Lumina
Romans

Romans 15

Romans 15·Punjabi Bible

1ਅਤੇ ਇਸਦੇ ਵੀ ਕਈ ਤਰੀਕੇ ਹਨ ਜਿਨ੍ਹਾਂ ਰਾਹੀਂ ਪਰਮੇਸ਼ੁਰ ਲੋਕਾਂ ਵਿੱਚ ਕਾਰਜ ਕਰਦਾ ਹੈ। ਪਰ ਇਹ ਸਾਰੇ ਤਰੀਕੇ ਉਸੇ ਪਰਮੇਸ਼ੁਰ ਵੱਲੋਂ ਹਨ। ਪਰਮੇਸ਼ੁਰ ਸਾਡੇ ਵਿੱਚ ਸਭ ਕਾਰਜ ਕਰਦਾ ਹੈ।"

2ਆਤਮਾ ਦਾ ਕਾਰਜ ਹਰ ਮਨੁੱਖ ਵਿੱਚ ਵੇਖਿਆ ਜਾ ਸੱਕਦਾ ਹੈ। ਆਤਮਾ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਸਾਨੂੰ ਇਹ ਤੋਹਫ਼ਾ ਦਿੰਦਾ ਹੈ।"

3ਆਤਮਾ ਇੱਕ ਵਿਅਕਤੀ ਨੂੰ ਇਹ ਦਾਤ ਸਿਆਣਪ ਦੀ ਬੋਲੀ ਬੋਲਣ ਲਈ ਦਿੰਦਾ ਹੈ। ਅਤੇ ਉਹੀ ਆਤਮਾ ਗਿਆਨ ਨਾਲ ਬੋਲਣ ਦੀ ਦਾਤ ਬਖਸ਼ਦਾ ਹੈ।"

4ਉਹੀ ਆਤਮਾ ਇੱਕ ਵਿਅਕਤੀ ਨੂੰ ਵਿਸ਼ਵਾਸ ਪ੍ਰਦਾਨ ਕਰਦਾ ਹੈ। ਅਤੇ ਉਹੀ ਆਤਮਾ ਕਿਸੇ ਵਿਅਕਤੀ ਨੂੰ ਤੰਦਰੁਸਤੀ ਦੀ ਦਾਤ ਬਖਸ਼ਦਾ ਹੈ।"

5ਦੂਸਰੇ ਵਿਅਕਤੀ ਨੂੰ, ਕਰਿਸ਼ਮੇ ਕਰਨ ਦੀ ਦਾਤ ਬਖਸ਼ਦਾ ਹੈ, ਅਤੇ ਕਿਸੇ ਹੋਰ ਵਿਅਕਤੀ ਨੂੰ ਅਗੰਮ ਵਾਕ ਕਰਨ ਦੀ, ਅਤੇ ਕਿਸੇ ਹੋਰ ਵਿਅਕਤੀ ਨੂੰ ਨੇਕ ਅਤੇ ਬਦ ਰੂਹਾਂ ਦੇ ਵਿੱਚਕਾਰ ਫ਼ਰਕ ਕਰਨ ਦੀ ਯੋਗਤਾ ਪ੍ਰਦਾਨ ਕਰਦਾ ਹੈ। ਆਤਮਾ ਕਿਸੇ ਵਿਅਕਤੀ ਨੂੰ ਭਿੰਨ-ਭਿੰਨ ਪ੍ਰਕਾਰ ਦੀਆਂ ਭਾਸ਼ਾਵਾਂ ਬੋਲਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ, ਅਤੇ ਕਿਸੇ ਦੂਸਰੇ ਵਿਅਕਤੀ ਨੂੰ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਕਰਨ ਦੀ ਸ਼ਕਤੀ ਦਿੰਦਾ ਹੈ।"

Romans 15 illustration - Romans Chapter 15

6ਉਹੀ ਆਤਮਾ, ਇਹ ਸਾਰੀਆਂ ਗੱਲਾਂ ਕਰਦਾ ਹੈ। ਆਤਮਾ ਇਹ ਨਿਰਨਾ ਕਰਦਾ ਹੈ ਕਿ ਹਰ ਵਿਅਕਤੀ ਨੂੰ ਕੀ ਦੇਣਾ ਹੈ।"

7ਮਸੀਹ ਦਾ ਸਰੀਰ ਇੱਕ ਮਨੁੱਖ ਦਾ ਸਰੀਰ ਕੇਵਲ ਇੱਕ ਹੈ, ਪਰ ਇਸਦੇ ਕਈ ਅੰਗ ਹਨ। ਹਾਂ, ਇੱਕੋ ਸਰੀਰ ਦੇ ਕਈ ਅੰਗ ਹੁੰਦੇ ਹਨ, ਪਰ ਇਹ ਸਾਰੇ ਅੰਗ ਕੇਵਲ ਇੱਕ ਸਰੀਰ ਬਣਾਉਂਦੇ ਹਨ। ਮਸੀਹ ਵੀ ਇਸੇ ਤਰ੍ਹਾਂ ਹੈ।"

8ਸਾਡੇ ਵਿੱਚੋਂ ਕੁਝ ਲੋਕ ਯਹੂਦੀ ਹਨ ਅਤੇ ਕੁਝ ਯੂਨਾਨੀ ਗੈਰ ਯਹੂਦੀ ਹਨ; ਸਾਡੇ ਵਿੱਚੋਂ ਕੁਝ ਗੁਲਾਮ ਹਨ ਅਤੇ ਕੁਝ ਆਜ਼ਾਦ ਹਨ। ਪਰ ਸਾਨੂੰ ਇੱਕ ਆਤਮਾ ਰਾਹੀਂ, ਇੱਕ ਸਰੀਰ ਬਣਨ ਲਈ ਬਪਤਿਸਮਾ ਦਿੱਤਾ ਗਿਆ ਹੈ। ਅਤੇ ਸਾਨੂੰ ਸਾਰਿਆਂ ਨੂੰ ਇਹੀ ਇੱਕ ਆਤਮਾ ਦਿੱਤਾ ਗਿਆ ਹੈ।"

9ਅਤੇ ਇੱਕ ਵਿਅਕਤੀ ਦੇ ਸਰੀਰ ਦੇ ਇੱਕ ਤੋਂ ਬਹੁਤੇ ਅੰਗ ਹੁੰਦੇ ਹਨ। ਇਸਦੇ ਬਹੁਤ ਸਾਰੇ ਅੰਗ ਹੁੰਦੇ ਹਨ।"

10ਇੱਕ ਪੈਰ ਆਖ ਸੱਕਦਾ ਹੈ “ਮੈਂ ਹੱਥ ਨਹੀਂ ਹਾਂ। ਇਸ ਲਈ ਮੇਰਾ ਸਰੀਰ ਨਾਲ ਕੋਈ ਸੰਬੰਧ ਨਹੀਂ।” ਪਰ ਸਿਰਫ਼ ਇਹ ਆਖਣ ਨਾਲ, ਪੈਰ ਸਰੀਰ ਦਾ ਭਾਗ ਹੋਣ ਤੋਂ ਨਹੀਂ ਰੁਕਦਾ।"

Romans 15 illustration - Romans Chapter 15

11ਇੱਕ ਕੰਨ ਆਖਦਾ ਹੈ, “ਮੈਂ ਅੱਖ ਨਹੀਂ ਹਾਂ ਇਸ ਲਈ ਮੈਂ ਸਰੀਰ ਦਾ ਅੰਗ ਨਹੀਂ ਹਾਂ।” ਪਰ ਸਿਰਫ਼ ਇਹ ਆਖਣ ਨਾਲ, ਕੰਨ ਸਰੀਰ ਦਾ ਅੰਗ ਹੋਣਾ ਬੰਦ ਨਹੀਂ ਕਰਦਾ।"

12ਜੇ ਸਾਰਾ ਸਰੀਰ ਹੀ ਇੱਕ ਅੱਖ ਹੁੰਦਾ ਤਾਂ ਸਰੀਰ ਸੁਣ ਸੱਕਣ ਦੇ ਯੋਗ ਨਹੀਂ ਹੁੰਦਾ। ਜਾਂ ਸਾਰਾ ਸਰੀਰ ਹੀ ਕੰਨ ਹੁੰਦਾ ਤਾਂ ਸਰੀਰ ਕਿਸੇ ਵੀ ਚੀਜ਼ ਨੂੰ ਵੀ ਸੁੰਘ ਨਹੀਂ ਸੀ ਸੱਕਦਾ।"

13ਜੇ ਸਰੀਰ ਦਾ ਹਰ ਇੱਕ ਅੰਗ ਇੱਕ ਹੀ ਹੁੰਦਾ ਤਾਂ ਸਰੀਰ ਹੋਣਾ ਹੀ ਨਹੀਂ ਸੀ। ਪਰ ਜਿਵੇਂ ਪਰਮੇਸ਼ੁਰ ਨੂੰ ਚੰਗਾ ਲੱਗਾ ਉਸ ਨੇ ਸਰੀਰ ਵਿੱਚ ਅੰਗਾਂ ਨੂੰ ਰੱਖ ਦਿੱਤਾ। ਉਸ ਨੇ ਹਰ ਇੱਕ ਦੀ ਥਾਂ ਬਣਾਈ ਹੈ।"

14ਇਸੇ ਲਈ ਹੁਣ ਭਾਵੇਂ ਅਨੇਕਾਂ ਅੰਗ ਹਨ, ਸਰੀਰ ਸਿਰਫ਼ ਇੱਕ ਹੀ ਹੈ।"

15ਅੱਖ ਹੱਥ ਨੂੰ ਇਹ ਨਹੀਂ ਕਹਿ ਸੱਕਦੀ, “ਮੈਨੂੰ ਤੇਰੀ ਲੋੜ ਨਹੀਂ” ਅਤੇ ਸਿਰ ਪੈਰ ਨੂੰ ਇਹ ਨਹੀਂ ਕਹਿ ਸੱਕਦਾ, “ਮੈਨੂੰ ਤੇਰੀ ਲੋੜ ਨਹੀਂ।”"

Romans 15 illustration - Romans Chapter 15

16ਨਹੀਂ, ਸਰੀਰ ਦੇ ਜਿਹੜੇ ਅੰਗ ਕਮਜ਼ੋਰ ਲੱਗਦੇ ਹਨ ਸੱਚਮੁੱਚ ਬਹੁਤ ਲੋੜੀਂਦੇ ਹਨ।"

17ਅਤੇ ਸਰੀਰ ਦੇ ਉਨ੍ਹਾਂ ਅੰਗਾਂ ਲਈ ਜਿਨ੍ਹਾਂ ਨੂੰ ਅਸੀ ਘੱਟ ਸਤਿਕਾਰ ਯੋਗ ਸਮਝਦੇ ਹਾਂ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ। ਅਤੇ ਸਰੀਰ ਦੇ ਉਹ ਅੰਗ ਜਿਨ੍ਹਾਂ ਨੂੰ ਅਸੀ ਵਿਖਾਉਣਾ ਪਸੰਦ ਨਹੀਂ ਕਰਦੇ, ਅਸੀਂ ਉਨ੍ਹਾਂ ਵੱਲ ਖਾਸ ਧਿਆਨ ਦਿੰਦੇ ਹਾਂ।"

18ਪਰ ਸਾਡੇ ਸਰੀਰ ਦੇ ਉਹ ਅੰਗ ਜਿਹੜੇ ਖੂਬਸੂਰਤ ਹਨ ਉਨ੍ਹਾਂ ਨੂੰ ਸਾਡੇ ਖਾਸ ਧਿਆਨ ਦੀ ਲੋੜ ਨਹੀਂ ਹੁੰਦੀ। ਪਰ ਪਰਮੇਸ਼ੁਰ ਨੇ ਸਾਰੇ ਅੰਗਾਂ ਨੂੰ ਇਕੱਠਿਆਂ ਰੱਖਿਆ ਤਾਂ ਜੋ ਇਨ੍ਹਾਂ ਅੰਗਾਂ ਨੂੰ ਵੱਧੇਰੇ ਗੌਰਵ ਦਿੱਤਾ ਜਾਵੇ ਜਿਸਦੀ ਇਨ੍ਹਾਂ ਨੂੰ ਲੋੜ ਹੈ।"

19ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਸਾਡਾ ਸਰੀਰ ਵੰਡਿਆ ਨਾ ਜਾਵੇ। ਪਰਮੇਸ਼ੁਰ ਦੀ ਮਨਸ਼ਾ ਇਹ ਸੀ ਕਿ ਸਾਰੇ ਅੰਗ ਇੱਕ ਦੂਸਰੇ ਦਾ ਇੱਕੋ ਜਿਹਾ ਧਿਆਨ ਰੱਖਣ।"

20ਜੇ ਸਰੀਰ ਦਾ ਇੱਕ ਅੰਗ ਦੁੱਖੀ ਹੈ ਤਾਂ ਜੋ ਹੋਰ ਸਾਰੇ ਅੰਗ ਵੀ ਇਸਦੇ ਨਾਲ ਦੁੱਖੀ ਹੁੰਦੇ ਹਨ। ਜਾਂ ਜੇ ਇੱਕ ਅੰਗ ਨੂੰ ਇੱਜ਼ਤ ਮਿਲਦੀ ਹੈ ਤਾਂ ਦੂਸਰੇ ਅੰਗ ਵੀ ਇਸ ਇੱਜ਼ਤ ਦੇ ਹਿੱਸੇਦਾਰ ਹੁੰਦੇ ਹਨ।"

Romans 15 illustration - Romans Chapter 15

21ਤੁਸੀਂ ਸਾਰੇ ਇਕੱਠੇ ਮਸੀਹ ਦਾ ਸਰੀਰ ਹੋ। ਤੁਹਾਡੇ ਵਿੱਚੋਂ ਹਰ ਕੋਈ ਇਸ ਸਰੀਰ ਦਾ ਅੰਗ ਹੈ।"

22ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸ ਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹੜੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹੜੇ ਅਗਵਾਈਆਂ ਕਰ ਸੱਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹੜੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸੱਕਦੇ ਹਨ।"

23ਸਾਰੇ ਲੋਕ ਰਸੂਲ ਨਹੀਂ ਹਨ। ਸਾਰੇ ਲੋਕ ਨਬੀ ਨਹੀਂ ਹਨ। ਸਾਰੇ ਲੋਕ ਉਸਤਾਦ ਨਹੀਂ ਹਨ। ਸਾਰੇ ਲੋਕ ਕਰਿਸ਼ਮੇ ਨਹੀਂ ਕਰ ਸੱਕਦੇ।"

24ਸਾਰੇ ਲੋਕਾਂ ਕੋਲ ਦੂਜੇ ਦਾ ਇਲਾਜ਼ ਕਰਨ ਦੀਆਂ ਦਾਤਾਂ ਨਹੀਂ ਹੁੰਦੀਆਂ। ਸਾਰੇ ਲੋਕ ਭਿੰਨ-ਭਿੰਨ ਤਰ੍ਹਾਂ ਦੀਆਂ ਭਾਸ਼ਾਵਾਂ ਵਿੱਚ ਗੱਲ ਨਹੀਂ ਕਰਦੇ। ਸਾਰੇ ਲੋਕ ਉਨ੍ਹਾਂ ਭਾਸ਼ਾਵਾਂ ਦੀ ਵਿਆਖਿਆ ਨਹੀਂ ਕਰ ਸੱਕਦੇ।"

25ਪਰ ਸੱਚਮੁੱਚ ਤੁਹਾਨੂੰ ਮਹਾਨ ਦਾਤਾਂ ਦੀ ਪ੍ਰਾਪਤੀ ਕਰਨ ਦੀ ਕਾਮਨਾ ਕਰਨੀ ਚਾਹੀਦੀ ਹੈ। ਅਤੇ ਹੁਣ ਮੈਂ ਤੁਹਾਨੂੰ ਸਰਬੋਤਮ ਮਾਰਗ ਦਿਖਾਉਂਦਾ ਹਾਂ।"

Romans 15 illustration - Romans Chapter 15

26ਪ੍ਰੇਮ ਹੀ ਸਰਵੋਤਮ ਦਾਤ ਹੈ ਮੈਂ ਭਾਵੇਂ ਮਨੁੱਖਾਂ ਜਾਂ ਦੂਤਾਂ ਦੀਆਂ ਭਿੰਨ-ਭਿੰਨ ਭਾਸ਼ਾਵਾਂ ਬੋਲ ਸੱਕਦਾ ਹੋਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ, ਤਾਂ ਮੈਂ ਸਿਰਫ਼ ਗੂੰਜਣ ਵਾਲੀ ਘੰਟੀ ਜਾਂ ਇੱਕ ਉੱਚੀ-ਉੱਚੀ ਆਵਾਜ਼ ਕਰਨ ਵਾਲਾ ਛੈਣਾ ਹੀ ਹਾਂ।"

27ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸੱਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਭੇਤਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸੱਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸੱਕਦਾ ਜੋ ਪਰਬਤਾਂ ਨੂੰ ਖਿਸੱਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ।"

28ਮੈਂ ਭਾਵੇਂ ਆਪਣੀ ਹਰ ਸ਼ੈਅ ਲੋਕਾਂ ਦੇ ਭੋਜਨ ਲਈ ਦੇ ਦੇਵਾਂ। ਅਤੇ ਭਾਵੇਂ ਮੈਂ ਆਪਣਾ ਸਰੀਰ ਬਲੀ ਦੀ ਵਸਤੂ ਵਾਂਗ ਅੱਗ ਦੀ ਭੇਟ ਚੜ੍ਹਾ ਦੇਵਾਂ ਪਰ ਜੇ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਲਾਭ ਨਹੀਂ ਹੈ।"

29ਪ੍ਰੇਮ ਸਹਿਜ ਅਤੇ ਦਿਆਲੂ ਹੈ। ਇਹ ਈਰਖਾਲੂ ਨਹੀਂ ਹੈ, ਅਤੇ ਇਹ ਘਮੰਡੀ ਨਹੀਂ ਹੈ।"

30ਪ੍ਰੇਮ ਸਖਤ ਨਹੀਂ ਹੈ, ਪ੍ਰੇਮ ਖੁਦਗਰਜ਼ ਨਹੀਂ ਹੈ, ਅਤੇ ਪ੍ਰੇਮ ਆਸਾਨੀ ਨਾਲ ਕਰੋਧੀ ਨਹੀਂ ਬਣਦਾ। ਪ੍ਰੇਮ ਆਪਣੇ ਖਿਲਾਫ਼ ਕੀਤੇ ਗਏ ਗੰਦੇ ਕੰਮਾਂ ਨੂੰ ਚੇਤੇ ਨਹੀਂ ਰੱਖਦਾ।"

Romans 15 illustration - Romans Chapter 15

31ਪ੍ਰੇਮ ਬਦੀ ਨਾਲ ਪ੍ਰਸੰਨ ਨਹੀਂ ਹੁੰਦਾ ਪਰ ਪ੍ਰੇਮ ਸੱਚ ਨਾਲ ਪ੍ਰਸੰਨ ਹੁੰਦਾ ਹੈ।"

32ਪ੍ਰੇਮ ਖਾਮੋਸ਼ੀ ਨਾਲ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ, ਪ੍ਰੇਮ ਸਦਾ ਭਰੋਸਾ ਕਰਦਾ ਹੈ, ਇਹ ਸਦਾ ਆਸਵੰਦ ਹੁੰਦਾ ਹੈ, ਅਤੇ ਸਭ ਗੱਲਾਂ ਝੱਲ ਲੈਂਦਾ ਹੈ।"

33ਪ੍ਰੇਮ ਕਦੇ ਖਤਮ ਨਹੀਂ ਹੁੰਦਾ। ਅਗੰਮ ਵਾਕ ਹੁੰਦੇ ਹਨ ਪਰ ਉਹ ਖਤਮ ਹੋ ਜਾਣਗੇ। ਭਿੰਨ-ਭਿੰਨ ਭਾਸ਼ਾਵਾਂ ਵਿੱਚ ਗੱਲਾਂ ਕਰਨ ਦੀਆਂ ਦਾਤਾਂ ਹੁੰਦੀਆਂ ਹਨ ਪਰ ਇਹ ਦਾਤਾਂ ਮੁੱਕ ਜਾਣਗੀਆਂ। ਗਿਆਨ ਦੀ ਦਾਤ ਹੁੰਦੀ ਹੈ ਪਰ ਇਹ ਵੀ ਮੁੱਕ ਜਾਏਗੀ।"

Chapter Complete

You have read Romans 15

33 verses