Lumina
Psalms

Under His Wings

Psalms 91·Punjabi Bible

1ਪਰਮੇਸ਼ੁਰ ਨੇ ਆਦੇਸ਼ ਕੀਤਾ, ਅਤੇ ਉੱਥੇ ਮੱਖੀਆਂ ਅਤੇ ਪਿਸੂ ਆ ਗਏ। ਉਹ ਹਰ ਥਾਂ ਫ਼ੈਲ ਗਏ।"

2ਪਰਮੇਸ਼ੁਰ ਨੇ ਗੜ੍ਹਿਆਂ ਦੀ ਵਰੱਖਾ ਕਰ ਦਿੱਤੀ ਉਨ੍ਹਾਂ ਦੇ ਦੇਸ਼ ਵਿੱਚ ਹਰ ਥਾਂ ਬਿਜਲੀ ਡਿੱਗੀ।"

3ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦੀਆਂ ਵੇਲਾਂ ਦੇ ਅੰਜੀਰ ਨਸ਼ਟ ਕਰ ਦਿੱਤੇ। ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦਾ ਹਰ ਰੁੱਖ ਨਸ਼ਟ ਕਰ ਦਿੱਤਾ।"

4ਪਰਮੇਸ਼ੁਰ ਨੇ ਆਦੇਸ਼ ਕੀਤਾ, ਅਤੇ ਟਿੱਡੀ ਦਲ ਅਤੇ ਘਾਹ ਦੇ ਟਿੱਡੇ ਆ ਪਏ ਉਹ ਬੇਸ਼ੁਮਾਰ ਸਨ।"

5ਟਿਡੀ ਦਲ ਨੇ ਅਤੇ ਘਾਹ ਦੇ ਟਿਡਿਆਂ ਨੇ ਦੇਸ਼ ਦੇ ਸਾਰੇ ਪੌਦੇ ਖਾ ਲਏ। ਉਨ੍ਹਾਂ ਨੇ ਖੇਤਾਂ ਦੀਆਂ ਸਾਰੀਆਂ ਫ਼ਸਲਾਂ ਖਾ ਲਈਆਂ।"

Psalms 91 illustration - Psalms Chapter 91

6ਅਤੇ ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ਼ ਦਾ ਹਰ ਪਹਿਲੋਠਾ ਬੱਚਾ ਮਾਰ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਦੇ ਸਭ ਤੋਂ ਵੱਡੇ ਪੁੱਤਰ ਮਾਰ ਦਿੱਤੇ।"

7ਫ਼ਿਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਲਿਆ। ਉਹ ਆਪਣੇ ਨਾਲ ਸੋਨਾ ਚਾਂਦੀ ਲੈ ਗਏ। ਉਹ ਸਾਰੇ ਹੀ ਤਕੜੇ ਆਦਮੀ ਸਨ।"

8ਮਿਸਰ ਪਰਮੇਸ਼ੁਰ ਦੇ ਬੰਦਿਆਂ ਨੂੰ ਜਾਂਦਿਆਂ ਤੱਕ ਕੇ ਖੁਸ਼ ਸੀ, ਕਿਉਂ ਕਿ ਉਹ ਪਰਮੇਸ਼ੁਰ ਦੇ ਬੰਦਿਆਂ ਤੋਂ ਡਰਦੇ ਸਨ।"

9ਪਰਮੇਸ਼ੁਰ ਨੇ ਆਪਣਾ ਕੰਬਲ ਬੱਦਲ ਵਾਂਗ ਵਿਛਾ ਦਿੱਤਾ। ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਰਾਤ ਵੇਲੇ ਰੌਸ਼ਨੀ ਦੇਣ ਲਈ ਆਪਣੀ ਅਗਨੀ ਦੀ ਵਰਤੋਂ ਕੀਤੀ।"

10ਲੋਕਾਂ ਨੇ ਭੋਜਨ ਮੰਗਿਆ, ਅਤੇ ਪਰਮੇਸ਼ੁਰ ਨੇ ਉਨ੍ਹਾਂ ਲਈ ਬਟੇਰੇ ਲਿਆਂਦੇ। ਪਰਮੇਸ਼ੁਰ ਨੇ ਉਨ੍ਹਾਂ ਨੂੰ ਸਵਰਗ ਵਿੱਚੋਂ ਬਹੁਤ ਸਾਰੀ ਰੋਟੀ ਦਿੱਤੀ।"

Psalms 91 illustration - Psalms Chapter 91

11ਪਰਮੇਸ਼ੁਰ ਨੇ ਚੱਟਾਨ ਨੂੰ ਚੀਰ ਦਿੱਤਾ, ਅਤੇ ਬੁਲਬੁਲੇ ਛੱਡਦਾ ਪਾਣੀ ਬਾਹਰ ਆਇਆ। ਮਾਰੂਥਲ ਵਿੱਚ ਇੱਕ ਨਦੀ ਵਗਣ ਲੱਗੀ।"

12ਪਰਮੇਸ਼ੁਰ ਨੂੰ ਆਪਣਾ ਪਵਿੱਤਰ ਵਾਅਦਾ ਯਾਦ ਸੀ। ਪਰਮੇਸ਼ੁਰ ਨੂੰ ਆਪਣਾ ਉਹ ਵਾਅਦਾ ਯਾਦ ਸੀ ਜੋ ਉਸ ਨੇ ਸੇਵਕ ਅਬਰਾਹਾਮ ਨਾਲ ਕੀਤਾ ਸੀ।"

13ਪਰਮੇਸ਼ੁਰ ਆਪਣੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਆਇਆ। ਲੋਕੀਂ ਖੁਸ਼ੀ ਮਨਾਉਂਦੇ ਅਤੇ ਆਨੰਦ ਦੇ ਗੀਤ ਗਾਉਂਦੇ ਆ ਗਏ।"

14ਫ਼ੇਰ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਉਹ ਦੇਸ਼ ਦਿੱਤਾ ਜਿੱਥੇ ਹੋਰ ਲੋਕੀਂ ਰਹਿ ਰਹੇ ਸਨ। ਪਰਮੇਸ਼ੁਰ ਦੇ ਲੋਕਾਂ ਨੂੰ ਉਹ ਚੀਜ਼ਾਂ ਮਿਲੀਆਂ ਜਿਨ੍ਹਾਂ ਲਈ ਹੋਰਾਂ ਲੋਕਾਂ ਨੇ ਕੰਮ ਕੀਤਾ ਸੀ।"

15ਪਰਮੇਸ਼ੁਰ ਨੇ ਅਜਿਹਾ ਕਿਉਂ ਕੀਤਾ? ਤਾਂ ਜੋ ਉਸ ਦੇ ਲੋਕ ਉਸ ਦੇ ਨੇਮਾਂ ਦੀ ਪਾਲਣਾ ਕਰ ਸੱਕਣ। ਤਾਂ ਜੋ ਉਹ ਧਿਆਨ ਨਾਲ ਉਸ ਦੇ ਉਪਦੇਸ਼ਾਂ ਨੂੰ ਮੰਨਣ। ਯਹੋਵਾਹ ਦੀ ਉਸਤਿਤ ਕਰੋ!"

Psalms 91 illustration - Psalms Chapter 91

16ਯਹੋਵਾਹ ਦੀ ਉਸਤਤਿ ਕਰੋ ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਸ਼ੁਭ ਹੈ। ਪਰਮੇਸ਼ੁਰ ਦਾ ਪਿਆਰ ਸਦੀਵੀ ਹੈ।"

Chapter Complete

You have read Psalms 91

16 verses