Lumina
Revelation

Revelation 2

Revelation 2·Punjabi Bible

1ਦੂਤ ਨੇ ਕੰਧ ਨੂੰ ਵੀ ਨਾਪਿਆ ਇਹ 144 ਹੱਥ ਉੱਚੀ ਸੀ। ਦੂਤ ਵੀ ਉਹੀ ਨਾਪ ਤੋਲ ਵਰਤ ਰਿਹਾ ਸੀ ਜੋ ਲੋਕ ਵਰਤਦੇ ਹਨ।"

2ਕੰਧ ਜੈਸਪਰ ਦੀ ਬਣੀ ਹੋਈ ਸੀ। ਸ਼ਹਿਰ ਸ਼ੁੱਧ ਸ਼ੀਸ਼ੇ ਵਰਗੇ ਸੋਨੇ ਦਾ ਬਣਿਆ ਹੋਇਆ ਸੀ ਸ਼ੀਸ਼ੇ ਵਰਗੇ ਸ਼ੁੱਧ ਸੋਨੇ ਦਾ।"

3ਸ਼ਹਿਰ ਦੀਆਂ ਕੰਧਾਂ ਦੀ ਨੀਂਹ ਦੇ ਪੱਥਰ ਕਈ ਤਰ੍ਹਾਂ ਦੇ ਕੀਮਤੀ ਜਵਾਹਰਾਂ ਨਾਲ ਸਜਾਏ ਹੋਏ ਸਨ। ਪਹਿਲਾ ਨੀਂਹ ਦਾ ਪੱਥਰ ਬਦਾਮੀ ਰੰਗ ਦਾ ਸੀ। ਦੂਸਰਾ ਨੀਲਮ ਦਾ, ਤੀਸਰਾ ਦੁਧੀਆ ਅਕੀਕ ਦਾ,"

4ਚੌਥਾ ਪੰਨੇ ਦਾ, ਪੰਜਵਾਂ ਸੁਲੇਮਾਨੀ ਦਾ, ਛੇਵਾਂ ਲਾਲ ਅਕੀਕ ਦਾ, ਸੱਤਵਾਂ ਜ਼ੁਬਰਜ਼ੱਦ ਦਾ, ਅੱਠਵਾਂ ਬੈਰੁਜ਼ ਦਾ, ਨੌਵਾਂ ਸੁਨਹਿਲੇ ਦਾ, ਦੱਸਵਾਂ ਹਰੇ ਅਕੀਕ ਦਾ, ਗਿਆਰਵਾਂ ਜ਼ੁਰਕਨ ਦਾ ਬਾਰ੍ਹਵਾਂ ਕਟਹਲੇ ਦਾ।"

5ਬਾਰ੍ਹਾਂ ਦਰਵਾਜ਼ੇ ਬਾਰ੍ਹਾਂ ਮੋਤੀ ਸਨ। ਹਰ ਦਰਵਾਜ਼ਾ ਇੱਕ ਮੋਤੀ ਤੋਂ ਬਣਿਆ ਹੋਇਆ ਸੀ। ਸ਼ਹਿਰ ਦੀ ਗਲੀ ਸ਼ੁੱਧ ਸੋਨੇ ਦੀ ਬਣੀ ਹੋਈ ਸੀ। ਸੋਨਾ ਬਲੌਰ ਵਰਗਾ ਸਾਫ਼ ਸੀ।"

Revelation 2 illustration - Revelation Chapter 2

6ਮੈਂ ਸ਼ਹਿਰ ਵਿੱਚ ਕੋਈ ਮੰਦਰ ਨਹੀਂ ਦੇਖਿਆ। ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀ ਮਾਨ ਅਤੇ ਲੇਲਾ (ਯਿਸੂ) ਹੀ ਸ਼ਹਿਰ ਦੇ ਮੰਦਰ ਹਨ।"

7ਸ਼ਹਿਰ ਨੂੰ ਸੂਰਜ ਜਾਂ ਚੰਨ ਦੀ ਚਮਕ ਦੀ ਲੋੜ ਨਹੀਂ ਸੀ। ਪਰਮੇਸ਼ੁਰ ਦੀ ਸ਼ਾਨ ਹੀ ਸ਼ਹਿਰ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ। ਲੇਲਾ (ਯਿਸੂ) ਸ਼ਹਿਰ ਦਾ ਦੀਪਕ ਹੈ।"

8ਦੁਨੀਆਂ ਦੀਆਂ ਕੌਮਾਂ ਲੇਲੇ ਦੁਆਰਾ ਦਿੱਤੀ ਹੋਈ ਰੌਸ਼ਨੀ ਦੁਆਰਾ ਤੁਰਨ ਫਿਰਨਗੀਆਂ। ਧਰਤੀ ਦੇ ਰਾਜੇ ਸ਼ਹਿਰ ਵਿੱਚ ਆਪਣੀ ਮਹਿਮਾ ਲੈ ਕੇ ਆਉਣਗੇ।"

9ਸ਼ਹਿਰ ਦੇ ਦਰਵਾਜ਼ੇ ਕਿਸੇ ਵੀ ਦਿਨ ਬੰਦ ਨਹੀਂ ਕੀਤੇ ਜਾਣਗੇ ਕਿਉਂਕਿ ਉੱਥੇ ਰਾਤ ਹੈ ਹੀ ਨਹੀਂ।"

10ਕੌਮਾਂ ਦੀ ਮਹਾਨਤਾ ਅਤੇ ਦੌਲਤ ਸ਼ਹਿਰ ਵਿੱਚ ਲਿਆਂਦੀ ਜਾਵੇਗੀ।"

Revelation 2 illustration - Revelation Chapter 2

11ਕੋਈ ਵੀ ਨਾਪਾਕ ਚੀਜ਼ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਜਿਹੜਾ ਸ਼ਰਮਿੰਦਗੀ ਭਰੀਆਂ ਗੱਲਾਂ ਕਰਦਾ ਹੈ ਜਾਂ ਝੂਠ ਬੋਲਦਾ ਹੈ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ। ਸਿਰਫ਼ ਉਹੀ ਲੋਕ ਸ਼ਹਿਰ ਵਿੱਚ ਦਾਖਲ ਹੋਣਗੇ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਸਨ।"

12ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵੱਗਦੀ ਸੀ।"

13ਇਹ ਸ਼ਹਿਰ ਦੀ ਗਲੀ ਦੇ ਵਿੱਚਕਾਰ ਵੱਗਦੀ ਹੈ। ਨਦੀ ਦੇ ਦੋਹਾਂ ਕੰਢਿਆਂ ਉੱਪਰ ਜੀਵਨ ਦਾ ਰੁੱਖ ਸੀ। ਜੀਵਨ ਦਾ ਰੁੱਖ ਸਾਲ ਵਿੱਚ ਬਾਰ੍ਹਾਂ ਵਾਰੀਂ ਫ਼ਲ ਦਿੰਦਾ ਹੈ। ਇਹ ਹਰ ਮਹੀਨੇ ਫ਼ਲ ਦਿੰਦਾ ਹੈ। ਰੁੱਖ ਦੇ ਪੱਤਿਆਂ ਦੀ ਵਰਤੋਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੰਗਾ ਕਰਨ ਲਈ ਕੀਤੀ ਜਾਂਦੀ ਹੈ।"

14ਪਰਮੇਸ਼ੁਰ ਲਈ ਇਸ ਸ਼ਹਿਰ ਦੇ ਲੋਕਾਂ ਨੂੰ ਕੋਸਣਾ ਹੋਰ ਵੱਧੇਰੇ ਜਰੂਰੀ ਨਹੀਂ ਹੋਵੇਗਾ। ਪਰਮੇਸ਼ੁਰ ਅਤੇ ਲੇਲੇ ਦਾ ਤਖਤ ਸ਼ਹਿਰ ਵਿੱਚ ਹੋਵੇਗਾ। ਪਰਮੇਸ਼ੁਰ ਦੇ ਸੇਵਕ ਉਸਦੀ ਉਪਾਸਨਾ ਕਰਨਗੇ।"

15ਉਹ ਉਸਦਾ ਦੀਦਾਰ ਕਰਨਗੇ। ਪਰਮੇਸ਼ੁਰ ਦਾ ਨਾਮ ਉਨ੍ਹਾਂ ਦੇ ਮੱਥਿਆਂ ਤੇ ਲਿਖਿਆ ਹੋਵੇਗਾ।"

Revelation 2 illustration - Revelation Chapter 2

16ਉੱਥੇ ਕਦੇ ਵੀ ਫ਼ੇਰ ਰਾਤ ਨਹੀਂ ਪਵੇਗੀ। ਲੋਕਾਂ ਨੂੰ ਕਿਸੇ ਦੀਵੇ ਦੀ ਰੌਸ਼ਨੀ ਜਾਂ ਸੂਰਜ ਦੀ ਰੌਸ਼ਨੀ ਦੀ ਲੋੜ ਨਹੀਂ ਪਵੇਗੀ। ਪ੍ਰਭੂ ਪਰਮੇਸ਼ੁਰ ਉਨ੍ਹਾਂ ਨੂੰ ਰੌਸ਼ਨੀ ਦੇਵੇਗਾ। ਅਤੇ ਉਹ ਰਾਜਿਆਂ ਵਾਂਗ ਸਦਾ ਰਾਜ ਕਰਨਗੇ।"

17ਦੂਤ ਨੇ ਮੈਨੂੰ ਆਖਿਆ, “ਇਹ ਸ਼ਬਦ ਸੱਚੇ ਹਨ ਅਤੇ ਵਿਸ਼ਵਾਸ ਕਰਨ ਯੋਗ ਹਨ। ਪ੍ਰਭੂ ਆਤਮਿਆਂ ਅਤੇ ਨਬੀਆਂ ਦਾ ਪਰਮੇਸ਼ੁਰ ਹੈ। ਪਰਮੇਸ਼ੁਰ ਨੇ ਆਪਣਾ ਦੂਤ ਆਪਣੇ ਲੋਕਾਂ ਨੂੰ ਉਹ ਘਟਨਾਵਾਂ ਦਰਸਾਉਣ ਲਈ ਭੇਜਿਆ ਹੈ ਜਿਹੜੀਆਂ ਛੇਤੀ ਹੀ ਵਾਪਰਨੀਆਂ ਚਾਹੀਦੀਆਂ ਹਨ।"

18‘ਧਿਆਨ ਨਾਲ ਸੁਣੋ ਮੈਂ ਛੇਤੀ ਹੀ ਆ ਰਿਹਾ ਹਾਂ। ਜਿਹੜਾ ਵਿਅਕਤੀ ਇਸ ਪੁਸਤਕ ਦੇ ਸੰਦੇਸ਼ ਦੇ ਬਚਨਾਂ ਦੀ ਪਾਲਣਾ ਕਰਦਾ ਹੈ ਉਹ ਖੁਸ਼ ਹੋਵੇਗਾ।’”"

19ਮੈਂ ਯੂਹੰਨਾ ਹਾਂ। ਮੈਂ ਹੀ ਸੀ ਜਿਸਨੇ ਇਹ ਗੱਲਾਂ ਸੁਣੀਆਂ ਤੇ ਦੇਖੀਆਂ ਸਨ। ਇਹ ਗੱਲਾਂ ਸੁਨਣ ਅਤੇ ਦੇਖਣ ਤੋਂ ਬਾਅਦ, ਮੈਂ ਉਸ ਦੂਤ ਦੇ ਚਰਣਾਂ ਉੱਤੇ ਸ਼ੀਸ਼ ਨਿਵਾਇਆ ਜਿਸਨੇ ਉਸਦੀ ਉਪਾਸਨਾ ਕਰਾਉਣ ਲਈ ਮੈਨੂੰ ਇਹ ਸਭ ਗੱਲਾਂ ਦਰਸ਼ਾਈਆਂ।"

20ਪਰ ਦੂਤ ਨੇ ਮੈਨੂੰ ਆਖਿਆ, “ਮੇਰੀ ਉਪਾਸਨਾ ਨਾ ਕਰੋ। ਮੈਂ ਵੀ ਤੁਹਾਡੇ ਅਤੇ ਤੁਹਾਡੇ ਨਬੀਆਂ ਭਰਾਵਾਂ ਵਰਗਾ ਹੀ ਹਾਂ। ਮੈਂ ਵੀ ਹੋਰ ਸਾਰਿਆਂ, ਵਰਗਾ ਇੱਕ ਸੇਵਕ ਹਾਂ ਜਿਹੜੇ ਇਸ ਵਿੱਚ ਲਿਖੇ ਬਚਨਾਂ ਦਾ ਅਨੁਸਰਣ ਕਰਦੇ ਹਨ। ਤੁਹਾਨੂੰ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।”"

Revelation 2 illustration - Revelation Chapter 2

21ਫ਼ਿਰ ਦੂਤ ਨੇ ਮੈਨੂੰ ਕਿਹਾ, “ਇਸ ਪੁਸਤਕ ਦੇ ਅਗੰਮ ਵਾਕ ਦੇ ਬਚਨਾਂ ਨੂੰ ਗੁਪਤ ਨਾ ਰੱਖ। ਇਨ੍ਹਾਂ ਗੱਲਾਂ ਦੇ ਵਾਪਰਨ ਦਾ ਸਮਾਂ ਬਹੁਤ ਨੇੜੇ ਹੈ।"

22ਜਿਹੜਾ ਵਿਅਕਤੀ ਬੁਰਾ ਕਰਦਾ ਹੈ, ਉਸ ਨੂੰ ਬੁਰਾ ਕਰੀ ਜਾਣ ਦਿਓ। ਜਿਹੜਾ ਵਿਅਕਤੀ ਗੰਦਾ ਹੈ, ਉਸ ਨੂੰ ਹੋਰ ਵੀ ਗੰਦਾ ਹੁੰਦਾ ਜਾਣ ਦਿਓ। ਜਿਹੜਾ ਵਿਅਕਤੀ ਓਹੀ ਕਰਦਾ ਹੈ ਜੋ ਧਰਮੀ ਹੈ, ਉਸ ਨੂੰ ਉਹੋ ਕਰੀ ਜਾਣ ਦਿਓ ਜੋ ਧਰਮੀ ਹੈ। ਜਿਹੜਾ ਪਵਿੱਤਰ ਹੈ ਉਸ ਨੂੰ ਪਵਿੱਤਰ ਬਣਿਆ ਰਹਿਣ ਦਿਓ।”"

23“ਸੁਣੋ। ਮੈਂ ਬਹੁਤ ਛੇਤੀ ਆ ਰਿਹਾ ਹਾਂ। ਮੈਂ ਆਪਣੇ ਨਾਲ ਇਨਾਮ ਲਿਆਵਾਂਗਾ। ਮੈਂ ਹਰੇਕ ਵਿਅਕਤੀ ਨੂੰ ਉਸ ਦੇ ਕੀਤੇ ਦਾ ਫ਼ਲ ਦੇਵਾਂਗਾ।"

24ਮੈਂ ਅਲਫ਼ਾ ਤੇ ਉਮੇਗਾ ਹਾਂ, ਪਹਿਲਾ ਤੇ ਆਖਰੀ, ਆਦਿ ਤੇ ਅੰਤ।"

25“ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ।"

Revelation 2 illustration - Revelation Chapter 2

26ਸ਼ਹਿਰ ਤੋਂ ਬਾਹਰ, ਉੱਥੇ ਕੁੱਤੇ ਹਨ, ਉਹ ਜੋ ਜਾਦੂ ਕਰਦੇ ਹਨ, ਜਿਨਸੀ ਪਾਪ ਕਰਦੇ ਹਨ, ਜਿਹੜੇ ਕਤਲ ਕਰਦੇ ਹਨ, ਜਿਹੜੇ ਮੂਰਤੀਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਜਿਹੜੇ ਝੂਠ ਨੂੰ ਪਿਆਰ ਕਰਦੇ ਹਨ ਅਤੇ ਝੂਠ ਬੋਲਦੇ ਹਨ।"

27“ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।”"

28ਆਤਮਾ ਅਤੇ ਲਾੜੀ ਆਖਦੇ ਹਨ, “ਆਓ।” ਅਤੇ ਸ੍ਰੋਤਿਆਂ ਨੂੰ ਆਖਣਾ ਚਾਹੀਦਾ, “ਆਓ।” ਜੇਕਰ ਕੋਈ ਪਿਆਸਾ ਹੈ, ਉਸ ਨੂੰ ਆਉਣ ਦਿਓ ਅਤੇ ਜੇਕਰ ਉਹ ਚਾਹੁੰਦਾ ਤਾਂ ਜੀਵਨ ਦਾ ਪਾਣੀ ਮੁਫ਼ਤ ਇੱਕ ਸੁਗਾਤ ਵਜੋਂ ਪੀਣ ਦਿਉ।"

29ਹੁਣ ਮੈਂ ਉਨ੍ਹਾਂ ਸਭ ਨੂੰ ਚਿਤਾਵਨੀ ਦਿੰਦਾ ਹਾਂ ਜਿਹੜੇ ਇਸ ਪੁਸਤਕ ਦੀ ਅਗੰਮ ਵਾਕ ਦੇ ਸ਼ਬਦਾਂ ਨੂੰ ਸੁਣਦੇ ਹਨ। ਜੇਕਰ ਕੋਈ ਇਨ੍ਹਾਂ ਸ਼ਬਦਾਂ ਵਿੱਚ ਕੁਝ ਜੋੜਦਾ ਹੈ, ਪਰਮੇਸ਼ੁਰ ਉਸ ਉੱਤੇ ਉਹ ਮੁਸੀਬਤਾਂ ਲਿਆਵੇਗਾ ਜਿਨ੍ਹਾਂ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੋਇਆ।"

Chapter Complete

You have read Revelation 2

29 verses