1ਪ੍ਰਭੂ ਦਾ ਰਾਤ ਦਾ ਭੋਜਨ ਜਿਹੜੀਆਂ ਗੱਲਾਂ ਹੁਣ ਮੈਂ ਤੁਹਾਨੂੰ ਆਖਦਾ ਹਾਂ ਉਨ੍ਹਾਂ ਲਈ ਮੈਂ ਤੁਹਾਡੀ ਉਸਤਤਿ ਨਹੀਂ ਕਰਦਾ। ਤੁਹਾਡੀਆਂ ਮੁਲਾਕਾਤਾਂ ਤੁਹਾਨੂੰ ਫ਼ਾਇਦੇ ਪਹੁੰਚਾਉਣ ਨਾਲੋਂ ਹਾਨੀ ਦਾ ਕਾਰਣ ਬਣਦੀਆਂ ਹਨ।"
2ਮੈਂ ਸੁਣਦਾ ਹਾਂ ਕਿ ਪਹਿਲਾਂ ਜਦੋਂ ਤੁਸੀਂ ਇਕੱਠੇ ਹੋਕੇ ਕਲੀਸਿਯਾ ਵਾਂਗ ਇਕੱਠੇ ਹੁੰਦੇ ਹੋ, ਤੁਹਾਡੇ ਵਿੱਚਕਾਰ ਬਟਵਾਰੇ ਹੁੰਦੇ ਹਨ ਅਤੇ ਕੁਝ ਹੱਦ ਤਾਈਂ ਮੈਂ ਇਸ ਉੱਤੇ ਵਿਸ਼ਵਾਸ ਕਰਦਾ ਹਾਂ।"
3ਆਪਣੇ ਵਿੱਚਕਾਰ ਬਟਵਾਰੇ ਹੋਣ ਦਿਉ ਫ਼ੇਰ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਤੁਹਾਡੇ ਵਿੱਚੋਂ ਕਿਹੜੇ ਸੱਚੇ ਨਿਹਚਾਵਾਨ ਹਨ।"
4ਜਦੋਂ ਸਾਰੇ ਹੀ ਇਕੱਠੇ ਹੋਕੇ ਆਉਂਦੇ ਹੋ, ਤੁਸੀਂ ਅਸਲ ਵਿੱਚ ਪ੍ਰਭੂ ਦਾ ਰਾਤ ਦਾ ਭੋਜਨ ਨਹੀਂ ਖਾਂਦੇ।"
5ਕਿਉਂਕਿ ਜਦੋਂ ਤੁਸੀਂ ਭੋਜਨ ਕਰਦੇ ਹੋ ਹਰ ਵਿਅਕਤੀ ਦੂਸਰੇ ਦਾ ਇੰਤਜ਼ਾਰ ਕੀਤੇ ਬਿਨਾ ਭੋਜਨ ਕਰਦਾ ਹੈ। ਕਈਆਂ ਨੂੰ ਖਾਣ ਲਈ ਪੂਰਾ ਭੋਜਨ ਨਹੀਂ ਮਿਲਦਾ ਜਦੋਂ ਕਿ ਦੂਸਰਿਆਂ ਨੂੰ ਇੰਨਾ ਮਿਲ ਜਾਂਦਾ ਹੈ ਕਿ ਉਹ ਸ਼ਰਾਬੀ ਹੋ ਜਾਂਦੇ ਹਨ।"

6ਤੁਸੀਂ ਆਪਣੇ ਘਰਾਂ ਵਿੱਚ ਵੀ ਖਾ ਪੀ ਸੱਕਦੇ ਹੋ। ਇਸ ਤਰ੍ਹਾਂ ਜਾਪਦਾ ਹੈ ਕਿ ਤੁਸੀਂ ਇਹ ਸੋਚਦੇ ਹੋ ਕਿ ਪਰਮੇਸ਼ੁਰ ਦੀ ਕਲੀਸਿਯਾ ਮਹੱਤਵਪੂਰਣ ਨਹੀਂ ਹੈ। ਤੁਸੀਂ ਉਨ੍ਹਾਂ ਗਰੀਬ ਲੋਕਾਂ ਸ਼ਰਮਿੰਦਗੀ ਵਿੱਚ ਪਾ ਦਿੰਦੇ ਹੋ। ਮੈਂ ਤੁਹਾਨੂੰ ਕੀ ਦੱਸਾਂ? ਕੀ ਮੈਂ ਇਸ ਗੱਲੋਂ ਤੁਹਾਡੀ ਪ੍ਰਸ਼ੰਸਾ ਕਰਾਂ ਮੈਂ ਤੁਹਾਡੀ ਪ੍ਰਸ਼ੰਸਾ ਨਹੀਂ ਕਰਦਾ।"
7ਜਿਹੜੇ ਉਪਦੇਸ਼ ਮੈਂ ਤੁਹਾਨੂੰ ਦੇ ਰਿਹਾ ਹਾਂ, ਮੈਂ ਇਹ ਪ੍ਰਭੂ ਤੋਂ ਪ੍ਰਾਪਤ ਕੀਤੇ ਹਨ। ਜਿਸ ਰਾਤ ਯਿਸੂ ਨਾਲ ਧ੍ਰੋਹ ਕੀਤਾ ਗਿਆ ਸੀ,"
8ਉਸ ਨੇ ਰੋਟੀ ਲਈ ਪਰਮੇਸ਼ੁਰ ਨੂੰ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀ ਨੂੰ ਤੋੜਿਆ ਅਤੇ ਆਖਿਆ, “ਇਹ ਮੇਰਾ ਸਰੀਰ ਹੈ; ਇਹ ਤੁਹਾਡੇ ਲਈ ਹੈ। ਤੁਹਾਨੂੰ ਇਹ ਮੈਨੂੰ ਯਾਦ ਕਰਨ ਲਈ ਕਰਨਾ ਚਾਹੀਦਾ ਹੈ।”"
9ਤਾਂ ਉਨ੍ਹਾਂ ਦੇ ਰਾਤ ਦਾ ਭੋਜਨ ਕਰਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਦਾਖਰਸ ਨਵੇਂ ਕਰਾਰ ਨੂੰ ਸੂਚਿਤ ਕਰਦਾ ਹੈ ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ। ਇਹ ਨਵਾਂ ਕਰਾਰ ਮੇਰੇ ਲਹੂ ਨਾਲ ਸ਼ੁਰੂ ਹੁੰਦਾ ਹੈ। ਜਦੋਂ ਵੀ ਤੁਸੀਂ ਇਸ ਨੂੰ ਪੀਓ, ਮੈਨੂੰ ਚੇਤੇ ਕਰੋ।”"
10ਹਰ ਵਾਰੀ ਜਦੋਂ ਤੁਸੀਂ ਇਹ ਰੋਟੀ ਖਾਂਦੇ ਹੋ ਅਤੇ ਇਹ ਪਿਆਲਾ ਪੀਂਦੇ ਹੋ, ਤੁਸੀਂ ਪ੍ਰਭੂ ਦੀ ਮ੍ਰਿਤੂ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹੋ ਜਦੋਂ ਤੱਕ ਉਹ ਨਾ ਆਵੇ।"

11ਇਸ ਲਈ ਜੇਕਰ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਪ੍ਰਭੂ ਦੇ ਪਿਆਲੇ ਨੂੰ ਅਯੋਗ ਢੰਗ ਨਾਲ ਪੀਂਦਾ ਹੈ, ਉਹ ਪ੍ਰਭੂ ਦੇ ਸਰੀਰ ਅਤੇ ਲਹੂ ਦੇ ਖਿਲਾਫ਼ ਪਾਪ ਕਰਦਾ ਹੈ।"
12ਹਰ ਵਿਅਕਤੀ ਨੂੰ ਆਪਣੇ ਦਿਲ ਅੰਦਰ ਦੇਖਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਉਹ ਇਹ ਰੋਟੀ ਖਾਵੇ ਅਤੇ ਇਹ ਪਿਆਲਾ ਪੀਵੇ।"
13ਜੇ ਇੱਕ ਵਿਅਕਤੀ ਇਹ ਰੋਟੀ ਖਾਂਦਾ ਹੈ ਅਤੇ ਇਸ ਪਿਆਲੇ ਵਿੱਚੋਂ ਸਰੀਰ ਨੂੰ ਮਹਿਸੂਸ ਕੀਤੇ ਬਿਨਾ ਪੀਂਦਾ ਹੈ, ਫ਼ੇਰ ਉਹ ਖਾਣ ਅਤੇ ਪੀਣ ਵਿੱਚ ਦੋਸ਼ੀ ਪਰੱਖਿਆ ਜਾਵੇਗਾ।"
14ਇਹੀ ਕਾਰਣ ਹੈ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਕਮਜ਼ੋਰ ਅਤੇ ਬਿਮਾਰ ਹਨ। ਅਤੇ ਬਹੁਤ ਸਾਰੇ ਮਰ ਚੁੱਕੇ ਹਨ।"
15ਪਰ ਜੇਕਰ ਅਸੀਂ ਸਹੀ ਢੰਗ ਨਾਲ ਆਪਣੇ ਆਪ ਨੂੰ ਪਰੱਖਿਆ ਹੁੰਦਾ, ਤਾਂ ਪਰਮੇਸ਼ੁਰ ਸਾਨੂੰ ਨਹੀਂ ਪਰੱਖੇਗਾ।"

16ਪਰ ਜਦੋਂ ਪ੍ਰਭੂ ਸਾਡਾ ਨਿਆਂ ਕਰਦਾ ਹੈ, ਉਹ ਸਾਨੂੰ ਅਨੁਸ਼ਾਸਿਤ ਕਰਦਾ ਹੈ ਤਾਂ ਜੋ ਅਸੀਂ ਸਹੀ ਰਸਤੇ ਉੱਤੇ ਚੱਲ ਸੱਕੀਏ। ਉਹ ਅਜਿਹਾ ਇਸ ਲਈ ਕਰਦਾ ਹੈ ਤਾਂ ਜੋ ਅਸੀਂ ਦੁਨੀਆਂ ਦੇ ਹੋਰਨਾਂ ਲੋਕਾਂ ਵਾਂਗ ਨਾ ਨਿੰਦੇ ਜਾਈਏ।"
17ਇਸ ਲਈ ਮੇਰੇ ਭਰਾਵੋ ਅਤੇ ਭੈਣੋ ਜਦੋਂ ਤੁਸੀਂ ਭੋਜਨ ਕਰਨ ਲਈ ਇਕੱਠੇ ਹੁੰਦੇ ਹੋ, ਇੱਕ ਦੂਸਰੇ ਦਾ ਇੰਤਜ਼ਾਰ ਕਰੋ।"
18ਜੇ ਕੋਈ ਵਿਅਕਤੀ ਬਹੁਤ ਹੀ ਭੁੱਖਾ ਹੈ ਤਾਂ ਉਸ ਨੂੰ ਘਰ ਵਿੱਚ ਭੋਜਨ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਇਹ ਕਰੋਂਗੇ, ਫ਼ੇਰ ਜਦੋਂ ਤੁਸੀਂ ਇਕੱਠੇ ਆਵੋਂਗੇ, ਤੁਸੀਂ ਆਪਣੇ ਉੱਤੇ ਪਰਮੇਸ਼ੁਰ ਦਾ ਨਿਆਂ ਨਹੀਂ ਲਿਆਵੋਂਗੇ। ਜਦੋਂ ਮੈਂ ਆਵਾਂਗਾ, ਮੈਂ ਤੁਹਾਨੂੰ ਹੋਰਨਾ ਮਾਮਲਿਆਂ ਬਾਰੇ ਹਿਦਾਇਤਾਂ ਦੇਵਾਂਗਾ।"
19ਪਵਿੱਤਰ ਆਤਮਾ ਵੱਲੋਂ ਸੁਗਾਤਾਂ ਹੁਣ, ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਆਤਮਕ ਸੁਗਾਤਾਂ ਬਾਰੇ ਜਾਣ ਲਵੋ।"
20ਤੁਸੀਂ ਆਪਣੇ ਵਿਸ਼ਵਾਸੀ ਹੋਣ ਤੋਂ ਪਹਿਲਾਂ ਦਿਆਂ ਜ਼ਿੰਦਗੀਆਂ ਬਾਰੇ ਜਾਣਦੇ ਹੋ। ਤੁਸੀਂ ਖੁਦ ਜ਼ਿੰਦਗੀ ਹੀਣ ਮੂਰਤੀਆਂ ਦੀ ਉਪਾਸਨਾ ਵੱਲ ਅੰਨ੍ਹੇਵਾਹ ਖਿੱਚੇ ਗਏ ਸੀ।"

21ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜਿਹੜਾ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਬੋਲਦਾ ਹੈ। ਇਹ ਨਹੀਂ ਕਹਿੰਦਾ ਕਿ “ਯਿਸੂ ਮਸੀਹ ਸਰਾਪਿਆ ਜਾਵੇ।” ਅਤੇ ਕੋਈ ਵੀ ਪਵਿੱਤਰ ਆਤਮਾ ਦੀ ਸਹਾਇਤਾ ਤੋਂ ਬਿਨਾ ਨਹੀਂ ਆਖ ਸੱਕਦਾ, “ਯਿਸੂ ਪ੍ਰਭੂ ਹੈ।”"
22ਆਤਮਕ ਸੁਗਾਤਾਂ ਕਈ ਤਰ੍ਹਾਂ ਦੀਆਂ ਹਨ ਪਰ ਉਹ ਸਾਰੀਆਂ ਉਸੇ ਆਤਮਾ ਵੱਲੋਂ ਹਨ।"
23ਸੇਵਾ ਕਰਨ ਦੇ ਕਈ ਤਰੀਕੇ ਹਨ; ਪਰ ਇਹ ਸਾਰੇ ਤਰੀਕੇ ਉਸੇ ਪ੍ਰਭੂ ਵੱਲੋਂ ਹਨ।"
You have read Romans 14
23 verses