1ਅੱਸ਼ੂਰ ਛੇਤੀ ਆਵੇਗਾ ਯਹੋਵਾਹ ਨੇ ਮੈਨੂੰ ਆਖਿਆ, “ਇੱਕ ਵੱਡੀ ਤਖਤੀ ਲਵੋ ਅਤੇ ਕਲਮ ਨਾਲ ਇਹ ਸ਼ਬਦ ਲਿਖੋ: ‘ਇਹ ਮਾਹੇਰ ਸ਼ਲਾਲ ਹਸ਼ਬਾਜ਼ ਲਈ ਹੈ’ (ਇਸਦਾ ਅਰਬ ਹੈ ‘ਇੱਥੇ ਬਹੁਤ ਹੀ ਛੇਤੀ ਲੁੱਟ ਹੋਵੇਗੀ!’)”"
2ਮੈਂ ਕੁਝ ਅਜਿਹੇ ਲੋਕਾਂ ਨੂੰ ਇੱਕਤ੍ਰ ਕੀਤਾ ਜਿਨ੍ਹਾਂ ਉੱਤੇ ਗਵਾਹ ਵਜੋਂ ਇਤਬਾਰ ਕੀਤਾ ਜਾ ਸੱਕਦਾ ਸੀ। (ਇਹ ਲੋਕ ਸਨ ਜਾਜਕ ਉਰੀਯਾਹ, ਅਤੇ ਯਬਰਕਯਾਹ ਦਾ ਪੁੱਤਰ ਜ਼ਕਰਯਾਹ।) ਇਨ੍ਹਾਂ ਲੋਕਾਂ ਨੇ ਮੈਨੂੰ ਉਹ ਸ਼ਬਦ ਲਿਖਦਿਆਂ ਦੇਖਿਆ।"
3ਫ਼ੇਰ ਮੈਂ ਔਰਤ ਨਬੀ ਕੋਲ ਗਿਆ। ਉਹ ਗਰਭਵਤੀ ਹੋ ਗਈ ਅਤੇ ਉਸ ਦੇ ਇੱਕ ਪੁੱਤਰ ਜੰਮਿਆ। ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, “ਲੜਕੇ ਦਾ ਨਾਂ ਮਾਹੇਰ ਸ਼ਲਾਲ ਹਸ਼ਬਾਜ਼ ਰੱਖੋ।"
4ਕਿਉਂ ਕਿ ਇਸਤੋਂ ਪਹਿਲਾਂ ਕਿ ਲੜਕਾ ‘ਅੰਮਾ’ ‘ਅੱਬਾ’ ਆਖਣਾ ਸਿੱਖੇ, ਪਰਮੇਸ਼ੁਰ ਦਮਿਸ਼ਕ ਅਤੇ ਸਾਮਰਿਯਾ ਤੋਂ ਸਾਰਾ ਧਨ ਦੌਲਤ ਖੋਹ ਲਵੇਗਾ, ਅਤੇ ਪਰਮੇਸ਼ੁਰ ਉਨ੍ਹਾਂ ਚੀਜ਼ਾਂ ਨੂੰ ਅੱਸ਼ੂਰ ਦੇ ਰਾਜੇ ਨੂੰ ਦੇ ਦੇਵੇਗਾ।”"
5ਫ਼ੇਰ ਇੱਕ ਵਾਰ ਯਹੋਵਾਹ ਨੇ ਮੇਰੇ ਨਾਲ ਗੱਲ ਕੀਤੀ।"

6ਮੇਰੇ ਯਹੋਵਾਹ ਨੇ ਆਖਿਆ, “ਇਹ ਲੋਕ ਸ਼ਿਲੋਆਹ ਦੇ ਤਲਾ ਦੇ ਧੀਮੀ ਗਤੀ ਨਾਲ ਚੱਲਣ ਵਾਲੇ ਪਾਣੀਆਂ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕਰਦੇ ਹਨ। ਇਹ ਲੋਕ ਰਸੀਨ ਅਤੇ ਰਮਲਯਾਹ ਦੇ ਪੁੱਤਰ (ਪੇਕਾਹ) ਨਾਲ ਪ੍ਰਸੰਨ ਹਨ।”"
7ਪਰ ਮੈਂ, ਯਹੋਵਾਹ, ਅੱਸ਼ੂਰ ਦੇ ਰਾਜੇ ਨੂੰ ਲਿਆਵਾਂਗਾ ਅਤੇ ਉਸਦੀ ਸਾਰੀ ਤਾਕਤ ਤੁਹਾਡੇ ਖਿਲਾਫ਼ ਵਰਤਾਂਗਾ। ਉਹ ਫ਼ਰਾਤ ਨਦੀ ਤੋਂ ਤੇਜ਼ ਹੜ੍ਹ ਵਾਂਗ ਆਉਣਗੇ। ਇਸ ਤਰ੍ਹਾਂ ਹੋਵੇਗਾ ਜਿਵੇਂ ਪਾਣੀ ਨਦੀ ਦੇ ਕੰਢਿਆਂ ਤੋਂ ਉੱਪਰ ਚੜ੍ਹ ਰਿਹਾ ਹੋਵੇ।"
8ਉਹ ਪਾਣੀ ਉਸ ਨਦੀ ਵਿੱਚੋਂ ਬਾਹਰ ਵਗਦਾ ਹੋਇਆ ਯਹੂਦਾਹ ਵਿੱਚ ਦਾਖਲ ਹੋ ਜਾਵੇਗਾ। ਇਹ ਯਹੂਦਾਹ ਦੀ ਧੌਣ ਤਾਈ ਚੜ੍ਹ ਜਾਵੇਗਾ। ਇਹ ਯਹੂਦਾਹ ਨੂੰ ਤਕਰੀਬਨ ਡੋਬ ਹੀ ਦੇਵੇਗਾ। ਇਮਾਨੂਏਲ, ਇਹ ਹੜ੍ਹ ਇੰਨਾ ਫ਼ੈਲ ਜਾਵੇਗਾ ਕਿ ਤੇਰੇ ਸਾਰੇ ਦੇਸ਼ ਉੱਤੇ ਫ਼ੈਲ ਜਾਵੇਗਾ।"
9ਤੁਸੀਂ ਸਾਰੀਆਂ ਕੌਮਾਂ ਦੇ ਲੋਕੋ, ਜੰਗ ਲਈ ਤਿਆਰ ਹੋ ਜਾਵੋ! ਤੁਸੀਂ ਹਾਰ ਜਾਵੋਂਗੇ। ਦੂਰ ਦੁਰਾਡੇ ਦੇ ਦੇਸੋ, ਤੁਸੀਂ ਸਾਰੇ ਸੁਣੋ! ਜੰਗ ਲਈ ਤਿਆਰੀ ਕਰੋ! ਤੁਸੀਂ ਹਾਰ ਜਾਵੋਗੇ!"
10ਲੜਾਈ ਲਈ ਆਪਣੀਆਂ ਵਿਉਂਤਾਂ ਬਣਾਓ! ਤੁਹਾਡੀਆਂ ਵਿਉਂਤਾਂ ਨਿਸਫ਼ਲ ਹੋ ਜਾਣਗੀਆਂ। ਆਪਣੀਆਂ ਫ਼ੌਜਾਂ ਨੂੰ ਹੁਕਮ ਦਿਓ! ਤੁਹਾਡੇ ਹੁਕਮ ਫ਼ਿਜ਼ੂਲ ਹੋਣਗੇ। ਕਿਉਂ ਕਿ ਪਰਮੇਸ਼ੁਰ ਸਾਡੇ ਨਾਲ ਹੈ!"

11ਯਸਾਯਾਹ ਨੂੰ ਚੇਤਾਵਨੀ ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਨਾਲ ਮੇਰੇ ਨਾਲ ਗੱਲ ਕੀਤੀ। ਯਹੋਵਾਹ ਨੇ ਮੈਨੂੰ ਇਨ੍ਹਾਂ ਦੂਸਰੇ ਲੋਕਾਂ ਵਾਂਗ ਨਾ ਹੋਣ ਦੀ ਚੇਤਾਵਨੀ ਦਿੱਤੀ। ਯਹੋਵਾਹ ਨੇ ਆਖਿਆ,"
12“ਹਰ ਬੰਦਾ ਆਖ ਰਿਹਾ ਹੈ ਕਿ ਦੂਸਰੇ ਲੋਕ ਉਸ ਦੇ ਖਿਲਾਫ਼ ਵਿਉਂਤਾਂ ਬਣਾ ਰਹੇ ਹਨ। ਤੁਹਾਨੂੰ ਉਨ੍ਹਾਂ ਗੱਲਾਂ ਉੱਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਚੀਜ਼ਾਂ ਤੋਂ ਨਾ ਡਰੋ ਜਿਨ੍ਹਾਂ ਤੋਂ ਉਹ ਲੋਕ ਡਰਦੇ ਹਨ। ਉਨ੍ਹਾਂ ਚੀਜ਼ਾਂ ਤੋਂ ਨਾ ਡਰੋ।”"
13ਸਰਬ ਸ਼ਕਤੀਮਾਨ ਯਹੋਵਾਹ ਹੀ ਉਹ ਹਸਤੀ ਹੈ ਜਿਸ ਪਾਸੋਂ ਤੁਹਾਨੂੰ ਡਰਨਾ ਚਾਹੀਦਾ ਹੈ।"
14ਜੇ ਤੁਸੀਂ ਯਹੋਵਾਹ ਦਾ ਆਦਰ ਕਰੋਗੇ ਅਤੇ ਉਸ ਨੂੰ ਪਵਿੱਤਰ ਜਾਣੋਗੇ ਤਾਂ ਉਹ ਤੁਹਾਡੇ ਲਈ ਸੁਰੱਖਿਅਤ ਟਿਕਾਣਾ ਹੋਵੇਗਾ। ਪਰ ਤੁਸੀਂ ਉਸਦਾ ਆਦਰ ਨਹੀਂ ਕਰਦੇ। ਇਸ ਲਈ ਪਰਮੇਸ਼ੁਰ ਉਸ ਚੱਟਾਨ ਵਰਗਾ ਹੈ ਜਿਸਤੋਂ ਤੁਸੀਂ ਲੋਕ ਠੋਕਰ ਖਾਂਦੇ ਹੋ। ਉਹ ਅਜਿਹੀ ਚੱਟਾਨ ਹੈ ਜਿਹੜੀ ਇਸਰਾਏਲ ਦੇ ਦੋ ਪਰਿਵਾਰਾਂ ਨੂੰ ਡੇਗਦੀ ਹੈ। ਯਹੋਵਾਹ ਸਾਰੇ ਯਰੂਸ਼ਲਮ ਦੇ ਲੋਕਾਂ ਨੂੰ ਫ਼ੜਨ ਲਈ ਇੱਕ ਜਾਲ ਹੈ।"
15(ਬਹੁਤ ਸਾਰੇ ਲੋਕ ਇਸ ਚੱਟਾਨ ਦੀ ਠੋਕਰ ਖਾਣਗੇ। ਉਹ ਲੋਕ ਡਿੱਗ ਪੈਣਗੇ ਅਤੇ ਟੁੱਟ ਜਾਣਗੇ। ਉਹ ਪੂਰੀ ਤਰ੍ਹਾਂ ਜਾਲ ਵਿੱਚ ਫ਼ਸ ਜਾਣਗੇ।)"

16“ਇਕਰਾਰਨਾਮਾ ਨੂੰ ਬਂਨੋ ਅਤੇ ਇਸ ਨੂੰ ਮੁਹਰਬੰਦ ਕਰ ਦਿਓ। ਮੇਰੀ ਬਿਵਸਬਾ ਨੂੰ ਭਵਿੱਖ ਲਈ ਬਚਾ ਲਵੋ। ਇਹ ਉਦੋਂ ਕਰੋ ਜਦੋਂ ਮੇਰੇ ਚੇਲੇ ਦੇਖ ਰਹੇ ਹੋਣ।”"
17ਇਹ ਇੱਕ ਇਕਰਾਰਨਾਮਾ ਹੈ ਮੈਂ ਸਾਡੀ ਸਹਾਇਤਾ ਕਰਨ ਲਈ ਯਹੋਵਾਹ ਦਾ ਇੰਤਜ਼ਾਰ ਕਰਾਂਗਾ ਅਤੇ ਯਹੋਵਾਹ ਯਾਕੂਬ ਦੇ ਪਰਿਵਾਰ ਤੋਂ ਸ਼ਰਮਸਾਰ ਹੈ। ਉਹ ਉਨ੍ਹਾਂ ਵੱਲ ਦੇਖਣ ਤੋਂ ਇਨਕਾਰ ਕਰਦਾ ਹੈ। ਪਰ ਮੈਂ ਯਹੋਵਾਹ ਦੀ ਭਾਲ ਕਰਾਂਗਾ ਅਤੇ ਉਹ ਸਾਨੂੰ ਬਚਾਵੇਗਾ।"
You have read SongofSolomon 2
17 verses