Lumina
Romans

Romans 11

Romans 11·Punjabi Bible

1ਕੀ ਮੈਂ ਅਤੇ ਬਰਨਬਾਸ ਹੀ ਇੱਕਲੇ ਹਾਂ ਜਿਨ੍ਹਾਂ ਨੂੰ ਕੰਮ ਕਰਨਾ ਪੈਂਦਾ ਹੈ ਅਤੇ ਸਾਨੂੰ ਆਪਣੇ ਜਿਉਣ ਲਈ ਕਮਾਉਣਾ ਚਾਹੀਦਾ ਹੈ?"

2ਕੋਈ ਵੀ ਵਿਅਕਤੀ ਆਪਣੇ ਖਰਚੇ ਤੇ ਫ਼ੌਜ ਵਿੱਚ ਕੰਮ ਨਹੀਂ ਕਰਦਾ। ਅਜਿਹਾ ਕੋਈ ਵਿਅਕਤੀ ਨਹੀਂ ਜੋ ਉਸ ਵਿੱਚੋਂ ਅੰਗੂਰ ਨਾ ਖਾਵੇ ਜਿਹੜਾ ਅੰਗੂਰਾਂ ਦਾ ਬਾਗ ਖੁਦ ਬੀਜਦਾ ਹੈ। ਕੋਈ ਵੀ ਵਿਅਕਤੀ ਥੋੜਾ ਜਿੰਨਾ ਦੁੱਧ ਪੀਣ ਤੋਂ ਬਗੈਰ ਭੇਡਾਂ ਦੇ ਇੱਜੜ ਦੀ ਰਾਖੀ ਨਹੀਂ ਕਰਦਾ।"

3ਕੇਵਲ ਇਹੀ ਗੱਲਾਂ ਨਹੀਂ ਹਨ ਜਿਹੜੀਆਂ ਲੋਕੀ ਸੋਚਦੇ ਹਨ। ਪਰਮੇਸ਼ੁਰ ਦਾ ਨੇਮ ਇਨ੍ਹਾਂ ਬਾਰੇ ਇਹੋ ਗੱਲਾਂ ਦੱਸਦਾ ਹੈ।"

4ਹਾਂ, ਇਹ ਮੂਸਾ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ: “ਜਦੋਂ ਕੋਈ ਡੰਗਰ ਦਾਣਿਆਂ ਦੀ ਗਹਾਈ ਕਰ ਰਿਹਾ ਹੁੰਦਾ ਹੈ, ਤਾਂ ਇਸਦਾ ਮੂੰਹ ਨਾ ਬੰਨ੍ਹੋ ਅਤੇ ਇਸ ਨੂੰ ਦਾਣੇ ਖਾਣ ਤੋਂ ਨਾ ਰੋਕੋ।” ਜਦੋਂ ਪਰਮੇਸ਼ੁਰ ਨੇ ਇਹ ਆਖਿਆ ਸੀ ਤਾਂ ਕੀ ਉਹ ਕੇਵਲ ਕੰਮ ਕਰਨ ਵਾਲੇ ਜਾਨਵਰਾ ਬਾਰੇ ਹੀ ਸੋਚ ਰਿਹਾ ਸੀ? ਨਹੀਂ।"

5ਉਹ ਅਸਲ ਵਿੱਚ ਸਾਡੇ ਬਾਰੇ ਸੋਚ ਰਿਹਾ ਸੀ। ਹਾਂ, ਉਹ ਪੋਥੀ ਸਾਡੇ ਲਈ ਲਿਖੀ ਗਈ ਸੀ। ਜਿਹੜਾ ਵਿਅਕਤੀ ਹੱਲ ਚਲਾਉਂਦਾ ਹੈ ਅਤੇ ਜਿਹੜਾ ਵਿਅਕਤੀ ਗਹਾਈ ਕਰਦਾ ਹੈ ਉਨ੍ਹਾਂ ਨੂੰ ਆਪਣੇ ਕੰਮ ਦੇ ਇਵਜ਼ ਕੁਝ ਅਨਾਜ ਪ੍ਰਾਪਤ ਕਰਨ ਦੀ ਆਸ ਹੋਣੀ ਚਾਹੀਦੀ ਹੈ।"

Romans 11 illustration - Romans Chapter 11

6ਅਸੀਂ ਤੁਹਾਡੇ ਵਿੱਚ ਆਤਮਕ ਬੀਜ਼ ਬੀਜਿਆ ਹੈ। ਇਸ ਲਈ ਅਸੀਂ ਤੁਹਾਡੇ ਕੋਲੋਂ ਭੌਤਿਕ ਚੀਜ਼ਾਂ ਦੀ ਇੱਕ ਫ਼ਸਲ ਪ੍ਰਾਪਤ ਕਰ ਸੱਕਦੇ ਹਾਂ। ਅਵੱਸ਼ ਹੀ ਇਹ ਕੋਈ ਬਹੁਤੀ ਵੱਡੀ ਕੀਮਤ ਨਹੀਂ ਹੈ।"

7ਹੋਰਨਾਂ ਲੋਕਾਂ ਕੋਲ ਤੁਹਾਡੇ ਪਾਸੋਂ ਕੁਝ ਚੀਜ਼ਾਂ ਲੈਣ ਦਾ ਅਧਿਕਾਰ ਹੈ। ਸਾਡੇ ਕੋਲ ਕਰਨ ਦੇ ਹੋਰ ਵੱਧੇਰੇ ਇਖਤਿਆਰ ਹਨ। ਪਰ ਅਸੀਂ ਇਹ ਇਖਤਿਆਰ ਇਸਤੇਮਾਲ ਨਹੀਂ ਕਰਦੇ। ਅਸੀਂ ਖੁਦ ਹੀਸਾਰੀਆਂ ਪਰੇਸ਼ਾਨੀਆਂ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਕਿਸੇ ਨੂੰ ਵੀ ਮਸੀਹ ਦੀ ਖੁਸ਼ਖਬਰੀ ਨੂੰ ਮੰਨਣ ਤੋਂ ਨਾ ਰੋਕੀਏ।"

8ਅਵਸ਼ ਹੀ ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਹੜੇ ਮੰਦਰ ਵਿੱਚ ਕੰਮ ਕਰਦੇ ਹਨ ਉਹ ਮੰਦਰ ਤੋਂ ਹੀ ਭੋਜਨ ਪ੍ਰਾਪਤ ਕਰਦੇ ਹਨ। ਅਤੇ ਜਿਹੜੇ ਜਗਵੇਦੀ ਉੱਤੇ ਕੰਮ ਕਰਦੇ ਹਨ ਉਹ ਜਗਵੇਦੀ ਦੇ ਚੜ੍ਹਾਵੇ ਦਾ ਕੁਝ ਅੰਸ਼ ਪ੍ਰਾਪਤ ਕਰਦੇ ਹਨ।"

9ਖੁਸ਼ਖਬਰੀ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਬਾਰੇ ਵੀ ਇਵੇਂ ਹੀ ਹੈ। ਇਹ ਪਰਮੇਸ਼ੁਰ ਦਾ ਹੁਕਮ ਹੈ ਕਿ ਉਹ ਜਿਹੜੇ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਹਨ ਉਨ੍ਹਾਂ ਨੂੰ ਆਪਣੀ ਰੋਜ਼ੀ ਇਸੇ ਕੰਮ ਤੋਂ ਬਨਾਉਣੀ ਚਾਹੀਦੀ ਹੈ।"

10ਪਰ ਮੈਂ ਇਨ੍ਹਾਂ ਅਧਿਕਾਰਾਂ ਵਿੱਚੋਂ ਕਿਸੇ ਦੀ ਵਰਤੋਂ ਨਹੀਂ ਕੀਤੀ। ਅਤੇ ਮੈਂ ਇਹ ਵਸਤਾਂ ਹਾਸਿਲ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰ ਰਿਹਾ। ਤੁਹਾਨੂੰ ਇਹ ਲਿਖਣ ਦਾ ਮੇਰਾ ਮਨੋਰਥ ਅਜਿਹਾ ਨਹੀਂ ਹੈ। ਸ਼ੇਖੀ ਮਾਰਨ ਦੇ ਕਾਰਣ ਨੂੰ ਗੁਵਾਉਣ ਨਾਲੋਂ ਮੈਂ ਮਰਨਾ ਪਸੰਦ ਕਰਾਂਗਾ।"

Romans 11 illustration - Romans Chapter 11

11ਹਾਲਾਂ ਕਿ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਪਰ ਇਹ ਮੇਰੇ ਵਾਸਤੇ ਸ਼ੇਖੀ ਮਾਰਨ ਦਾ ਕਾਰਣ ਨਹੀਂ ਹੈ। ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨਾ ਤਾਂ ਮੇਰਾ ਫ਼ਰਜ਼ ਹੈ ਜੋ ਮੇਰੇ ਲਈ ਅਨਿਵਾਰੀ ਹੈ। ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਨਾ ਕਰਾਂ ਤਾਂ ਇਹ ਮੇਰੇ ਲਈ ਬਹੁਤ ਬੁਰੀ ਗੱਲ ਹੋਵੇਗੀ।"

12ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਆਪਣੀ ਪਸੰਦ ਤੇ ਕਰਦਾ ਹਾਂ ਤਾਂ ਮੈਂ ਇਨਾਮਾਂ ਦਾ ਹੱਕਦਾਰ ਹਾਂ। ਪਰ ਮੇਰੀ ਕੋਈ ਪਸੰਦ ਨਹੀਂ। ਮੈਨੂੰ ਤਾਂ ਅਵਸ਼ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਪੈਂਦਾ ਹੈ। ਮੈਂ ਸਿਰਫ਼ ਦਿੱਤਾ ਹੋਇਆ ਫ਼ਰਜ਼ ਨਿਭਾ ਰਿਹਾ ਹਾਂ।"

13ਇਸ ਲਈ ਮੈਨੂੰ ਕੀ ਇਨਾਮ ਮਿਲਦਾ ਹੈ? ਮੇਰਾ ਇਨਾਮ ਇਹ ਹੈ: ਕਿ ਜਦੋਂ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਤਾਂ ਮੈਂ ਇਸ ਨੂੰ ਮੁਫ਼ਤ ਭੇਟ ਕਰ ਸੱਕਦਾ ਹਾਂ। ਇਸ ਤਰ੍ਹਾਂ ਮੈਂ ਖੁਸ਼ਖਬਰੀ ਦੇ ਪ੍ਰਚਾਰ ਬਦਲੇ ਮੁਲ ਪ੍ਰਾਪਤ ਕਰਨ ਦੇ ਅਧਿਕਾਰਾਂ ਦੀ ਵਰਤੋਂ ਨਹੀਂ ਕਰਦਾ।"

14ਮੈਂ ਆਜ਼ਾਦ ਹਾਂ। ਮੈਂ ਕਿਸੇ ਵੀ ਮਨੁੱਖ ਦੇ ਅਧੀਨ ਨਹੀਂ। ਪਰ ਮੈਂ ਆਪਣੇ-ਆਪ ਨੂੰ ਸਮੂਹ ਲੋਕਾਂ ਦਾ ਗੁਲਾਮ ਬਨਾਉਂਦਾ ਹਾਂ। ਇਹ ਗੱਲ ਮੈਂ ਇਸ ਵਾਸਤੇ ਕਰਦਾ ਹਾਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਬਚਾ ਸੱਕਾਂ।"

15ਯਹੂਦੀਆਂ ਵਾਸਤੇ ਮੈਂ ਯਹੂਦੀਆਂ ਜਿਹਾ ਬਣ ਗਿਆ ਸਾਂ। ਅਜਿਹਾ ਮੈਂ ਯਹੂਦੀਆਂ ਨੂੰ ਬਚਾਉਣ ਵਿੱਚ ਸਹਾਇਤਾ ਕਰਨ ਲਈ ਕੀਤਾ। ਭਾਵੇਂ ਮੇਰੇ ਉੱਤੇ ਸ਼ਰ੍ਹਾ ਦਾ ਸ਼ਾਸਨ ਨਹੀਂ ਹੈ, ਮੈਂ ਉਨ੍ਹਾਂ ਵਰਗਾ ਬਣ ਗਿਆ ਹਾਂ ਜਿਨ੍ਹਾਂ ਉੱਤੇ ਸ਼ਰ੍ਹਾ ਦਾ ਸ਼ਾਸਨ ਹੁੰਦਾ ਹੈ। ਮੈਂ ਅਜਿਹਾ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਮੁਕਤੀ ਵੱਲ ਲੈ ਜਾ ਸੱਕਾਂ ਜਿਨ੍ਹਾਂ ਉੱਤੇ ਸ਼ਰ੍ਹਾ ਦੁਆਰਾ ਸ਼ਾਸਨ ਹੁੰਦਾ ਹੈ।"

Romans 11 illustration - Romans Chapter 11

16ਉਨ੍ਹਾਂ ਲਈ ਜਿਹੜੇ ਨੇਮ ਤੋਂ ਬਿਨਾ ਹਨ ਮੈਂ ਉਨ੍ਹਾਂ ਲਈ ਉਹੋ ਜਿਹਾ ਬਣ ਜਾਂਦਾ ਹਾਂ ਜੋ ਨੇਮ ਤੋਂ ਬਿਨਾ ਹੈ। ਮੈਂ ਇਹ ਉਨ੍ਹਾਂ ਲੋਕਾਂ ਦੀ ਮੁਕਤੀ ਵੱਲ ਅਗਵਾਈ ਕਰਨ ਲਈ ਕਰਦਾ ਹਾਂ ਜਿਨ੍ਹਾਂ ਕੋਲ ਨੇਮ ਨਹੀਂ ਹੈ। ਪਰ ਅਸਲ ਵਿੱਚ ਮੈਂ ਪਰਮੇਸ਼ੁਰ ਦੇ ਨੇਮ ਤੋਂ ਬਿਨਾ ਨਹੀਂ ਹਾਂ। ਮੈਂ ਮਸੀਹ ਦੇ ਨੇਮ ਦੇ ਅਧੀਨ ਹਾਂ।"

17ਮੈਂ ਕਮਜ਼ੋਰ ਬਣ ਗਿਆ ਹਾਂ ਤਾਂ ਜੋ ਮੈਂ ਉਨ੍ਹਾਂ ਦੀ ਮੁਕਤੀ ਵੱਲ ਅਗਵਾਈ ਕਰ ਸੱਕਾਂ ਜਿਹੜੇ ਕਮਜ਼ੋਰ ਹਨ। ਮੈਂ ਸਮੂਹ ਲੋਕਾਂ ਲਈ ਚੀਜ਼ਾਂ ਬਣ ਜਾਂਦਾ ਹਾਂ। ਮੈਂ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਮੈਂ ਹਰ ਸੰਭਵ ਢੰਗ ਨਾਲ ਸਮੂਹ ਲੋਕਾਂ ਨੂੰ ਬਚਾ ਸੱਕਾਂ।"

18ਮੈਂ ਇਹ ਸਾਰੀਆਂ ਗੱਲਾਂ ਖੁਸ਼ਖਬਰੀ ਦੇ ਕਾਰਣ ਕਰਦਾ ਹਾਂ। ਮੈਂ ਇਹ ਸਭ ਗੱਲਾਂ ਕਰਦਾ ਹਾਂ ਤਾਂ ਜੋ ਮੈਂ ਖੁਸ਼ਖਬਰੀ ਦੀਆਂ ਸ਼ੁਭਕਾਮਨਾਵਾਂ ਵਿੱਚ ਭਾਈਵਾਲ ਹੋ ਸੱਕਾਂ।"

19ਤੁਸੀਂ ਜਾਣਦੇ ਹੋ ਕਿ ਦੌੜ ਵਿੱਚ ਸਾਰੇ ਦੌੜਾਕ ਦੌੜਦੇ ਹਨ। ਪਰ ਕੋਈ ਇੱਕ ਦੌੜਾਕ ਇਨਾਮ ਹਾਸਿਲ ਕਰਦਾ ਹੈ। ਇਸ ਲਈ ਇਹੀ ਤਰੀਕਾ ਹੈ ਜਿਵੇਂ ਤੁਹਾਨੂੰ ਦੌੜਨਾ ਚਾਹੀਦਾ ਹੈ: ਤੁਹਾਨੂੰ ਜਿੱਤਣ ਲਈ ਦੌੜਨਾ ਚਾਹੀਦਾ ਹੈ।"

20ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਸਖਤ ਸਿਖਲਾਈ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਤਾਜ ਜਿੱਤ ਸੱਕਣ। ਇਹ ਤਾਜ ਸਿਰਫ਼ ਥੋੜੇ ਸਮੇਂ ਲਈ ਹੀ ਸਥਿਰ ਰਹਿੰਦਾ ਹੈ। ਪਰ ਸਾਡਾ ਤਾਜ ਸਦਾ ਲਈ ਹੋਵੇਗਾ।"

Romans 11 illustration - Romans Chapter 11

21ਇਸ ਲਈ ਮੈਂ ਉਦੇਸ਼ ਰੱਖਣ ਵਾਲੇ ਇੱਕ ਆਦਮੀ ਵਾਂਗ ਦੌੜਦਾ ਹਾਂ। ਮੈਂ ਉਸ ਲੜਾਕੂ ਦੀ ਤਰ੍ਹਾਂ ਲੜਦਾ ਹਾਂ ਜਿਹੜਾ ਹਵਾ ਨੂੰ ਕਿਸੇ ਚੀਜ਼ ਦੀ ਤਰ੍ਹਾਂ ਨਹੀਂ ਸਗੋਂ ਕਿਸੇ ਚੀਜ਼ ਨੂੰ ਨਿਸ਼ਾਨਾ ਬਨਾਉਂਦਾ ਹੈ।"

22ਇਸ ਲਈ ਮੈਂ ਆਪਣੇ ਖੁਦ ਦੇ ਸਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸ ਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾਂ।"

23ਯਹੂਦੀਆਂ ਵਾਂਗ ਨਾ ਬਣੋ ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਜਾਣ ਲਵੋ ਕਿ ਸਾਡੇ ਪੁਰਖਿਆਂ ਨਾਲ ਕੀ ਵਾਪਰਿਆ ਜੋ ਮੂਸਾ ਦੇ ਅਨੁਯਾਈ ਸਨ। ਉਨ੍ਹਾਂ ਵਿੱਚੋਂ ਸਾਰੇ ਬੱਦਲ ਦੇ ਹੇਠਾਂ ਸਨ ਅਤੇ ਸਾਰੇ ਸਮੁੰਦਰ ਰਾਹੀਂ ਤੁਰੇ।"

24ਉਨ੍ਹਾਂ ਲੋਕਾਂ ਨੂੰ ਮੂਸਾ ਨੇ ਬੱਦਲਾਂ ਅਤੇ ਸਮੁੰਦਰ ਵਿੱਚ ਬਪਤਿਸਮਾ ਦਿੱਤਾ।"

25ਉਨ੍ਹਾਂ ਸਭ ਨੇ ਇੱਕੋ ਜਿਹੀ ਆਤਮਕ ਖੁਰਾਕ ਖਾਧੀ।"

Romans 11 illustration - Romans Chapter 11

26ਅਤੇ ਉਨ੍ਹਾਂ ਸਭਨਾਂ ਨੇ ਇੱਕੋ ਜਿਹਾ ਆਤਮਕ ਪਾਣੀ ਪੀਤਾ। ਉਸ ਆਤਮਕ ਚੱਟਾਨ ਤੋਂ ਜਿਹੜੀ ਉਨ੍ਹਾਂ ਦੇ ਨਾਲ ਸੀ। ਉਹ ਚੱਟਾਨ ਮਸੀਹ ਸੀ।"

27ਪਰ ਪਰਮੇਸ਼ੁਰ ਇਨ੍ਹਾਂ ਵਿੱਚੋਂ ਬਹੁਤਿਆਂ ਉੱਤੇ ਪ੍ਰਸੰਨ ਨਹੀਂ ਸੀ। ਉਹ ਰੇਗਿਸਤਾਨ ਵਿੱਚ ਮਾਰੇ ਗਏ।"

28ਅਤੇ ਇਹ ਗੱਲਾਂ ਜਿਹੜੀਆਂ ਵਾਪਰੀਆਂ ਸਾਡੇ ਲਈ ਮਿਸਾਲ ਹਨ। ਇਨ੍ਹਾਂ ਮਿਸਾਲਾਂ ਤੋਂ ਸਾਨੂੰ ਸਿਖਣਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਵਾਂਗ ਬੁਰੀਆਂ ਚੀਜ਼ਾਂ ਦੀ ਤਮੰਨਾ ਨਾ ਕਰੀਏ।"

29ਤੁਹਾਨੂੰ ਮੂਰਤੀਆਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ, ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਕੀਤੀ ਹੈ। ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ, “ਲੋਕ ਖਾਣ-ਪੀਣ ਲਈ ਬੈਠ ਗਏ। ਉਹ ਨੱਚਣ ਲਈ ਉੱਠੇ।”"

30ਸਾਨੂੰ ਉਨ੍ਹਾਂ ਵਿੱਚੋਂ ਕੁਝ ਲੋਕਾਂ ਵਾਂਗ ਜਿਨਸੀ ਗੁਨਾਹ ਵੀ ਨਹੀਂ ਕਰਨੇ ਚਾਹੀਦੇ। ਉਨ੍ਹਾਂ ਦੇ ਗੁਨਾਹਾਂ ਕਾਰਣ ਇੱਕ ਦਿਨ ਵਿੱਚ ਉਨ੍ਹਾਂ ਵਿੱਚੋਂ 23,000 ਮਾਰੇ ਗਏ।"

Romans 11 illustration - Romans Chapter 11

31ਸਾਨੂੰ ਮਸੀਹ ਨੂੰ ਨਹੀਂ ਪਰੱਖਣਾ ਚਾਹੀਦਾ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਪਰਮੇਸ਼ੁਰ ਨੂੰ ਪਰੱਖਿਆ ਸੀ। ਉਹ ਸੱਪ ਦੇ ਡੰਗ ਨਾਲ ਮਰ ਗਏ, ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਿਆ।"

32ਸ਼ਿਕਾਇਤ ਨਾ ਕਰੋ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਸ਼ਿਕਾਇਤਾਂ ਕੀਤੀਆਂ ਸਨ। ਇਸ ਲਈ ਉਹ ਲੋਕ ਮੌਤ ਦੇ ਦੂਤ ਦੁਆਰਾ ਨਸ਼ਟ ਕਰ ਦਿੱਤੇ ਗਏ।"

33ਜੋ ਗੱਲਾਂ ਉਨ੍ਹਾਂ ਲੋਕਾਂ ਨਾਲ ਵਾਪਰੀਆਂ ਸਾਡੇ ਲਈ ਉਦਾਹਰਣ ਹਨ। ਇਹ ਗੱਲਾਂ ਸਾਨੂੰ ਚੇਤਾਵਨੀ ਦੇਣ ਲਈ ਲਿਖੀਆਂ ਗਈਆਂ ਹਨ। ਅਸੀਂ ਇਤਹਾਸ ਦੇ ਅੰਤਿਮ ਸਮੇਂ ਵਿੱਚ ਜਿਉਂ ਰਹੇ ਹਾਂ।"

34ਇਸ ਲਈ ਜਿਹੜਾ ਇਹ ਸੋਚਦਾ ਹੈ ਕਿ ਉਹ ਦ੍ਰਿੜ੍ਹਤਾ ਨਾਲ ਖਲੋਤਾ ਹੈ, ਉਸ ਨੂੰ ਡਿੱਗਣ ਤੋਂ ਹੁਸ਼ਿਆਰ ਰਹਿਣਾ ਚਾਹੀਦਾ ਹੈ।"

35ਜਿਹੜੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਪਰਮੇਸ਼ੁਰ ਉੱਤੇ ਵਿਸ਼ਵਾਸ ਕਰ ਸੱਕਦੇ ਹੋ। ਉਹ ਤੁਹਾਨੂੰ ਇਸ ਤੋਂ ਵੱਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸੱਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸ ਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ।"

Romans 11 illustration - Romans Chapter 11

36ਇਸ ਲਈ ਮੇਰੇ ਪਿਆਰੇ ਮਿੱਤਰੋ, ਮੂਰਤੀਆਂ ਦੀ ਉਪਾਸਨਾ ਤੋਂ ਦੂਰ ਰਹੋ।"

Chapter Complete

You have read Romans 11

36 verses