1ਪਰਮੇਸ਼ੁਰ ਦਾ ਤਖਤ ਸਵਰਗਾਂ ਵਿੱਚ ਹੈ। ਅਤੇ ਉਹ ਹਰ ਸ਼ੈਅ ਉੱਤੇ ਰਾਜ ਕਰਦਾ ਹੈ।"
2ਹੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਹੇ ਦੂਤੋਂ, ਤੁਸੀਂ ਸ਼ਕਤੀਸ਼ਾਲੀ ਸਿਪਾਹੀ ਹੋ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ। ਤੁਸੀਂ ਪਰਮੇਸ਼ੁਰ ਨੂੰ ਸੁਣਦੇ ਹੋ ਅਤੇ ਉਸ ਦੇ ਉਪਦੇਸ਼ਾਂ ਦੀ ਪਾਲਣਾ ਕਰਦੇ ਹੋ।"
3ਯਹੋਵਾਹ ਦੀਉ ਸਮੂਹ ਸੈਨਾਉ ਉਸਦੀ ਉਸਤਤਿ ਕਰੋ। ਤੁਸੀਂ ਉਸ ਦੇ ਸੇਵਕ ਹੋ, ਤੁਸੀਂ ਉਹੀ ਕਰਦੇ ਹੋ ਜੋ ਪਰਮੇਸ਼ੁਰ ਚਾਹੁੰਦਾ ਹੈ।"
4ਯਹੋਵਾਹ ਨੇ ਹਰ ਥਾਂ ਹਰ ਸ਼ੈਅ ਬਣਾਈ। ਯਹੋਵਾਹ ਹਰ ਜਗ਼੍ਹਾ ਹਰ ਸ਼ੈਅ ਉੱਤੇ ਰਾਜ ਕਰਦਾ ਹੈ। ਅਤੇ ਉਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੀ ਉਸਤਤਿ ਕਰਨੀ ਚਾਹੀਦੀ ਹੈ। ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।"
5ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ। ਮੇਰੇ ਯਹੋਵਾਹ ਪਰਮੇਸ਼ੁਰ ਤੁਸੀਂ ਬਹੁਤ ਮਹਾਨ ਹੋ। ਤੁਸੀਂ ਮਹਿਮਾ ਅਤੇ ਮਾਨ ਨਾਲ ਕੱਜੇ ਹੋਏ ਹੋ।"

6ਤੁਸੀਂ ਨੂਰ ਨੂੰ ਪਹਿਨਦੇ ਹੋ ਜਿਵੇਂ ਕੋਈ ਚੋਲਾ ਪਹਿਨਦਾ ਹੈ। ਤੁਸੀਂ ਅਕਾਸ਼ਾਂ ਨੂੰ ਪਰਦੇ ਵਾਂਗ ਖਿਲਾਰ ਦਿੱਤਾ ਹੈ।"
7ਹੇ ਪਰਮੇਸ਼ੁਰ ਤੁਸੀਂ ਆਪਣਾ ਘਰ ਉਨ੍ਹਾਂ ਤੋਂ ਉੱਪਰ ਬਣਾਇਆ। ਤੁਸੀਂ ਮੋਟੇ ਬੱਦਲਾਂ ਦੀ ਰੱਥ ਵਾਂਗ ਵਰਤੋਂ ਕਰਦੇ ਹੋ ਅਤੇ ਅਕਾਸ਼ ਦੇ ਆਰ-ਪਾਰ ਹਵਾ ਦੇ ਖੰਬਾਂ ਉੱਤੇ ਸਵਾਰੀ ਕਰਦੇ ਹੋ।"
8ਹੇ ਪਰਮੇਸ਼ੁਰ, ਤੁਸੀਂ ਆਪਣੇ ਦੂਤਾਂ ਨੂੰ ਹਵਾ ਦੇ ਵਾਂਗ ਅਤੇ ਸੇਵਕਾਂ ਨੂੰ ਅੱਗ ਵਾਂਗ ਬਣਾਇਆ ਹੈ।"
9ਹੇ ਪਰਮੇਸ਼ੁਰ, ਤੁਸਾਂ ਧਰਤੀ ਨੂੰ ਇਸ ਦੀਆਂ ਬੁਨਿਆਦਾਂ ਉੱਤੇ ਉਸਾਰਿਆ। ਤਾਂ ਜੋ ਇਹ ਕਦੇ ਵੀ ਤਬਾਹ ਨਾ ਹੋਵੇ।"
10ਤੁਸੀਂ ਇਸ ਨੂੰ ਕੰਬਲ ਵਾਂਗ ਪਾਣੀ ਨਾਲ ਢੱਕ ਦਿੱਤਾ ਹੈ। ਪਾਣੀ ਨੇ ਪਰਬਤਾਂ ਨੂੰ ਢੱਕ ਲਿਆ ਸੀ।"

11ਪਰ ਤੁਸੀਂ ਹੁਕਮ ਦਿੱਤਾ ਅਤੇ ਪਾਣੀ ਦੂਰ-ਦੂਰ ਭੱਜਿਆ। ਹੇ ਪਰਮੇਸ਼ੁਰ, ਤੁਸੀਂ ਗੁੱਸੇ ਨਾਲ ਪਾਣੀ ਉੱਤੇ ਗਜੇ ਅਤੇ ਪਾਣੀ ਤੁਹਾਥੋਂ ਦੂਰ ਭੱਜ ਉੱਠਿਆ।"
12ਪਾਣੀ ਪਰਬਤਾਂ ਤੋਂ ਹੇਠਾਂ ਵਾਦੀਆਂ ਵੱਲ ਵਗਿਆ ਅਤੇ ਫ਼ੇਰ ਉਨ੍ਹਾਂ ਵੱਲ ਜਿਹੜੀਆਂ ਤੁਸੀਂ ਇਸ ਲਈ ਬਣਾਈਆਂ ਸਨ।"
13ਕਿਉਂਕਿ ਤੁਸੀਂ ਸਮੁੰਦਰਾਂ ਲਈ ਹਦ ਨਿਸ਼ਚਿਤ ਕਰ ਦਿੱਤੀ ਹੈ, ਪਾਣੀ ਧਰਤੀ ਨੂੰ ਕੱਜਣ ਲਈ ਫ਼ੇਰ ਕਦੇ ਵੀ ਨਹੀਂ ਚੜ੍ਹੇਗਾ।"
14ਹੇ ਪਰਮੇਸ਼ੁਰ, ਤੁਸੀਂ ਪਾਣੀ ਨੂੰ ਚਸ਼ਮਿਆਂ ਤੋਂ ਨਦੀਆਂ ਵੱਲ ਵਗਣ ਲਾ ਦਿੰਦੇ ਹੋ। ਇਹ ਪਾਣੀ ਨਦੀਆਂ ਵਿੱਚੋਂ ਵੱਗਦਾ ਹੈ।"
15ਨਦੀਆਂ ਸਮੂਹ ਜੰਗਲੀ ਜਾਨਵਰਾਂ ਨੂੰ ਪਾਣੀ ਦਿੰਦੀਆਂ ਹਨ। ਅਵਾਰਾ ਖੋਤੇ ਵੀ ਇੱਥੇ ਪਾਣੀ ਪੀਣ ਲਈ ਆਉਂਦੇ ਹਨ।"

16ਜੰਗਲੀ ਪੰਛੀ ਵੀ ਇੱਥੇ ਤਲਾਵਾਂ ਉੱਤੇ ਰਹਿਣ ਲਈ ਆਉਂਦੇ ਹਨ। ਉਹ ਨੇੜਲੇ ਰੁੱਖਾਂ ਦੀ ਟਹਿਣੀਆਂ ਵਿੱਚ ਗਾਉਂਦੇ ਹਨ।"
17ਪਰਮੇਸ਼ੁਰ ਹੇਠਾਂ ਪਹਾੜਾਂ ਉੱਪਰ ਵਰੱਖਾ ਭੇਜਦਾ ਹੈ। ਸਾਰੀਆਂ ਚੀਜ਼ਾਂ ਜੋ ਪਰਮੇਸ਼ੁਰ ਨੇ ਬਣਾਈਆਂ ਧਰਤੀ ਨੂੰ ਆਪਣੀ ਲੋੜੀਦੀ ਹਰ ਸ਼ੈਅ ਪ੍ਰਦਾਨ ਕਰਦੀਆਂ ਹਨ।"
18ਪਰਮੇਸ਼ੁਰ ਪਸ਼ੂਆਂ ਨੂੰ ਭੋਜਨ ਦੇਣ ਲਈ ਘਾਹ ਉਗਾਉਂਦਾ ਹੈ। ਉਹ ਸਾਨੂੰ ਪੌਦੇ ਦਿੰਦਾ ਹੈ ਜਿਨ੍ਹਾਂ ਨੂੰ ਅਸੀਂ ਉਗਾਉਂਦੇ ਹਾਂ। ਉਹ ਪੌਦੇ ਸਾਨੂੰ ਧਰਤੀ ਵਿੱਚੋਂ ਭੋਜਨ ਦਿੰਦੇ ਹਨ।"
19ਪਰਮੇਸ਼ੁਰ ਸਾਨੂੰ ਦਾਖਰਸ ਦਿੰਦਾ ਹੈ ਜਿਹੜੀ ਸਾਨੂੰ ਪ੍ਰਸੰਨ ਕਰਦੀ ਹੈ। ਤੇਲ ਜਿਹੜਾ ਸਾਡੀ ਚਮੜੀ ਨੂੰ ਨਰਮ ਬਣਾਉਂਦਾ ਅਤੇ ਉਹ ਭੋਜਨ ਜਿਹੜਾ ਸਾਨੂੰ ਮਜ਼ਬੂਤ ਬਣਾਉਂਦਾ ਹੈ।"
20ਲਬਾਨੋਨ ਦੇ ਦੇਵਦਾਰ ਦੇ ਰੁੱਖ ਪਰਮੇਸ਼ੁਰ ਦੀ ਜ਼ਇਦਾਦ ਹਨ। ਯਹੋਵਾਹ ਨੇ ਉਹ ਰੁੱਖ ਬੀਜੇ ਸਨ ਅਤੇ ਉਹ ਉਨ੍ਹਾਂ ਦੀ ਲੋੜ ਲਈ ਪਾਣੀ ਦਿੰਦਾ ਹੈ।"

21ਪੰਛੀ ਉਨ੍ਹਾਂ ਰੁੱਖਾਂ ਉੱਤੇ ਆਲ੍ਹਣੇ ਬਣਾਉਂਦੇ ਹਨ, ਉਨ੍ਹਾਂ ਰੁੱਖਾਂ ਉੱਤੇ ਵੱਡੇ ਬਗਲੇ ਰਹਿੰਦੇ ਹਨ।"
22ਉੱਚੇ ਪਰਬਤ ਜੰਗਲੀ ਬਕਰਿਆਂ ਦੇ ਘਰ ਹਨ। ਵੱਡੀਆਂ ਚੱਟਾਨਾਂ ਵਿੱਚ ਰਹਿਣ ਵਾਲੇ ਜੀਵਾਂ ਲਈ ਚੱਟਾਨਾਂ ਹੀ ਛੁਪਣਗਾਹਾਂ ਹਨ।"
23ਹੇ ਪਰਮੇਸ਼ੁਰ, ਤੁਸੀਂ ਸਾਨੂੰ ਇਹ ਸੂਚਿਤ ਕਰਨ ਲਈ ਚੰਨ ਦਿੱਤਾ ਹੈ ਕਿ ਤਿਉਹਾਰ ਕਦੋਂ ਸ਼ੁਰੂ ਹੋਵੇਗਾ। ਅਤੇ ਸੂਰਜ ਜਾਣੇਗਾ ਕਿ ਕਦੋਂ ਛੁਪਣਾ ਹੈ।"
24ਤੁਸੀਂ ਹਨੇਰੇ ਨੂੰ ਰਾਤ ਬਣਾਇਆ ਉਹ ਸਮਾਂ ਜਦੋਂ ਜੰਗਲੀ ਜਾਨਵਰ ਘੁੰਮਣ ਲਈ ਬਾਹਰ ਆਉਂਦੇ ਹਨ।"
25ਸ਼ੇਰ ਹਮਲਾ ਕਰਨ ਵੇਲੇ ਦਹਾੜਦੇ ਹਨ ਜਿਵੇਂ ਉਹ ਪਰਮੇਸ਼ੁਰ ਕੋਲੋਂ ਭੋਜਨ ਮੰਗ ਰਹੇ ਹੋਣ ਜਿਹੜਾ ਉਹ ਉਨ੍ਹਾਂ ਨੂੰ ਦਿੰਦਾ ਹੈ।"

26ਫ਼ੇਰ ਸੂਰਜ ਚੜ੍ਹਦਾ ਹੈ, ਅਤੇ ਜਾਨਵਰ ਅਰਾਮ ਕਰਨ ਲਈ ਵਾਪਸ ਆਪਣੇ ਘੋਰਨਿਆਂ ਵਿੱਚ ਜਾਂਦੇ ਹਨ।"
27ਫ਼ੇਰ ਲੋਕ ਕੰਮ ਕਰਨ ਲਈ ਬਾਹਰ ਜਾਂਦੇ ਹਨ ਅਤੇ ਉਹ ਸ਼ਾਮ ਤੱਕ ਕੰਮ ਕਰਦੇ ਹਨ।"
28ਯਹੋਵਾਹ, ਤੁਸੀਂ ਅਨੇਕਾਂ ਚਮਤਕਾਰ ਕੀਤੇ ਹਨ। ਧਰਤੀ ਉਨ੍ਹਾਂ ਚੀਜ਼ਾਂ ਨਾਲ ਭਰੀ ਪਈ ਹੈ ਜਿਹੜੀਆਂ ਤੁਸਾ ਸਾਜੀਆਂ ਸਨ। ਅਸੀਂ ਹਰ ਚੀਜ਼ ਵਿੱਚ ਜੋ ਵੀ ਤੁਸੀਂ ਕਰਦੇ ਹੋ ਤੁਹਾਡੀ ਸਿਆਣਪ ਵੇਖਦੇ ਹਾਂ।"
29ਸਮੁੰਦਰ ਵੱਲ ਵੇਖੋ। ਇਹ ਕਿੰਨਾ ਵੱਡਾ ਹੈ। ਅਤੇ ਇਸ ਵਿੱਚ ਅਨੇਕਾਂ ਜੀਵ ਰਹਿੰਦੇ ਹਨ ਇੱਥੇ ਛੋਟੇ ਅਤੇ ਵੱਡੇ ਅਣਗਿਣਤ ਜੀਵ ਰਹਿੰਦੇ ਹਨ।"
30ਸਮੁੰਦਰ ਉੱਤੇ ਜਹਾਜ਼ ਸਫ਼ਰ ਕਰਦੇ ਹਨ। ਲਿਵਯਾਥਾਨ, ਸਮੁੰਦਰੀ ਜੀਵ ਜਿਹੜਾ ਤੁਸੀਂ ਸਾਜਿਆ, ਸਮੁੰਦਰ ਵਿੱਚ ਖੇਡਦਾ ਹੈ।"

31ਹੇ ਪਰਮੇਸ਼ੁਰ, ਇਹ ਸਾਰੀਆਂ ਚੀਜ਼ਾਂ ਤੁਹਾਡੇ ਉੱਤੇ ਨਿਰਭਰ ਕਰਦੀਆਂ ਹਨ। ਤੁਸੀਂ ਇਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।"
32ਹੇ ਪਰਮੇਸ਼ੁਰ, ਤੁਸੀਂ ਸਮੂਹ ਜੀਵਾਂ ਨੂੰ ਉਨ੍ਹਾਂ ਦੇ ਖਾਣ ਯੋਗ ਭੋਜਨ ਦਿੰਦੇ ਹੋ। ਤੁਸੀਂ ਚੰਗੇ ਭੋਜਨਾਂ ਨਾਲ ਭਰੇ ਹੋਏ ਤੁਹਾਡੇ ਹੱਥ ਖੋਲ੍ਹ ਦਿੰਦੇ ਹੋ ਅਤੇ ਰੱਜ ਜਾਣ ਤੀਕ ਖਾਣ ਦਿੰਦੇ ਹੋ।"
33ਜਦੋਂ ਤੁਸੀਂ ਉਨ੍ਹਾਂ ਕੋਲੋਂ ਆਪਣਾ ਮੂੰਹ ਮੋੜ ਲੈਂਦੇ ਹੋ, ਉਹ ਭੈਭੀਤ ਹੋ ਜਾਂਦੇ ਹਨ। ਜਦੋਂ ਵੀ ਤੁਸੀਂ ਉਨ੍ਹਾਂ ਦੇ ਸਾਹ ਕੱਢ ਲੈਂਦੇ ਹੋ। ਉਹ ਕਮਜ਼ੋਰ ਬਣ ਜਾਂਦੇ ਹਨ। ਅਤੇ ਉਨ੍ਹਾਂ ਦੇ ਸ਼ਰੀਰ ਫ਼ੇਰ ਤੋਂ ਖਾਕ ਹੋ ਜਾਂਦੇ ਹਨ।"
34ਪਰ, ਹੇ ਯਹੋਵਾਹ, ਜਦੋਂ ਤੁਸੀਂ ਆਪਣੀ ਆਤਮਾ ਉਨ੍ਹਾਂ ਵੱਲ ਭੇਜਦੇ ਹੋ। ਉਹ ਸਿਹਤਮੰਦ ਬਣ ਜਾਂਦੇ ਹਨ। ਅਤੇ ਤੁਸੀਂ ਇੱਕ ਵਾਰ ਫ਼ੇਰ ਧਰਤੀ ਨੂੰ ਨਵਾਂ ਨਕੋਰ ਬਣਾ ਦਿੰਦੇ ਹੋ।"
35ਯਹੋਵਾਹ ਦੀ ਮਹਿਮਾ ਸਦਾ ਲਈ ਚਮਕੇ ਯਹੋਵਾਹ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੇ ਜੋ ਉਸ ਨੇ ਸਾਜੀਆਂ ਹਨ।"

36ਯਹੋਵਾਹ ਸਿਰਫ਼ ਧਰਤੀ ਵੱਲ ਵੇਖਦਾ ਹੈ ਅਤੇ ਇਹ ਕੰਬਣ ਲੱਗ ਜਾਂਦੀ ਹੈ। ਉਹ ਪਹਾੜਾਂ ਨੂੰ ਛੂੰਹਦਾ ਹੈ ਅਤੇ ਉਨ੍ਹਾਂ ਤੋਂ ਧੂੰਆਂ ਉੱਠਣ ਲੱਗੇਗਾ।"
37ਮੈਂ ਉਮਰ ਭਰ ਯਹੋਵਾਹ ਦੇ ਗੀਤ ਗਾਵਾਂਗਾ। ਮੈਂ ਯਹੋਵਾਹ ਦੀ ਉਸਤਤਿ ਉਦੋਂ ਤੱਕ ਗਾਵਾਂਗਾ ਜਦੋਂ ਤੱਕ ਮੈਂ ਜਿਉਂਦਾ ਹਾਂ।"
38ਮੈਨੂੰ ਆਸ ਹੈ ਕਿ ਇਹ ਸ਼ਬਦ, ਜਿਹੜੇ ਮੈਂ ਆਖੇ ਹਨ ਉਸ ਨੂੰ ਪ੍ਰਸੰਨ ਕਰਨਗੇ। ਮੈਂ ਯਹੋਵਾਹ ਨਾਲ ਖੁਸ਼ ਹਾਂ।"
39ਪਾਪੀਆਂ ਨੂੰ ਧਰਤੀ ਤੋਂ ਖਤਮ ਹੋ ਜਾਣ ਦਿਉ। ਬੁਰੇ ਲੋਕਾਂ ਨੂੰ ਇੱਥੋਂ ਸਦਾ ਲਈ ਦੂਰ ਚੱਲੇ ਜਾਣ ਦਿਉ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਯਹੋਵਾਹ ਦੀ ਉਸਤਤਿ ਕਰ।"
40ਯਹੋਵਾਹ ਦਾ ਧੰਨਵਾਦ ਕਰੋ। ਉਸ ਦੇ ਨਾਮ ਦੀ ਉਪਾਸਨਾ ਕਰੋ। ਕੌਮਾਂ ਨੂੰ ਉਸ ਦੇ ਚਮਤਕਾਰਾਂ ਬਾਰੇ ਦੱਸੋ।"

41ਯਹੋਵਾਹ ਲਈ ਗੀਤ ਗਾਵੋ। ਉਸਦੀ ਉਸਤਤਿ ਗਾਵੋ ਉਸ ਦੇ ਚਮਤਕਾਰਾਂ ਬਾਰੇ ਦੱਸੋ।"
42ਯਹੋਵਾਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ। ਤੁਸੀਂ ਜਿਹੜੇ ਯਹੋਵਾਹ ਦੀ ਤਲਾਸ਼ ਵਿੱਚ ਆਏ ਸੀ ਖੁਸ਼ ਹੋ ਜਾਵੋ।"
43ਯਹੋਵਾਹ ਪਾਸੋਂ ਸ਼ਕਤੀ ਮੰਗੋ, ਹਮੇਸ਼ਾ ਸਹਾਇਤਾ ਲਈ ਉਸ ਵੱਲ ਤੱਕੋ।"
44ਉਸ ਦੇ ਕਰਿਸ਼ਮਿਆਂ ਅਤੇ ਸਿਆਣੇ ਨਿਆਂਇਆਂ ਨੂੰ ਚੇਤੇ ਰੱਖੋ।"
45ਤੁਸੀਂ ਉਸ ਦੇ ਨੌਕਰ ਅਬਰਾਹਾਮ ਦੀ ਔਲਾਦ ਹੋ। ਤੁਸੀਂ ਯਾਕੂਬ ਦੀ ਔਲਾਦ ਹੋ, ਜਿਸ ਬੰਦੇ ਨੂੰ ਪਰਮੇਸ਼ੁਰ ਨੇ ਚੁਣਿਆ ਸੀ।"

46ਯਹੋਵਾਹ ਹੀ ਸਾਡਾ ਪਰਮੇਸ਼ੁਰ ਹੈ। ਯਹੋਵਾਹ ਸਾਰੀ ਦੁਨੀਆਂ ਉੱਤੇ ਰਾਜ ਕਰਦਾ ਹੈ।"
47ਪਰਮੇਸ਼ੁਰ ਦੇ ਕਰਾਰ ਨੂੰ ਹਮੇਸ਼ਾ ਚੇਤੇ ਰੱਖੋ। ਉਸ ਦੇ ਹੁਕਮਾਂ ਨੂੰ ਆਉਣ ਵਾਲੀਆਂ ਹਜ਼ਾਰਾਂ ਪੀੜੀਆਂ ਤੱਕ ਯਾਦ ਕਰਦੇ ਰਹੋ।"
48ਪਰਮੇਸ਼ੁਰ ਨੇ ਅਬਰਾਹਾਮ ਨਾਲ ਇਕਰਾਰ ਕੀਤਾ ਸੀ। ਪਰਮੇਸ਼ੁਰ ਨੇ ਇਸਹਾਕ ਨੂੰ ਵਾਅਦਾ ਦਿੱਤਾ ਸੀ।"
49ਫ਼ੇਰ ਉਸ ਨੇ ਇਸ ਨੂੰ ਯਾਕੂਬ ਲਈ ਨੇਮ ਬਣਾ ਦਿੱਤਾ ਸੀ। ਪਰਮੇਸ਼ੁਰ ਨੇ ਜੋ ਕਰਾਰ ਇਸਰਾਏਲ ਨਾਲ ਕੀਤਾ ਸੀ ਸਦਾ ਲਈ ਜਾਰੀ ਰਹੇਗਾ।"
50ਪਰਮੇਸ਼ੁਰ ਨੇ ਆਖਿਆ ਸੀ, “ਮੈਂ ਤੁਹਾਨੂੰ ਕਨਾਨ ਦੀ ਧਰਤੀ ਦੇਵਾਂਗਾ। ਉਹ ਧਰਤੀ ਤੁਹਾਡੀ ਮਲਕੀਅਤ ਹੋਵੇਗੀ।”"

51ਪਰਮੇਸ਼ੁਰ ਨੇ ਉਹ ਵਾਅਦਾ ਉਦੋਂ ਦਿੱਤਾ ਸੀ ਜਦੋਂ ਅਬਰਾਹਾਮ ਦਾ ਪਰਿਵਾਰ ਛੋਟਾ ਸੀ। ਉਹ ਅਜੇ ਮੁਸਾਫ਼ਰ ਸਨ ਅਤੇ ਉੱਥੇ ਵਕਤ ਕੱਟ ਰਹੇ ਸਨ।"
52ਉਨ੍ਹਾਂ ਨੇ ਕੌਮਾਂ ਤੋਂ ਕੌਮਾਂ, ਅਤੇ ਇੱਕ ਰਾਜ ਤੋਂ ਦੂਜੇ ਰਾਜ ਦਾ ਸਫ਼ਰ ਕੀਤਾ।"
You have read Psalms 89
52 verses