Lumina
Romans

Romans 7

Romans 7·Punjabi Bible

1ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਸੀਂ ਖੁਦ ਪਰਮੇਸ਼ੁਰ ਦਾ ਮੰਦਰ ਹੋ। ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵਸਦਾ ਹੈ।"

2ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਮੰਦਰ ਨੂੰ ਤਬਾਹ ਕਰਦਾ ਹੈ ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਤਬਾਹ ਕਰ ਦੇਵੇਗਾ। ਕਿਉਂਕਿ ਪਰਮੇਸ਼ੁਰ ਦਾ ਮੰਦਰ ਪਵਿੱਤਰ ਹੈ। ਤੁਸੀਂ ਖੁਦ ਉਸ ਪਰਮੇਸ਼ੁਰ ਦਾ ਮੰਦਰ ਹੋ।"

3ਆਪਣੇ-ਆਪ ਨੂੰ ਮੂਰਖ ਨਾ ਬਣਾਉ। ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਇਹ ਸੋਚਦਾ ਹੈ ਕਿ ਉਹ ਦੁਨੀਆਂ ਵਿੱਚ ਸਿਆਣਾ ਮਨੁੱਖ ਹੈ, ਤਾਂ ਉਸ ਨੂੰ ਮੂਰਖ ਬਣ ਜਾਣਾ ਚਾਹੀਦਾ ਹੈ। ਫ਼ੇਰ ਉਹ ਵਿਅਕਤੀ ਸੱਚਮੁੱਚ ਦਾ ਸਿਆਣਾ ਬਣ ਸੱਕਦਾ ਹੈ।"

4ਕਿਉਂ? ਕਿਉਂਕਿ ਇਸ ਦੁਨੀਆਂ ਦੀ ਸਿਆਣਪ ਪਰਮੇਸ਼ੁਰ ਲਈ ਮੂਰੱਖਤਾ ਹੈ। ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ, “ਉਹ ਸਿਆਣੇ ਲੋਕਾਂ ਨੂੰ ਉਨ੍ਹਾਂ ਦੇ ਚੁਸਤ ਚਲਾਕੀਆਂ ਵਾਲੇ ਅਮਲਾਂ ਤੋਂ ਫ਼ੜਦਾ ਹੈ।”"

5ਪੋਥੀਆਂ ਵਿੱਚ, ਇਹ ਵੀ ਲਿਖਿਆ ਹੈ, “ਪਰਮੇਸ਼ੁਰ ਨੂੰ ਸਿਆਣੇ ਲੋਕਾਂ ਦੀਆਂ ਸੋਚਾਂ ਦਾ ਪਤਾ ਹੈ। ਉਹ ਜਾਣਦਾ ਹੈ ਕਿ ਉਨ੍ਹਾਂ ਦੇ ਵਿੱਚਾਰ ਨਿਕਾਰਥਕ ਹਨ।”"

Romans 7 illustration - Romans Chapter 7

6ਇਸ ਲਈ ਤੁਹਾਨੂੰ ਮਨੁੱਖਾਂ ਬਾਰੇ ਘਮੰਡ ਨਹੀਂ ਕਰਨਾ ਚਾਹੀਦਾ। ਸਾਰੀਆਂ ਚੀਜ਼ਾਂ ਤੁਹਾਡੀਆਂ ਹਨ।"

7ਪੌਲੁਸ, ਅਪੁੱਲੋਸ ਅਤੇ ਪਤਰਸ, ਦੁਨੀਆਂ, ਜੀਵਨ, ਮੌਤ, ਵਰਤਮਾਨ ਅਤੇ ਭਵਿੱਖ ਇਹ ਸਾਰੀਆਂ ਚੀਜ਼ਾਂ ਤੁਹਾਡੀਆਂ ਹਨ।"

8ਅਤੇ ਤੁਸੀਂ ਮਸੀਹ ਦੇ ਹੋ ਅਤੇ ਮਸੀਹ ਪਰਮੇਸ਼ੁਰ ਦਾ ਹੈ।"

9ਮਸੀਹ ਦੇ ਰਸੂਲ ਇਹੀ ਹੈ ਜੋ ਲੋਕਾਂ ਨੂੰ ਸਾਡੇ ਬਾਰੇ ਸੋਚਣਾ ਚਾਹੀਦਾ ਹੈ; ਕਿ ਅਸੀਂ ਮਸੀਹ ਦੇ ਸੇਵਕ ਹਾਂ। ਅਸੀਂ ਉਹ ਲੋਕ ਹਾਂ ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਆਪਣੀਆਂ ਗੁਪਤ ਸੱਚਾਈਆਂ ਦਾ ਭਰੋਸਾ ਕੀਤਾ ਹੈ।"

10ਉਸ ਵਿਅਕਤੀ ਨੂੰ, ਜਿਸ ਉੱਤੇ ਕਿਸੇ ਕੰਮ ਦਾ ਭਰੋਸਾ ਕੀਤਾ ਜਾਂਦਾ ਹੈ, ਉਸ ਨੂੰ, ਸਾਬਿਤ ਕਰਨਾ ਚਾਹੀਦਾ ਹੈ ਕਿ ਉਹ ਉਸ ਭਰੋਸੇ ਦੇ ਯੋਗ ਹੈ।"

Romans 7 illustration - Romans Chapter 7

11ਮੈਨੂੰ ਕੋਈ ਪ੍ਰਵਾਹ ਨਹੀਂ ਭਾਵੇਂ ਤੁਸੀਂ ਮੇਰਾ ਨਿਆਂ ਕਰਨ ਜਾ ਰਹੇ ਹੋ। ਅਤੇ ਮੈਨੂੰ ਕੋਈ ਫ਼ਿਕਰ ਨਹੀਂ ਜੇਕਰ ਮੇਰਾ ਨਿਆਂ ਕਿਸੇ ਮਨੁੱਖੀ ਕਚਿਹਰੀ ਦੁਆਰਾ ਕੀਤਾ ਜਾਂਦਾ ਹੈ। ਮੈਂ ਤਾਂ ਆਪਣੇ-ਆਪ ਦੀ ਪਰੱਖ ਵੀ ਨਹੀਂ ਕਰਦਾ।"

12ਮੈਂ ਨਹੀਂ ਜਾਣਦਾ ਕਿ ਮੈਂ ਕੋਈ ਬੁਰਾ ਕੰਮ ਕੀਤਾ ਹੈ। ਪਰ ਇਹ ਗੱਲ ਮੈਨੂੰ ਨਿਰਦੋਸ਼ ਸਿੱਧ ਨਹੀਂ ਕਰਦੀ ਇਹ ਪ੍ਰਭੂ ਹੀ ਹੈ ਜੋ ਮੇਰੀ ਪਰੱਖ ਕਰਦਾ ਹੈ।"

13ਇਸੇ ਲਈ ਸਹੀ ਵਕਤ ਤੋਂ ਪਹਿਲਾਂ ਕਿਸੇ ਦੀ ਵੀ ਪਰੱਖ ਨਾ ਕਰੋ। ਪ੍ਰਭੂ ਦੀ ਆਮਦ ਦਾ ਇੰਤਜ਼ਾਰ ਕਰੋ। ਉਹ ਉਨ੍ਹਾਂ ਚੀਜ਼ਾਂ ਨੂੰ ਪ੍ਰਕਾਸ਼ਮਾਨ ਕਰ ਦੇਵੇਗਾ ਜਿਹੜੀਆਂ ਅੰਧਕਾਰ ਵਿੱਚ ਲੁਕੀਆਂ ਹੋਈਆਂ ਹਨ। ਉਹ ਲੋਕਾਂ ਦੇ ਦਿਲਾਂ ਵਿੱਚ ਲੁਕੇ ਹੋਏ ਮਨੋਰੱਥਾਂ ਨੂੰ ਪ੍ਰਗਟ ਕਰ ਦੇਵੇਗਾ। ਫ਼ੇਰ ਪਰਮੇਸ਼ੁਰ ਹਰ ਵਿਅਕਤੀ ਨੂੰ ਉਸ ਦੇ ਯੋਗ ਉਸਤਤਿ ਦੇਵੇਗਾ।"

14ਭਰਾਵੋ ਅਤੇ ਭੈਣੋ, ਮੈਂ ਅਪੁੱਲੋਸ ਅਤੇ ਆਪਣੇ-ਆਪ ਦਾ ਇਨ੍ਹਾਂ ਗੱਲਾਂ ਦੀ ਮਿਸਾਲ ਵਜੋਂ ਜ਼ਿਕਰ ਕੀਤਾ ਹੈ। ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਸੀਂ ਇਨ੍ਹਾਂ ਸ਼ਬਦਾਂ ਦੇ ਅਰਥ ਸਮਝ ਸੱਕੋਂ ਜਿਹੜੇ ਤੁਸੀਂ ਸਾਥੋਂ ਸਿੱਖੇ: “ਕੇਵਲ ਪੋਥੀਆਂ ਵਿੱਚ ਲਿਖੇ ਉੱਤੇ ਹੀ ਅਮਲ ਕਰੋ।” ਫ਼ੇਰ ਤੁਸੀਂ ਕਿਸੇ ਇੱਕ ਮਨੁੱਖ ਉੱਤੇ ਅਭਿਮਾਨ ਨਹੀਂ ਕਰੋਂਗੇ ਅਤੇ ਦੂਜੇ ਨੂੰ ਨਫ਼ਰਤ ਨਹੀਂ ਕਰੋਂਗੇ।"

15ਕੌਣ ਕਹਿੰਦਾ ਹੈ ਕਿ ਤੁਸੀਂ ਹੋਰਾਂ ਲੋਕਾਂ ਨਾਲੋਂ ਬਿਹਤਰ ਹੋ। ਇਸ ਲਈ ਜੇਕਰ ਜੋ ਤੁਹਾਡੇ ਕੋਲ ਹੈ ਉਹ ਤੁਹਾਨੂੰ ਦਿੱਤਾ ਗਿਆ ਹੈ, ਤਾਂ ਫ਼ੇਰ ਤੁਸੀਂ ਇਵੇਂ ਸ਼ੇਖੀ ਕਿਉਂ ਮਾਰਦੇ ਹੋ ਜਿਵੇਂ ਕਿ ਇਹ ਤੁਸੀਂ ਆਪਣੀ ਸ਼ਕਤੀ ਨਾਲ ਪ੍ਰਾਪਤ ਕੀਤਾ ਹੋਵੇ।"

Romans 7 illustration - Romans Chapter 7

16ਤੁਸੀਂ ਸੋਚਦੇ ਹੋ ਤੁਹਾਡੇ ਕੋਲ ਉਹ ਸਾਰਾ ਕੁਝ ਹੈ ਜੋ ਤੁਹਾਨੂੰ ਲੋੜੀਂਦਾ ਹੈ। ਤੁਸੀਂ ਸੋਚਦੇ ਹੋ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਤੁਸੀਂ ਸਾਡੇ ਬਗੈਰ ਹੀ ਰਾਜੇ ਬਣ ਗਏ ਹੋ। ਮੇਰੀ ਤਮੰਨਾ ਹੈ ਕਿ ਤੁਸੀਂ ਸੱਚੀਂ ਰਾਜੇ ਹੁੰਦੇ। ਫ਼ੇਰ ਅਸੀਂ ਵੀ ਤੁਹਾਡੇ ਨਾਲ ਰਾਜੇ ਹੋ ਸੱਕਦੇ ਸਾਂ।"

17ਪਰ ਮੈਨੂੰ ਜਾਪਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਅਤੇ ਹੋਰਨਾਂ ਰਸੂਲਾਂ ਨੂੰ ਆਖਰੀ ਮੁਕਾਮ ਦਿੱਤਾ ਹੈ। ਅਸੀਂ ਵੀ ਮੌਤ ਦੀ ਹੋਣੀ ਭੋਗਣ ਵਾਲੇ ਮਨੁੱਖਾਂ ਵਰਗੇ ਹਾਂ ਜਿਹੜੇ ਦੁਨੀਆਂ, ਦੂਤਾ ਅਤੇ ਮਨੁੱਖਾਂ ਸਾਹਮਣੇ ਤਮਾਸ਼ੇ ਵਰਗੇ ਹਨ।"

18ਅਸੀਂ ਮਸੀਹ ਲਈ ਮੂਰਖ ਹਾਂ। ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਮਸੀਹ ਲਈ ਬੜੇ ਸਿਆਣੇ ਹੋ। ਅਸੀਂ ਕਮਜ਼ੋਰ ਹਾਂ, ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਬਲਵਾਨ ਹੋ। ਲੋਕੀਂ ਤੁਹਾਨੂੰ ਮਾਣ ਦਿੰਦੇ ਹਨ, ਪਰ ਉਹ ਸਾਨੂੰ ਮਾਣ ਨਹੀਂ ਦਿੰਦੇ।"

19ਇਸ ਘੜੀ ਤੱਕ ਵੀ, ਸਾਡੇ ਕੋਲ ਕਾਫ਼ੀ ਖਾਣ ਅਤੇ ਪੀਣ ਨੂੰ ਨਹੀਂ ਹੈ। ਸਾਡੇ ਕੋਲ ਲੋੜੀਂਦੇ ਕੱਪੜੇ ਤੱਕ ਵੀ ਨਹੀਂ। ਅਸੀਂ ਅਕਸਰ ਮਾਰ ਝੱਲਦੇ ਹਾਂ। ਸਾਡੇ ਘਰ ਨਹੀਂ ਹਨ।"

20ਅਸੀਂ ਆਪਣੇ ਹੱਥਾਂ ਨਾਲ ਸਖਤ ਮਿਹਨਤ ਕਰਦੇ ਹਾਂ। ਲੋਕੀਂ ਸਾਨੂੰ ਦੁਰਸੀਸਾਂ ਦਿੰਦੇ ਹਨ, ਪਰ ਅਸੀਂ ਉਨ੍ਹਾਂ ਨੂੰ ਦਇਆ ਦੇ ਸ਼ਬਦ ਬੋਲਦੇ ਹਾਂ। ਲੋਕੀਂ ਸਾਨੂੰ ਸਤਾਉਂਦੇ ਹਨ, ਪਰ ਅਸੀਂ ਇਸ ਨੂੰ ਸਹਿਜਤਾ ਨਾਲ ਸਹਿੰਦੇ ਹਾਂ।"

Romans 7 illustration - Romans Chapter 7

21ਲੋਕੀਂ ਸਾਡੇ ਬਾਰੇ ਮੰਦੀਆਂ ਗੱਲਾਂ ਬੋਲਦੇ ਹਨ, ਪਰ ਅਸੀਂ ਉਨ੍ਹਾਂ ਨੂੰ ਨਿਮ੍ਰਤਾ ਨਾਲ ਪੇਸ਼ ਆਉਂਦੇ ਹਾਂ। ਇਸ ਵੇਲੇ ਵੀ ਲੋਕੀਂ ਸਾਨੂੰ ਧਰਤੀ ਦੀ ਧੂੜ ਅਤੇ ਗੰਦਗੀ ਵਾਂਗ ਸਮਝਦੇ ਹਨ।"

22ਮੈਂ ਤੁਹਾਨੂੰ ਸ਼ਰਮਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਇਹ ਸਾਰੀਆਂ ਗੱਲਾਂ ਤੁਹਾਨੂੰ ਆਪਣੇ ਪਿਆਰੇ ਬੱਚਿਆਂ ਵਾਂਗ ਸਮਝਕੇ, ਚਿਤਾਵਨੀ ਵਜੋਂ ਲਿਖ ਰਿਹਾ ਹਾਂ।"

23ਸ਼ਾਇਦ ਤੁਹਾਡੇ ਕੋਲ ਮਸੀਹ ਵਿੱਚ ਦਸ ਹਜਾਰ ਗੁਰੂ ਹੋ ਸੱਕਦੇ ਹਨ, ਪਰ ਤੁਹਾਡੇ ਬਹੁਤ ਪਿਤਾ ਨਹੀਂ ਹਨ। ਖੁਸ਼ਖਬਰੀ ਰਾਹੀ, ਮੈਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਬਣ ਗਿਆ।"

24ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਮਿਹਰਬਾਨੀ ਕਰਕੇ ਮੇਰੇ ਜਿਹੇ ਬਣੋ।"

25ਇਸੇ ਲਈ ਮੈਂ ਤੁਹਾਡੇ ਕੋਲ ਤਿਮੋਥਿਉਸ ਨੂੰ ਭੇਜ ਰਿਹਾ ਹਾਂ। ਉਹ ਪ੍ਰਭੂ ਵਿੱਚ ਮੇਰਾ ਪੁੱਤਰ ਹੈ। ਮੈਂ ਤਿਮੋਥਿਉਸ ਨੂੰ ਪਿਆਰ ਕਰਦਾ ਹਾਂ ਅਤੇ ਉਹ ਵਫ਼ਾਦਾਰ ਹੈ। ਉਹ ਤੁਹਾਨੂੰ ਯਾਦ ਕਰਾਵੇਗਾ ਕਿ ਕਿਸ ਢੰਗ ਨਾਲ ਮੈਂ ਮਸੀਹ ਯਿਸੂ ਵਿੱਚ ਜਿਉਂਦਾ ਹਾਂ। ਇਹ ਹੀ ਜੀਵਨ ਦਾ ਮਾਰਗ ਹੈ ਜਿਸ ਬਾਰੇ ਮੈਂ ਹਰ ਥਾਂ ਦੀਆਂ ਸਮੂਹ ਕਲੀਸਿਯਾ ਨੂੰ ਪ੍ਰਚਾਰ ਕਰਦਾ ਹਾਂ।"

Chapter Complete

You have read Romans 7

25 verses