ਅਤੇ ਮਰ ਰਹੇ ਘਾਹ ਵਾਂਗ ਹਾਂ।"

8ਪਰ ਯਹੋਵਾਹ, ਤੁਸੀਂ ਸਦਾ ਲਈ ਰਹੋਂਗੇ। ਤੁਹਾਡਾ ਨਾਮ ਸਦਾ-ਸਦਾ ਲਈ ਰਹੇਗਾ।"

9ਤੁਸੀਂ ਉੱਠੋਂਗੇ ਅਤੇ ਸੀਯੋਨ ਨੂੰ ਅਰਾਮ ਦਿਉਂਗੇ। ਵਕਤ ਆ ਰਿਹਾ ਹੈ ਜਦੋਂ ਤੁਸੀਂ ਸੀਯੋਨ ਉੱਤੇ ਮਿਹਰਬਾਨ ਹੋਵੋਂਗੇ।"

10ਤੁਹਾਡੇ ਸੇਵਕ ਉਸ ਸੀਯੋਨ ਪੱਥਰ ਨੂੰ ਪਿਆਰ ਕਰਦੇ ਹਨ। ਉਹ ਉਸ ਸ਼ਹਿਰ ਦੀ ਮਿੱਟੀ ਨੂੰ ਵੀ ਪਿਆਰ ਕਰਦੇ ਹਨ।"

Psalms 86 illustration - Psalms Chapter 86

11ਲੋਕ ਯਹੋਵਾਹ ਦੇ ਨਾਮ ਦੀ ਉਪਾਸਨਾ ਕਰਨਗੇ। ਹੇ ਪਰਮੇਸ਼ੁਰ, ਧਰਤੀ ਦੇ ਸਾਰੇ ਰਾਜੇ ਤੁਹਾਨੂੰ ਸਤਿਕਾਰਨਗੇ।"

12ਯਹੋਵਾਹ ਫ਼ੇਰ ਸੀਯੋਨ ਦੀ ਉਸਾਰੀ ਕਰੇਗਾ। ਲੋਕ ਉਸਦੀ ਮਹਿਮਾ ਨੂੰ ਫ਼ੇਰ ਵੇਖਣਗੇ।"

13ਪਰਮੇਸੁਰ ਉਨ੍ਹਾਂ ਲੋਕਾਂ ਦੀਆਂ ਪ੍ਰਾਰਥਨਾ ਸੁਣੇਗਾ ਜਿਨ੍ਹਾਂ ਨੂੰ ਉਸ ਨੇ ਜਿਉਂਦਿਆਂ ਛੱਡ ਦਿੱਤਾ।"

14ਇਨ੍ਹਾਂ ਗੱਲਾਂ ਨੂੰ ਆਉਣ ਵਾਲੀ ਪੀੜੀ ਲਈ ਲਿਖੋ। ਅਤੇ ਭਵਿੱਖ ਵਿੱਚ ਉਹ ਲੋਕ ਯਹੋਵਾਹ ਦੀ ਉਸਤਤਿ ਕਰਨਗੇ।"

15ਯਹੋਵਾਹ ਸਵਰਗ ਵਿੱਚੋਂ ਹੇਠਾਂ ਧਰਤੀ ਉੱਤੇ ਵੇਖੇਗਾ।"

Psalms 86 illustration - Psalms Chapter 86

16ਅਤੇ ਉਹ ਬੰਦੀਵਾਨਾਂ ਦੀਆਂ ਪ੍ਰਾਰਥਨਾ ਸੁਣੇਗਾ। ਉਹ ਉਨ੍ਹਾਂ ਲੋਕਾਂ ਨੂੰ ਮੁਕਤ ਕਰ ਦੇਵੇਗਾ ਜਿਨ੍ਹਾਂ ਨੂੰ ਮੌਤ ਦੀ ਸਜ਼ਾ ਮਿਲੀ ਸੀ।"

17ਫ਼ੇਰ ਸੀਯੋਨ ਦੇ ਲੋਕ ਯਹੋਵਾਹ ਬਾਰੇ ਦੱਸਣਗੇ। ਉਹ ਯਰੂਸ਼ਲਮ ਵਿੱਚ ਉਸ ਦੇ ਨਾਮ ਦੀ ਉਸਤਤਿ ਕਰਨਗੇ।"

Chapter Complete

You have read Psalms 86

17 verses