1ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।"
2ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸ ਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ।"
3ਮੌਤ ਅਤੇ ਪਾਤਾਲ ਅੱਗ ਦੀ ਝੀਲ ਵਿੱਚ ਸੁੱਟ ਦਿੱਤੇ ਗਏ। ਇਹ ਅੱਗ ਦੀ ਝੀਲ ਦੂਸਰੀ ਮੌਤ ਹੈ।"
4ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲੱਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।"
5ਨਵਾਂ ਯਰੂਸ਼ਲਮ ਫ਼ੇਰ ਮੈਂ ਇੱਕ ਨਵਾਂ ਅਕਾਸ਼ ਅਤੇ ਨਵੀਂ ਧਰਤੀ ਦੇਖੀ। ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਅਲੋਪ ਹੋ ਗਏ ਸਨ। ਹੁਣ ਉੱਥੇ ਕੋਈ ਸਮੁੰਦਰ ਨਹੀਂ ਸੀ।"

6ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ।"
7ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ।"
8ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਵਿੱਚਲਾ ਹਰ ਅੱਥਰੂ ਪੂੰਝ ਦੇਵੇਗਾ। ਹੁਣ ਕਦੀ ਵੀ ਮੌਤ, ਉਦਾਸੀ, ਰੋਣਾ ਜਾਂ ਦੁੱਖ ਦਰਦ ਨਹੀਂ ਹੋਵੇਗਾ। ਸਾਰੇ ਪੁਰਾਣੇ ਰਾਹ ਗੁਜ਼ਰ ਗਏ ਹਨ।”"
9ਜਿਹੜਾ ਤਖਤ ਉੱਤੇ ਬੈਠਾ ਸੀ ਉਸ ਨੇ ਆਖਿਆ, “ਦੇਖੋ। ਮੈਂ ਹਰ ਚੀਜ਼ ਨਵੀਂ ਬਣਾ ਰਿਹਾ ਹਾਂ।” ਫ਼ੇਰ ਉਸ ਨੇ ਆਖਿਆ, “ਇਸ ਨੂੰ ਲਿਖੋ ਕਿਉਂਕਿ ਇਹ ਸ਼ਬਦ ਸੱਚੇ ਹਨ ਅਤੇ ਇਨ੍ਹਾਂ ਉੱਪਰ ਭਰੋਸਾ ਕੀਤਾ ਜਾ ਸੱਕਦਾ ਹੈ।”"
10ਜਿਹੜਾ ਤਖਤ ਉੱਤੇ ਬੈਠਾ ਸੀ ਉਸ ਨੇ ਮੈਨੂੰ ਆਖਿਆ, “ਇਹ ਖਤਮ ਹੋ ਚੁੱਕਿਆ ਹੈ। ਮੈਂ ਹੀ ਅਲਫ਼ਾ ਅਤੇ ਓਮੇਗਾ ਹਾਂ। ਮੈਂ ਹੀ ਆਦ ਅਤੇ ਅੰਤ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਮੁਫ਼ਤ ਹੀ ਜੀਵਨ ਦੇ ਪਾਣੀ ਦੇ ਝਰਨੇ ਤੋਂ ਪਾਣੀ ਦਿਆਂਗਾ, ਜਿਹੜੇ ਪਿਆਸੇ ਹਨ।"

11ਜਿਹੜਾ ਵੀ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਹ ਇਸ ਸਭ ਕੁਝ ਨੂੰ ਪ੍ਰਾਪਤ ਕਰੇਗਾ। ਅਤੇ ਮੈਂ ਉਸਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।"
12ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਵਿਸ਼ਵਾਸ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।”"
13ਉਨ੍ਹਾਂ ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ, ਜਿਸ ਕੋਲ ਆਖਰੀ ਸੱਤ ਮੁਸ਼ਕਿਲਾਂ ਨਾਲ ਭਰੇ ਸੱਤ ਕਟੋਰੇ ਸਨ। ਦੂਤ ਨੇ ਆਖਿਆ, “ਮੇਰੇ ਨਾਲ ਆ, ਮੈਂ ਤੁਹਾਨੂੰ ਲੇਲੇ ਦੀ ਪਤਨੀ, ਲਾੜੀ ਦਿਖਾਵਾਂਗਾ।”"
14ਦੂਤ ਮੈਨੂੰ ਆਤਮਾ ਨਾਲ ਚੁੱਕਕੇ ਇੱਕ ਬਹੁਤ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ। ਦੂਤ ਨੇ ਮੈਨੂੰ ਯਰੂਸ਼ਲਮ ਦਾ ਪਵਿੱਤਰ ਸ਼ਹਿਰ ਦਿਖਾਇਆ। ਇਹ ਸ਼ਹਿਰ ਪਰਮੇਸ਼ੁਰ ਵੱਲੋਂ ਸਵਰਗ ਤੋਂ ਬਾਹਰ ਆ ਰਿਹਾ ਸੀ।"
15ਇਹ ਸ਼ਹਿਰ ਪਰਮੇਸ਼ੁਰ ਦੀ ਮਹਿਮਾ ਨਾਲ ਚਮਕ ਰਿਹਾ ਸੀ। ਇਹ ਕਿਸੇ ਬਹੁਤ ਹੀ ਕੀਮਤੀ ਜਵਾਹਰ ਵਾਂਗ, ਇੱਕ ਪੁਰੱਖਤ ਪੱਥਰ ਵਾਂਗੂ ਚਮਕ ਰਿਹਾ ਸੀ। ਇਹ ਬਲੌਰ ਵਰਗਾ ਸਾਫ਼ ਸੀ।"

16ਉਸ ਸ਼ਹਿਰ ਦੇ ਗਿਰਦ ਬਹੁਤ ਉੱਚੀ ਕੰਧ ਸੀ ਜਿਸਦੇ ਬਾਰ੍ਹਾਂ ਦਰਵਾਜ਼ੇ ਸਨ। ਇਨ੍ਹਾਂ ਦਰਵਾਜ਼ਿਆਂ ਉੱਪਰ ਬਾਰ੍ਹਾਂ ਦੂਤ ਖਲੋਤੇ ਸਨ। ਦਰਵਾਜ਼ਿਆਂ ਉੱਤੇ ਇਸਰਾਏਲ ਦੇ ਹਰ ਵੰਸ਼ ਦੇ ਮੁਖੀ ਦੇ ਨਾਂ ਲਿਖੇ ਹੋਏ ਸਨ।"
17ਤਿੰਨ ਦਰਵਾਜ਼ੇ ਪੂਰਬ ਵੱਲ ਸਨ, ਤਿੰਨ ਬੂਹੇ ਉੱਤਰ ਵੱਲ, ਤਿੰਨ ਦਰਵਾਜ਼ੇ ਦੱਖਣ ਵੱਲ ਅਤੇ ਤਿੰਨ ਦਰਵਾਜ਼ੇ ਪੱਛਮ ਵੱਲ ਸਨ।"
18ਸ਼ਹਿਰ ਦੀਆਂ ਕੰਧਾਂ ਬਾਰ੍ਹਾਂ ਨੀਹ ਪੱਥਰਾਂ ਉੱਤੇ ਉਸਾਰੀਆਂ ਗਈਆਂ ਸਨ। ਪੱਥਰਾਂ ਉੱਤੇ ਲੇਲੇ ਦੇ ਬਾਰ੍ਹਾਂ ਰਸੂਲਾਂ ਦੇ ਨਾਮ ਲਿਖੇ ਹੋਏ ਸਨ।"
19ਜਿਹੜਾ ਦੂਤ ਮੇਰੇ ਨਾਲ ਗੱਲ ਕਰ ਰਿਹਾ ਸੀ ਉਸ ਦੇ ਕੋਲ ਇੱਕ ਸੋਨੇ ਦਾ ਪੈਮਾਨਾ ਸੀ। ਦੂਤ ਕੋਲ ਇਹ ਪੈਮਾਨਾ ਇਸਦੇ ਸ਼ਹਿਰ, ਇਸਦੇ ਦਰਵਾਜ਼ਿਆਂ ਅਤੇ ਇਸਦੀ ਕੰਧ ਨੂੰ ਨਾਪਣ ਲਈ ਸੀ।"
20ਸ਼ਹਿਰ ਦੀ ਉਸਾਰੀ ਵਰਗਾਕਾਰ ਰੂਪ ਵਿੱਚ ਹੋਈ ਸੀ। ਇਸਦੀ ਲੰਬਾਈ ਚੌੜਾਈ ਦੇ ਬਰਾਬਰ ਸੀ। ਦੂਤ ਨੇ ਸ਼ਹਿਰ ਨੂੰ ਪੈਮਾਨੇ ਨਾਲ ਨਾਪਿਆ। ਸ਼ਹਿਰ ਦੀ ਲੰਬਾਈ ਬਾਰ੍ਹਾਂ ਹਜ਼ਾਰ ਸਟੇਡੀਆ ਸੀ, ਚੌੜਾਈ ਬਾਰ੍ਹਾ ਹਜ਼ਾਰ ਸਟੇਡੀਆ ਸੀ ਅਤੇ ਉਚਾਈ ਬਾਰ੍ਹਾ ਹਜ਼ਾਰ ਸਟੇਡੀਆ ਸੀ।"
You have read Revelation 1
20 verses