1ਮੇਰੇ ਬੱਚੇ ਅਤੇ ਮੈਂ ਇਸਰਾਏਲ ਦੇ ਲੋਕਾਂ ਲਈ ਸੰਕੇਤ ਅਤੇ ਸਬੂਤ ਹਾਂ। ਸਾਨੂੰ ਸਰਬ ਸ਼ਕਤੀਮਾਨ ਯਹੋਵਾਹ ਨੇ ਭੇਜਿਆ ਹੈ-ਉਹ ਯਹੋਵਾਹ ਜਿਹੜਾ ਸੀਯੋਨ ਪਰਵਤ ਉੱਤੇ ਰਹਿੰਦਾ ਹੈ।"
2ਕੁਝ ਲੋਕ ਆਖਦੇ ਹਨ, “ਜੋਤਸ਼ੀਆਂ ਅਤੇ ਬੁੱਧੀਮਾਨਾਂ ਨੂੰ ਪੁੱਛੋ ਕਿ ਕੀ ਕਰਨਾ ਹੈ।” (ਇਹ ਭਵਿੱਖ ਦੱਸਣ ਵਾਲੇ ਅਤੇ ਬੁੱਧੀਮਾਨ ਪੰਛੀਆਂ ਦੀਆਂ ਆਵਾਜ਼ਾਂ ਵਾਂਗ ਫ਼ੁਸਫ਼ੁਸਾਉਂਦੇ ਹਨ ਅਤੇ ਲੋਕਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਉਹ ਗੁੱਝੀਆਂ ਗੱਲਾਂ ਦਾ ਗਿਆਨ ਰੱਖਦੇ ਹਨ।) ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ “ਲੋਕਾਂ ਨੂੰ ਸਹਾਇਤਾ ਲਈ ਆਪਣੇ ਪਰਮੇਸ਼ੁਰ ਨੂੰ ਆਵਾਜ਼ ਦੇਣੀ ਚਾਹੀਦੀ ਹੈ। ਉਹ ਜੋਤਸ਼ੀ ਅਤੇ ਬੁੱਧੀਮਾਨ ਮੁਰਦਿਆਂ ਨੂੰ ਪੁੱਛਦੇ ਹਨ ਕਿ ਕੀ ਕਰਨਾ ਹੈ। ਜਿਉਂਦੇ ਬੰਦੇ ਭਲਾ ਮੁਰਦਿਆਂ ਕੋਲੋਂ ਕੋਈ ਚੀਜ਼ ਕਿਉਂ ਮੰਗਣ?”"
3ਤੁਹਾਨੂੰ ਇਕਰਾਰਨਾਮੇ ਅਤੇ ਬਿਵਸਬਾ ਨੂੰ ਮੰਨਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਹੁਕਮਾਂ ਨੂੰ ਨਹੀਂ ਮੰਨੋਗੇ, ਤਾਂ ਸ਼ਾਇਦ ਤੁਸੀਂ ਗ਼ਲਤ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹੋਵੋਗੇ। (ਗ਼ਲਤ ਹੁਕਮ ਉਹ ਹਨ ਜਿਹੜੇ ਜੋਤਸ਼ੀਆਂ ਅਤੇ ਭਵਿੱਖਵਕਤਾਵਾਂ ਦੁਆਰਾ ਦਿੱਤੇ ਜਾਂਦੇ ਹਨ। ਉਹ ਹੁਕਮ ਫ਼ਿਜ਼ੂਲ ਹਨ ਤੁਹਾਨੂੰ ਉਨ੍ਹਾਂ ਹੁਕਮਾਂ ਦੀ ਪਾਲਣਾ ਦਾ ਕੋਈ ਲਾਭ ਨਹੀਂ ਹੋਵੇਗਾ।)"
4ਜੇ ਤੁਸੀਂ ਉਨ੍ਹਾਂ ਗ਼ਲਤ ਆਦੇਸ਼ਾਂ ਦੀ ਪਾਲਣਾ ਕਰੋਗੇ ਤਾਂ ਦੇਸ਼ ਵਿੱਚ ਭੁੱਖਮਰੀ ਅਤੇ ਮੁਸੀਬਤਾਂ ਹੋਣਗੀਆਂ। ਲੋਕ ਭੁੱਖੇ ਮਰਨਗੇ। ਫ਼ੇਰ ਉਹ ਗੁੱਸੇ ਵਿੱਚ ਆ ਜਾਣਗੇ ਅਤੇ ਉੱਪਰ ਤੱਕਦਿਆਂ ਹੋਇਆਂ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਸਰਾਪਣਗੇ।"
5ਜੇ ਉਹ ਆਪਣੇ ਦੇਸ਼ ਵੱਲ ਦੇਖਣਗੇ ਉਨ੍ਹਾਂ ਨੂੰ ਸਿਰਫ਼ ਮੁਸੀਬਤ ਅਤੇ ਨਿਰਾਸ਼ਾ ਭਰਿਆ ਅੰਧਕਾਰ ਹੀ ਨਜ਼ਰ ਆਵੇਗਾ-ਆਪਣੇ ਦੇਸ਼ ਨੂੰ ਛੱਡਣ ਲਈ ਮਜ਼ਬੂਰ ਹੋਣ ਵਾਲੇ ਲੋਕਾਂ ਦੀ ਹਨੇਰੀ ਨਿਰਾਸ਼ਾ। ਅਤੇ ਜਿਹੜੇ ਲੋਕ ਅੰਧਕਾਰ ਵਿੱਚ ਫ਼ਸੇ ਹੋਣਗੇ ਉਹ ਆਪਣੇ-ਆਪ ਨੂੰ ਮੁਕਤ ਨਹੀਂ ਕਰ ਸੱਕਣਗੇ।"

6ਇੱਕ ਨਵਾਂ ਦਿਵਸ ਆ ਰਿਹਾ ਹੈ ਪਿੱਛਲੇ ਸਮੇਂ ਵਿੱਚ, ਲੋਕ ਸੋਚਦੇ ਸਨ ਕਿ ਜ਼ੇਬੁਲੁਨ ਦਾ ਦੇਸ਼ ਅਤੇ ਨਾਫ਼ਤਾਲੀ ਦਾ ਦੇਸ਼ ਮਹੱਤਵਪੂਰਣ ਨਹੀਂ ਹਨ। ਪਰ ਬਾਅਦ ਵਿੱਚ, ਪਰਮੇਸ਼ੁਰ ਉਨ੍ਹਾਂ ਦੇ ਦਰਦ ਦਾ ਅੰਤ ਕਰ ਦੇਵੇਗਾ ਅਤੇ ਇਨ੍ਹਾਂ ਜ਼ਮੀਨਾਂ ਨੂੰ ਮਹੱਤਵਪੂਰਣ ਬਣਾਵੇਗਾ: ਸਮੁੰਦਰ ਦੇ ਕੰਢੇ ਦਾ ਦੇਸ਼, ਯੋਰਡਨ ਨਦੀ ਦਾ ਦੇਸ ਅਤੇ ਗਲੀਲੀ ਜਿੱਥੇ ਗ਼ੈਰ ਯਹੂਦੀ ਰਹਿੰਦੇ ਹਨ।"
7ਇਹ ਲੋਕ ਹਨੇਰੇ ਵਿੱਚ ਰਹਿੰਦੇ ਸਨ। ਪਰ ਹੁਣ ਉਹ ਇੱਕ ਮਹਾਨ ਰੌਸ਼ਨੀ ਵੇਖਣਗੇ। ਉਹ ਮੌਤ ਦੇ ਮਾਏ ਜਿੰਨੀ ਹਨੇਰੇ, ਸਥਾਨ ਵਿੱਚ ਰਹਿੰਦੇ ਸਨ ਪਰ ਹੁਣ, ਉਨ੍ਹਾਂ ਉੱਤੇ “ਮਹਾਨ ਰੌਸ਼ਨੀ” ਲਿਸ਼ਕੇਗੀ।"
8ਹੇ ਪਰਮੇਸ਼ੁਰ, ਤੁਸੀਂ ਕੌਮ ਨੂੰ ਵਿਕਸਿਤ ਹੋਣ ਵਿੱਚ ਮਦਦ ਕਰੋਗੇ। ਤੁਸੀਂ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰੋਗੇ। ਅਤੇ ਲੋਕ ਆਪਣੀ ਪ੍ਰਸੰਨਤਾ ਤੁਹਾਡੇ ਸਾਹਮਣੇ ਪ੍ਰਗਟ ਕਰਨਗੇ। ਇਹ ਉਹੋ ਜਿਹੀ ਹੀ ਖੁਸ਼ੀ ਹੋਵੇਗੀ ਜਿਹੋ ਜਿਹੀ ਵਾਢੀਆਂ ਦੇ ਵੇਲੇ ਹੁੰਦੀ ਹੈ। ਇਹ ਉਸੇ ਤਰ੍ਹਾਂ ਦੀ ਖੁਸ਼ੀ ਹੋਵੇਗੀ ਜਿਹੋ ਜਿਹੀ ਲੋਕਾਂ ਨੂੰ ਉਦੋਂ ਮਿਲਦੀ ਹੈ ਜਦੋਂ ਉਹ ਜੰਗ ਵਿੱਚ ਜਿੱਤਿਆ ਮਾਲ ਦਾ ਹਿੱਸਾ ਪ੍ਰਾਪਤ ਕਰਦੇ ਹਨ।"
9ਕਿਉਂ ਕਿ ਤੁਸੀਂ ਬਹੁਤ ਵਢ੍ਢਾ ਭਾਰ ਲਾਹ ਸੁੱਟੋਗੇ। ਤੁਸੀਂ ਲੋਕਾਂ ਦੀਆਂ ਪਿੱਠਾ ਉੱਤੋਂ ਭਾਰੇ ਸ਼ਤੀਰ ਦਾ ਬੋਝ ਉਤਾਰ ਦਿਓਗੇ। ਤੁਸੀਂ ਉਸ ਭਾਰੇ ਸ਼ਤੀਰ ਨੂੰ ਲਾਹ ਸੁੱਟੋਗੇ ਜਿਸ ਰਾਹੀਂ ਦੁਸ਼ਮਣ ਤੁਹਾਡੇ ਲੋਕਾਂ ਨੂੰ ਸਜ਼ਾ ਦਿੰਦਾ ਹੈ। ਇਹ ਸਮਾਂ ਉਹੋ ਜਿਹਾ ਹੋਵੇਗਾ ਜਿਸ ਸਮੇਂ ਕਿ ਤੁਸੀਂ ਮਿਦਯਾਨ ਨੂੰ ਹਰਾਇਆ ਸੀ।"
10ਜੰਗ ਲਈ ਉੱਠਿਆ ਹ੍ਹਰ ਬੂਟ ਅਤੇ ਖੂਨ ਨਾਲ ਰਂਗੀ ਹਰ ਵਰਦੀ ਤਬਾਹ ਕਰ ਦਿੱਤੀ ਜਾਵੇਗੀ। ਇਹ ਚੀਜ਼ਾਂ ਅੱਗ ਵਿੱਚ ਸੁੱਟ ਦਿੱਤੀਆਂ ਜਾਣਗੀਆਂ।"

11ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”"
You have read SongofSolomon 3
11 verses