Lumina
Romans

Romans 6

Romans 6·Punjabi Bible

1ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ; “ਕਿਸੇ ਅੱਖ ਨੇ ਨਹੀਂ ਦੇਖਿਆ, ਕਿਸੇ ਕੰਨ ਨੇ ਨਹੀਂ ਸੁਣਿਆ, ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ।”"

2ਪਰੰਤੂ ਪਰਮੇਸ਼ੁਰ ਨੇ ਸਾਨੂੰ ਇਹ ਗੱਲਾਂ ਆਤਮਾ ਰਾਹੀਂ ਸਮਝਾਈਆਂ ਹਨ। ਪਵਿੱਤਰ ਆਤਮਾ ਸਭ ਕੁਝ ਜਾਣਦਾ ਹੈ, ਪਰਮੇਸ਼ੁਰ ਦੇ ਗੁਪਤ ਭੇਤਾਂ ਨੂੰ ਵੀ।"

3ਇਹ ਇਸ ਤਰ੍ਹਾਂ ਹੈ। ਕੋਈ ਵਿਅਕਤੀ ਵੀ ਕਿਸੇ ਹੋਰ ਦੇ ਵਿੱਚਾਰਾਂ ਨੂੰ ਨਹੀਂ ਜਾਣਦਾ ਇੱਕ ਆਦਮੀ ਅੰਦਰ ਸਿਰਫ਼ ਆਤਮਾ ਹੀ ਉਸ ਦੀਆਂ ਸੋਚਾਂ ਬਾਰੇ ਜਾਣਦਾ ਹੈ। ਪਰਮੇਸ਼ੁਰ ਬਾਰੇ ਵੀ ਇਵੇਂ ਹੀ ਹੈ। ਕੋਈ ਵੀ ਪਰਮੇਸ਼ੁਰ ਦੇ ਵਿੱਚਾਰਾਂ ਦੀ ਜਾਣਕਾਰੀ ਨਹੀਂ ਰੱਖਦਾ। ਕੇਵਲ ਪਰਮੇਸ਼ੁਰ ਦੀ ਆਤਮਾ ਹੀ ਉਨ੍ਹਾਂ ਵਿੱਚਾਰਾਂ ਨੂੰ ਜਾਣਦਾ ਹੈ।"

4ਸਾਨੂੰ ਦੁਨੀਆਂ ਦਾ ਆਤਮਾ ਨਹੀਂ ਮਿਲਿਆ ਹੋਇਆ। ਪਰੰਤੂ ਸਾਨੂੰ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ੁਰ ਵੱਲੋਂ ਹੈ। ਅਸੀਂ ਇਹ ਆਤਮਾ ਇਸ ਲਈ ਪ੍ਰਾਪਤ ਕੀਤਾ ਹੈ ਤਾਂ ਜੋ ਅਸੀਂ ਉਨ੍ਹਾਂ ਅਸੀਸਾਂ ਬਾਰੇ ਜਾਣ ਸੱਕੀਏ ਜੋ ਪਰਮੇਸ਼ੁਰ ਨੇ ਸਾਨੂੰ ਬਿਨ ਕੀਮਤ ਦਿੱਤੀਆਂ ਹਨ।"

5ਜਦੋਂ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਗੱਲ ਕਰਦੇ ਹਾਂ ਤਾਂ ਅਸੀਂ ਉਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਦੇ ਜੋ ਸਾਨੂੰ ਮਨੁੱਖਾਂ ਦੀ ਸਿਆਣਪ ਵੱਲੋਂ ਸਿੱਖਾਏ ਗਏ ਹਨ। ਆਤਮਕ ਚੀਜ਼ਾਂ ਦੀ ਵਿਆਖਿਆ ਲਈ ਆਤਮਕ ਸ਼ਬਦਾਂ ਦੀ ਵਰਤੋਂ ਕਰਦੇ ਹਾਂ।"

Romans 6 illustration - Romans Chapter 6

6ਉਹ ਵਿਅਕਤੀ ਜਿਹੜਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸੱਕਦਾ ਜਿਹੜੀਆਂ ਪਰਮੇਸ਼ੁਰ ਦੇ ਆਤਮਾ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰੱਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸੱਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸੱਕਦੀਆਂ ਹਨ।"

7ਪਰੰਤੂ ਆਤਮਕ ਵਿਅਕਤੀ ਹਰ ਤਰ੍ਹਾਂ ਦੀਆਂ ਗੱਲਾਂ ਬਾਰੇ ਨਿਆਂੇ ਕਰਨ ਦੇ ਸਮਰਥ ਹੁੰਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, ਦੂਸਰੇ ਵਿਅਕਤੀ ਅਜਿਹੇ ਵਿਅਕਤੀ ਨੂੰ ਨਹੀਂ ਪਰੱਖ ਸੱਕਦੇ।"

8“ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਪ੍ਰਭੂ ਨੂੰ ਦੱਸ ਸੱਕਦਾ ਹੈ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ?” ਪਰ ਤੁਹਾਡੇ ਲਈ, ਤੁਹਾਡੇ ਕੋਲ ਮਸੀਹ ਦਾ ਮਨ ਹੈ।"

9ਮਨੁੱਖਾਂ ਦਾ ਅਨੁਸਰਣ ਕਰਨਾ ਗਲਤ ਹੈ ਭਰਾਵੋ ਅਤੇ ਭੈਣੋ ਪਹਿਲਾਂ ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲਾਂ ਨਹੀਂ ਸੀ ਕਰ ਸੱਕਦਾ ਜਿਵੇਂ ਮੈਂ ਆਤਮਕ ਲੋਕਾਂ ਨਾਲ ਗੱਲਾਂ ਕਰਦਾ ਹਾਂ। ਮੈਨੂੰ ਤੁਹਾਡੇ ਨਾਲ ਇਵੇਂ ਗੱਲ ਕਰਨੀ ਪੈਂਦੀ ਸੀ ਜਿਵੇਂ ਮੈਂ ਦੁਨਿਆਵੀ ਲੋਕਾਂ ਨਾਲ ਗੱਲ ਕਰ ਰਿਹਾ ਹੋਵਾਂ – ਜਿਵੇਂ ਕਿ ਮਸੀਹ ਦੇ ਰਾਹ ਉੱਤੇ ਤੁਸੀਂ ਨਿਆਣੇ ਹੋਵੋ।"

10ਜਿਹੜੀ ਸਿੱਖਿਆ ਮੈਂ ਤੁਹਾਨੂੰ ਦਿੱਤੀ ਉਹ ਦੁੱਧ ਵਰਗੀ ਸੀ, ਠੋਸ ਆਹਾਰ ਵਰਗੀ ਨਹੀਂ। ਮੈਂ ਇਉਂ ਉਸ ਲਈ ਕੀਤਾ ਕਿਉਂ ਜੋ ਹਾਲੇ ਤੁਸੀਂ ਠੋਸ ਭੋਜਨ ਖਾਣ ਲਈ ਤਿਆਰ ਨਹੀਂ ਸੀ ਅਤੇ ਅਜੇ ਵੀ ਤੁਸੀਂ ਤਿਆਰ ਨਹੀਂ ਹੋ।"

Romans 6 illustration - Romans Chapter 6

11ਤੁਸੀਂ ਹਾਲੇ ਵੀ ਆਤਮਕ ਲੋਕ ਨਹੀਂ ਹੋ। ਤੁਹਾਡੇ ਅੰਦਰ ਈਰਖਾ ਅਤੇ ਝਗੜ੍ਹੇ ਹਨ। ਇਹ ਦਰਸ਼ਾਉਂਦਾ ਹੈ ਕਿ ਤੁਸੀਂ ਆਤਮਕ ਲੋਕ ਨਹੀਂ ਹੋ। ਤੁਸੀਂ ਦੁਨਿਆਵੀ ਲੋਕਾਂ ਵਰਗਾ ਹੀ ਵਿਹਾਰ ਕਰਦੇ ਹੋ।"

12ਤੁਹਾਡੇ ਵਿੱਚੋਂ ਇੱਕ ਆਖਦਾ, “ਮੈਂ ਪੌਲੁਸ ਦਾ ਚੇਲਾ ਹਾਂ” ਦੂਜਾ ਆਖਦਾ, “ਮੈਂ ਅਪੁੱਲੋਸ ਦਾ ਚੇਲਾ ਹਾਂ” ਜਦੋਂ ਤੁਸੀਂ ਇਹੋ ਜਿਹੀਆਂ ਗੱਲਾਂ ਕਰਦੇ ਹੋ ਤਾਂ ਤੁਸੀਂ ਦੁਨਿਆਵੀ ਲੋਕਾਂ ਵਰਗਾ ਵਿਹਾਰ ਕਰਦੇ ਹੋ।"

13ਕੀ ਅਪੁੱਲੋਸ ਮਹੱਤਵਪੂਰਣ ਹੈ? ਨਹੀਂ। ਕੀ ਪੌਲੁਸ ਮਹੱਤਵਪੂਰਣ ਹੈ? ਨਹੀਂ। ਅਸੀਂ ਸਿਰਫ਼ ਪਰਮੇਸ਼ੁਰ ਦੇ ਸੇਵਕ ਹਾਂ ਜਿਨ੍ਹਾਂ ਨੇ ਵਿਸ਼ਵਾਸ ਕਰਨ ਵਿੱਚ ਤੁਹਾਡੀ ਸਹਾਇਤਾ ਕੀਤੀ ਹੈ। ਸਾਡੇ ਵਿੱਚੋਂ ਹਰੇਕ ਨੇ ਓਹੀ ਕਾਰਜ਼ ਕੀਤਾ ਹੈ ਜੋ ਵੀ ਕੋਈ ਕੰਮ ਪਰਮੇਸ਼ੁਰ ਨੇ ਸਾਨੂੰ ਸੌਂਪਿਆ ਸੀ।"

14ਮੈਂ ਬੀਜ਼ ਬੀਜਿਆ ਸੀ ਅਤੇ ਅਪੁੱਲੋਸ ਨੇ ਇਸ ਨੂੰ ਪਾਣੀ ਨਾਲ ਸਿੰਜਿਆ। ਪਰ ਇਹ ਤਾਂ ਪਰਮੇਸ਼ੁਰ ਹੀ ਸੀ ਜਿਸਨੇ ਬੀਜ਼ ਨੂੰ ਉਗਾਇਆ।"

15ਇਸ ਲਈ ਨਾ ਹੀ ਜਿਹੜਾ ਬੰਦਾ ਬੀਜਦਾ ਹੈ ਅਤੇ ਨਾ ਹੀ ਜਿਹੜਾ ਇਸ ਨੂੰ ਸਿੰਜਦਾ ਹੈ, ਮਹੱਤਵਪੂਰਣ ਹੈ। ਸਿਰਫ਼ ਪਰਮੇਸ਼ੁਰ ਹੀ ਮਹੱਤਵਪੂਰਣ ਹੈ ਕਿਉਂਕਿ ਉਹੀ ਬੀਜ ਨੂੰ ਉਗਾਉਂਦਾ ਹੈ।"

Romans 6 illustration - Romans Chapter 6

16ਜਿਹੜਾ ਵਿਅਕਤੀ ਬੀਜ ਬੀਜਦਾ ਹੈ ਅਤੇ ਜਿਹੜਾ ਇਸ ਨੂੰ ਸਿੰਜਦਾ ਹੈ, ਦੋਹਾਂ ਦਾ ਇੱਕ ਮਕਸਦ ਹੈ। ਅਤੇ ਹਰੇਕ ਉਸ ਦੇ ਅਨੁਸਾਰ ਫ਼ਲ ਪ੍ਰਾਪਤ ਕਰੇਗਾ।"

17ਅਸੀਂ ਰੱਬ ਦੇ ਸਾਂਝੇ ਕਾਮੇ ਹਾਂ। ਅਤੇ ਤੁਸੀਂ ਉਸ ਖੇਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਅਤੇ ਤੁਸੀਂ ਉਸ ਘਰ ਵਰਗੇ ਹੋ ਜਿਸਦਾ ਮਾਲਿਕ ਪਰਮੇਸ਼ੁਰ ਹੈ।"

18ਮਾਹਰ ਨਿਰਮਾਤਾ ਵਾਂਗ ਮੈਂ ਉਸ ਘਰ ਦੀ ਬੁਨਿਆਦ ਰੱਖੀ ਹੈ। ਇਸ ਲਈ ਮੈਂ ਉਸ ਦਾਤ ਦੀ ਵਰਤੋਂ ਕੀਤੀ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਇਸ ਮੰਤਵ ਲਈ ਦਿੱਤੀ ਸੀ। ਹੋਰ ਲੋਕ ਇਸ ਬੁਨਿਆਦ ਉੱਤੇ ਉਸਾਰੀ ਕਰ ਰਹੇ ਹਨ। ਪਰ ਵਿਅਕਤੀ ਨੂੰ ਉਸਾਰੀ ਕਰਨ ਵਿੱਚ ਸਾਵੱਧਾਨੀ ਵਰਤਨੀ ਚਾਹੀਦੀ ਹੈ।"

19ਬੁਨਿਆਦ ਪਹਿਲਾਂ ਹੀ ਰੱਖੀ ਜਾ ਚੁੱਕੀ ਹੈ। ਕੋਈ ਵੀ ਵਿਅਕਤੀ ਹੋਰ ਬੁਨਿਆਦ ਨਹੀਂ ਰੱਖ ਸੱਕਦਾ। ਜਿਹੜੀ ਬੁਨਿਆਦ ਰੱਖੀ ਜਾ ਚੁੱਕੀ ਹੈ ਉਹ ਯਿਸੂ ਮਸੀਹ ਹੈ।"

20ਕੋਈ ਵੀ ਵਿਅਕਤੀ ਉਸ ਬੁਨਿਆਦ ਉੱਪਰ ਸੋਨੇ, ਚਾਂਦੀ, ਹੀਰੇ ਲੱਕੜੀ, ਘਾਹਫ਼ੂਸ ਜਾਂ ਤਿਨਕੇ ਲਾਕੇ ਉਸਾਰੀ ਕਰ ਸੱਕਦਾ ਹੈ।"

Romans 6 illustration - Romans Chapter 6

21ਪਰ ਹਰ ਇੱਕ ਵਿਅਕਤੀ ਦਾ ਕੰਮ ਸਪੱਸ਼ਟ ਵੇਖਿਆ ਜਾਵੇਗਾ। ਕਿਉਂਕਿ ਨਿਆਂ ਦਾ ਦਿਨ ਇਸ ਨੂੰ ਬਹੁਤ ਸਪੱਸ਼ਟ ਕਰ ਦੇਵੇਗਾ। ਉਹ ਦਿਨ ਅਗਨੀ ਨਾਲ ਆਵੇਗਾ ਅਤੇ ਅਗਨੀ ਹਰ ਵਿਅਕਤੀ ਦੇ ਕੰਮ ਦੀ ਪਰੱਖ ਕਰੇਗੀ।"

22ਜੇ ਕਿਸੇ ਵਿਅਕਤੀ ਵੱਲੋਂ ਬੁਨਿਆਦ ਉੱਤੇ ਉਸਾਰੀ ਗਈ ਇਮਾਰਤ ਖਲੋਤੀ ਰਹਿੰਦੀ ਹੈ ਤਾਂ ਉਹ ਵਿਅਕਤੀ ਆਪਣਾ ਇਨਾਮ ਹਾਸਿਲ ਕਰੇਗਾ।"

23ਜੇ ਕਿਸੇ ਵਿਅਕਤੀ ਦੀ ਇਮਾਰਤ ਜਲਕੇ ਰਾਖ ਹੋ ਜਾਂਦੀ ਹੈ, ਤਾਂ ਉਸ ਨੂੰ ਨੁਕਸਾਨ ਭੁਗਤਨਾ ਪਵੇਗਾ। ਉਹ ਵਿਅਕਤੀ ਬਚਾਇਆ ਜਾਵੇਗਾ ਪਰ ਉਹ ਉਸ ਇੱਕ ਵਰਗਾ ਹੋਵੇਗਾ ਜੋ ਕਿ ਅੱਗ ਤੋਂ ਬਚਾਇਆ ਗਿਆ ਹੋਵੇ।"

Chapter Complete

You have read Romans 6

23 verses