1ਸਾਡਾ ਸਹਿ ਕਰਮਚਾਰੀ ਤਿਮੋਥਿਉਸ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਮੇਰੇ ਨਾਲ ਮੇਰੇ ਸੰਬੰਧੀਆਂ ਲੂਕਿਯੁਸ, ਯੋਨ ਅਤੇ ਸੋਸਿਪਤਰੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।"
2ਮੈਂ ਤਰਤਿਯੁਸ ਹਾਂ। ਮੈਂ ਇਹ ਪੱਤਰ ਉਵੇਂ ਲਿਖਿਆ ਹੈ ਜਿਵੇਂ ਪੌਲੁਸ ਨੇ ਲਿਖਵਾਇਆ ਹੈ। ਪ੍ਰਭੂ ਵਿੱਚ ਮੇਰੀਆਂ ਤੁਹਾਨੂੰ ਸ਼ੁਭਕਾਮਨਾਵਾਂ।"
3ਗਾਯੁਸ ਵੱਲੋਂ ਸ਼ੁਭਕਾਮਨਾਵਾਂ। ਉਸ ਨੇ ਮੈਨੂੰ ਅਤੇ ਸਾਰੀ ਕਲੀਸਿਯਾ ਨੂੰ ਇੱਥੇ ਉਸ ਦੇ ਘਰ ਦਾ ਇਸਤੇਮਾਲ ਕਰਨ ਦੀ ਆਗਿਆ ਦਿੱਤੀ ਹੈ।"
4"
5ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸੱਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸੱਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁੱਢ ਤੋਂ ਹੀ ਗੁਪਤ ਰੱਖਿਆ ਗਿਆ ਸੀ।"

6ਪਰ ਉਹ ਗੁਪਤ ਸੱਚ ਸਾਨੂੰ ਵਿਖਾਇਆ ਗਿਆ ਹੈ। ਅਤੇ ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਨਬੀਆਂ ਦੀਆਂ ਲਿਖਤਾਂ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਹੈ। ਇਹ ਪਰਮੇਸ਼ੁਰ ਦੇ ਹੁਕਮ ਅਨੁਸਾਰ ਕੀਤਾ ਗਿਆ ਹੈ। ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਇਸ ਲਈ ਪ੍ਰਕਾਸ਼ਿਤ ਕੀਤਾ ਗਿਆ ਹੈ ਤਾਂ ਜੋ ਉਹ ਨਿਹਚਾ ਰੱਖ ਸੱਕਣ ਅਤੇ ਮਸੀਹ ਨੂੰ ਮੰਨਣ। ਪਰਮੇਸ਼ੁਰ ਸਦੀਵੀ ਹੈ।"
7ਗਿਆਨਵਾਨ ਪਰਮੇਸ਼ੁਰ ਨੂੰ ਯਿਸੂ ਮਸੀਹ ਰਾਹੀਂ ਸਦੀਵੀ ਮਹਿਮਾ। ਆਮੀਨ।"
8ਪੌਲੁਸ ਵੱਲੋਂ, ਸ਼ੁਭਕਾਮਨਾਵਾਂ। ਮੈਨੂੰ ਯਿਸੂ ਮਸੀਹ ਦਾ ਰਸੂਲ ਚੁਣਿਆ ਗਿਆ ਹੈ। ਮੈਨੂੰ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੁਣਿਆ ਗਿਆ ਹੈ। ਸਾਡੇ ਭਰਾ ਸੋਸਥਨੇਸ ਵੱਲੋਂ ਵੀ ਸ਼ੁਭਕਾਮਨਾਵਾਂ।"
9ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸੱਦਿਆ ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।"
10ਤੁਸੀਂ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਤੋਂ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ।"

11ਪੌਲੁਸ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ ਮੈਂ ਤੁਹਾਡੇ ਵਾਸਤੇ, ਪਰਮੇਸ਼ੁਰ ਦਾ ਉਸ ਕਿਰਪਾ ਲਈ ਹਮੇਸ਼ਾ ਧੰਨਵਾਦ ਕਰਦਾ ਹਾਂ ਜੋ ਮਸੀਹ ਯਿਸੂ ਰਾਹੀਂ ਤੁਹਾਨੂੰ ਦਿੱਤੀ ਗਈ ਹੈ।"
12ਯਿਸੂ ਰਾਹੀਂ ਤੁਸੀਂ ਹਰ ਤਰ੍ਹਾਂ ਨਾਲ ਸੁਭਾਗੇ ਹੋ। ਤੁਹਾਨੂੰ ਆਪਣੇ ਹਰ ਬਚਨ ਅਤੇ ਹਰ ਤਰ੍ਹਾਂ ਦੇ ਗਿਆਨ ਵਿੱਚ ਅਸੀਸ ਦਿੱਤੀ ਗਈ ਹੈ।"
13ਮਸੀਹ ਬਾਰੇ ਸੱਚ ਤੁਹਾਡੇ ਵਿੱਚਕਾਰ ਦ੍ਰਿੜਤਾ ਨਾਲ ਕਾਇਮ ਹੈ।"
14ਇਸੇ ਲਈ, ਤੁਸੀਂ ਪਰਮੇਸ਼ੁਰ ਵੱਲੋਂ ਹਰ ਤਰ੍ਹਾਂ ਦੀ ਦਾਤ ਪ੍ਰਾਪਤ ਕੀਤੀ ਹੈ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਉਡੀਕਵਾਨ ਹੋ।"
15ਯਿਸੂ ਤੁਹਾਨੂੰ ਅੰਤ ਤੀਕ ਦ੍ਰਿੜਤਾ ਨਾਮ ਕਾਇਮ ਰੱਖੇਗਾ। ਤਾਂ ਜੋ ਤੁਹਾਡੇ ਉੱਪਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਦਿਨ ਕੋਈ ਦੋਸ਼ ਨਹੀਂ ਹੋਵੇਗਾ।"

16ਪਰਮੇਸ਼ੁਰ ਵਫ਼ਾਦਾਰ ਹੈ। ਉਸ ਨੇ ਤੁਹਾਨੂੰ ਯਿਸੂ ਮਸੀਹ, ਅਪਣੇ ਪੁੱਤਰ ਅਤੇ ਸਾਡੇ ਪ੍ਰਭੂ ਨਾਲ ਸਾਂਝੀਵਾਲ ਹੋਕੇ ਜਿਉਣ ਲਈ ਚੁਣਿਆ ਹੈ।"
17ਕੁਰਿੰਥੁਸ ਦੀ ਕਲੀਸਿਯਾ ਵਿੱਚ ਸਮੱਸਿਆਵਾਂ ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਤੇ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਦੂਜੇ ਨਾਲ ਸਹਿਮਤੀ ਨਾਲ ਰਹੋ ਤਾਂ ਜੋ ਤੁਹਾਡੇ ਵਿੱਚ ਕੋਈ ਬਟਵਾਰਾ ਨਾ ਹੋਵੇ। ਤੁਹਾਡੇ ਕੋਲ ਇੱਕੋ ਤਰ੍ਹਾਂ ਦੀ ਸੋਚ ਅਤੇ ਇੱਕੋ ਹੀ ਮਕਸਦ ਹੋਣੇ ਚਾਹੀਦੇ ਹਨ।"
18ਮੇਰੇ ਭਰਾਵੋ ਅਤੇ ਭੈਣੋ ਮੈਨੂੰ ਕਲੋਏ ਦੇ ਪਰਿਵਾਰ ਦੇ ਕੁਝ ਲੋਕਾਂ ਨੇ ਦੱਸਿਆ ਹੈ। ਮੈਂ ਸੁਣਿਆ ਹੈ ਕਿ ਤੁਹਾਡੇ ਅੰਦਰ ਕੁਝ ਝਗੜ੍ਹੇ ਹਨ।"
19ਮੇਰਾ ਆਖਣ ਦਾ ਭਾਵ ਇਹ ਹੈ; ਤੁਹਾਡੇ ਵਿੱਚੋਂ ਇੱਕ ਆਖਦਾ ਹੈ, “ਮੈਂ ਪੌਲੁਸ ਦਾ ਚੇਲਾ ਹਾਂ;” ਦੂਸਰਾ ਆਖਦਾ ਹੈ, “ਮੈਂ ਅਪੁੱਲੋਸ ਦਾ ਚੇਲਾ ਹਾਂ;” ਹੋਰ ਕੋਈ ਆਖਦਾ ਹੈ, “ਮੈਂ ਪਤਰਸ ਦਾ ਚੇਲਾ ਹਾਂ;” ਅਤੇ ਕੋਈ-ਕੋਈ ਵਿਅਕਤੀ ਆਖਦਾ ਹੈ, “ਮੈਂ ਯਿਸੂ ਮਸੀਹ ਦਾ ਚੇਲਾ ਹਾਂ।”"
20ਮਸੀਹ ਨੂੰ ਵੱਖ-ਵੱਖ ਵਰਗਾਂ ਵਿੱਚ ਵੰਡਿਆ ਨਹੀਂ ਜਾ ਸੱਕਦਾ। ਕੀ ਪੌਲੁਸ ਤੁਹਾਡੇ ਲਈ ਸਲੀਬ ਉੱਤੇ ਟੰਗਿਆ ਗਿਆ ਸੀ? ਨਹੀਂ। ਕੀ ਤੁਹਾਨੂੰ ਪੌਲੁਸ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਗਿਆ ਸੀ। ਨਹੀਂ,"

21ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਮੈਂ ਤੁਹਾਡੇ ਵਿੱਚੋਂ, ਕਰਿਸਪੁਸ ਅਤੇ ਗਾਯੁਸ ਨੂੰ ਛੱਡ ਕੇ ਕਿਸੇ ਹੋਰ ਨੂੰ ਬਪਤਿਸਮਾ ਨਹੀਂ ਦਿੱਤਾ।"
22ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਕਿ ਹੁਣ ਕੋਈ ਨਹੀਂ ਆਖ ਸੱਕਦਾ ਕਿ ਤੁਹਾਨੂੰ ਮੇਰੇ ਨਾਂ ਵਿੱਚ ਬਪਤਿਸਮਾ ਦਿੱਤਾ ਗਿਆ ਸੀ।"
23(ਮੈਂ ਸਤਫ਼ਨਾਸ ਦੇ ਪਰਿਵਾਰ ਨੂੰ ਵੀ ਬਪਤਿਸਮਾ ਦਿੱਤਾ ਸੀ। ਪਰ ਮੈਨੂੰ ਕਿਸੇ ਹੋਰ ਨੂੰ ਬਪਤਿਸਮਾ ਦੇਣ ਦਾ ਚੇਤਾ ਨਹੀਂ।)"
24ਮਸੀਹ ਨੇ ਮੈਨੂੰ ਲੋਕਾਂ ਨੂੰ ਬਪਤਿਸਮਾ ਦੇਣ ਨਹੀਂ ਸਗੋਂ ਖੁਸ਼ਖਬਰੀ ਦੱਸਣ ਲਈ ਭੇਜਿਆ ਸੀ। ਮਸੀਹ ਨੇ ਮੈਨੂੰ ਕੋਈ ਦੁਨਿਆਵੀ ਸੂਝ ਵਾਲੇ ਸ਼ਬਦਾਂ ਦੀ ਵਰਤੋਂ ਕਰਕੇ ਖੁਸ਼ਖਬਰੀ ਫ਼ੈਲਾਉਣ ਲਈ ਨਹੀਂ ਭੇਜਿਆ ਸੀ। ਜੋ ਮੈਂ ਖੁਸ਼ਖਬਰੀ ਫ਼ੈਲਾਉਣ ਲਈ ਸੂਝਵਾਨ ਸ਼ਬਦਾਂ ਨੂੰ ਵਰਤਿਆ ਹੁੰਦਾ, ਤਾਂ ਫ਼ਿਰ ਮਸੀਹ ਦੀ ਸਲੀਬ ਆਪਣਾ ਅਰਥ ਗੁਆ ਲਵੇਗੀ।"
25ਮਸੀਹ ਵਿੱਚ ਪਰਮੇਸ਼ੁਰ ਦੀ ਸ਼ਕਤੀ ਅਤੇ ਸੂਝ ਸਲੀਬ ਦਾ ਸੰਦੇਸ਼ ਉਨ੍ਹਾਂ ਲਈ ਮੂਰੱਖਤਾ ਜਾਪਦਾ ਹੈ ਜਿਹੜੇ ਗੁਆਚ ਗਏ ਹਨ ਪਰ ਉਨ੍ਹਾਂ ਲਈ ਜਿਨ੍ਹਾਂ ਨੂੰ ਬਚਾਇਆ ਗਿਆ ਹੈ, ਇਹ ਪਰਮੇਸ਼ੁਰ ਦੀ ਸ਼ਕਤੀ ਹੈ।"
You have read Romans 4
25 verses