1ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹੈ, “ਜੇਕਰ ਤੇਰਾ ਦੁਸ਼ਮਣ ਭੁੱਖਾ ਹੈ, ਉਸ ਨੂੰ ਭੋਜਨ ਦੇ। ਜੇਕਰ ਤੇਰਾ ਵੈਰੀ ਪਿਆਸਾ ਹੈ, ਉਸ ਨੂੰ ਕੁਝ ਪੀਣ ਲਈ ਦੇ। ਇੰਝ ਕਰਨ ਨਾਲ ਤੂੰ ਉਸ ਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।”"
2ਬਦੀ ਤੋਂ ਨਾ ਹਾਰੋ, ਪਰ ਚੰਗਿਆਈ ਕਰਕੇ ਬਦੀ ਨੂੰ ਹਰਾਓ।"
3ਤੁਹਾਡੀ ਸਰਕਾਰ ਦੇ ਸ਼ਾਸਕਾਂ ਨੂੰ ਮੰਨੋ ਤੁਹਾਨੂੰ ਸਾਰਿਆਂ ਨੂੰ, ਉੱਚ ਅਧਿਕਾਰੀਆਂ ਨੂੰ ਮੰਨਣਾ ਚਾਹੀਦਾ ਹੈ। ਹਰ ਕੋਈ, ਜੋ ਸ਼ਾਸਨ ਕਰਦਾ ਹੈ, ਪਰਮੇਸ਼ੁਰ ਦੁਆਰਾ ਉਨ੍ਹਾਂ ਨੂੰ ਅਧਿਕਾਰ ਦਿੱਤਾ ਗਿਆ ਹੈ। ਅਤੇ ਉਹ ਸਾਰੇ ਲੋਕ, ਜਿਹੜੇ ਹੁਣ ਸ਼ਾਸਨ ਕਰ ਰਹੇ ਹਨ ਉਨ੍ਹਾਂ ਨੂੰ, ਪਰਮੇਸ਼ੁਰ ਵੱਲੋਂ ਇਹ ਅਧਿਕਾਰ ਪ੍ਰਾਪਤ ਕੀਤਾ ਹੈ।"
4ਇਸ ਲਈ ਇੱਕ ਵਿਅਕਤੀ ਜਿਹੜਾ ਅਧਿਕਾਰੀਆਂ ਦਾ ਵਿਰੋਧ ਕਰਦਾ ਹੈ ਉਹ ਪਰਮੇਸ਼ੁਰ ਦੀ ਵਿਵਸਥਾ ਦਾ ਵਿਰੋਧ ਕਰਦਾ ਹੈ। ਜਿਹੜੇ ਵਿਰੋਧ ਕਰਦੇ ਹਨ ਉਨ੍ਹਾਂ ਨੂੰ ਦੰਡ ਦਿੱਤਾ ਜਾਵੇਗਾ।"
5ਜਿਹੜੇ ਲੋਕ ਉਹੀ ਕਰਦੇ ਹਨ ਜੋ ਸਹੀ ਹੈ, ਉਨ੍ਹਾਂ ਨੂੰ ਹਾਕਮਾਂ ਤੋਂ ਡਰਨਾ ਨਹੀਂ ਪੈਂਦਾ। ਪਰ ਗਲਤ ਕੰਮ ਕਰਨ ਵਾਲਿਆਂ ਨੂੰ ਹਾਕਮਾਂ ਤੋਂ ਡਰਨਾ ਚਾਹੀਦਾ ਹੈ। ਕੀ ਤੁਸੀਂ ਹਾਕਮਾਂ ਤੋਂ ਬੇਖੌਫ਼ ਰਹਿਣਾ ਚਾਹੁੰਦੇ ਹੋ? ਤਾਂ ਤੁਹਾਨੂੰ ਚੰਗਾ ਕਰਨਾ ਪਵੇਗਾ। ਜੇਕਰ ਤੁਸੀਂ ਠੀਕ ਕੰਮ ਕਰੋਂਗੇ ਤਾਂ ਸ਼ਾਸਕ ਤੁਹਾਡੀ ਉਸਤਤਿ ਕਰੇਗਾ।"

6ਹਾਕਮ ਤੁਹਾਡੀ ਮਦਦ ਲਈ ਪਰੇਮਸ਼ੁਰ ਦਾ ਸੇਵਕ ਹੈ। ਪਰ ਜੇਕਰ ਤੁਸੀਂ ਗਲਤ ਗੱਲਾਂ ਕਰੋ, ਤਾਂ ਤੁਹਾਨੂੰ ਡਰਨਾ ਚਾਹੀਦਾ ਹੈ। ਕਿਉਂਕਿ ਹਾਕਮ ਕੋਲ ਦੰਡ ਦੇਣ ਦਾ ਅਧਿਕਾਰ ਹੈ ਅਤੇ ਉਹ ਉਸ ਅਧਿਕਾਰ ਦੀ ਵਰਤੋਂ ਕਰੇਗਾ। ਉਹ, ਲੋਕਾਂ ਨੂੰ ਸਜ਼ਾ ਦੇਣ ਲਈ ਜੋ ਗਲਤ ਗੱਲਾਂ ਕਰਦੇ ਹਨ, ਪਰਮੇਸ਼ੁਰ ਦਾ ਸੇਵਕ ਹੈ।"
7ਇਸ ਲਈ ਤੁਹਾਨੂੰ ਉੱਚ ਅਧਿਕਾਰੀਆਂ ਦੇ ਹੁਕਮਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਆਗਿਆ ਦਾ ਅਵੱਸ਼ ਪਾਲਣ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਤੁਸੀਂ ਨਹੀਂ ਮੰਨਦੇ ਤਾਂ ਤੁਸੀਂ ਸਜ਼ਾ ਦੇ ਭਾਗੀ ਹੋ, ਤੁਹਾਨੂੰ ਇਸ ਲਈ ਵੀ ਆਗਿਆ ਮੰਨਣੀ ਚਾਹੀਦੀ ਹੈ ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹੀ ਠੀਕ ਹੈ।"
8ਇਹੀ ਕਾਰਣ ਹੈ ਕਿ ਤੁਸੀਂ ਮਹਿਸੂਲ ਵੀ ਦਿੰਦੇ ਹੋ। ਸ਼ਾਸਕ ਆਪਣੇ ਕੰਮਾਂ ਵਿੱਚ ਰੁੱਝੇ ਹਨ ਕਿਉਂਕਿ ਪਰਮੇਸ਼ੁਰ ਦੇ ਸੇਵਕ ਹਨ।"
9ਸਭਨਾਂ ਨੂੰ ਉਹ ਕੁਝ ਦੇ ਦਿਉ ਜਿਸਦੇ ਵੀ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਇੱਜ਼ਤ ਦਿਉ, ਜਿਨ੍ਹਾਂ ਨੂੰ ਤੁਸੀਂ ਇੱਜ਼ਤ ਦੇ ਦੇਣਦਾਰ ਹੋ। ਉਨ੍ਹਾਂ ਨੂੰ ਮਹਿਸੂਲ ਦਿਉ ਜਿਸਦੇ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਸਤਿਕਾਰ ਦਿਉ ਜਿਨ੍ਹਾਂ ਲਈ ਸਤਿਕਾਰ ਦੇ ਤੁਸੀਂ ਦੇਣਦਾਰ ਹੋ।"
10ਦੂਜਿਆਂ ਨੂੰ ਪ੍ਰੇਮ ਕਰੋ ਜਿਵੇਂ ਸ਼ਰ੍ਹਾ ਆਖਦੀ ਹੈ ਕਿਸੇ ਦੇ ਕਰਜਾਈ ਨਾ ਰਹੋ। ਪਰ ਹਮੇਸ਼ਾ ਇੱਕ ਦੂਜੇ ਦੇ ਪਿਆਰ ਦੇ ਕਰਜਾਈ ਹੋਵੋ। ਜਿਹੜਾ ਦੂਜਿਆਂ ਲੋਕਾਂ ਨੂੰ ਪਿਆਰ ਕਰਦਾ ਹੈ ਉਸ ਨੇ ਸਾਰੀ ਸ਼ਰ੍ਹਾ ਨੂੰ ਮੰਨਿਆ ਹੈ।"

11ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।”"
12ਪਿਆਰ ਦੂਜਿਆਂ ਲੋਕਾਂ ਨੂੰ ਸੱਟ ਨਹੀਂ ਮਾਰਦਾ ਇਸ ਲਈ ਦੂਜਿਆਂ ਨੂੰ ਪ੍ਰੇਮ ਕਰਨਾ ਪੂਰੀ ਸ਼ਰ੍ਹਾ ਨੂੰ ਮੰਨਣ ਵਾਂਗ ਹੈ।"
13ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਂ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਾਡੇ ਨਿਹਚਾ ਕਰਨ ਦੇ ਸਮੇਂ ਤੋਂ ਵੀ ਬਹੁਤ ਨੇੜੇ ਹੈ।"
14ਰਾਤ ਹੁਣ ਬਹੁਤੀ ਬੀਤ ਗਈ ਹੈ ਅਤੇ ਦਿਨ ਚੜ੍ਹ੍ਹਨ ਵਾਲਾ ਹੈ। ਇਸ ਲਈ ਹੁਣ ਸਾਨੂੰ ਹਨੇਰੇ ਦੇ ਕੰਮ ਕਰਨੇ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਪ੍ਰਕਾਸ਼ ਦੇ ਕੰਮ ਕਰਨੇ ਚਾਹੀਦੇ ਹਨ।"
15ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾਂ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ।"

16ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ।"
17ਦੂਜੇ ਲੋਕਾਂ ਦੀ ਨਿੰਦਿਆ ਨਾ ਕਰੋ ਉਹ ਮਨੁੱਖ ਜਿਹੜਾ ਨਿਹਚਾ ਵਿੱਚ ਕਮਜ਼ੋਰ ਹੋਵੇ ਉਸ ਨੂੰ ਆਪਣੀ ਸੰਗਤ ਵਿੱਚ ਰਲਾਉਣ ਤੋਂ ਮਨਾ ਨਾ ਕਰੋ ਤੇ ਨਾ ਹੀ ਉਸ ਨਾਲ ਉਸ ਦੇ ਅਲੱਗ ਵਿੱਚਾਰਾਂ ਬਾਰੇ ਬਹਿਸ ਕਰੋ।"
18ਕੋਈ ਇੱਕ ਮਨੁੱਖ ਸੋਚਦਾ ਹੈ ਕਿ ਉਹ ਜਿਹੋ ਜਿਹਾ ਚਾਹੇ ਭੋਜਨ ਖਾ ਸੱਕਦਾ ਹੈ। ਪਰ ਦੂਜਾ ਵਿਅਕਤੀ ਜੋ ਆਪਣੇ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਇਹ ਸੋਚਦਾ ਹੈ ਕਿ ਉਸ ਨੂੰ ਸਿਰਫ਼ ਸਬਜ਼ੀਆਂ ਹੀ ਖਾਣੀਆਂ ਚਾਹੀਦੀਆਂ ਹਨ।"
19ਜਿਹੜਾ ਵਿਅਕਤੀ ਇਹ ਜਾਣਦਾ ਹੈ ਕਿ ਉਹ ਕਿਸੇ ਵੀ ਭਾਂਤ ਦਾ ਭੋਜਨ ਖਾ ਸੱਕਦਾ ਹੈ ਉਸ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਦੂਜੇ ਵਿਅਕਤੀ ਨਾਲੋਂ ਚੰਗਾ ਹੈ ਜੋ ਕੇਵਲ ਸਬਜ਼ੀਆਂ ਖਾਂਦਾ ਹੈ। ਅਤੇ ਜਿਹੜਾ ਵਿਅਕਤੀ ਕੇਵਲ ਸਬਜ਼ੀਆਂ ਖਾਂਦਾ ਹੈ ਉਸ ਨੂੰ ਇਹ ਨਹੀ ਸੋਚਣਾ ਚਾਹੀਦਾ ਕਿ ਉਹ ਵਿਅਕਤੀ, ਜੋ ਸਭ ਕੁਝ ਖਾਂਦਾ ਹੈ, ਗਲਤ ਹੈ। ਪਰਮੇਸ਼ੁਰ ਨੇ ਉਸ ਵਿਅਕਤੀ ਨੂੰ ਕਬੂਲ ਲਿਆ ਹੈ।"
20ਦੂਜੇ ਵਿਅਕਤੀ ਦੇ ਨੌਕਰ ਦਾ ਨਿਆਂ ਕਰਨ ਵਾਲਾ ਤੂੰ ਕੌਣ ਹੈ? ਸਿਰਫ਼ ਉਸ ਦੇ ਮਾਲਕ ਨੂੰ ਇਹੀ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਉਹ ਗਲਤ ਹੈ ਜਾਂ ਸਹੀ। ਅਤੇ ਪ੍ਰਭੂ ਦਾ ਸੇਵਕ ਸਹੀ ਹੋਵੇਗਾ ਕਿਉਂਕਿ ਪ੍ਰਭੂ ਉਸ ਨੂੰ ਸਹੀ ਬਨਾਉਣ ਦੇ ਸਮਰੱਥ ਹੈ।"

21ਇੱਕ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਸ਼ਾਇਦ ਇੱਕ ਦਿਨ ਦੂਜੇ ਦਿਨ ਨਾਲੋਂ ਚੰਗਾ ਹੈ। ਦੂਜਾ ਵਿਅਕਤੀ ਵਿਸ਼ਵਾਸ ਕਰ ਸੱਕਦਾ ਹੈ ਕਿ ਹਰ ਦਿਨ ਉਹੀ ਹੈ। ਹਰ ਇੱਕ ਨੂੰ ਆਪਣੇ ਨਿਹਚੇ ਬਾਰੇ ਆਪਣੇ ਖੁਦ ਦੇ ਮਨ ਵਿੱਚ ਮਜ਼ਬੂਤ ਹੋਣਾ ਚਾਹੀਦਾ ਹੈ।"
22ਜਿਹੜਾ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਇੱਕ ਦਿਨ ਦੂਜੇ ਨਾਲੋਂ ਚੰਗਾ ਹੈ ਉਹ ਇਹ ਪ੍ਰਭੂ ਲਈ ਕਰ ਰਿਹਾ ਹੈ। ਅਤੇ ਜਿਹੜਾ ਮਨੁੱਖ ਹਰ ਭਾਂਤ ਦਾ ਭੋਜਨ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। ਜਿਹੜਾ ਮਨੁੱਖ ਖਾਸ ਭੋਜਨ ਖਾਣ ਤੋਂ ਇਨਕਾਰ ਕਰਦਾ ਹੈ ਉਹ ਪ੍ਰਭੂ ਲਈ ਹੀ ਕਰਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।"
23ਹਾਂ, ਅਸੀਂ ਸਾਰੇ ਪ੍ਰਭੂ ਕਾਰਣ ਉਸ ਲਈ ਹੀ ਜਿਉਂਦੇ ਹਾਂ। ਅਸੀਂ ਨਾ ਆਪਣੇ ਲਈ ਜਿਉਂਦੇ ਨਾ ਮਰਦੇ ਹਾਂ।"
24ਜੇਕਰ ਅਸੀਂ ਜਿਉਂਦੇ ਹਾਂ ਤਾਂ ਅਸੀਂ ਪ੍ਰਭੂ ਲਈ ਜਿਉਂਦੇ ਹਾਂ। ਅਤੇ ਜੇਕਰ ਅਸੀਂ ਮਰੀਏ, ਅਸੀਂ ਪ੍ਰਭੂ ਲਈ ਮਰੀਏ। ਜੀਵਿਤ ਜਾਂ ਮੁਰਦਾ, ਅਸੀਂ ਪ੍ਰਭੂ ਨਾਲ ਸੰਬੰਧਿਤ ਹਾਂ।"
25ਮਸੀਹ ਮਰਿਆ ਅਤੇ ਮੁਰਦੇ ਤੋਂ ਉੱਠਾਇਆ ਗਿਆ। ਤਾਂ ਜੋ ਸ਼ਾਇਦ ਉਹ ਮੁਰਦਿਆਂ ਅਤੇ ਜਿਉਂਦਿਆਂ ਦੋਹਾਂ ਦਾ ਪ੍ਰਭੂ ਹੋ ਸੱਕੇ।"

26ਤੂੰ ਆਪਣੇ ਭਰਾ ਬਾਰੇ ਕਿਉਂ ਨਿਆਂ ਕਰਦਾ ਹੈਂ? ਜਾਂ ਫ਼ਿਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਅੱਗੇ ਖੜ੍ਹੇ ਹੋਵਾਂਗੇ ਤੇ ਹਾਜ਼ਰ ਹੋਣਾ ਪਵੇਗਾ ਫ਼ਿਰ ਸਾਡਾ ਨਿਆਂ ਹੋਵੇਗਾ।"
27ਪੋਥੀਆਂ ਵਿੱਚ ਵੀ ਇਹ ਆਖਿਆ ਗਿਆ ਹੈ: “ਹਰ ਮਨੁੱਖ ਮੇਰੇ ਅੱਗੇ ਨਿਵੇਗਾ, ਹਰ ਮਨੁੱਖ ਇਹ ਆਖੇਗਾ; ਕਿ ਮੈਂ ਪਰਮੇਸ਼ੁਰ ਹਾਂ, ਮੈਂ ਜਿਉਂਦਾ ਪ੍ਰਭੂ ਹਾਂ, ਅਤੇ ਮੈਂ ਆਖਦਾ ਹਾਂ ਕਿ ਇਹ ਇਵੇਂ ਹੀ ਵਾਪਰੇਗਾ।”"
28ਇਸ ਕਰਕੇ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।"
29ਦੂਜਿਆਂ ਨੂੰ ਪਾਪ ਨਾ ਕਰਨ ਦਿਉ ਇਸ ਲਈ ਸਾਨੂੰ ਇੱਕ ਦੂਜੇ ਦਾ ਨਿਆਂ ਨਹੀਂ ਕਰਨਾ ਚਾਹੀਦਾ। ਪਰ ਸਾਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਭੈਣਾਂ ਭਰਾਵਾਂ ਤੋਂ ਪਾਪ ਕਰਾਉਣ ਜਾਂ ਉਨ੍ਹਾਂ ਨੂੰ ਆਤਮਕ ਤੌਰ ਤੇ ਵੱਧਣ ਤੋਂ ਰੋਕੇ।"
30ਮੈਂ ਪ੍ਰਭੂ ਯਿਸੂ ਵਿੱਚ ਹਾਂ। ਮੈਨੂੰ ਪਤਾ ਹੈ ਕਿ ਅਜਿਹਾ ਕੋਈ ਭੋਜਨ ਨਹੀਂ ਜੋ ਖਾਣ ਲਈ ਗਲਤ ਨਹੀਂ ਹੈ ਪਰ ਜੇਕਰ ਕੋਈ ਕਿਸੇ ਵਸਤ ਨੂੰ ਗਲਤ ਮੰਨਦਾ ਹੈ, ਉਹ ਉਸ ਲਈ ਗਲਤ ਹੈ।"

31ਜੇਕਰ ਤੇਰੇ ਭੋਜਨ ਕਾਰਣ ਤੇਰਾ ਭਰਾ ਨਾਰਾਜ਼ ਹੁੰਦਾ ਹੈ ਤਾਂ ਇਸਦਾ ਭਾਵ ਤੂੰ ਅਜੇ ਪ੍ਰੇਮ ਨਾਲ ਨਹੀਂ ਚਲਦਾ। ਆਪਣੇ ਭਰਾ ਦੀ ਵਿਸ਼ਵਾਸ ਉਹ ਭੋਜਨ ਖਾਕੇ ਨਸ਼ਟ ਨਾ ਕਰੋ ਜਿਹੜਾ ਉਹ ਖਾਣ ਲਈ ਗਲਤ ਸਮਝਦਾ ਹੈ। ਉਸਦੀ ਨਿਹਚਾ ਨੂੰ ਨਸ਼ਟ ਨਾ ਕਰੋ। ਮਸੀਹ ਨੇ ਉਸ ਲਈ ਆਪਣੀ ਜਾਨ ਦਿੱਤੀ।"
32ਜਿਸ ਚੀਜ਼ ਨੂੰ, ਤੁਸੀਂ ਚੰਗੀ ਸਮਝਦੇ ਹੋ ਦੂਸਰਿਆਂ ਨੂੰ ਗਲਤ ਆਖਣ ਦਾ ਅਵਸਰ ਨਾ ਦਿਉ।"
You have read Romans 1
32 verses