Lumina
Romans

Romans 12

Romans 12·Punjabi Bible

1ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਕਰ ਰਿਹਾ ਹਾਂ ਜਿਵੇਂ ਤੁਸੀਂ ਬੁੱਧੀਮਾਨ ਲੋਕ ਹੋ; ਜੋ ਮੈਂ ਆਖਦਾ ਹਾਂ ਉਸਦਾ ਖੁਦ ਨਿਰਨਾ ਕਰੋ।"

2ਅਸੀਸਾਂ ਦਾ ਉਹ ਪਿਆਲਾ ਜਿਸ ਵਾਸਤੇ ਅਸੀਂ ਧੰਨਵਾਦ ਅਦਾ ਕਰਦੇ ਹਾਂ ਅਤੇ ਜਿਸ ਵਿੱਚੋਂ ਪੀਂਦੇ ਹਾਂ; ਕੀ ਇਹ ਸਾਨੂੰ ਮਸੀਹ ਦੇ ਲਹੂ ਵਿੱਚ ਸਾਂਝੀਵਾਨ ਨਹੀਂ ਬਣਾਉਂਦਾ? ਅਤੇ ਜਿਹੜੀ ਰੋਟੀ ਅਸੀਂ ਤੋੜਦੇ ਹਾਂ ਅਤੇ ਖਾਂਦੇ ਹਾਂ, ਕੀ ਇਹ ਸਾਨੂੰ ਮਸੀਹ ਦੇ ਸਰੀਰ ਵਿੱਚ ਸਾਂਝੀਵਾਨ ਨਹੀਂ ਬਣਾਉਂਦੀ?"

3ਇੱਥੇ ਇੱਕ ਹੀ ਰੋਟੀ ਹੈ ਅਤੇ ਹਾਲਾਂ ਕਿ ਅਸੀਂ ਬਹੁਤ ਸਾਰੇ ਹਾਂ, ਅਸੀਂ ਸਾਰੇ ਇੱਕ ਸਰੀਰ ਹਾਂ ਕਿਉਂਕਿ ਅਸੀਂ ਸਾਰੇ ਉਸ ਇੱਕ ਰੋਟੀ ਨੂੰ ਸਾਂਝਾ ਕਰਦੇ ਹਾਂ।"

4ਇਸਰਾਏਲ ਦੇ ਲੋਕਾਂ ਬਾਰੇ ਸੋਚੋ। ਜਿਹੜੇ ਲੋਕ ਬਲੀ ਦਾ ਮਾਸ ਖਾਂਦੇ ਹਨ, ਕੀ ਉਹ ਜਗਵੇਦੀ ਵਿੱਚ ਸਾਂਝੀਵਾਨ ਨਾ ਬਣਦੇ?"

5ਮੇਰਾ ਇਹ ਭਾਵ ਨਹੀਂ ਕਿ ਮੂਰਤੀਆਂ ਨੂੰ ਬਲੀ ਚੜ੍ਹਾਇਆ ਮਾਸ ਮਹੱਤਵਪੂਰਣ ਹੈ ਅਤੇ ਮੇਰਾ ਇਹ ਵੀ ਭਾਵ ਨਹੀਂ ਕਿ ਮੂਰਤੀਆਂ ਮਹੱਤਵਪੂਰਣ ਹਨ।"

Romans 12 illustration - Romans Chapter 12

6ਪਰ ਮੈਂ ਇਹ ਆਖਦਾ ਹਾਂ ਕਿ ਜਿਹੜੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ।"

7ਤੁਸੀਂ ਇੱਕੋ ਵੇਲੇ ਪ੍ਰਭੂ ਦੇ ਪਿਆਲੇ ਵਿੱਚੋਂ ਅਤੇ, ਭੂਤਾਂ ਦੇ ਪਿਆਲੇ ਵਿੱਚੋਂ ਨਹੀਂ ਪੀ ਸੱਕਦੇ। ਤੁਸੀਂ ਪ੍ਰਭੂ ਦੇ ਮੇਜ਼ ਨੂੰ ਅਤੇ ਫ਼ੇਰ ਭੂਤਾਂ ਦੇ ਮੇਜ਼ ਨੂੰ ਸਾਂਝਾ ਨਹੀਂ ਕਰ ਸੱਕਦੇ।"

8ਕੀ ਅਸੀਂ ਪ੍ਰਭੂ ਨੂੰ ਈਰਖਾਲੂ ਬਨਾਉਣਾ ਚਾਹੁੰਦੇ ਹਾਂ। ਕੀ ਅਸੀਂ ਉਸ ਦੇ ਨਾਲੋਂ ਬਲਵਾਨ ਹਾਂ? ਨਹੀਂ।"

9ਪਰਮੇਸ਼ੁਰ ਦੀ ਮਹਿਮਾ ਲਈ ਆਪਣੀ ਆਜ਼ਾਦੀ ਦੀ ਵਰਤੋਂ ਕਰੋ “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ, ਪਰ ਸਭ ਕੁਝ ਮਦਦਗਾਰ ਨਹੀਂ ਹੈ। “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ ਪਰ ਸਾਰੀਆਂ ਗੱਲਾਂ ਬਲਵਾਨ ਹੋਣ ਵਿੱਚ ਸਹਾਇਤਾ ਨਹੀਂ ਕਰਦੀਆਂ।"

10ਕਿਸੇ ਵੀ ਵਿਅਕਤੀ ਨੂੰ ਉਹੀ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹੜੀਆਂ ਕੇਵਲ ਉਸ ਦੀ ਸਹਾਇਤਾ ਕਰਨ। ਉਸ ਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਦੂਸਰਿਆਂ ਲਈ ਮਦਦਗਾਰ ਹੈ।"

Romans 12 illustration - Romans Chapter 12

11ਮਾਸ ਦੇ ਬਾਜ਼ਾਰ ਵਿੱਚ ਜੋ ਵੀ ਵਿਕਦਾ ਹੈ ਉਸ ਨੂੰ ਖਾਉ। ਇਸ ਮਾਸ ਨੂੰ ਗਲਤ ਸਿਧ ਕਰਨ ਬਾਰੇ ਕੋਈ ਪ੍ਰਸ਼ਨ ਨਾ ਉੱਠਾਓ।"

12ਤੁਸੀਂ ਇਸ ਨੂੰ ਖਾ ਸੱਕਦੇ ਹੋ, “ਕਿਉਂਕਿ ਧਰਤੀ ਅਤੇ ਇਸ ਉਤਲੀ ਹਰ ਸ਼ੈਅ ਪ੍ਰਭੂ ਨਾਲ ਸੰਬੰਧਿਤ ਹੈ।”"

13ਜਿਹੜਾ ਵਿਅਕਤੀ ਵਿਸ਼ਵਾਸੀ ਨਹੀਂ ਹੈ ਉਹ ਵੀ ਤੁਹਾਨੂੰ ਆਪਣੇ ਨਾਲ ਭੋਜਨ ਕਰਨ ਦਾ ਨਿਉਤਾ ਦੇ ਸੱਕਦਾ ਹੈ। ਇਹ ਸਿੱਧ ਕਰਨ ਲਈ ਕੋਈ ਸਵਾਲ ਨਾ ਉੱਠਾਓ ਕਿ ਇਸ ਨੂੰ ਖਾਣਾ ਚੰਗਾ ਹੈ ਜਾਂ ਨਹੀਂ।"

14ਪਰ ਜੇ ਕੋਈ ਵਿਅਕਤੀ ਤੁਹਾਨੂੰ ਦੱਸਦਾ ਹੈ ਕਿ, “ਇਹ ਭੋਜਨ ਮੂਰਤਾਂ ਨੂੰ ਭੇਟ ਕੀਤਾ ਗਿਆ ਸੀ” ਤਾਂ ਉਸ ਭੋਜਨ ਨੂੰ ਨਾ ਖਾਓ। ਉਸ ਨੂੰ ਨਾ ਖਾਓ। ਕਿਉਂਕਿ ਤੁਸੀਂ ਉਸ ਵਿਅਕਤੀ ਦੇ ਵਿਸ਼ਵਾਸ ਨੂੰ ਸੱਟ ਨਹੀਂ ਮਾਰਨਾ ਚਾਹੁੰਦੇ ਜਿਸਨੇ ਤੁਹਾਨੂੰ ਇਸ ਬਾਰੇ ਕਿਹਾ ਅਤੇ ਇਸ ਲਈ ਵੀ ਕਿਉਂਕਿ ਕੁਝ ਲੋਕ ਸਮਝਦੇ ਹਨ ਕਿ ਉਹ ਮਾਸ ਖਾਣਾ ਗਲਤ ਹੈ।"

15ਮੇਰਾ ਇਹ ਭਾਵ ਨਹੀਂ ਕਿ ਤੁਹਾਡੇ ਖਿਆਲ ਅਨੁਸਾਰ ਇਹ ਗਲਤ ਹੈ। ਪਰ ਦੂਸਰਾ ਵਿਅਕਤੀ ਸ਼ਾਇਦ ਇਹ ਸਮਝ ਜਾਵੇ ਕਿ ਇਹ ਗਲਤ ਹੈ। ਇਹੀ ਕਾਰਣ ਹੈ ਕਿ ਮੈਂ ਉਹ ਮਾਸ ਨਹੀਂ ਖਾਵਾਂਗਾ। ਮੇਰੀ ਆਜ਼ਾਦੀ ਦਾ ਨਿਰਨਾ ਇਸ ਗੱਲੋਂ ਨਹੀਂ ਹੋਣਾ ਚਾਹੀਦਾ ਕਿ ਦੂਸਰਾ ਕੀ ਸੋਚਦਾ ਹੈ।"

Romans 12 illustration - Romans Chapter 12

16ਮੈਂ ਭੋਜਨ ਦਾ ਧੰਨਵਾਦ ਕਰਨ ਤੋਂ ਬਾਦ ਖਾਂਦਾ ਹਾਂ। ਇਸ ਲਈ ਮੈਂ ਇਹ ਨਹੀਂ ਚਾਹੁੰਦਾ ਕਿ ਮੇਰੀ ਇਸ ਗੱਲੋਂ ਆਲੋਚਨਾ ਕੀਤੀ ਜਾਵੇ ਜਿਸ ਲਈ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।"

17ਇਸ ਲਈ ਜੇ ਤੁਸੀਂ ਕੁਝ ਖਾਂਦੇ ਹੋ, ਜੇ ਤੁਸੀਂ ਕੁਝ ਪੀਂਦੇ ਹੋ ਜਾਂ ਜੇ ਤੁਸੀਂ ਕੁਝ ਕਰਦੇ ਹੋ, ਇਸ ਨੂੰ ਪਰਮੇਸ਼ੁਰ ਦੇ ਗੌਰਵ ਲਈ ਕਰੋ।"

18ਅਜਿਹਾ ਕੁਝ ਨਾ ਕਰੋ ਜੋ ਲੋਕਾਂ, ਯਹੂਦੀਆਂ, ਯੂਨਾਨੀਆਂ ਜਾਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਨਾਰਾਜ਼ ਕਰਦਾ ਹੋਵੇ।"

19ਮੈਂ ਵੀ ਇਹੀ ਕਰਦਾ ਹਾਂ। ਮੈਂ ਹਰ ਤਰ੍ਹਾਂ ਨਾਲ ਹਰ ਇੱਕ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਇਹ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਕਿ ਮੇਰੇ ਲਈ ਕੀ ਚੰਗਾ ਹੈ ਮੈਂ ਇਸ ਨੂੰ ਕਰਨ ਦੀ ਕੋਸ਼ਿਸ਼ ਕਰਦਾ ਹਾਂ ਤਾਂ ਜੋ ਉਨ੍ਹਾਂ ਦਾ ਬਚਾ ਹੋ ਸੱਕੇ।"

20ਮੇਰੀ ਮਿਸਾਲ ਉੱਤੇ ਚੱਲੋ ਜਿਵੇਂ ਕਿ ਮੈਂ ਮਸੀਹ ਦੀ ਮਿਸਾਲ ਉੱਪਰ ਚੱਲਦਾ ਹਾਂ।"

Romans 12 illustration - Romans Chapter 12

21ਅਧਿਕਾਰ ਹੇਠਾਂ ਜਿਉਣਾ ਮੈਂ ਤੁਹਾਡੀ ਪ੍ਰਸ਼ੰਸਾ ਕਰਦਾ ਹਾਂ ਕਿਉਂ ਜੋ ਤੁਸੀਂ ਹਰ ਗੱਲ ਵਿੱਚ ਮੈਨੂੰ ਚੇਤੇ ਕਰਦੇ ਹੋਂ। ਜਿਹੜੇ ਵੀ ਉਪਦੇਸ਼ ਮੈਂ ਤੁਹਾਨੂੰ ਦਿੱਤੇ, ਤੁਹਾਨੂੰ ਉਨ੍ਹਾਂ ਦਾ ਵਫ਼ਾਦਾਰੀ ਨਾਲ ਅਨੁਸਰਣ ਕਰਨਾ ਚਾਹੀਦਾ ਹੈ।"

Chapter Complete

You have read Romans 12

21 verses