Lumina
Psalms

A New Song of Salvation

Psalms 98·Punjabi Bible

1ਪਰਮੇਸ਼ੁਰ ਨੇ ਨਦੀਆਂ ਨੂੰ ਮਾਰੂਥਲ ਵਿੱਚ ਬਦਲ ਦਿੱਤਾ ਸੀ। ਪਰਮੇਸ਼ੁਰ ਨੇ ਚਸ਼ਮਿਆਂ ਨੂੰ ਵਗਣ ਤੋਂ ਰੋਕ ਦਿੱਤਾ ਸੀ।"

2ਪਰਮੇਸ਼ੁਰ ਨੇ ਉਪਜਾਊ ਧਰਤੀ ਨੂੰ ਬਦਲ ਦਿੱਤਾ ਸੀ ਅਤੇ ਇਹ ਕਲਰੀ ਵਿਰਾਨ ਧਰਤੀ ਹੋ ਗਈ ਸੀ। ਕਿਉਂ? ਉਨ੍ਹਾਂ ਮੰਦੇ ਲੋਕਾਂ ਦੇ ਕਾਰਣ ਜਿਹੜੇ ਉਸ ਥਾਵੇਂ ਰਹਿੰਦੇ ਸਨ।"

3ਪਰਮੇਸ਼ੁਰ ਨੇ ਮਾਰੂਥਲ ਦੀ ਧਰਤੀ ਨੂੰ ਬਦਲ ਦਿੱਤਾ ਅਤੇ ਇਹ ਪਾਣੀ ਦੇ ਤਲਾਵਾਂ ਵਾਲੀ ਧਰਤੀ ਬਣ ਗਈ। ਪਰਮੇਸ਼ੁਰ ਨੇ ਖੁਸ਼ਕ ਧਰਤੀ ਵਿੱਚੋਂ ਪਾਣੀ ਦੇ ਚਸ਼ਮੇ ਵਗਾ ਦਿੱਤੇ।"

4ਪਰਮੇਸ਼ੁਰ ਨੇ ਭੁੱਖੇ ਲੋਕਾਂ ਦੀ ਉਸ ਚੰਗੀ ਧਰਤੀ ਵੱਲ ਅਗਵਾਈ ਕੀਤੀ ਅਤੇ ਉਨ੍ਹਾਂ ਨੇ ਰਹਿਣ ਲਈ ਸ਼ਹਿਰ ਬਣਾ ਲਿਆ।"

5ਉਨ੍ਹਾਂ ਲੋਕਾਂ ਨੇ ਆਪਣੇ ਖੇਤਾਂ ਵਿੱਚ ਬੀਜ ਬੀਜੇ। ਉਨ੍ਹਾਂ ਨੇ ਖੇਤਾਂ ਵਿੱਚ ਅੰਗੂਰ ਦੇ ਪੌਦੇ ਲਾਏ ਅਤੇ ਉਨ੍ਹਾਂ ਨੇ ਚੰਗੀ ਫ਼ਸਲ ਪ੍ਰਾਪਤ ਕੀਤੀ।"

Psalms 98 illustration - Psalms Chapter 98

6ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਅਸੀਸ ਦਿੱਤੀ ਉਨ੍ਹਾਂ ਦੇ ਪਰਿਵਾਰ ਵੱਧਣ ਫ਼ੁਲਣ। ਉਨ੍ਹਾਂ ਕੋਲ ਬਹੁਤ ਸਾਰੇ ਪਸ਼ੂ ਸਨ।"

7ਹਾਦਸਿਆਂ ਅਤੇ ਮੁਸੀਬਤਾਂ ਕਾਰਣ ਉਨ੍ਹਾਂ ਦੇ ਪਰਿਵਾਰ ਛੋਟੇ ਅਤੇ ਕਮਜ਼ੋਰ ਸਨ।"

8ਪਰਮੇਸ਼ੁਰ ਨੇ ਉਨ੍ਹਾਂ ਦੇ ਆਗੂਆਂ ਨੂੰ ਸ਼ਰਮਸਾਰ ਕੀਤਾ ਅਤੇ ਨਮੋਸ਼ੀ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮਾਰੂਥਲ ਵਿੱਚ ਅਵਾਰਾ ਭਟਕਣ ਦਿੱਤਾ ਜਿੱਥੇ ਕੋਈ ਰਾਹ ਨਹੀਂ ਸਨ।"

9ਪਰ ਪਰਮੇਸ਼ੁਰ ਨੇ ਉਨ੍ਹਾਂ ਗਰੀਬ ਲੋਕਾਂ ਨੂੰ ਫ਼ੇਰ ਉਨ੍ਹਾਂ ਦੇ ਦੁੱਖਾਂ ਵਿੱਚੋਂ ਕੱਢ ਲਿਆ। ਅਤੇ ਹੁਣ ਉਨ੍ਹਾਂ ਦੇ ਪਰਿਵਾਰ ਭੇਡਾਂ ਦੇ ਵੱਡੇ ਇੱਜੜ ਵਾਂਗ ਹਨ।"

Chapter Complete

You have read Psalms 98

9 verses