Lumina
Psalms

Our Eternal Dwelling Place

Psalms 90·Punjabi Bible

1ਪਰ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਨਾਲ ਬਦਸਲੂਕੀ ਨਹੀਂ ਕਰਨ ਦਿੱਤੀ। ਪਰਮੇਸ਼ੁਰ ਨੇ ਰਾਜਿਆਂ ਨੂੰ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਬਾਰੇ ਚਿਤਾਵਨੀ ਦਿੱਤੀ।"

2ਪਰਮੇਸ਼ੁਰ ਨੇ ਆਖਿਆ ਸੀ, “ਮੇਰੇ ਚੁਣੇ ਹੋਏ ਲੋਕਾਂ ਨੂੰ ਦੁੱਖ ਨਾ ਦਿਉ। ਮੇਰੇ ਨਬੀਆਂ ਦਾ ਕੁਝ ਵੀ ਬੁਰਾ ਨਾ ਕਰੋ।”"

3ਪਰਮੇਸ਼ੁਰ ਨੇ ਉਸ ਦੇਸ਼ ਵਿੱਚ ਅਕਾਲ ਭੇਜਿਆ। ਲੋਕਾਂ ਕੋਲ ਖਾਣ ਲਈ ਕਾਫ਼ੀ ਭੋਜਨ ਨਹੀਂ ਸੀ।"

4ਪਰ ਪਰਮੇਸ਼ੁਰ, ਨੇ ਯੂਸੁਫ਼ ਨਾਮ ਦੇ ਬੰਦੇ ਨੂੰ ਉਨ੍ਹਾਂ ਦੇ ਅੱਗੇ ਜਾਣ ਲਈ ਭੇਜਿਆ। ਯੂਸੁਫ਼ ਨੂੰ ਇੱਕ ਗੁਲਾਮ ਵਾਂਗ ਵੇਚਿਆ ਗਿਆ ਸੀ।"

5ਉਨ੍ਹਾਂ ਨੇ ਯੂਸੁਫ਼ ਦੇ ਪੈਰਾਂ ਦੁਆਲੇ ਇੱਕ ਰੱਸਾ ਬੰਨ੍ਹ ਦਿੱਤਾ ਸੀ। ਉਨ੍ਹਾਂ ਨੇ ਉਸ ਦੇ ਗਲ ਵਿੱਚ ਇੱਕ ਬੇੜੀ ਪਾ ਦਿੱਤੀ ਸੀ।"

Psalms 90 illustration - Psalms Chapter 90

6ਯੂਸੁਫ਼ ਉਦੋਂ ਤੱਕ ਗੁਲਾਮ ਰੱਖਿਆ ਗਿਆ ਸੀ ਜਦੋਂ ਤੱਕ ਉਸ ਦੀਆਂ ਆਖੀਆਂ ਗੱਲਾਂ ਪੂਰੀਆਂ ਨਹੀਂ ਹੋਈਆਂ ਸਨ। ਸੱਚਮੁੱਚ ਯਹੋਵਾਹ ਦੇ ਸੰਦੇਸ਼ ਨੇ ਸਿੱਧ ਕਰ ਦਿੱਤਾ ਕਿ ਯੂਸੁਫ਼ ਸਹੀ ਸੀ।"

7ਇਸ ਲਈ ਮਿਸਰ ਦੇ ਰਾਜੇ ਨੇ ਉਸ ਨੂੰ ਮੁਕਤ ਕਰ ਦਿੱਤਾ ਸੀ। ਉਸ ਕੌਮ ਦਾ ਆਗੂ ਉਸ ਨੂੰ ਕੈਦ ਵਿੱਚੋਂ ਬਾਹਰ ਲੈ ਗਿਆ।"

8ਉਸ ਨੇ ਯੂਸੁਫ਼ ਨੂੰ ਆਪਣੇ ਘਰਾਂ ਦਾ ਮੋਹਰੀ ਬਣਾ ਦਿੱਤਾ ਸੀ। ਯੂਸੁਫ਼ ਨੇ ਉਸ ਨਾਲ ਸੰਬੰਧਿਤ ਸ਼ੈਅ ਦੀ ਦੇਖ-ਭਾਲ ਕੀਤੀ"

9ਯੂਸੁਫ਼ ਨੇ ਹੋਰ ਆਗੂਆਂ ਨੂੰ ਨਿਰਦੇਸ਼ ਦਿੱਤੇ ਅਤੇ ਯੂਸੁਫ਼ ਨੇ ਬਜ਼ੁਰਗਾਂ ਨੂੰ ਸਿੱਖਿਆ ਦਿੱਤੀ।"

10ਫ਼ੇਰ ਇਸਰਾਏਲ ਮਿਸਰ ਵਿੱਚ ਆਇਆ, ਯਾਕੂਬ ਹੈਮ ਦੇ ਦੇਸ਼ ਵਿੱਚ ਰਹਿੰਦਾ ਸੀ।"

Psalms 90 illustration - Psalms Chapter 90

11ਯਾਕੂਬ ਦਾ ਪਰਿਵਾਰ ਬਹੁਤ ਵੱਡਾ ਹੋ ਗਿਆ। ਉਹ ਆਪਣੇ ਦੁਸ਼ਮਣਾਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੋ ਗਏ।"

12ਇਸ ਲਈ ਮਿਸਰਿਆਂ ਨੇ ਯਾਕੂਬ ਦੇ ਪਰਿਵਾਰ ਨੂੰ ਨਫ਼ਰਤ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਉਨ੍ਹਾਂ ਦੇ ਗੁਲਾਮਾਂ ਦੇ ਖਿਲਾਫ਼ ਵਿਉਂਤਾ ਬਣਾਈਆਂ।"

13ਇਸ ਲਈ ਪਰਮੇਸ਼ੁਰ ਨੇ ਆਪਣੇ ਸੇਵਕ ਮੂਸਾ ਨੂੰ ਅਤੇ ਪਰਮੇਸ਼ੁਰ ਦੇ ਚੁਣੇ ਜਾਜਕ ਹਾਰੂਨ ਨੂੰ ਭੇਜਿਆ।"

14ਪਰਮੇਸ਼ੁਰ ਨੇ ਹਾਮ ਦੇ ਦੇਸ਼ ਅੰਦਰ ਮੂਸਾ ਅਤੇ ਹਾਰੂਨ ਕੋਲੋਂ ਬਹੁਤ ਸਾਰੇ ਕਰਿਸ਼ਮੇ ਕਰਵਾਏ।"

15ਪਰਮੇਸ਼ੁਰ ਨੇ ਮਹਾ ਅੰਧਕਾਰ ਭੇਜਿਆ ਪਰ ਮਿਸਰੀਆਂ ਨੇ ਉਸ ਵੱਲ ਧਿਆਨ ਨਹੀਂ ਦਿੱਤਾ।"

Psalms 90 illustration - Psalms Chapter 90

16ਇਸ ਲਈ ਪਰਮੇਸ਼ੁਰ ਨੇ ਪਾਣੀ ਨੂੰ ਲਹੂ ਵਿੱਚ ਬਦਲ ਦਿੱਤਾ, ਅਤੇ ਉਨ੍ਹਾਂ ਦੀਆਂ ਸਾਰੀਆਂ ਮੱਛੀਆਂ ਮਰ ਗਈਆਂ।"

17ਉਨ੍ਹਾਂ ਦਾ ਦੇਸ਼ ਡੱਡੂਆਂ ਨਾਲ ਭਰ ਗਿਆ। ਰਾਜੇ ਦੇ ਸੌਣ ਦੇ ਕਮਰੇ ਵਿੱਚ ਡੱਡੂ ਹੀ ਡੱਡੂ ਸਨ।"

Chapter Complete

You have read Psalms 90

17 verses