1ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ। ਜਿਹੜੇ ਉਹ ਲੋਕਾਂ ਲਈ ਕਰਦਾ ਹੈ।"
2ਯਹੋਵਾਹ ਦੇ ਕੀਤੇ ਸਮੂਹ ਕੰਮਾਂ ਦੇ ਧੰਨਵਾਦ ਵਜੋਂ ਉਸ ਅੱਗੇ ਬਲੀਆਂ ਚੜ੍ਹਾਵੋ। ਖੁਸ਼ੀ ਨਾਲ ਦੱਸੋ ਯਹੋਵਾਹ ਨੇ ਕੀ ਕੀਤਾ ਹੈ।"
3ਕੁਝ ਲੋਕਾਂ ਨੇ ਸਮੁੰਦਰ ਵਿੱਚ ਕਿਸ਼ਤੀਆਂ ਰਾਹੀਂ ਸਫ਼ਰ ਕੀਤਾ। ਉਨ੍ਹਾਂ ਦਾ ਕੰਮ ਉਨ੍ਹਾਂ ਨੂੰ ਮਹਾਸਾਗਰ ਤੋਂ ਪਾਰ ਲੈ ਗਿਆ।"
4ਉਨ੍ਹਾਂ ਲੋਕਾਂ ਨੇ ਵੇਖ ਲਿਆ ਕਿ ਪਰਮੇਸ਼ੁਰ ਕੀ ਕੁਝ ਕਰ ਸੱਕਦਾ ਹੈ। ਉਨ੍ਹਾਂ ਨੇ ਉਸ ਦੇ ਚਮਤਕਾਰ ਵੇਖੇ ਜੋ ਉਸ ਨੇ ਸਮੁੰਦਰ ਉੱਤੇ ਕੀਤੇ ਸਨ।"
5ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਇੱਕ ਤੇਜ਼ ਹਵਾ ਵਗਣ ਲਗੀ। ਲਹਿਰਾਂ ਉੱਚੀਆਂ ਤੋਂ ਉੱਚੀਆਂ ਹੋ ਗਈਆਂ।"

6ਲਹਿਰਾਂ ਨੇ ਉਨ੍ਹਾਂ ਨੂੰ ਉੱਪਰ ਅਕਾਸ਼ ਵਿੱਚ ਚੁੱਕ ਦਿੱਤਾ। ਅਤੇ ਉਨ੍ਹਾਂ ਨੂੰ ਡੂੰਘੇ ਸਮੁੰਦਰ ਵਿੱਚ ਸੁੱਟ ਦਿੱਤਾ। ਤੂਫ਼ਾਨ ਇੰਨਾ ਖਤਰਨਾਕ ਸੀ ਕਿ ਲੋਕਾਂ ਦੇ ਹੌਁਸਲੇ ਟੁੱਟ ਗਏ।"
7ਉਹ ਸ਼ਰਾਬੀਆਂ ਵਾਂਗ ਕੰਬਕੇ ਡਿੱਗ ਰਹੇ ਸਨ। ਉਨ੍ਹਾਂ ਦੀ ਜਹਾਜ਼ੀ ਕਲਾ ਬੇਕਾਰ ਹੋ ਗਈ ਸੀ।"
8ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਹਾਇਤਾ ਲਈ ਪੁਕਾਰ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।"
9ਪਰਮੇਸ਼ੁਰ ਨੇ ਤੂਫ਼ਾਨ ਰੋਕ ਦਿੱਤਾ, ਉਸ ਨੇ ਲਹਿਰਾਂ ਨੂੰ ਸ਼ਾਂਤ ਕਰ ਦਿੱਤਾ।"
10ਜਹਾਜ਼ੀ ਬਹੁਤ ਪ੍ਰਸੰਨ ਸਨ ਕਿ ਸਮੁੰਦਰ ਸ਼ਾਂਤ ਸੀ। ਅਤੇ ਪਰਮੇਸ਼ੁਰ ਨੇ ਸੁਰੱਖਿਆ ਨਾਲ ਉਸ ਥਾਂ ਤੱਕ ਉਨ੍ਹਾਂ ਦੀ ਅਗਵਾਈ ਕੀਤੀ ਜਿੱਥੇ ਉਹ ਜਾਣਾ ਚਾਹੁੰਦੇ ਸਨ।"

11ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ। ਜਿਹੜੇ ਉਸ ਨੇ ਲੋਕਾਂ ਲਈ ਕੀਤੇ।"
12ਮਹਾ ਸਭਾ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ। ਉਦੋਂ ਉਸਦੀ ਉਸਤਤਿ ਕਰੋ ਜਦੋਂ ਬਜ਼ੁਰਗ ਆਗੂ ਮਿਲ ਬੈਠਦੇ ਹਨ।"
You have read Psalms 97
12 verses