1ਨੇਕ ਆਦਮੀ ਇਹ ਗੱਲ ਵੇਖਦੇ ਹਨ ਅਤੇ ਉਹ ਪ੍ਰਸੰਨ ਹਨ। ਪਰ ਮੰਦੇ ਲੋਕੀ ਵੀ ਇਸ ਨੂੰ ਦੇਖਦੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਕੀ ਆਖਣ।"
2ਦਾਊਦ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਣ ਲਈ ਦਿਲ ਅਤੇ ਰੂਹ ਨਾਲ ਤਿਆਰ ਹਾਂ।"
3ਸਿਤਾਰ ਅਤੇ ਸਰੰਗੀ ਜਾਗੋ, ਆਉ ਆਪਾਂ ਪ੍ਰਭਾਤ ਨੂੰ ਜਗਾਈਏ।"
4ਯਹੋਵਾਹ, ਅਸੀਂ ਕੌਮਾਂ ਅੰਦਰ ਤੁਹਾਡੀ ਉਸਤਤਿ ਕਰਾਂਗੇ। ਅਸੀਂ ਹੋਰਾਂ ਲੋਕਾਂ ਵਿੱਚ ਤੁਹਾਡੀ ਉਸਤਤਿ ਕਰਾਂਗੇ।"
5ਯਹੋਵਾਹ, ਤੁਹਾਡਾ ਪਿਆਰ ਆਕਾਸ਼ਾਂ ਨਾਲੋਂ ਉੱਚਾ ਹੈ। ਤੁਹਾਡੀ ਵਫ਼ਾ ਉੱਚੇ ਤੋਂ ਉੱਚੇ ਬੱਦਲ ਨਾਲੋਂ ਉਚੇਰੀ ਹੈ।"

6ਹੇ ਪਰਮੇਸ਼ੁਰ, ਸਵਰਗਾਂ ਦੇ ਸ਼ਿਖਰਾਂ ਤੱਕ ਉੱਠੋ ਸਾਰੀ ਦੁਨੀਆਂ ਨੂੰ ਤੁਹਾਡੀ ਮਹਿਮਾ ਦੇਖਣ ਦੇਵੋ।"
7ਹੇ ਪਰਮੇਸ਼ੁਰ, ਇਸ ਤਰ੍ਹਾਂ ਹੀ ਕਰੋ ਤਾਂ ਜੋ ਤੁਹਾਡੇ ਮਿੱਤਰਾਂ ਨੂੰ ਬਚਾਇਆ ਜਾ ਸੱਕੇ। ਮੇਰੀ ਪ੍ਰਾਰਥਨਾ ਮੰਨ ਲਵੋ, ਅਤੇ ਸਾਨੂੰ ਬਚਾਉਣ ਲਈ ਆਪਣੀ ਮਹਾ ਸ਼ਕਤੀ ਵਰਤੋਂ।"
8ਪਰਮੇਸ਼ੁਰ ਆਪਣੇ ਮੰਦਰ ਵਿੱਚ ਬੋਲਿਆ: “ਮੈਂ ਯੁੱਧ ਜਿੱਤਾਂਗਾ ਅਤੇ ਜਿੱਤ ਬਾਰੇ ਪ੍ਰਸੰਨ ਹੋਵਾਂਗਾ! ਮੈਂ ਇਹੀ ਧਰਤੀ ਆਪਣੇ ਲੋਕਾਂ ਦਰਮਿਆਨ ਵੰਡ ਦਿਆਂਗਾ। ਮੈਂ ਉਨ੍ਹਾਂ ਨੂੰ ਸ਼ਕਮ ਦੇ ਦੇਵਾਂਗਾ, ਮੈਂ ਉਨ੍ਹਾਂ ਨੂੰ ਸੁੱਕੋਥ ਦੀ ਵਾਦੀ ਦੇ ਦੇਵਾਂਗਾ।"
9ਗਿਲਆਦ ਅਤੇ ਮਨੱਸ਼ਹ ਮੇਰੇ ਹੋਣਗੇ। ਇਫ਼ਰਾਈਮ ਮੇਰੇ ਸਿਰ ਦੀ ਢਾਲ ਹੋਵੇਗਾ। ਯਹੂਦਾਹ ਮੇਰਾ ਸ਼ਾਹੀ ਡੰਡਾ ਹੋਵੇਗਾ।"
You have read Psalms 99
9 verses