1ਜਿਸ ਦਿਨ ਮੈਂ ਏਲੀ ਦੇ ਪਰਿਵਾਰ ਦਾ ਨਿਆਂ ਕਰਾਂਗਾ, ਮੈਂ ਪੂਰੀ ਤਰ੍ਹਾਂ ਉਸ ਦੇ ਪਰਿਵਾਰ ਨੂੰ ਸਜ਼ਾ ਦੇਵਾਂਗਾ। ਮੈਂ ਉਸ ਦੇ ਪਰਿਵਾਰ ਦੇ ਖਿਲਾਫ਼ ਬੋਲਿਆ ਸਭ ਕੁਝ ਪੂਰਾ ਕਰਾਂਗਾ-ਸ਼ੁਰੂਆਤ ਤੋਂ ਲੈ ਕੇ ਅੰਤ ਤੀਕ।"
2ਇਹ ਮੈਂ ਇਸ ਲਈ ਕਰਾਂਗਾ ਕਿਉਂਕਿ ਏਲੀ ਜਾਣਦਾ ਸੀ ਕਿ ਉਸ ਦੇ ਪੁੱਤਰ ਪਰਮੇਸ਼ੁਰ ਨੂੰ ਬੁਰਾ ਭਲਾ ਕਹਿ ਰਹੇ ਸਨ ਅਤੇ ਮੰਦੇ ਕਰਮ ਕਰ ਰਹੇ ਸਨ। ਅਤੇ ਏਲੀ ਉਨ੍ਹਾਂ ਉੱਤੇ ਕਾਬੂ ਨਾ ਪਾ ਸੱਕਿਆ।"
3ਇਸੇ ਲਈ ਮੈਂ ਸੌਂਹ ਖਾਧੀ ਕਿ ਬਲੀਆਂ ਅਤੇ ਅਨਾਜ ਦੀਆਂ ਭੇਟਾਂ ਏਲੀ ਦੇ ਪਰਿਵਾਰ ਦੇ ਲੋਕਾਂ ਦੇ ਪਾਪ ਕਦੇ ਵੀ ਨਹੀਂ ਹਟਾ ਸੱਕਣਗੀਆਂ।”"
4ਸਵੇਰ ਹੋਣ ਤੀਕ ਸਮੂਏਲ ਬਿਸਤਰ ਉੱਤੇ ਲੇਟਿਆ ਰਿਹਾ। ਉਹ ਸਵੇਰ-ਸਾਰ ਉੱਠਿਆ ਅਤੇ ਪਰਮੇਸ਼ੁਰ ਦੇ ਘਰ ਦੇ ਸਾਰੇ ਦਰਵਾਜ਼ੇ ਖੋਲੇ। ਸਮੂਏਲ ਇਸ ਦਰਸ਼ਨ ਬਾਰੇ ਏਲੀ ਨੂੰ ਦੱਸਦਿਆਂ ਡਰਦਾ ਸੀ।"
5ਪਰ ਏਲੀ ਨੇ ਸਮੂਏਲ ਨੂੰ ਕਿਹਾ, “ਸਮੂਏਲ, ਮੇਰੇ ਪੁੱਤਰ!” ਸਮੂਏਲ ਨੇ ਆਖਿਆ, “ਹਾਂ, ਸੁਆਮੀ!”"

6ਏਲੀ ਨੇ ਪੁੱਛਿਆ, “ਯਹੋਵਾਹ ਨੇ ਤੈਨੂੰ ਕੀ ਆਖਿਆ ਹੈ? ਮੇਰੇ ਤੋਂ ਕੁਝ ਨਾ ਲੁਕੋ। ਜੇ ਤੂੰ ਉਹ ਜੋ ਪਰਮੇਸ਼ੁਰ ਤੇਰੇ ਨਾਲ ਬੋਲਿਆ ਮੈਥੋਂ ਛੁਪਾਵੇਂ, ਪਰਮੇਸ਼ੁਰ ਤੈਨੂੰ ਕੜੀ ਸਜ਼ਾ ਦੇਵੇ।”"
7ਤਾਂ ਸਮੂਏਲ ਨੇ ਏਲੀ ਨੂੰ ਸਭ ਕੁਝ ਦੱਸ ਦਿੱਤਾ। ਸਮੂਏਲ ਨੇ ਏਲੀ ਤੋਂ ਕੁਝ ਨਾ ਲੁਕੋਇਆ। ਏਲੀ ਨੇ ਕਿਹਾ, “ਉਹ ਯਹੋਵਾਹ ਹੈ, ਉਹ ਜੋ ਚਾਹੇ ਕਰ ਸੱਕਦਾ ਹੈ, ਉਸ ਨੂੰ ਇਹ ਹੱਕ ਹੈ।”"
8ਜਦੋਂ ਸਮੂਏਲ ਵੱਡਾ ਹੋ ਰਿਹਾ ਸੀ ਤਾਂ ਯਹੋਵਾਹ ਉਸ ਦੇ ਨਾਲ ਸੀ। ਯਹੋਵਾਹ ਨੇ ਸਮੂਏਲ ਦੇ ਕਿਸੇ ਵਾਕ ਨੂੰ ਝੂਠਾ ਨਾ ਹੋਣ ਦਿੱਤਾ।"
9ਫ਼ਿਰ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਸਾਰਾ ਇਸਰਾਏਲ ਜਾਣ ਗਿਆ ਕਿ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਹੈ।"
10ਅਤੇ ਯਹੋਵਾਹ ਸ਼ੀਲੋਹ ਵਿੱਚ ਸਮੂਏਲ ਨੂੰ ਅਕਸਰ ਪਰਗਟ ਹੁੰਦਾ ਰਿਹਾ। ਕਿਉਂਕਿ ਯਹੋਵਾਹ ਨੇ ਆਪਣੇ-ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪਰਗਟ ਕੀਤਾ।"

11ਸਮੂਏਲ ਦੀ ਖ਼ਬਰ ਸਾਰੇ ਇਸਰਾਏਲ ਵਿੱਚ ਫ਼ੈਲ ਗਈ। ਏਲੀ ਬਹੁਤ ਬੁੱਢਾ ਹੋ ਗਿਆ ਸੀ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਾਹਮਣੇ ਬਦਸਲੂਕੀ ਕਰਦੇ ਰਹੇ। ਫ਼ਲਿਸਤੀਆਂ ਨੇ ਇਸਰਾਏਲੀਆਂ ਨੂੰ ਹਰਾਇਆ ਉਸ ਵਕਤ ਇਸਰਾਏਲ ਫ਼ਲਿਸਤੀਆਂ ਨਾਲ ਲੜਨ ਨੂੰ ਨਿਕਲ ਪਏ ਅਤੇ ਉਨ੍ਹਾਂ ਨੇ ਅਬਨ-ਅਜ਼ਰ ਦੇ ਨਜ਼ਦੀਕ ਤੰਬੂ ਲਾਏ। ਫ਼ਲਿਸਤੀਆਂ ਨੇ ਅਫ਼ੇਕ ਵਿੱਚ ਤੰਬੂ ਲਾਏ।"
12ਤਾਂ ਫ਼ਲਿਸਤੀਆਂ ਨੇ ਇਸਰਾਏਲ ਉੱਪਰ ਹਮਲਾ ਕਰਨ ਦੀ ਤਿਆਰੀ ਕੀਤੀ ਅਤੇ ਲੜਾਈ ਸ਼ੁਰੂ ਹੋ ਗਈ। ਫ਼ਲਿਸਤੀਆਂ ਨੇ ਇਸਰਾਏਲੀਆਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਇਸਰਾਏਲੀਆਂ ਦੀ ਸੈਨਾ ਦੇ ਤਕਰੀਬਨ 4,000 ਸੈਨਿਕ ਮਾਰ ਦਿੱਤੇ।"
13ਬਾਕੀ ਦੇ ਇਸਰਾਏਲੀ ਆਪਣੇ ਡੇਰਿਆਂ ਨੂੰ ਪਰਤ ਗਏ। ਇਸਰਾਏਲ ਦੇ ਬਜ਼ੁਰਗਾਂ ਨੇ ਉਨ੍ਹਾਂ ਨੂੰ ਪੁੱਛਿਆ, “ਅੱਜ ਯਹੋਵਾਹ ਨੇ ਫ਼ਲਿਸਤੀਆਂ ਨੂੰ ਸਾਨੂੰ ਹਰਾਉਣ ਕਿਉਂ ਦਿੱਤਾ? ਅਸੀਂ ਸ਼ੀਲੋਹ ਵਿੱਚੋਂ ਯਹੋਵਾਹ ਦੇ ਨੇਮ ਦਾ ਸੰਦੂਕ ਲਿਆਵਾਂਗੇ। ਇਉਂ, ਜੰਗ ਵਿੱਚ ਪਰਮੇਸ਼ੁਰ ਸਾਡੇ ਨਾਲ ਜਾਵੇਗਾ ਅਤੇ ਸਾਡੇ ਦੁਸ਼ਮਣਾ ਤੋਂ ਸਾਡੀ ਰੱਖਿਆ ਕਰੇਗਾ।”"
14ਤਾਂ ਕੁਝ ਲੋਕ ਸ਼ੀਲੋਹ ਨੂੰ ਭੇਜੇ ਗਏ, ਉਹ ਯਹੋਵਾਹ ਸਰਬ ਸ਼ਕਤੀਮਾਨ ਦਾ ਨੇਮ ਦਾ ਸੰਦੂਕ ਲੈ ਆਏ। ਸੰਦੂਕ ਉੱਤੇ ਕਰੂਬੀ ਫ਼ਰਿਸ਼ਤੇ ਸਨ ਅਤੇ ਇਹ ਤਖਤ ਵਾਂਗ ਸੀ ਜਿਸ ਉੱਤੇ ਯਹੋਵਾਹ ਬੈਠਦਾ। ਏਲੀ ਦੇ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਸੰਦੂਕ ਦੇ ਨਾਲ ਆਏ।"
15ਜਦੋਂ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਆਇਆ, ਤਾਂ ਸਾਰੇ ਇਸਰਾਏਲੀਆਂ ਨੇ ਉੱਚੀ ਅਵਾਜ਼ ਵਿੱਚ ਜੈਕਾਰਾ ਲਾਇਆ, ਜਿਸਨੇ ਧਰਤੀ ਨੂੰ ਵੀ ਹਿਲਾ ਦਿੱਤਾ।"

16ਜਦੋਂ ਫ਼ਲਿਸਤੀਆਂ ਨੇ ਉਨ੍ਹਾਂ ਦਾ ਗੂੰਜਦਾ ਜੈਕਾਰਾ ਸੁਣਿਆ ਤਾਂ ਉਨ੍ਹਾਂ ਆਖਿਆ, “ਭਈ ਇਬਰਾਨੀਆਂ ਦੇ ਤੰਬੂ ਵਿੱਚ ਇਹ ਜੈਕਾਰੇ ਦੀ ਕੈਸੀ ਆਵਾਜ਼ ਹੈ?” ਤਦ ਫ਼ਲਿਸਤੀਆਂ ਨੂੰ ਜਾ ਪਤਾ ਲੱਗਾ ਕਿ ਯਹੋਵਾਹ ਦਾ ਪਵਿੱਤਰ ਸੰਦੂਕ ਇਸਰਾਏਲੀਆਂ ਦੇ ਤੰਬੂ ਵਿੱਚ ਲਿਆਇਆ ਗਿਆ ਹੈ।"
17ਤਾਂ ਫ਼ਲਿਸਤੀ ਡਰ ਗਏ ਅਤੇ ਉਨ੍ਹਾਂ ਨੇ ਕਿਹਾ, “ਪਰਮੇਸ਼ੁਰ ਡੇਰੇ ਵਿੱਚ ਆਏ ਹਨ। ਹੁਣ ਅਸੀਂ ਮੁਸੀਬਤ ਵਿੱਚ ਹਾਂ। ਅਜਿਹਾ ਪਹਿਲਾਂ ਕਦੇ ਨਹੀਂ ਹੋਇਆ।"
18ਸਾਨੂੰ ਫ਼ਿਕਰ ਲੱਗਾ ਹੋਇਆ ਹੈ ਕਿ ਹੁਣ ਸਾਨੂੰ ਇਨ੍ਹਾਂ ਸ਼ਕਤੀਵਾਨ ਲੋਕਾਂ ਤੋਂ ਕੌਣ ਬਚਾਵੇਗਾ? ਇਹ ਉਹੀ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਭਿਆਨਕ ਦੁੱਖ ਰੋਗ ਦਿੱਤੇ ਸਨ।"
19ਹੇ ਫ਼ਲਿਸਤੀਓ! ਤੁਸੀਂ ਤਕੜੇ ਹੋ ਜਾਵੋ। ਬਹਾਦੁਰਾਂ ਵਾਂਗ ਲੜੋ! ਅਤੀਤ ਵਿੱਚ ਇਬਰਾਨੀ ਸਾਡੇ ਗੁਲਾਮ ਰਹੇ ਹਨ ਇਸ ਲਈ ਮਰਦਾਂ ਵਾਂਗ ਲੜੋ, ਕਿਤੇ ਇਹ ਨਾ ਹੋਵੇ ਕਿ ਤੁਸੀਂ ਉਨ੍ਹਾਂ ਦੇ ਗੁਲਾਮ ਬਣ ਜਾਵੋ।”"
20ਸੋ ਫ਼ਲਿਸਤੀਆਂ ਨੇ ਡਟਕੇ ਮੁਕਾਬਲਾ ਕੀਤਾ ਅਤੇ ਇਸਰਾਏਲੀਆਂ ਨੂੰ ਹਾਰ ਦਿੱਤੀ। ਹਰ ਇਸਰਾਏਲੀ ਫ਼ੌਜੀ ਆਪਣੇ ਤੰਬੂ ਵਿੱਚ ਨੱਸ ਗਿਆ। ਇਹ ਉਨ੍ਹਾਂ ਦੀ ਬੜੀ ਸਖ਼ਤ ਹਾਰ ਸੀ ਜਿਸ ਵਿੱਚ 30,000 ਸਿਪਾਹੀ ਮਾਰਿਆ ਗਿਆ ਸੀ।"

21ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੁਕ ਚੁੱਕਿਆ ਅਤੇ ਏਲੀ ਦੇ ਦੋਨਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਨੂੰ ਮਾਰ ਸੁੱਟਿਆ।"
22ਉਸ ਦਿਨ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨੱਠਿਆ ਅਤੇ ਕੱਪੜੇ ਪਾੜਕੇ ਅਤੇ ਸਿਰ ਵਿੱਚ ਮਿੱਟੀ ਪਾਕੇ ਉਸੇ ਦਿਨ ਸ਼ੀਲੋਹ ਵਿੱਚ ਪਹੁੰਚਿਆ। ਇਹ ਹਾਲ ਸਭ ਉਸ ਨੇ ਆਪਣਾ ਸ਼ੋਕ ਪਰਗਟ ਕਰਨ ਲਈ ਕੀਤਾ।"
23ਸ਼ਹਿਰ ਦੇ ਦਰਵਾਜ਼ੇ ਦੇ ਕੋਲ ਕੁਰਸੀ ਉੱਪਰ ਏਲੀ ਬੈਠਿਆ ਹੋਇਆ ਸੀ ਜਦੋਂ ਇਹ ਆਦਮੀ ਸ਼ੀਲੋਹ ਵਿੱਚ ਆਇਆ। ਏਲੀ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਬਾਰੇ ਫ਼ਿਕਰਮੰਦ ਸੀ ਇਸ ਲਈ ਉਹ ਬਾਹਰ ਬੈਠਾ ਵੇਖ ਰਿਆ ਅਤੇ ਉਡੀਕ ਰਿਹਾ ਸੀ ਤਦ ਹੀ ਬਿਨਯਾਮੀਨ ਦੇ ਇੱਕ ਮਨੁੱਖ ਨੇ ਸ਼ੀਲੋਹ ਵਿੱਚ ਆਕੇ ਇਹ ਭੈੜੀ ਖਬਰ ਦੱਸੀ। ਤਾਂ ਸ਼ਹਿਰ ਵਿੱਚ ਸਾਰੇ ਲੋਕਾਂ ਨੇ ਉੱਚੀ-ਉੱਚੀ ਰੋਣਾ ਸ਼ੁਰੂ ਕਰ ਦਿੱਤਾ।"
You have read Ruth 2
23 verses