1ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉੱਥੇ ਇਹ ਚੀਜ਼ਾਂ ਮਹੱਤਵ ਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ।"
2ਜਿਹੜਾ ਮਨੁੱਖ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ੁਰ ਨੂੰ ਭਾਉਂਦਾ ਹੈ। ਉਹ ਵਿਅਕਤੀ ਦੂਜਿਆਂ ਲੋਕਾਂ ਦੁਆਰਾ ਵੀ ਕਬੂਲਿਆ ਜਾਵੇਗਾ।"
3ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹੜੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ।"
4ਭੋਜਨ ਖਾਣ ਨੂੰ ਪਰਮੇਸ਼ੁਰ ਦਾ ਕੰਮ ਨਸ਼ਟ ਕਰਨ ਦੀ ਆਗਿਆ ਨਾ ਦਿਉ। ਸਭ ਭੋਜਨ ਖਾਣ ਲਈ ਚੰਗੇ ਹਨ। ਪਰ ਉਹ ਭੋਜਨ ਖਾਣ ਲਈ ਗਲਤ ਹੈ ਜਿਹੜਾ ਭੋਜਨ ਦੂਜੇ ਵਿਅਕਤੀ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।"
5ਇਸਤੋਂ ਚੰਗਾ ਹੈ ਕਿ ਮਾਸ ਨਾ ਖਾਧਾ ਜਾਵੇ ਜਾਂ ਮੈਅ ਨਾ ਪੀਤੀ ਜਾਵੇ ਜਾਂ ਕੁਝ ਅਜਿਹਾ ਨਾ ਕੀਤਾ ਜਾਵੇ, ਜੋ ਤੁਹਾਡੇ ਭੈਣ ਜਾਂ ਭਰਾ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।"

6ਇਨ੍ਹਾਂ ਗੱਲਾਂ ਬਾਰੇ ਤੁਹਾਡੀ ਦ੍ਰਿੜ੍ਹਤਾ ਤੁਹਾਡੇ ਅਤੇ ਪਰਮੇਸ਼ੁਰ ਵਿੱਚ ਗੁਪਤ ਰੱਖੀ ਹੋਣੀ ਚਾਹੀਦੀ ਹੈ। ਧੰਨ ਹੈ ਉਹ ਵਿਅਕਤੀ ਜੋ ਉਹੀ ਕਰਦਾ ਹੈ ਜੋ ਉਹ, ਦੋਸ਼ੀ ਮਹਿਸੂਸ ਕੀਤੇ ਬਿਨਾ, ਸਹੀ ਸੋਚਕੇ ਕਰਦਾ।"
7ਪਰ ਜੇਕਰ ਕੋਈ ਵਿਅਕਤੀ ਇਸ ਬਾਰੇ ਨਿਸ਼ਚਿਤ ਹੋਏ ਬਿਨਾ ਕੁਝ ਖਾਂਦਾ ਹੈ ਕਿ ਉਹ ਸਹੀ ਹੈ, ਫ਼ਿਰ ਉਹ ਵਿਅਕਤੀ ਆਪਣੇ ਆਪ ਨੂੰ ਦੋਸ਼ੀ ਨਿਆਂਿਤ ਕਰਦਾ ਹੈ। ਕਿਉਂ? ਕਿਉਂਕਿ ਉਸ ਮਨੁੱਖ ਨੇ ਵਿਸ਼ਵਾਸ ਨਹੀਂ ਕੀਤਾ ਕਿ ਇਹ ਸਹੀ ਸੀ। ਇਸ ਲਈ ਜੇਕਰ ਕੋਈ ਮਨੁੱਖ ਬਿਨਾ ਨਿਸ਼ਚੇ ਕੁਝ ਕਰਦਾ ਹੈ ਤਾਂ ਇਹ ਪਾਪ ਹੈ।"
8ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕੜੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ।"
9ਸਾਡੇ ਵਿੱਚੋਂ ਹਰ ਇੱਕ ਨੂੰ ਦੂਜਿਆਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ। ਸਾਨੂੰ ਇਹ, ਉਨ੍ਹਾਂ ਦੀ ਨਿਹਚਾ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਨ ਲਈ ਕਰਨਾ ਚਾਹੀਦਾ ਹੈ।"
10ਇੱਥੋਂ ਤੱਕ ਕਿ ਮਸੀਹ ਨੇ ਕਦੇ ਵੀ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਨਹੀਂ ਜੀਵਿਆ। ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, “ਉਨ੍ਹਾਂ ਦੀ ਬੇਇੱਜ਼ਤੀ, ਜਿਨ੍ਹਾਂ ਨੇ ਤੁਹਾਨੂੰ ਬੇਇੱਜ਼ਤ ਕੀਤਾ ਸੀ ਮੇਰੇ ਤੇ ਡਿੱਗੀ ਹੈ।”"

11ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿੱਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰੱਖ ਸੱਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ।"
12ਧੀਰਜ ਅਤੇ ਤਾਕਤ ਪਰਮੇਸ਼ੁਰ ਤੋਂ ਆਉਂਦੀ ਹੈ ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੁਹਾਨੂੰ ਉਸੇ ਢੰਗ ਨਾਲ ਇੱਕ ਹੋਣ ਵਿੱਚ ਸਹਾਇਤਾ ਕਰੇਗਾ ਜਿਵੇਂ ਮਸੀਹ ਯਿਸੂ ਚਾਹੁੰਦਾ ਹੈ।"
13ਫ਼ਿਰ ਤੁਸੀਂ ਸਭ ਇਕੱਠੇ ਹੋ ਜਾਵੋਂਗੇ ਅਤੇ ਤੁਸੀਂ ਇੱਕ ਮੂੰਹ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦੀ ਉਸਤਤਿ ਕਰੋਂਗੇ।"
14ਮਸੀਹ ਨੇ ਤੁਹਾਨੂੰ ਸਵਿਕਾਰਿਆ, ਤਾਂ ਤੁਹਾਨੂੰ ਵੀ ਇੱਕ ਦੂਜੇ ਨੂੰ ਕਬੂਲਣਾ ਚਾਹੀਦਾ ਹੈ। ਇਸ ਨਾਲ ਪਰਮੇਸ਼ੁਰ ਦੀ ਮਹਿਮਾ ਹੋਵੇਗੀ।"
15ਮੈਂ ਤੁਹਾਨੂੰ ਦੱਸਦਾ ਹਾਂ ਕਿ ਯਿਸੂ ਇਹ ਵਿਖਾਉਣ ਲਈ ਯਹੂਦੀਆਂ ਦਾ ਸੇਵਕ ਬਣਿਆ, ਕਿ ਪਰਮੇਸ਼ੁਰ ਆਪਣੇ ਵਚਨ ਪੂਰੇ ਕਰਦਾ ਹੈ। ਮਸੀਹ ਨੇ ਅਜਿਹਾ ਇਹ ਸਾਬਿਤ ਕਰਨ ਲਈ ਕੀਤਾ ਕਿ ਜਿਹੜਾ ਵਚਨ ਪਰਮੇਸ਼ੁਰ ਨੇ ਯਹੂਦੀਆਂ ਦੇ ਪਿਉਵਾਂ ਨਾਲ ਕੀਤਾ ਸੀ ਉਹ ਪੂਰਾ ਕਰੇਗਾ।"

16ਮਸੀਹ ਨੇ ਵੀ ਇਉਂ ਕੀਤਾ ਤਾਂ ਜੋ ਗੈਰ ਯਹੂਦੀ, ਪਰਮੇਸ਼ੁਰ ਨੂੰ ਉਸ ਮਿਹਰ ਲਈ ਮਹਿਮਾ ਦੇ ਸੱਕਣ ਜੋ ਉਹ ਉਨ੍ਹਾਂ ਨੂੰ ਦਿੰਦਾ ਹੈ। ਪੋਥੀਆਂ ਵਿੱਚ ਇਹ ਵੀ ਲਿਖਿਆ ਹੋਇਆ ਹੈ, “ਇਸ ਕਾਰਣ ਮੈਂ ਗੈਰ ਯਹੂਦੀਆਂ ਵਿੱਚੋਂ ਤੇਰੀ ਉਸਤਤਿ ਕਰਾਂਗਾ ਅਤੇ ਤੇਰੇ ਨਾਮ ਦਾ ਯਸ਼ ਗਾਵਾਂਗਾ।”"
17ਪੋਥੀ ਇਹ ਵੀ ਆਖਦੀ ਹੈ, “ਹੇ ਗੈਰ ਯਹੂਦੀਓ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਨਾਲ ਮਿੱਲਕੇ ਖੁਸ਼ ਹੋਣਾ ਚਾਹੀਦਾ ਹੈ।”"
18ਪੋਥੀ ਇਹ ਵੀ ਆਖਦੀ ਹੈ, “ਤੁਸੀਂ ਸਾਰੇ ਗੈਰ-ਯਹੂਦੀਓ, ਪ੍ਰਭੂ ਦੀ ਉਸਤਤਿ ਕਰੋ; ਅਤੇ ਸਭ ਕੌਮੋਂ, ਉਸਦੀ ਉਸਤਤਿ ਕਰੋ।”"
19ਅਤੇ ਯਸਾਯਾਹ ਆਖਦਾ ਹੈ, “ਕੋਈ ਯੱਸੀ ਦੇ ਪਰਿਵਾਰ ਵਿੱਚੋਂ ਉੱਠੇਗਾ ਅਤੇ ਗੈਰ ਯਹੂਦੀਆਂ ਤੇ ਰਾਜ ਕਰਨ ਲਈ ਆਵੇਗਾ। ਅਤੇ ਗੈਰ ਯਹੂਦੀ ਉਸ ਵਿੱਚ ਆਸ ਰੱਖਣਗੇ।”"
20ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰੱਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁੱਲ੍ਹੇ।"

21ਪੌਲੁਸ ਦਾ ਆਪਣੇ ਕੰਮ ਬਾਰੇ ਦੱਸਣਾ ਮੇਰੇ ਭਰਾਵੋ ਅਤੇ ਭੈਣੋ, ਮੈਂ ਯਕੀਨ ਰੱਖਦਾ ਹਾਂ ਕਿ ਤੁਸੀਂ ਚੰਗਿਆਈ ਨਾਲ ਭਰਪੂਰ ਹੋ ਅਤੇ ਤੁਹਾਡੇ ਕੋਲ ਸਾਰਾ ਗਿਆਨ ਹੈ। ਤੇ ਤੁਹਾਡੇ ਕੋਲ ਇੱਕ ਦੂਜੇ ਨੂੰ ਸਿੱਖਾਉਣ ਦੀ ਯੋਗਤਾ ਹੈ।"
22ਪਰ ਮੈਂ ਉਨ੍ਹਾਂ ਗੱਲਾਂ ਬਾਰੇ, ਜਿਹੜੀਆਂ ਮੈਂ ਤੁਹਾਨੂੰ ਚੇਤੇ ਕਰਾਉਣੀਆਂ ਚਾਹੁੰਦਾ ਸਾਂ, ਖੁਲ੍ਹੇ ਤੌਰ ਤੇ ਲਿਖਿਆ ਹੈ। ਮੈਂ ਅਜਿਹਾ ਇਸ ਲਈ ਕੀਤਾ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਇਸ ਖਾਸ ਤੋਹਫ਼ੇ ਨਾਲ ਨਿਵਾਜਿਆ ਸੀ।"
23ਪਰਮੇਸ਼ੁਰ ਨੇ ਮੈਨੂੰ ਮਸੀਹ ਯਿਸੂ ਦਾ ਸੇਵਕ ਗੈਰ ਯਹੂਦੀਆਂ ਵਾਸਤੇ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਫ਼ੈਲਾਉਣ ਲਈ ਬਣਾਇਆ ਹੈ। ਮੈਂ ਇਹ ਗੈਰ ਯਹੂਦੀਆਂ ਦੀ ਖਾਤਿਰ ਇੱਕ ਭੇਂਟ ਬਨਣ ਲਈ ਕਰ ਰਿਹਾ ਹਾਂ ਜੋ ਪਰਮੇਸ਼ੁਰ ਦੁਆਰਾ ਕਬੂਲੀ ਜਾਵੇਗੀ। ਇਹ ਪਵਿੱਤਰ ਆਤਮਾ ਦੁਆਰਾ ਬਣਾਈ ਪਵਿੱਤਰ ਭੇਂਟ ਹੋਵੇਗੀ।"
24ਇਸ ਲਈ ਜੋ ਮੈਂ ਪਰਮੇਸ਼ੁਰ ਲਈ ਮਸੀਹ ਯਿਸੂ ਵਿੱਚ ਕੀਤਾ ਹੈ ਮੈਨੂੰ ਉਸਤੇ ਮਾਨ ਹੈ।"
25ਮੇਰਾ ਹੌਂਸਲਾ ਨਹੀਂ ਪੈਂਦਾ ਕਿ ਮੈਂ ਆਪਣੇ ਕੀਤੇ ਬੁਰੇ ਕੁਝ ਬੋਲਾਂ, ਪਰ ਮੈਨੂੰ ਉਨ੍ਹਾਂ ਗੱਲਾਂ ਬਾਰੇ ਬੋਲਣ ਦਾ ਕਾਫ਼ੀ ਹੌਂਸਲਾ ਹੈ ਜਿਹੜੀਆਂ ਮਸੀਹ ਨੇ ਮੇਰੇ ਰਾਹੀਂ ਗੈਰ ਯਹੂਦੀਆਂ ਨੂੰ ਪਰਮੇਸ਼ੁਰ ਲਈ ਆਗਿਆਕਾਰ ਹੋਣ ਲਈ ਆਖੀਆਂ।"

26ਉਨ੍ਹਾਂ ਨੇ ਕਰਾਮਾਤਾਂ ਦੀ ਸ਼ਕਤੀ, ਅਜੂਬੇ ਅਤੇ ਆਤਮਾ ਦੀ ਸ਼ਕਤੀ ਦੇ ਕਾਰਣ ਪਰਮੇਸ਼ੁਰ ਦੀ ਆਗਿਆ ਦੀ ਪਾਲਣਾ ਕੀਤੀ। ਮੈਂ ਯਰੂਸ਼ਲਮ ਤੋਂ ਲੈ ਕੇ ਇੱਲੁਰਿਕੁਨ ਦੇ ਚਾਰੇ ਪਾਸਿਆਂ ਤੀਕ ਮਸੀਹ ਦੀ ਖੁਸ਼ਖਬਰੀ ਬਾਰੇ ਪਰਚਾਰ ਕੀਤਾ।"
27ਮੈਂ ਹਮੇਸ਼ਾ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪਰਚਾਰ ਉਨ੍ਹੀਂ ਥਾਵੀਂ ਕਰਨਾ ਚਾਹਿਆ ਜਿੱਥੇ ਲੋਕਾਂ ਨੇ ਕਦੇ ਵੀ ਮਸੀਹ ਬਾਰੇ ਨਹੀਂ ਸੀ ਸੁਣਿਆ। ਮੈਂ ਅਜਿਹਾ ਇਸ ਲਈ ਕਰਦਾ ਹਾਂ ਕਿਉਂਕਿ ਮੈਂ ਕਿਸੇ ਹੋਰ ਦੇ ਕੰਮਾਂ ਤੇ ਕੁਝ ਨਹੀਂ ਉਸਾਰਨਾ ਚਾਹੁੰਦਾ ਜਿਸਦੀ ਸ਼ੁਰੂਆਤ ਪਹਿਲਾਂ ਹੀ ਹੋ ਚੁੱਕੀ ਹੋਵੇ।"
28ਪਰ ਇਹ ਪੋਥੀਆਂ ਵਿੱਚ ਲਿਖਿਆ ਵੀ ਹੋਇਆ ਹੈ, “ਜਿਨ੍ਹਾਂ ਲੋਕਾਂ ਨੇ ਉਸ ਬਾਰੇ ਨਹੀਂ ਸੁਣਿਆ ਉਹ ਵੇਖਣਗੇ; ਅਤੇ ਉਹ ਜਿਨ੍ਹਾਂ ਨੇ ਉਸ ਬਾਰੇ ਨਹੀਂ ਸੁਣਿਆ ਉਹ ਸਮਝਣਗੇ।”"
29ਪੌਲੁਸ ਦੀ ਰੋਮ ਨੂੰ ਜਾਣ ਦੀ ਯੋਜਨਾ ਇਸੇ ਕਾਰਣ ਮੈਨੂੰ ਤੁਹਾਡੇ ਵੱਲ ਆਉਣ ਤੋਂ ਕਈ ਵਾਰੀ ਰੋਕਿਆ ਗਿਆ ਸੀ।"
You have read Romans 2
29 verses