1ਤੁਹਾਡੇ ਵਿੱਚੋਂ ਕੁਝ ਅਭਿਮਾਨੀ ਹੋ ਗਏ ਹਨ। ਤੁਸੀਂ ਇਹ ਸੋਚਦੇ ਹੋਏ ਅਭਿਮਾਨੀ ਹੋ ਗਏ ਹੋਂ ਕਿ ਮੈਂ ਤੁਹਾਡੇ ਕੋਲ ਫ਼ੇਰ ਨਹੀਂ ਆਵਾਂਗਾ।"
2ਪਰ ਮੈਂ ਤੁਹਾਡੇ ਕੋਲ ਬਹੁਤ ਛੇਤੀ ਆਵਾਂਗਾ। ਜੇ ਪ੍ਰਭੂ ਦੀ ਰਜ਼ਾ ਹੋਈ, ਮੈਂ ਅਵੱਸ਼ ਹੀ ਆਵਾਂਗਾ। ਫ਼ੇਰ ਮੈਂ ਦੇਖਾਂਗਾ ਇਹ ਅਭਿਮਾਨੀ ਕੀ ਕਰ ਸੱਕਦੇ ਹਨ, ਇਹ ਨਹੀਂ, ਉਹ ਕੀ ਕਹਿ ਸੱਕਦੇ ਹਨ।"
3ਮੈਂ ਇਹ ਦੇਖਣਾ ਚਾਹਵਾਂਗਾ ਕਿਉਂਕਿ ਪਰਮੇਸ਼ੁਰ ਦਾ ਰਾਜ ਗੱਲਾਂ ਨਹੀਂ, ਸ਼ਕਤੀ ਹੈ।"
4ਤੁਹਾਨੂੰ ਕੀ ਚਾਹੀਦਾ: ਕਿ ਮੈਂ ਤੁਹਾਡੇ ਕੋਲ ਸਜ਼ਾ ਲੈ ਕੇ ਆਵਾਂ ਜਾਂ ਕਿ ਮੈਂ ਪ੍ਰੇਮ ਅਤੇ ਕੋਮਲਤਾ ਲੈ ਕੇ ਆਵਾਂ?"
5ਕਲੀਸਿਯਾ ਦੀ ਇੱਕ ਨੈਤਿਕ ਸਮੱਸਿਆ ਲੋਕ ਸੱਚਮੁੱਚ ਆਖ ਰਹੇ ਹਨ ਕਿ ਤੁਹਾਡੇ ਵਿੱਚ ਜਿਨਸੀ ਗੁਨਾਹ ਹੈ। ਅਜਿਹਾ ਜਿਨਸੀ ਗੁਨਾਹ ਉਨ੍ਹਾਂ ਲੋਕਾਂ ਵਿੱਚਕਾਰ ਵੀ ਨਹੀਂ ਹੁੰਦਾ ਜੋ ਅਵਿਸ਼ਵਾਸੀ ਹਨ। ਲੋਕੀਂ ਆਖਦੇ ਹਨ ਕਿ ਕਿਸੇ ਵਿਅਕਤੀ ਨੇ ਆਪਣੇ ਪਿਤਾ ਦੀ ਪਤਨੀ ਨਾਲ ਗੁਨਾਹ ਕੀਤਾ ਹੈ।"

6ਅਤੇ ਫ਼ੇਰ ਵੀ ਤੁਸੀਂ ਆਪਣੇ-ਆਪ ਉੱਤੇ ਘਮੰਡ ਕਰਦੇ ਹੋ। ਤੁਹਾਨੂੰ ਉਦਾਸੀ ਨਾਲ ਭਰੇ ਹੋਣਾ ਚਾਹੀਦਾ ਸੀ। ਤੁਹਾਨੂੰ ਉਸ ਵਿਅਕਤੀ ਨੂੰ, ਜਿਸਨੇ ਅਜਿਹਾ ਗੁਨਾਹ ਕੀਤਾ, ਆਪਣੇ ਭਾਈਚਾਰੇ ਵਿੱਚੋਂ ਕੱਢ ਦੇਣਾ ਚਾਹੀਦਾ ਸੀ।"
7ਮੇਰਾ ਸਰੀਰ ਭਾਵੇਂ ਤੁਹਾਡੇ ਨਾਲ ਨਹੀਂ ਹੈ, ਪਰ ਮੇਰਾ ਆਤਮਾ ਤੁਹਾਡੇ ਨਾਲ ਹੈ। ਅਤੇ ਮੈਂ ਪਹਿਲਾਂ ਹੀ ਉਸ ਵਿਅਕਤੀ ਨੂੰ ਪਰੱਖ ਲਿਆ ਹੈ ਜਿਸਨੇ ਪਾਪ ਕੀਤਾ ਹੈ। ਮੈਂ ਉਸਦਾ ਨਿਰਨਾ ਬੁਲਕੁਲ ਉਸੇ ਤਰ੍ਹਾਂ ਕੀਤਾ ਹੈ ਜਿਵੇਂ ਮੈਂ ਸੱਚਮੁੱਚ ਉੱਥੇ ਹੀ ਸੀ।"
8ਸਾਡੇ ਪ੍ਰਭੂ ਯਿਸੂ ਦੇ ਨਾਮ ਉੱਤੇ ਇੱਕ ਜਗ਼੍ਹਾ ਇਕੱਠੇ ਹੋਵੋ। ਆਤਮਾ ਵਿੱਚ ਮੈਂ ਤੁਹਾਡੇ ਨਾਲ ਹੋਵਾਂਗਾ ਅਤੇ ਸਾਡੇ ਪ੍ਰਭੂ ਯਿਸੂ ਦੀ ਸ਼ਕਤੀ ਵੀ ਤੁਹਾਡੇ ਨਾਲ ਹੋਵੇਗੀ।"
9ਤਾਂ ਇਸ ਵਿਅਕਤੀ ਨੂੰ ਸ਼ੈਤਾਨ ਦੇ ਹਵਾਲੇ ਕਰ ਦਿਉ ਤਾਂ ਜੋ ਇਸ ਦਾ ਪਾਪੀ ਆਪਾ ਨਸ਼ਟ ਕੀਤਾ ਜਾ ਸੱਕੇ। ਫ਼ੇਰ ਨਿਆਂ ਦੇ ਦਿਨ ਉਸ ਦਾ ਆਤਮਾ ਬਚਾਇਆ ਜਾਵੇਗਾ।"
10ਤੁਹਾਡੇ ਲਈ ਸ਼ੇਖੀ ਮਾਰਨੀ ਚੰਗੀ ਨਹੀਂ। ਤੁਸੀਂ ਇਹ ਅਖਾਣ ਸੁਣਿਆ ਹੈ, “ਚੁਟਕੀ ਭਰ ਖਮੀਰ ਨਾਲ ਤੌਣ ਉਫ਼ਣ ਆਉਂਦੀ ਹੈ।”"

11ਸਾਰਾ ਪੁਰਾਣਾ ਖਮੀਰ ਲਾ ਦਿਉ ਤਾਂ ਜੋ ਤੁਸੀਂ ਤਾਜ਼ੇ ਆਟੇ ਦੀ ਤੌਣ ਬਣ ਸੱਕੋਂ। ਤੁਸੀਂ ਸੱਚਮੁੱਚ ਖਮੀਰ ਰਹਿਤ ਪਸਾਹ ਦਾ ਭੋਜਨ ਹੋ। ਹਾਂ, ਮਸੀਹ ਸਾਡਾ ਪਸਾਹ ਦਾ ਲੇਲਾ ਹੈ, ਮਸੀਹ ਪਹਿਲਾਂ ਹੀ ਬਲੀ ਚੜ੍ਹ੍ਹ ਚੁੱਕਿਆ ਹੈ।"
12ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚੜ੍ਹ੍ਹਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀ ਹੈ।"
13ਮੈਂ ਤੁਹਾਨੂੰ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਤੁਹਾਨੂੰ ਉਨ੍ਹਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜਿਹੜੇ ਜਿਨਸੀ ਪਾਪ ਕਰਦੇ ਹਨ।"
14ਪਰ ਮੈਂ ਤੁਹਾਨੂੰ ਇਸ ਭਾਵ ਨਾਲ ਨਹੀਂ ਲਿਖਿਆ ਸੀ ਕਿ ਤੁਹਾਨੂੰ ਇਸ ਦੁਨੀਆਂ ਦੇ ਉਨ੍ਹਾਂ ਲੋਕਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜੋ ਅਨੈਤਿਕ ਹਨ, ਜੋ ਜਿਨਸੀ ਪਾਪ ਕਰਦੇ ਹਨ, ਜੋ ਖੁਦਗਰਜ਼ ਹਨ, ਜੋ ਦੂਜਿਆਂ ਨੂੰ ਧੋਖਾ ਦਿੰਦੇ ਹਨ, ਜਾਂ ਉਨ੍ਹਾਂ ਨਾਲ ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਜੇਕਰ ਤੁਸੀਂ ਉਨ੍ਹਾਂ ਤੋਂ ਦੂਰ ਹੋਣਾ ਹੈ ਤਾਂ ਤੁਹਾਨੂੰ ਇਹ ਦੁਨੀਆਂ ਛੱਡਣੀ ਪਵੇਗੀ।"
15ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਦੀ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਨਸੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।"

16ਉਨ੍ਹਾਂ ਲੋਕਾਂ ਦੀ ਪਰੱਖ ਕਰਨਾ ਮੇਰਾ ਕੰਮ ਨਹੀਂ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਪਰਮੇਸ਼ੁਰ ਉਨ੍ਹਾਂ ਦਾ ਨਿਆਂ ਕਰੇਗਾ। ਤੁਹਾਨੂੰ ਉਨ੍ਹਾਂ ਲੋਕਾਂ ਦੀ ਪਰੱਖ ਕਰਨੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧਿਤ ਹਨ। ਪੋਥੀਆਂ ਆਖਦੀਆਂ ਹਨ, “ਦੁਸ਼ਟ ਬੰਦੇ ਨੂੰ ਆਪਣੇ ਭਾਈਚਾਰੇ ਵਿੱਚੋਂ ਕੱਢ ਦਿਉ।”"
17ਮਸੀਹੀਆਂ ਦੇ ਆਪਸੀ ਮਸਲਿਆਂ ਦੀ ਪਰੱਖ ਜਦੋਂ ਤੁਹਾਡੇ ਵਿੱਚੋਂ ਕਿਸੇ ਨੂੰ ਇੱਕ ਦੂਜੇ ਦੇ ਖਿਲਾਫ਼ ਸ਼ਿਕਾਇਤ ਹੁੰਦੀ ਹੈ ਤਾਂ ਤੁਸੀਂ ਕਚਿਹਰੀ ਦੇ ਜੱਜਾਂ ਕੋਲ ਕਿਉਂ ਜਾਂਦੇ ਹੋ? ਉਹ ਲੋਕ ਧਰਮੀ ਨਹੀਂ ਹਨ। ਤਾਂ ਫ਼ਿਰ ਤੁਸੀਂ ਉਨ੍ਹਾਂ ਕੋਲ ਆਪਣੀਆਂ ਸ਼ਿਕਾਇਤਾਂ ਦੇ ਨਿਰਨੇ ਲਈ ਕਿਉਂ ਜਾਂਦੇ ਹੋ? ਤੁਹਾਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਇਸ ਦੀ ਜਗ਼੍ਹਾ ਤੁਸੀਂ ਆਪਣੇ ਵਿਵਾਦਾਂ ਦਾ ਨਿਰਨਾ ਕਰਨ ਦੀ ਆਗਿਆ ਪਰਮੇਸ਼ੁਰ ਦੇ ਬੰਦਿਆਂ ਨੂੰ ਕਿਉਂ ਨਹੀਂ ਦਿੰਦੇ।"
18ਤੁਹਾਨੂੰ ਅਵੱਸ਼ ਪਤਾ ਹੈ ਕਿ ਪਰਮੇਸ਼ੁਰ ਦੇ ਬੰਦੇ ਦੁਨੀਆਂ ਦਾ ਨਿਆਂ ਕਰਨਗੇ। ਇਸ ਲਈ ਜੇ ਤੁਸੀਂ ਦੁਨੀਆਂ ਦਾ ਨਿਆਂ ਕਰੋਂਗੇ, ਤਾਂ ਤੁਸੀਂ ਇਹੋ ਜਿਹੀਆਂ ਨਿਗੂਣੀਆਂ ਗੱਲਾਂ ਦਾ ਨਿਆਂ ਕਰਨ ਯੋਗ ਹੋਵੋਂਗੇ।"
19ਤੁਸੀਂ ਜਾਣਦੇ ਹੋ ਕਿ ਭਵਿੱਖ ਵਿੱਚ ਅਸੀਂ ਦੂਤਾਂ ਦਾ ਨਿਆਂ ਵੀ ਕਰਾਂਗੇ। ਇਸ ਲਈ ਅਸੀਂ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਘਟਨਾਵਾਂ ਦੀ ਪਰੱਖ ਵੀ ਕਰ ਸੱਕਦੇ ਹਾਂ।"
20ਇਸ ਲਈ ਜੇ ਤੁਹਾਡੇ ਕੋਲ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਉਹ ਘਟਨਾਵਾਂ ਹਨ ਜਿਨ੍ਹਾਂ ਦਾ ਨਿਆਂ ਹੋਣਾ ਚਾਹੀਦਾ ਹੈ, ਤਾਂ ਤੁਸੀਂ ਇਨ੍ਹਾਂ ਮਸਲਿਆਂ ਨੂੰ ਉਨ੍ਹਾਂ ਉਨ੍ਹਾਂ ਲੋਕਾਂ ਸਾਹਮਣੇ ਕਿਉਂ ਲੈ ਕੇ ਜਾਂਦੇ ਹੋ, ਜਿਹੜੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਉਨ੍ਹਾਂ ਬੰਦਿਆਂ ਦਾ ਕਲੀਸਿਯਾ ਲਈ ਕੋਈ ਅਰਥ ਨਹੀਂ।"

21ਮੈਂ ਇਹ ਗੱਲਾਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ। ਅਵੱਸ਼ ਹੀ, ਤੁਹਾਡੀ ਕਲੀਸਿਯਾ ਵਿੱਚ ਕੋਈ ਅਜਿਹਾ ਸਿਆਣਾ ਵਿਅਕਤੀ ਹੋਣਾ ਚਾਹੀਦਾ ਹੈ ਜਿਹੜਾ ਦੋ ਭਰਾਵਾਂ ਦੇ ਮਸਲਿਆਂ ਨੂੰ ਪਰੱਖਣ ਯੋਗ ਹੋਵੇ।"
22ਪਰ ਹੁਣ ਇੱਕ ਭਰਾ ਦੂਸਰੇ ਭਰਾ ਦੇ ਵਿਰੁੱਧ ਕਚਿਹਰੀ ਜਾ ਖੜ੍ਹਦਾ ਹੈ। ਅਤੇ ਤੁਸੀਂ ਉਨ੍ਹਾਂ ਬੰਦਿਆਂ ਨੂੰ ਆਪਣੇ ਮੁਕੱਦਮੇ ਦਾ ਨਿਰਨਾ ਕਰਨ ਦੀ ਆਗਿਆ ਦਿੱਤੀ ਹੈ ਜੋ ਨਿਹਚਾਵਾਨ ਨਹੀਂ ਹਨ।"
23ਇੱਕ ਦੂਜੇ ਦੇ ਖਿਲਾਫ਼ ਜਿਹੜੇ ਮੁਕੱਦਮੇ ਤੁਹਾਡੇ ਕੋਲ ਹਨ ਉਹ ਇਹੀ ਸਿੱਧ ਕਰਦੇ ਹਨ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਕਿਸੇ ਨੂੰ ਆਪਣੇ ਨਾਲ ਬੇਇਨਸਾਫ਼ੀ ਕਰਨ ਦਿਉ। ਉਹ ਬਿਹਤਰ ਹੋਵੇਗਾ ਕਿ ਤੁਸੀਂ ਕਿਸੇ ਪਾਸੋਂ ਧੋਖਾ ਖਾ ਲਵੋ।"
24ਪਰ ਤੁਸੀਂ ਤਾਂ ਖੁੱਦ ਬੇਇਨਸਾਫ਼ੀ ਉੱਤੇ ਧੋਖਾ ਕਰਦੇ ਹੋ। ਅਤੇ ਤੁਸੀਂ ਆਪਣੇ ਹੀ ਮਸੀਹ ਦੇ ਨਮਿਤ ਭਰਾਵਾਂ ਨਾਲ ਕਰਦੇ ਹੋ।"
25ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸਰੀਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ।"

26ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।"
27ਆਪਣੇ ਸਰੀਰਾਂ ਦੀ ਵਰਤੋਂ ਪਰਮੇਸ਼ੁਰ ਦੀ ਮਹਿਮਾ ਲਈ ਕਰੋ “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਸਾਰੀਆਂ ਗੱਲਾਂ ਸ਼ੁਭ ਨਹੀਂ ਹਨ। “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਮੈਂ ਕਿਸੇ ਨੂੰ ਵੀ ਆਪਣਾ ਹਾਕਮ ਬਣਨ ਦੀ ਇਜਾਜ਼ਤ ਨਹੀਂ ਦੇਵੇਂਗਾ।"
28“ਭੋਜਨ ਮਿਹਦੇ ਵਾਸਤੇ ਹੈ ਅਤੇ ਮਿਹਦਾ ਭੋਜਨ ਵਾਸਤੇ” ਠੀਕ ਹੈ। ਪਰ ਪਰਮੇਸ਼ੁਰ ਦੋਹਾਂ ਦਾ ਹੀ ਨਾਸ਼ ਕਰ ਦੇਵੇਗਾ। ਸਰੀਰ ਜਿਨਸੀ ਗੁਨਾਹ ਵਾਸਤੇ ਨਹੀਂ ਹੈ। ਸਰੀਰ ਪ੍ਰਭੂ ਵਾਸਤੇ ਹੈ ਅਤੇ ਪ੍ਰਭੂ ਸਰੀਰ ਵਾਸਤੇ ਹੈ।"
29ਪਰਮੇਸ਼ੁਰ ਨੇ ਆਪਣੀ ਸ਼ਕਤੀ ਨਾਲ ਪ੍ਰਭੂ ਯਿਸੂ ਨੂੰ ਮੁਰਦੇ ਤੋਂ ਵਾਪਸ ਲਿਆਂਦਾ। ਪਰਮੇਸ਼ੁਰ ਸਾਨੂੰ ਵੀ ਮੌਤ ਤੋਂ ਵਾਪਸ ਜਿਵਾਲੇਗਾ।"
30ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਤੁਹਾਡੇ ਸਰੀਰ ਖੁਦ ਮਸੀਹ ਦੇ ਸਰੀਰ ਦਾ ਇੱਕ ਅੰਗ ਹਨ। ਇਸ ਲਈ ਸਾਨੂੰ ਕਦੇ ਵੀ ਮਸੀਹ ਦੇ ਅੰਗਾਂ ਨੂੰ ਕਿਸੇ ਵੇਸ਼ਵਾ ਦੇ ਅੰਗਾਂ ਨਾਲ ਨਹੀਂ ਜੋੜਨਾ ਚਾਹੀਦਾ।"

31ਪੋਥੀਆਂ ਵਿੱਚ ਲਿਖਿਆ ਹੋਇਆ ਹੈ “ਦੋ ਮਨੁੱਖ ਇੱਕ ਬਣ ਜਾਣਗੇ” ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਹੜਾ ਵਿਅਕਤੀ ਕਿਸੇ ਵੇਸ਼ਵਾ ਦੇ ਨਾਲ ਮਿਲਦਾ ਹੈ ਉਹ ਸਰੀਰ ਪੱਖੋਂ ਉਸ ਨਾਲ ਇੱਕ-ਮਿੱਕ ਹੋ ਜਾਂਦਾ ਹੈ।"
32ਪਰ ਉਹ ਜਿਹੜਾ ਵਿਅਕਤੀ ਖੁਦ ਆਪਣੇ ਆਪ ਨੂੰ ਪ੍ਰਭੂ ਨਾਲ ਜੋੜ ਲੈਂਦਾ ਹੈ ਉਹ ਆਤਮਾ ਵਿੱਚ ਪ੍ਰਭੂ ਨਾਲ ਇੱਕ ਹੋ ਜਾਂਦਾ ਹੈ।"
33ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹੜਾ ਕੋਈ ਵੀ ਵਿਅਕਤੀ ਕਰਦਾ ਹੈ ਉਸ ਦੇ ਸਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ।"
34ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸਰੀਰ ਇੱਕ ਮੰਦਰ ਹੈ ਜਿੱਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁੱਦ ਦੇ ਨਹੀਂ ਹੋ।"
35ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।"

36ਵਿਆਹ ਸੰਬੰਧੀ ਹੁਣ ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰਾਂਗਾ ਜਿਹੜੀਆਂ ਮੈਨੂੰ ਲਿਖੀਆਂ ਗਈਆਂ ਸਨ। ਇਹ ਕਿਸੇ ਵਿਅਕਤੀ ਲਈ ਚੰਗਾ ਹੋਵੇਗਾ ਜੇ ਉਹ ਵਿਆਹ ਨਾ ਕਰੇ।"
37ਪਰ ਉੱਥੇ ਜਿਨਸੀ ਪਾਪ ਕਰਨ ਦਾ ਖਤਰਾ ਹੈ। ਇਸ ਲਈ ਹਰ ਮਨੁੱਖ ਦੀ ਆਪਣੀ ਪਤਨੀ ਹੋਣੀ ਚਾਹੀਦੀ ਹੈ। ਅਤੇ ਹਰ ਔਰਤ ਦਾ ਆਪਣੇ ਪਤੀ ਹੋਣਾ ਚਾਹੀਦਾ ਹੈ।"
38ਪਤੀ ਨੂੰ ਆਪਣੀ ਪਤਨੀ ਨੂੰ ਉਹ ਸਭ ਕੁਝ ਦੇਣਾ ਚਾਹੀਦਾ ਹੈ ਜਿਸ ਨੂੰ ਪ੍ਰਾਪਤ ਕਰਨ ਦੀ ਉਹ ਹੱਕਦਾਰ ਹੈ, ਅਤੇ ਪਤੀ ਨੂੰ ਆਪਣੇ ਪਤਨੀ ਨੂੰ ਉਹ ਦੇਣਾ ਚਾਹੀਦਾ ਹੈ ਜਿਸ ਨੂੰ ਪ੍ਰਾਪਤ ਕਰਨ ਦਾ ਉਹ ਹੱਕਦਾਰ ਹੈ।"
39ਇੱਕ ਪਤਨੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸ ਦੇ ਪਤੀ ਨੂੰ ਉਸ ਦੇ ਸਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸ ਦੇ ਸਰੀਰ ਉੱਤੇ ਇਖਤਿਆਰ ਹੈ।"
You have read Romans 8
39 verses