Lumina
Psalms

It Is Good to Give Thanks

Psalms 92·Punjabi Bible

1ਅਸਲ ਵਿੱਚ ਕੋਈ ਵੀ ਬਿਆਨ ਨਹੀਂ ਕਰ ਸੱਕਦਾ ਕਿ ਯਹੋਵਾਹ ਕਿੰਨਾ ਵੱਡਾ ਹੈ।"

2ਜਿਹੜੇ ਲੋਕ ਪਰਮੇਸ਼ੁਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਉਹ ਖੁਸ਼ ਹਨ। ਉਹ ਲੋਕ ਹਰ ਵੇਲੇ ਨੇਕੀ ਕਰਦੇ ਰਹਿੰਦੇ ਹਨ।"

3ਯਹੋਵਾਹ, ਜਦੋਂ ਤੁਸੀਂ ਆਪਣੇ ਬੰਦਿਆਂ ਉੱਤੇ ਮਿਹਰਬਾਨ ਹੋਵੋਂ ਮੈਨੂੰ ਵੀ ਚੇਤੇ ਰੱਖਣਾ। ਮੈਨੂੰ ਚੇਤੇ ਰੱਖਣਾ ਅਤੇ ਬਚਾਉਣਾ ਵੀ।"

4ਯਹੋਵਾਹ, ਮੈਨੂੰ ਉਹ ਚੰਗੀਆਂ ਚੀਜ਼ਾਂ ਸਾਂਝੀਆਂ ਕਰਨ ਦਿਉ ਜਿਹੜੀਆਂ ਤੁਸੀਂ ਆਪਣੇ ਚੋਣਵੇਂ ਲੋਕਾਂ ਨੂੰ ਦਿੰਦੇ ਹੋ। ਮੈਨੂੰ ਵੀ ਤੁਹਾਡੀ ਕੌਮ ਨਾਲ ਖੁਸ਼ੀ ਮਨਾਉਣ ਦਿਉ। ਮੈਨੂੰ ਉਸਤਤਿ ਵਿੱਚ ਤੁਹਾਡੇ ਲੋਕਾਂ ਨਾਲ ਸ਼ਾਮਿਲ ਹੋਣ ਦਿਉ।"

5ਅਸੀਂ ਉਵੇਂ ਹੀ ਪਾਪ ਕੀਤਾ ਜਿਵੇਂ ਸਾਡੇ ਪੁਰਖਿਆਂ ਨੇ ਪਾਪ ਕੀਤਾ ਸੀ। ਅਸੀਂ ਗਲਤ ਸਾਂ, ਅਸੀਂ ਮਿਸਰ ਵਿੱਚ ਮੰਦੀਆਂ ਗੱਲਾਂ ਕੀਤੀਆਂ।"

Psalms 92 illustration - Psalms Chapter 92

6ਯਹੋਵਾਹ, ਮਿਸਰ ਵਿੱਚ ਸਾਡੇ ਪੁਰਖਿਆਂ ਨੇ ਤੁਹਾਡੇ ਕਰਿਸ਼ਮਿਆਂ ਤੋਂ ਸਾਨੂੰ ਕੁਝ ਵੀ ਨਹੀਂ ਸਿੱਖਾਇਆ। ਉੱਥੇ, ਲਾਲ ਸਾਗਰ ਕੰਢੇ ਸਾਡੇ ਪੁਰਖੇ ਤੁਹਾਡੇ ਖਿਲਾਫ਼ ਹੋ ਗਏ ਸਨ।"

7ਪਰ ਪਰਮੇਸ਼ੁਰ ਨੇ ਆਪਣੇ ਨਾਮ ਸਦਕਾ ਸਾਡੇ ਪੁਰਖਿਆਂ ਨੂੰ ਬਚਾ ਲਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਦਰਸਾਉਣ ਲਈ ਬਚਾ ਲਿਆ।"

8ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਲਾਲ ਸਾਗਰ ਖੁਸ਼ਕ ਹੋ ਗਿਆ। ਪਰਮੇਸ਼ੁਰ ਨੇ ਡੂੰਘੇ ਲਾਲ ਸਾਗਰ ਵਿੱਚੋਂ ਸਾਡੇ ਪੁਰਖਿਆਂ ਦੀ ਅਗਵਾਈ ਉਸ ਧਰਤੀ ਤੇ ਕੀਤੀ, ਜੋ ਮਾਰੂਥਲ ਵਾਂਗ ਖੁਸ਼ਕ ਸੀ।"

9ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਕੋਲੋਂ ਬਚਾਇਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਵੈਰੀਆਂ ਤੋਂ ਬਚਾਇਆ।"

10ਪਰਮੇਸ਼ੁਰ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਸਾਗਰ ਨਾਲ ਢੱਕ ਦਿੱਤਾ। ਉਨ੍ਹਾਂ ਦੇ ਦੁਸ਼ਮਣਾਂ ਵਿੱਚੋਂ ਕੋਈ ਵੀ ਨਾ ਬਚ ਸੱਕਿਆ।"

Psalms 92 illustration - Psalms Chapter 92

11ਫ਼ੇਰ ਸਾਡੇ ਪੁਰਖਿਆਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਿਤਾ। ਉਨ੍ਹਾਂ ਨੇ ਉਸਦੀ ਉਸਤਤਿ ਗਾਈ।"

12ਪਰ ਸਾਡੇ ਪੁਰਖਿਆਂ ਨੇ ਉਨ੍ਹਾਂ ਗੱਲਾਂ ਨੂੰ ਛੇਤੀ ਹੀ ਭੁਲਾ ਦਿੱਤਾ ਜੋ ਪਰਮੇਸ਼ੁਰ ਨੇ ਕੀਤੀਆਂ ਸਨ। ਉਨ੍ਹਾਂ ਨੇ ਪਰਮੇਸ਼ੁਰ ਦਾ ਮਸ਼ਵਰਾ ਨਹੀਂ ਸੁਣਿਆ।"

13ਮਾਰੂਥਲ ਵਿੱਚ ਸਾਡੇ ਪੁਰਖਿਆਂ ਨੂੰ ਬਹੁਤ ਭੁੱਖ ਲਗੀ ਅਤੇ ਉਨ੍ਹਾਂ ਨੇ ਬੀਆਬਾਨ ਵਿੱਚ ਪਰਮੇਸ਼ੁਰ ਦੀ ਪਰੱਖ ਕੀਤੀ।"

14ਪਰ ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਉਹ ਚੀਜ਼ਾਂ ਦਿੱਤੀਆਂ ਜੋ ਉਨ੍ਹਾਂ ਨੇ ਮੰਗੀਆਂ ਸਨ। ਪਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਇੱਕ ਭਿਆਨਕ ਬਿਮਾਰੀ ਵੀ ਦਿੱਤੀ।"

15ਲੋਕ ਮੂਸਾ ਨਾਲ ਈਰਖਾ ਕਰਨ ਲੱਗੇ। ਉਹ ਯਹੋਵਾਹ ਦੇ ਪਵਿੱਤਰ ਜਾਜਕ ਹਾਰੂਨ ਨਾਲ ਈਰਖਾਲੂ ਹੋ ਗਏ।"

Chapter Complete

You have read Psalms 92

15 verses