1ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ। ਪਰ ਗਦਾਰ ਨਾਉਮੀਦ ਹੋਣਗੇ ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।"
2ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ। ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।"
3ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ। ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ। ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।"
4ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ। ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।"
5ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ। ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।"

6ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।"
7ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।"
8ਯਹੋਵਾਹ ਉਨ੍ਹਾਂ ਲੋਕਾਂ ਲਈ ਦਯਾਵਾਨ ਅਤੇ ਵਫ਼ਾਦਾਰ ਹੈ ਜਿਹੜੇ ਉਸ ਦੇ ਵਾਦਿਆਂ, ਅਤੇ ਕਰਾਰਾਂ ਦਾ ਅਨੁਸਰਣ ਕਰਦੇ ਹਨ।"
9ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ। ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।"
10ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ। ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।"

11ਉਹ ਚੰਗੀਆਂ ਚੀਜ਼ਾਂ ਦਾ ਆਨੰਦ ਮਾਣੇਗਾ ਅਤੇ ਉਸ ਦੇ ਬੱਚੇ ਵੀ ਉਸ ਧਰਤੀ ਦੇ ਮਾਲਕ ਰਹਿਣਗੇ, ਜਿਸਦਾ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।"
12ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।"
13ਮੈਂ ਸਦਾ ਯਹੋਵਾਹ ਦੀ ਓਟ ਤੱਕਦਾ ਹਾਂ। ਉਹ ਮੈਨੂੰ ਆਪਣੀਆਂ ਮੁਸੀਬਤਾਂ ਤੋਂ ਸਦਾ ਮੁਕਤ ਕਰਦਾ ਹੈ।"
14ਯਹੋਵਾਹ, ਮੈਂ ਦੁੱਖੀ ਤੇ ਇੱਕਲਾ ਹਾਂ। ਆਪਣਾ ਮੁੱਖ ਮੇਰੇ ਵੱਲ ਫ਼ੇਰੋ ਅਤੇ ਮੈਨੂੰ ਆਪਣੀ ਮਿਹਰ ਵਿਖਾਉ।"
15ਮੈਨੂੰ ਮੇਰੀਆਂ ਮੁਸੀਬਤਾਂ ਤੋਂ ਮੁਕਤ ਕਰੋ। ਮੈਨੂੰ ਆਪਣੇ ਮਾਮਲਿਆਂ ਨੂੰ ਸੁਲਝਾਉਣ ਵਿੱਚ ਮੇਰੀ ਮਦਦ ਕਰੋ।"

16ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ। ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।"
17ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ, ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।"
18ਹੇ ਪਰਮੇਸ਼ੁਰ, ਮੇਰੀ ਰੱਖਿਆ ਕਰੋ ਅਤੇ ਮੈਨੂੰ ਬਚਾਉ। ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ, ਇਸ ਲਈ ਮੈਨੂੰ ਨਿਰਾਸ਼ ਨਾ ਕਰੋ।"
19ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਸ਼ੁਭ ਹੋ। ਮੈਨੂੰ ਤੁਹਾਡੇ ਉੱਤੇ ਭਰੋਸਾ ਹੈ, ਇਸ ਲਈ ਮੇਰੀ ਰੱਖਿਆ ਕਰੋ।"
20ਯਹੋਵਾਹ, ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੇ ਸਮੂਹ ਦੁਸ਼ਮਣਾਂ ਪਾਸੋਂ ਬਚਾਉ।"
You have read Psalms 9
20 verses