Lumina
Psalms

From the Depths

Psalms 88·Punjabi Bible

1ਦਾਊਦ ਦਾ ਇੱਕ ਗੀਤ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।"

2ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ। ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।"

3ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।"

4ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ। ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।"

5ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ। ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।"

Psalms 88 illustration - Psalms Chapter 88

6ਯਹੋਵਾਹ ਬੇਲਾਗ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।"

7ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ। ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।"

8ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ। ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।"

9ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ।"

10ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ ਪਰ ਉਸ ਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ।"

Psalms 88 illustration - Psalms Chapter 88

11ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।"

12ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ ਜਿੰਨਾ ਪੱਛਮ ਪੂਰਬ ਤੋਂ ਦੂਰ ਹੈ।"

13ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।"

14ਪਰਮੇਸ਼ੁਰ ਸਾਡੇ ਬਾਰੇ ਸਭ ਕੁਝ ਜਾਣਦਾ ਹੈ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਖਾਕ ਤੋਂ ਸਾਜੇ ਗਏ ਸਾਂ।"

15ਪਰਮੇਸ਼ੁਰ ਜਾਣਦਾ ਹੈ ਕਿ ਸਾਡੀਆਂ ਜ਼ਿੰਦਗੀਆਂ ਛੋਟੀਆਂ ਹਨ। ਉਹ ਜਾਣਦਾ ਹੈ ਕਿ ਸਾਡੀਆਂ ਉਮਰਾਂ ਘਾਹ ਵਰਗੀਆਂ ਹਨ।"

Psalms 88 illustration - Psalms Chapter 88

16ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੱਕ ਨਿੱਕੇ ਜੰਗਲੀ ਫ਼ੁੱਲ ਵਰਗੇ ਹਾਂ, ਉਹ ਫ਼ੁੱਲ ਬਹੁਤ ਛੇਤੀ ਉੱਗਦਾ ਹੈ। ਫ਼ੇਰ ਗਰਮ ਹਵਾ ਵੱਗਦੀ ਹੈ ਅਤੇ ਉਹ ਫ਼ੁੱਲ ਮਰ ਜਾਂਦਾ ਹੈ। ਛੇਤੀ ਹੀ, ਤੁਸੀਂ ਇਹ ਵੀ ਨਹੀਂ ਦੱਸ ਸੱਕੋਂਗੇ ਕਿ ਫ਼ੁੱਲ ਕਿੱਥੇ ਉੱਗਿਆ ਸੀ।"

17ਪਰ ਯਹੋਵਾਹ ਨੇ ਸਦਾ ਆਪਣੇ ਅਨੁਯਾਈਆਂ ਨੂੰ ਪਿਆਰ ਕੀਤਾ ਹੈ। ਅਤੇ ਉਹ ਸਦਾ-ਸਦਾ ਲਈ ਆਪਣੇ ਅਨੁਯਾਈਆਂ ਨੂੰ ਪਿਆਰ ਕਰਦਾ ਰਹੇਗਾ। ਪਰਮੇਸ਼ੁਰ ਉਨ੍ਹਾਂ ਦੇ ਬੱਚਿਆਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦੇ ਬੱਚਿਆਂ ਦਾ ਭਲਾ ਕਰੇਗਾ।"

18ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਕਰਾਰ ਉੱਤੇ ਚੱਲਦੇ ਹਨ। ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਹੁਕਮ ਮੰਨਦੇ ਹਨ।"

Chapter Complete

You have read Psalms 88

18 verses