1ਪਰਮੇਸ਼ੁਰ ਨੇ ਹੈਮ ਦੇ ਦੇਸ਼ ਵਿੱਚ ਕਰਿਸ਼ਮੇ ਕੀਤੇ ਸਨ, ਲਾਲ ਸਾਗਰ ਦੇ ਨੇੜੇ ਪਰਮੇਸ਼ੁਰ ਦੀਆਂ ਕਰਨੀਆਂ ਭਰਮ ਭਰੀਆਂ ਸਨ।"
2ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਤਬਾਹ ਕਰਨਾ ਚਾਹੁੰਦਾ ਸੀ। ਪਰ ਉਸ ਦੇ ਚੁਣੇ ਹੋਏ ਬੰਦੇ, ਮੂਸਾ ਨੇ ਉਸ ਨੂੰ ਰੋਕ ਦਿੱਤਾ। ਪਰਮੇਸ਼ੁਰ ਬਹੁਤ ਕਹਿਰਵਾਨ ਸੀ, ਪਰ ਮੂਸਾ ਨੇ ਉਸਦਾ ਰਾਹ ਰੋਕ ਲਿਆ। ਇਸ ਲਈ ਪਰਮੇਸ਼ੁਰ ਨੇ ਲੋਕਾਂ ਨੂੰ ਤਬਾਹ ਨਹੀਂ ਕੀਤਾ।"
3ਪਰ, ਉਨ੍ਹਾਂ ਲੋਕਾਂ ਨੇ ਖੂਬਸੂਰਤ ਧਰਤੀ ਅੰਦਰ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੂੰ ਵਿਸ਼ਵਾਸ ਨਹੀਂ ਸੀ, ਕਿ ਉਸ ਦੇਸ਼ ਵਿੱਚ ਰਹਿਣ ਵਾਲਿਆਂ ਨੂੰ ਹਰਾਉਣ ਵਿੱਚ ਪਰਮੇਸ਼ੁਰ ਉਨ੍ਹਾਂ ਦੀ ਸਹਾਇਤਾ ਕਰੇਗਾ।"
4ਸਾਡੇ ਪੁਰਖਿਆਂ ਨੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।"
5ਇਸ ਲਈ ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਮਾਰੂਥਲ ਵਿੱਚ ਮਰਨਗੇ।"

6ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਹੋਰਾਂ ਲੋਕਾਂ ਨੂੰ ਉਨ੍ਹਾਂ ਦੀਆਂ ਔਲਾਦਾ ਨੂੰ ਹਰਾਉਣ ਦੇਵੇਗਾ। ਪਰਮੇਸ਼ੁਰ ਨੇ ਵਾਅਦਾ ਕੀਤਾ ਕਿ ਉਹ ਸਾਡੇ ਪੁਰਖਿਆਂ ਨੂੰ ਕੌਮਾਂ ਦਰਮਿਆਨ ਖਿੰਡਾ ਦੇਵੇਗਾ।"
7ਫ਼ੇਰ ਬਾਲ ਪਿਓਰ ਦੀ ਥਾਂ ਉੱਤੇ, ਪਰਮੇਸ਼ੁਰ ਦੇ ਲੋਕਾਂ ਨੇ ਇਕੱਠੇ ਬਾਲ ਦੀ ਪੂਜਾ ਕਰਨੀ ਸ਼ੁਰੂ ਕੀਤੀ। ਪਰਮੇਸ਼ੁਰ ਦੇ ਲੋਕਾਂ ਨੇ ਦਾਅਵਤਾਂ ਦਾ ਆਨੰਦ ਮਾਣਿਆ ਅਤੇ ਮੁਰਦਿਆਂ ਨੂੰ ਸਤਿਕਾਰਨ ਵਾਸਤੇ ਬਲੀਆਂ ਖਾਧੀਆਂ।"
8ਪਰਮੇਸ਼ੁਰ ਆਪਣੇ ਬੰਦਿਆਂ ਉੱਤੇ ਬਹੁਤ ਕਹਿਰਵਾਨ ਹੋਇਆ, ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਰੋਗੀ ਬਣਾ ਦਿੱਤਾ।"
9ਪਰ ਫ਼ੀਨਹਾਸ ਨੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ ਅਤੇ ਪਰਮੇਸ਼ੁਰ ਨੇ ਬਿਮਾਰੀ ਨੂੰ ਰੋਕ ਦਿੱਤਾ।"
10ਪਰਮੇਸ਼ੁਰ ਜਾਣਦਾ ਸੀ ਕਿ ਫ਼ੀਨਹਾਸ ਨੇ ਬਹੁਤ ਚੰਗੀ ਗੱਲ ਕੀਤੀ ਸੀ। ਪਰਮੇਸ਼ੁਰ ਇਸ ਨੂੰ ਸਦਾ-ਸਦਾ ਲਈ ਚੇਤੇ ਰੱਖੇਗਾ।"

11ਮਰੀਬਾਹ ਵਿੱਚ ਲੋਕ ਬਹੁਤ ਕ੍ਰੋਧਵਾਨ ਹੋ ਗਏ ਅਤੇ ਫ਼ੇਰ ਉਨ੍ਹਾਂ ਮੂਸਾ ਪਾਸੋਂ ਕੋਈ ਮਾੜਾ ਕੰਮ ਕਰਾਇਆ।"
12ਉਨ੍ਹਾਂ ਨੇ ਮੂਸਾ ਨੂੰ ਬਹੁਤ ਬੇਚੈਨ ਕਰ ਦਿੱਤਾ ਇਸ ਲਈ ਮੂਸਾ ਬਿਨ ਸੋਚੇ-ਸਮਝੇ ਬੋਲਿਆ।"
13ਪਰਮੇਸ਼ੁਰ ਨੇ ਲੋਕਾਂ ਨੂੰ ਕਨਾਨ ਵਿੱਚ ਰਹਿੰਦਿਆ ਪਰਾਈਆਂ ਕੌਮਾਂ ਨੂੰ ਤਬਾਹ ਕਰਨ ਲਈ ਕਿਹਾ। ਪਰ ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਨਹੀਂ ਮੰਨਿਆ।"
14ਉਹ ਹੋਰਾਂ ਲੋਕਾਂ ਨਾਲ ਰਲ-ਮਿਲ ਗਏ। ਅਤੇ ਉਹੀ ਕੁਝ ਕਰਨ ਲੱਗੇ ਜੋ ਉਹ ਲੋਕ ਕਰਦੇ ਸਨ।"
15ਉਹ ਪਰਮੇਸ਼ੁਰ ਦੇ ਲੋਕਾਂ ਲਈ ਇੱਕ ਫ਼ੰਦਾ ਬਣ ਗਏ। ਪਰਮੇਸ਼ੁਰ ਦੇ ਲੋਕ ਉਨ੍ਹਾਂ ਦੇਵਤਿਆਂ ਦੀ ਪੂਜਾ ਕਰਨ ਲੱਗੇ ਜਿਨ੍ਹਾਂ ਦੀ ਉਪਾਸਨਾ ਉਹ ਹੋਰ ਲੋਕ ਕਰਦੇ ਸਨ।"

16ਪਰਮੇਸ਼ੁਰ ਦੇ ਲੋਕਾਂ ਨੇ ਆਪਣੇ ਬੱਚਿਆਂ ਨੂੰ ਮਾਰ ਦਿੱਤਾ ਅਤੇ ਉਨ੍ਹਾਂ ਨੂੰ ਸ਼ੈਤਾਨਾ ਨੂੰ ਭੇਟ ਕਰ ਦਿੱਤਾ।"
17ਪਰਮੇਸ਼ੁਰ ਦੇ ਲੋਕਾਂ ਨੇ ਮਾਸੂਮ ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਨੇ ਆਪਣੇ ਹੀ ਬੱਚਿਆਂ ਨੂੰ ਮਾਰ ਦਿੱਤਾ ਅਤੇ ਝੂਠੇ ਦੇਵਤਿਆਂ ਨੂੰ ਉਨ੍ਹਾਂ ਦੀ ਬਲੀ ਚੜ੍ਹਾ ਦਿੱਤੀ।"
18ਇਸ ਲਈ ਪਰਮੇਸ਼ੁਰ ਦੇ ਲੋਕ ਹੋਰਾਂ ਲੋਕਾਂ ਦੇ ਗੁਨਾਹਾ ਨਾਲ ਨਾਪਾਕ ਹੋ ਗਏ। ਪਰਮੇਸ਼ੁਰ ਦੇ ਲੋਕ ਆਪਣੇ ਪਰਮੇਸ਼ੁਰ ਨਾਲ ਬੇਵਫ਼ਾ ਸਨ। ਅਤੇ ਉਨ੍ਹਾਂ ਨੇ ਉਹੀ ਗੱਲਾਂ ਕੀਤੀਆਂ ਜਿਹੜੀਆਂ ਹੋਰ ਲੋਕੀਂ ਕਰਦੇ ਸਨ।"
19ਪਰਮੇਸ਼ੁਰ ਆਪਣੇ ਲੋਕਾਂ ਉੱਤੇ ਕਹਿਰਵਾਨ ਹੋ ਗਿਆ, ਪਰਮੇਸ਼ੁਰ ਉਨ੍ਹਾਂ ਤੋਂ ਤੰਗ ਆ ਚੁੱਕਿਆ ਸੀ।"
20ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਉੱਤੇ ਰਾਜ ਕਰਨ ਦਿੱਤਾ।"

21ਪਰਮੇਸ਼ੁਰ ਦੇ ਲੋਕਾਂ ਦੇ ਦੁਸ਼ਮਣਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦਾ ਜਿਉਣਾ ਬਹੁਤ ਮੁਸ਼ਕਿਲ ਕਰ ਦਿੱਤਾ।"
22ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਅਨੇਕਾਂ ਵਾਰੀ ਬਚਾਇਆ। ਪਰ ਉਹ ਪਰਮੇਸ਼ੁਰ ਦੇ ਖਿਲਾਫ਼ ਹੋ ਗਏ, ਅਤੇ ਮਨ ਭਾਉਂਦੀਆਂ ਗੱਲਾਂ ਕਰਨ ਲੱਗੇ। ਪਰਮੇਸ਼ੁਰ ਦੇ ਲੋਕਾਂ ਨੇ ਬਹੁਤ-ਬਹੁਤ ਸਾਰੀਆਂ ਬਦੀਆਂ ਕੀਤੀਆਂ।"
23ਪਰ ਜਦੋਂ ਵੀ ਪਰਮੇਸ਼ੁਰ ਦੇ ਲੋਕ ਮੁਸੀਬਤ ਵਿੱਚ ਸਨ। ਉਨ੍ਹਾਂ ਨੇ ਸਹਾਇਤਾ ਲਈ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਹਰ ਵਾਰ ਉਨ੍ਹਾਂ ਦੀ ਪ੍ਰਾਰਥਨਾ ਸੁਣ ਲਈ।"
You have read Psalms 94
23 verses