1ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਈਰਖਾਲੂ ਲੋਕਾਂ ਨੂੰ ਸਜ਼ਾ ਦਿੱਤੀ। ਧਰਤੀ ਤਿੜਕ ਗਈ ਅਤੇ ਉਸ ਨੇ ਦਾਥਾਨ ਨੂੰ ਨਿਗਲ ਲਿਆ। ਤਾਂ ਇੱਕ ਵਾਰੀ ਫ਼ੇਰ, ਧਰਤੀ ਖੁਲ੍ਹੀ ਅਤੇ ਅਬੀਰਾਮ ਦੇ ਸਮੂਹ ਨੂੰ ਨਿਗਲ ਲਿਆ।"
2ਫ਼ੇਰ ਅੱਗ ਨੇ ਲੋਕਾਂ ਦੀ ਉਸ ਭੀੜ ਨੂੰ ਸਾੜ ਸੁੱਟਿਆ। ਉਸ ਅੱਗ ਨੇ ਮੰਦੇ ਲੋਕਾਂ ਨੂੰ ਸਾੜ ਦਿੱਤਾ।"
3ਉਨ੍ਹਾਂ ਲੋਕਾਂ ਨੇ ਹੋਰੇਬ ਪਰਬਤ ਉੱਤੇ ਇੱਕ ਸੋਨੇ ਦਾ ਵੱਛਾ ਬਣਾਇਆ। ਉਨ੍ਹਾਂ ਨੇ ਇੱਕ ਬੁੱਤ ਦੀ ਉਪਾਸਨਾ ਕੀਤੀ।"
4ਉਨ੍ਹਾਂ ਲੋਕਾਂ ਨੇ ਆਪਣੇ ਮਹਿਮਾਮਈ ਪਰਮੇਸ਼ੁਰ ਨੂੰ ਘਾਹ ਖਾਣੇ ਬਲਦ ਦੀ ਮੂਰਤ ਬਦਲੇ ਵਟਾ ਦਿੱਤਾ।"
5ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਪਰ ਉਹ ਪੂਰੀ ਤਰ੍ਹਾਂ ਉਸ ਬਾਰੇ ਭੁੱਲ ਗਏ। ਉਹ ਉਸ ਪਰਮੇਸ਼ੁਰ ਬਾਰੇ ਭੁੱਲ ਗਏ ਜਿਸਨੇ ਮਿਸਰ ਵਿੱਚ ਕਰਿਸ਼ਮੇ ਕੀਤੇ ਸਨ।"
You have read Psalms 93
5 verses