1ਏਲੀ 98 ਵਰ੍ਹਿਆਂ ਦਾ ਹੋ ਗਿਆ ਸੀ। ਉਸ ਨੂੰ ਨਜ਼ਰ ਵੀ ਕੁਝ ਨਹੀਂ ਸੀ ਆਉਂਦਾ, ਇਸ ਲਈ ਉਸ ਨੂੰ ਇਹ ਤਾਂ ਨਾ ਨਜ਼ਰ ਆਇਆ ਕਿ ਕੀ ਹੋ ਰਿਹਾ ਹੈ ਪਰ ਲੋਕਾਂ ਦੇ ਉੱਚੀ-ਉੱਚੀ ਰੋਣ-ਪਿੱਟਣ ਦੀਆਂ ਆਵਾਜ਼ਾਂ ਸੁਣਕੇ ਏਲੀ ਨੇ ਪੁੱਛਿਆ, “ਲੋਕ ਇੰਨਾ ਰੌਲਾ ਕਿਉਂ ਪਾ ਰਹੇ ਹਨ?”"
2ਬਿਨਯਾਮੀਨ ਦਾ ਆਦਮੀ ਦੌੜਾਕੇ ਏਲੀ ਕੋਲ ਆਇਆ ਅਤੇ ਆਕੇ ਸਾਰੀ ਵਾਰਦਾਤ ਦੱਸੀ ਅਤੇ ਕਿਹਾ, “ਮੈਂ ਹੁਣੇ-ਹੁਣੇ ਉਸ ਲੜਾਈ ਵਿੱਚੋਂ ਅੱਜ ਹੀ ਭੱਜਕੇ ਇੱਥੇ ਆਇਆ ਹਾਂ।” ਏਲੀ ਨੇ ਪੁੱਛਿਆ, “ਪੁੱਤਰ, ਕੀ ਹੋਇਆ ਹੈ ਉੱਥੇ?”"
3ਬਿਨਯਾਮੀਨ ਦੇ ਮਨੁੱਖ ਨੇ ਕਿਹਾ, “ਇਸਰਾਏਲ ਨੇ ਫ਼ਲਿਸਤੀਆਂ ਅੱਗੇ ਹਾਰ ਖਾਧੀ ਅਤੇ ਆਪਣੀ ਬਹੁਤੀ ਸੈਨਾ ਦੇ ਸਿਪਾਹੀ ਕਤਲ ਹੋ ਗਏ। ਤੇਰੇ ਦੋਨੋ ਪੁੱਤਰ ਵੀ ਮਰ ਗਏ ਹਨ। ਅਤੇ ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਵੀ ਚੁੱਕ ਲਿਆ ਹੈ।”"
4ਜਦੋਂ ਬਿਨਯਾਮੀਨ ਦੇ ਹਲਕਾਰੇ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਬਾਰੇ ਖ਼ਬਰ ਦਿੱਤੀ ਤਾਂ ਏਲੀ ਦਰਵਾਜ਼ੇ ਦੇ ਕੋਲ ਜਿਸ ਕੁਰਸੀ ਉੱਤੇ ਬੈਠਾ ਹੋਇਆ ਸੀ ਉੱਥੇ ਹੀ ਉਸਦੀ ਧੌਣ ਲੁੜਕ ਗਈ। ਏਲੀ ਬੁੱਢਾ ਅਤੇ ਮੋਟਾ ਸੀ ਇਸ ਲਈ ਉਹ ਉੱਥੇ ਹੀ ਚਿੱਤ ਹੋ ਗਿਆ। ਏਲੀ 40 ਵਰ੍ਹੇ ਇਸਰਾਏਲ ਦਾ ਨਿਆਂ ਕਰਦਾ ਰਿਹਾ ਸੀ।"
5ਪਰਤਾਪ ਖਤਮ ਹੋਇਆ ਏਲੀ ਦੀ ਨੂਹ ਅਤੇ ਫ਼ੀਨਹਾਸ ਦੀ ਤੀਵੀਂ ਗਰਭਵਤੀ ਸੀ ਅਤੇ ਉਸ ਨੂੰ ਜਲਦ ਹੀ ਬੱਚਾ ਜੰਮਣ ਵਾਲਾ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਚੁੱਕਿਆ ਗਿਆ ਹੈ ਅਤੇ ਉਸਦਾ ਸੌਹਰਾ, ਏਲੀ ਅਤੇ ਪਤੀ ਫ਼ੀਨਹਾਸ ਵੀ ਖਤਮ ਹੋ ਚੁੱਕੇ ਹਨ, ਜਦ ਹੀ ਉਸ ਨੇ ਇਹ ਖਬਰਾਂ ਸੁਣੀਆਂ ਤਾਂ ਉਸ ਨੂੰ ਪ੍ਰਸੂਤੀ ਪੀੜਾਂ ਉੱਠੀਆਂ ਅਤੇ ਉਸ ਨੇ ਬੱਚਾ ਜੰਮਣਾ ਸ਼ੁਰੂ ਕੀਤਾ।"

6ਉਹ ਮਰਨ ਹੀ ਵਾਲੀ ਸੀ ਕਿ ਇੱਕ ਔਰਤ ਨੇ ਜਿਸਨੇ ਉਸਦੀ ਮਦਦ ਕੀਤੀ ਉਸ ਨੂੰ ਕਿਹਾ, “ਫ਼ਿਕਰ ਨਾ ਕਰ, ਅਤੇ ਤੇਰੇ ਘਰ ਪੁੱਤਰ ਪੈਦਾ ਹੋਇਆ ਹੈ।” ਪਰ ਏਲੀ ਦੀ ਨੂੰਹ ਨੇ ਉਸ ਵੱਲ ਕੋਈ ਧਿਆਨ ਨਾ ਦਿੱਤਾ ਅਤੇ ਚੁੱਪ ਰਹੀ।"
7ਏਲੀ ਦੀ ਨੂੰਹ ਨੇ ਬੱਚੇ ਦਾ ਨਾਮ ਈਕਾਬੋਦ ਰੱਖਿਆ। ਜਿਸਤੋਂ ਉਸਦਾ ਭਾਵ ਸੀ, “ਇਸਰਾਏਲ ਦਾ ਪਰਤਾਪ ਜਾਂਦਾ ਰਿਹਾ।” ਉਸ ਨੇ ਇਹ ਇਸ ਲਈ ਕਿਹਾ ਕਿਉਂਕਿ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਜੋ ਚੁੱਕਿਆ ਗਿਆ ਸੀ ਅਤੇ ਉਸਦਾ ਸੌਹਰਾ ਅਤੇ ਪਤੀ ਦੋਵੇਂ ਮਰ ਗਏ ਸਨ।"
8ਉਸ ਨੇ ਕਿਹਾ, “ਇਸਰਾਏਲ ਦੀ ਵਡਿਆਈ ਪਰਤਾਪ ਖਤਮ ਹੋ ਗਿਆ” ਕਿਉਂਕਿ ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਚੁੱਕ ਲਿਆ ਹੈ।"
9ਪਵਿੱਤਰ ਸੰਦੂਕ ਫ਼ਲਿਸਤੀਆਂ ਨੂੰ ਸੰਕਟ ’ਚ ਪਾਉਂਦਾ ਫ਼ਲਿਸਤੀਆਂ ਨੇ ਅਬਨ-ਅਜ਼ਰ ਤੋਂ ਪਰਮੇਸ਼ੁਰ ਤੋਂ ਦਾ ਪਵਿੱਤਰ ਸੰਦੂਕ ਚੁਕਵਾ ਕੇ ਅਸ਼ਦੋਦ ਵਿੱਚ ਪਹੁੰਚਾ ਦਿੱਤਾ।"
10ਫ਼ਲਿਸਤੀਆਂ ਨੇ ਪਵਿੱਤਰ ਸੰਦੂਕ ਨੂੰ ਦਾਗੋਨ ਦੇ ਘਰ ਵਿੱਚ ਲਿਆਕੇ ਦਾਗੋਨ ਕੋਲ ਰੱਖਿਆ।"

11ਅਗਲੀ ਸਵੇਰ ਨੂੰ ਜਦ ਅਸ਼ਦੋਦੀ ਉੱਠੇ ਤਾਂ ਉਨ੍ਹਾਂ ਵੇਖਿਆ ਕਿ ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਪਰਨੇ ਧਰਤੀ ਉੱਪਰ ਡਿੱਗਿਆ ਹੋਇਆ ਹੈ। ਤਾਂ ਅਸ਼ਦੋਦ ਦੇ ਲੋਕਾਂ ਨੇ ਦਾਗੋਨ ਦੇ ਬੁੱਤ ਨੂੰ ਚੁੱਕ ਕੇ ਵਾਪਸ ਉਸਦੀ ਥਾਵੇਂ ਖੜ੍ਹਾ ਕੀਤਾ।"
12ਪਰ ਅਗਲੀ ਸਵੇਰ ਜਦ ਅਸ਼ਦੋਦੀ ਉੱਠੇ ਤਾਂ ਉਨ੍ਹਾਂ ਨੇ ਦਾਗੋਨ ਨੂੰ ਮੂੰਹ ਪਰਨੇ ਡਿੱਗਿਆ ਪਾਇਆ। ਦਾਗੋਨ ਯਹੋਵਾਹ ਦੇ ਪਵਿੱਤਰ ਸੰਦੂਕ ਅੱਗੇ ਡਿੱਗਿਆ ਪਿਆ ਸੀ। ਇਸ ਵਾਰ ਦਾਗੋਨ ਦੇ ਹੱਥ ਸਿਰ ਡਿੱਗਕੇ ਟੁੱਟਕੇ ਥੜੇ ਉੱਤੇ ਖਿੱਲਰੇ ਪਏ ਸਨ। ਸਿਰਫ਼ ਉਸਦਾ ਸ਼ਰੀਰ ਸਬੂਤਾ ਸੀ।"
13ਇਸੇ ਲਈ, ਅਜੇ ਤੀਕ ਵੀ ਦਾਗੋਨ ਦੇ ਜਾਜਕ ਜਾਂ ਕੋਈ ਵੀ ਹੋਰ ਮਨੁੱਖ ਜੋ ਵੀ ਅਸ਼ਦੋਦ ਵਿੱਚ ਦਾਗੋਨ ਦੇ ਮੰਦਰ ਵਿੱਚ ਪ੍ਰਵੇਸ਼ ਕਰਦਾ ਹੈ ਤਾਂ ਉਹ ਉਸ ਥੜੇ ਉੱਤੇ ਪੈਰ ਰੱਖਣ ਤੋਂ ਇਨਕਾਰ ਕਰਦਾ ਹੈ।"
14ਯਹੋਵਾਹ ਨੇ ਅਸ਼ਦੋਦ ਦੇ ਲੋਕਾਂ ਅਤੇ ਉਨ੍ਹਾਂ ਦੇ ਗੁਆਂਢੀਆਂ ਦਾ ਜਿਉਣਾ ਔਖਾ ਕਰ ਦਿੱਤਾ ਅਤੇ ਉਸ ਨੇ ਉਨ੍ਹਾਂ ਨੂੰ ਅਨੇਕਾਂ ਮੁਸੀਬਤਾਂ ਦਿੱਤੀਆਂ। ਉਸ ਨੇ ਉਨ੍ਹਾਂ ਨੂੰ ਸਤਾਉਣ ਵਾਲੀਆਂ ਰਸੌਲੀਆਂ ਦਿੱਤੀਆਂ। ਉਸ ਨੇ ਉੱਥੇ ਚੂਹੇ ਭੇਜੇ ਅਤੇ ਉਹ ਉਨ੍ਹਾਂ ਦੇ ਸਾਰਿਆਂ ਜਹਾਜ਼ਾਂ ਵਿੱਚ ਫ਼ੈਲ ਗਏ ਅਤੇ ਫ਼ੇਰ ਉਨ੍ਹਾਂ ਦੀ ਜ਼ਮੀਨ ਵਿੱਚ ਚੱਲੇ ਗਏ। ਸ਼ਹਿਰ ਵਿੱਚ ਹਰ ਕੋਈ ਡਰਿਆ ਹੋਇਆ ਸੀ।"
15ਅਸ਼ਦੋਦੀਆਂ ਨੇ ਵੇਖਿਆ ਕਿ ਕੀ ਭਾਣਾ ਵਰਤ ਰਿਹਾ ਹੈ ਤਾਂ ਉਨ੍ਹਾਂ ਕਿਹਾ, “ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਇੱਥੇ ਨਹੀਂ ਟਿਕ ਸੱਕਦਾ। ਤਾਂ ਹੀ ਪਰਮੇਸ਼ੁਰ ਸਾਨੂੰ ਅਤੇ ਸਾਡੇ ਦੇਵਤੇ ਦਾਗੋਨ ਨੂੰ ਦੰਡ ਦੇ ਰਿਹਾ ਹੈ।”"

16ਅਸ਼ਦੋਦ ਦੇ ਲੋਕਾਂ ਨੇ ਫ਼ਲਿਸਤੀਆਂ ਦੇ ਸਾਰੇ ਆਗੂਆਂ ਨੂੰ ਇਕੱਠਿਆ ਬੁਲਾਇਆ ਅਤੇ ਪੁੱਛਿਆ, “ਸਾਨੂੰ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨਾਲ ਕੀ ਕਰਨਾ ਚਾਹੀਦਾ ਹੈ?” ਸ਼ਾਸਕਾਂ ਨੇ ਜਵਾਬ ਦਿੱਤਾ, “ਇਸਰਾਏਲ ਦੇ ਪਵਿੱਤਰ ਸੰਦੂਕ ਨੂੰ ਗਥ ਦੇ ਸ਼ਹਿਰ ਵਿੱਚ ਲੈ ਜਾਉ।” ਤਾਂ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਚੁੱਕ ਲਿਆ।"
17ਪਰ ਜਦੋਂ ਫ਼ਲਿਸਤੀਆਂ ਦੇ ਲੋਕ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਗਥ ਵਿੱਚ ਲੈ ਗਏ, ਤਾਂ ਯਹੋਵਾਹ ਨੇ ਉਸ ਸ਼ਹਿਰ ਨੂੰ ਨਸ਼ਟ ਕਰ ਦਿੱਤਾ। ਉੱਥੋਂ ਦੇ ਲੋਕ ਬਹੁਤ ਡਰ ਗਏ। ਪਰਮੇਸ਼ੁਰ ਨੇ ਉੱਥੋਂ ਦੇ ਲੋਕ, ਕੀ ਵੱਡੇ, ਕੀ ਬੁੱਢੇ ਅਤੇ ਬੱਚੇ ਸਭਨਾ ਉੱਤੇ ਬੜਾ ਕਹਿਰ ਲਿਆਂਦਾ। ਗਥ ਦੇ ਲੋਕਾਂ ਨੂੰ ਮਵੇਸ਼ੀਆਂ ਵਰਗੀਆਂ ਖਤਰਨਾਕ ਬਿਮਾਰੀਆਂ ਲੱਗ ਗਈਆਂ।"
18ਇਸ ਸਭ ਤੋਂ ਡਰਕੇ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਗਥ ਤੋਂ ਅਕਰੋਨ ਭੇਜ ਦਿੱਤਾ। ਪਰ ਜਦੋਂ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਅਕਰੋਨ ਵਿੱਚ ਪਹੁੰਚਿਆ ਤਾਂ ਉੱਥੋਂ ਦੇ ਲੋਕਾਂ ਨੇ ਸ਼ਿਕਾਇਤ ਕੀਤੀ ਅਤੇ ਕਿਹਾ, “ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਭਲਾ ਸਾਡੇ ਸ਼ਹਿਰ ਅਕਰੋਨ ਵਿੱਚ ਕਿਉਂ ਲਿਆਏ ਹੋ? ਕੀ ਤੁਸੀਂ ਹੁਣ ਸਾਨੂੰ ਅਤੇ ਸਾਡੇ ਲੋਕਾਂ ਨੂੰ ਮਾਰਨਾ ਚਾਹੁੰਦੇ ਹੋ?”"
You have read Ruth 3
18 verses