1ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਸਮਝ ਲਵੋ; ਹਰ ਮਨੁੱਖ ਦਾ ਮੁਖੀ ਮਸੀਹ ਹੈ। ਔਰਤ ਦਾ ਮੁਖੀ ਮਰਦ ਹੈ। ਅਤੇ ਮਸੀਹ ਦਾ ਮੁਖੀ ਪਰਮੇਸ਼ੁਰ ਹੈ।"
2ਜੇਕਰ ਕੋਈ ਵੀ ਆਦਮੀ ਜਿਹੜਾ ਸਿਰ ਢੱਕਕੇ ਪ੍ਰਾਰਥਨਾ ਜਾਂ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਸ਼ਰਮਸਾਰੀ ਲਿਆਉਂਦਾ ਹੈ।"
3ਪਰ ਹਰ ਔਰਤ ਨੂੰ ਆਪਣਾ ਸਿਰ ਢੱਕਣਾ ਚਾਹੀਦਾ ਹੈ, ਜਦੋਂ ਉਹ ਪ੍ਰਾਰਥਨਾ ਜਾਂ ਅਗੰਮ ਵਾਕ ਕਰ ਰਹੀ ਹੋਵੇ। ਜੇ ਉਸਦਾ ਸਿਰ ਢੱਕਿਆ ਹੋਇਆ ਨਹੀਂ ਹੈ, ਫ਼ੇਰ ਉਹ ਆਪਣੇ ਸਿਰ ਉੱਤੇ ਸ਼ਰਮਸਾਰੀ ਲਿਆਉਂਦੀ ਹੈ। ਫ਼ੇਰ ਉਸ ਵਿੱਚ ਅਤੇ ਸਿਰ ਮੁੱਨੇ ਵਾਲੀ ਔਰਤ ਵਿੱਚ ਕੋਈ ਫ਼ਰਕ ਨਹੀਂ ਹੈ।"
4ਜੇ ਇੱਕ ਔਰਤ ਆਪਣਾ ਸਿਰ ਨਹੀਂ ਢੱਕਦੀ, ਇਹ ਉਸ ਦੇ ਵਾਲ ਕਟਾਉਣ ਵਰਗਾ ਹੀ ਹੈ। ਪਰ ਕਿਸੇ ਔਰਤ ਵਾਸਤੇ ਆਪਣੇ ਵਾਲ ਕਟਾਉਣੇ ਜਾਂ ਸਿਰ ਮੁਨਾਉਣਾ ਸ਼ਰਮਿੰਦਗੀ ਵਾਲੀ ਗੱਲ ਹੈ। ਇਸ ਲਈ ਉਸ ਨੂੰ ਆਪਣਾ ਸਿਰ ਢੱਕਣਾ ਚਾਹੀਦਾ ਹੈ।"
5ਪਰ ਆਦਮੀ ਨੂੰ ਆਪਣਾ ਸਿਰ ਨਹੀਂ ਢੱਕਣਾ ਚਾਹੀਦਾ। ਕਿਉਂਕਿ ਉਹ ਪਰਮੇਸ਼ੁਰ ਦੇ ਰੂਪ ਵਿੱਚ ਰਚਿਆ ਗਿਆ ਹੈ ਅਤੇ ਉਹ ਪਰਮੇਸ਼ੁਰ ਦੀ ਮਹਿਮਾ ਹੈ।"

6ਪਰ ਔਰਤ ਆਦਮੀ ਦਾ ਗੌਰਵ ਹੈ। ਕਿਉਂਕਿ ਆਦਮੀ ਔਰਤ ਤੋਂ ਨਹੀਂ ਆਇਆ, ਸਗੋਂ, ਇਹ ਔਰਤ ਹੀ ਸੀ ਜੋ ਆਦਮੀ ਤੋਂ ਆਈ।"
7ਇਹ ਵੀ ਕਿ, ਆਦਮੀ ਔਰਤ ਲਈ ਨਹੀਂ ਬਣਾਇਆ ਗਿਆ ਸੀ, ਸਗੋਂ ਔਰਤ ਆਦਮੀ ਲਈ ਬਣਾਈ ਗਈ ਸੀ।"
8ਇਸੇ ਲਈ ਔਰਤ ਨੂੰ ਇਹ ਦਰਸ਼ਾਉਣ ਲਈ ਕਿ ਉਹ ਕਿਸੇ ਦੇ ਅਧਿਕਾਰ ਹੇਠਾਂ ਹੈ ਆਪਣਾ ਸਿਰ ਢੱਕਣਾ ਚਾਹੀਦਾ ਹੈ। ਅਤੇ ਉਸ ਨੂੰ ਇਹ ਦੂਤਾਂ ਦੀ ਖਾਤਿਰ ਵੀ ਕਰਨਾ ਚਾਹੀਦਾ ਹੈ।"
9ਪਰ ਪ੍ਰਭੂ ਵਿੱਚ, ਔਰਤ ਆਦਮੀ ਲਈ ਮਹੱਤਵਪੂਰਣ ਹੈ ਅਤੇ ਆਦਮੀ ਔਰਤ ਲਈ ਮਹੱਤਵਪੂਰਣ ਹੈ।"
10ਇਹ ਸੱਚ ਹੈ ਕਿਉਂਕਿ ਔਰਤ ਆਦਮੀ ਤੋਂ ਆਈ ਅਤੇ ਆਦਮੀ ਵੀ ਔਰਤ ਤੋਂ ਪੈਦਾ ਹੋਇਆ ਹੈ। ਅਸਲ ਵਿੱਚ ਹਰ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ।"

11ਇਸਦਾ ਫ਼ੈਸਲਾ ਖੁਦ ਕਰੋ; ਕੀ ਔਰਤ ਲਈ ਠੀਕ ਹੈ, ਕੀ ਉਹ ਬਿਨ ਸਿਰ ਢੱਕੇ ਪਰਮੇਸ਼ੁਰ ਦੀ ਪ੍ਰਾਰਥਨਾ ਕਰੇ?"
12ਕੁਦਰਤ ਵੀ ਤੁਹਾਨੂੰ ਇਹ ਸਿੱਖਾਉਂਦੀ ਹੈ ਕਿ ਲੰਬੇ ਬਾਲ ਰੱਖਣਾ ਆਦਮੀ ਲਈ ਨਮੋਸ਼ੀ ਵਾਲੀ ਗੱਲ ਹੈ।"
13ਪਰ ਲੰਮੇ ਬਾਲ ਹੋਣਾ ਔਰਤ ਲਈ ਮਾਣ ਵਾਲੀ ਗੱਲ ਹੈ। ਔਰਤ ਨੂੰ ਲੰਮੇ ਬਾਲ ਇਸ ਲਈ ਦਿੱਤੇ ਗਏ ਹਨ ਕਿ ਉਹ ਆਪਣਾ ਸਿਰ ਢੱਕ ਸੱਕੇ।"
14ਕੁਝ ਲੋਕ ਫ਼ੇਰ ਵੀ ਇਸ ਬਾਰੇ ਸ਼ਾਇਦ ਵਾਦ-ਵਿਵਾਦ ਕਰਨਾ ਚਾਹੁੰਦੇ ਹੋਣ। ਪਰ ਅਸੀਂ ਅਤੇ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਉਹ ਪ੍ਰਵਾਨ ਨਹੀਂ ਕਰਦੀਆਂ ਜੋ ਇਹ ਲੋਕ ਕਰ ਰਹੇ ਹਨ।"
You have read Romans 13
14 verses