Lumina
SongofSolomon

Praise of the Beloved

SongofSolomon 7·Punjabi Bible

1ਮਾਦਮੇਨਾਹ ਦੇ ਲੋਕ ਭੱਜ ਰਹੇ ਹਨ। ਗੇਬਿਮ ਦੇ ਲੋਕ ਛੁਪ ਰਹੇ ਹਨ।"

2ਇਸ ਦਿਨ ਫ਼ੌਜ ਨੋਬ ਦੇ ਸਥਾਨ ਤੇ ਰੁਕ ਜਾਵੇਗੀ, ਅਤੇ ਫ਼ੌਜ ਸੀਯੋਨ ਪਰਬਤ, ਯਰੂਸ਼ਲਮ ਦੀ ਪਹਾੜੀ, ਦੇ ਖਿਲਾਫ਼ ਲੜਨ ਦੀ ਤਿਆਰੀ ਕਰੇਗੀ।"

3ਦੇਖੋ! ਸਾਡਾ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਉਸ ਵੱਡੇ ਰੁੱਖ (ਅੱਸ਼ੂਰ) ਨੂੰ ਕੱਟ ਕੇ ਸੁੱਟ ਦੇਵੇਗਾ। ਇਹ ਗੱਲ ਯਹੋਵਾਹ ਆਪਣੀ ਮਹਾਨ ਸ਼ਕਤੀ ਨਾਲ ਕਰੇਗਾ। ਵੱਡੇ ਅਤੇ ਮਹੱਤਵਪੂਰਣ ਲੋਕ ਕੱਟ ਸੁੱਟੇ ਜਾਣਗੇ-ਉਹ ਗ਼ੈਰ ਮਹੱਤਵਪੂਰਣ ਬਣ ਜਾਣਗੇ।"

4ਯਹੋਵਾਹ ਜੰਗਲ ਨੂੰ ਆਪਣੇ ਕੁਹਾੜੇ ਨਾਲ ਕੱਟ ਸੁੱਟੇਗਾ। ਅਤੇ ਲਿਬਾਨ ਦੇ ਰੁੱਖ (ਮਹੱਤਵਪੂਰਣ ਲੋਕ) ਡਿੱਗ ਪੈਣਗੇ।"

5ਅਮਨ ਦਾ ਰਾਜਾ ਆ ਰਿਹਾ ਹੈ ਇੱਕ ਛੋਟਾ ਰੁੱਖ (ਬੱਚਾ) ਯੱਸੀ ਦੇ ਮੁੱਢੇ (ਪਰਿਵਾਰ) ਵਿੱਚੋਂ ਉੱਗਣਾ ਸ਼ੁਰੂ ਹੋ ਜਾਵੇਗਾ। ਉਹ ਸ਼ਾਖ ਯੱਸੀ ਦੀਆਂ ਜਢ਼ਾਂ ਤੋਂ ਉੱਗੇਗੀ।"

SongofSolomon 7 illustration - SongofSolomon Chapter 7

6ਯਹੋਵਾਹ ਦਾ ਆਤਮਾ ਉਸ ਬੱਚੇ ਵਿੱਚ ਹੋਵੇਗੀ। ਆਤਮਾ ਸਿਆਣਪ, ਸਮਝਦਾਰੀ, ਅਗਵਾਈ ਅਤੇ ਸ਼ਕਤੀ ਪ੍ਰਦਾਨ ਕਰਦਾ ਹੈ। ਅਤੇ ਆਤਮਾ ਇਸ ਬੱਚੇ ਦੀ ਸਹਾਇਤਾ ਕਰੇਗਾ ਉਸ ਨੂੰ ਜਾਣੇਗਾ ਅਤੇ ਯਹੋਵਾਹ ਦਾ ਆਦਰ ਕਰੇਗਾ।"

7ਇਹ ਬੱਚਾ ਡਰੇਗਾ ਅਤੇ ਯਹੋਵਾਹ ਦੀ ਇੱਜ਼ਤ ਕਰੇਗਾ, ਅਤੇ ਇਹ ਉਸ ਨੂੰ ਉਸ ਆਧਾਰ ਤੇ ਨਿਆਂ ਨਾ ਕਰਨ ਲਈ ਪ੍ਰੇਰੇਗਾ ਜੋ ਉਹ ਵੇਖਦਾ ਹੈ ਜਾਂ ਜੋ ਉਹ ਸੁਣਦਾ।"

8ਉਹ ਗਰੀਬ ਲੋਕਾਂ ਨਾਲ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਨਿਆਂ ਕਰੇਗਾ। ਜਦੋਂ ਉਹ ਧਰਤੀ ਦੇ ਗਰੀਬ ਲੋਕਾਂ ਲਈ ਕੁਝ ਕਰਨ ਦਾ ਨਿਆਂ ਕਰੇਗਾ ਤਾਂ ਬੇਲਾਗ ਹੋਵੇਗਾ। ਜੇ ਉਹ ਇਹ ਨਿਆਂ ਕਰਦਾ ਹੈ ਕਿ ਉਨ੍ਹਾਂ ਨੂੰ ਮਾਰ ਪੈਣੀ ਚਾਹੀਦੀ ਹੈ ਫ਼ੇਰ ਉਹ ਆਦੇਸ਼ ਦੇਵੇਗਾ ਤੇ ਉਨ੍ਹਾਂ ਲੋਕਾਂ ਨੂੰ ਮਾਰ ਪਵੇਗੀ। ਜੇ ਉਹ ਇਹ ਨਿਆਂ ਕਰਦਾ ਹੈ ਕਿ ਲੋਕਾਂ ਨੂੰ ਮਰਨਾ ਚਾਹੀਦਾ ਹੈ, ਤਾਂ ਉਹ ਆਦੇਸ਼ ਦੇਵੇਗਾ ਅਤੇ ਮੰਦੇ ਲੋਕ ਮਾਰੇ ਜਾਣਗੇ। ਨੇਕੀ ਅਤੇ ਨਿਰਪੱਖਤਾ ਇਸ ਬੱਚੇ ਨੂੰ ਸ਼ਕਤੀ ਦੇਵੇਗੀ। ਇਹ ਚੀਜ਼ਾਂ ਉਸ ਦੇ ਕਮਰ ਕਸੇ ਵਾਂਗ ਹੋਣਗੀਆਂ।"

9ਉਸ ਸਮੇਂ ਬਘਿਆੜ ਵੀ ਲੇਲਿਆਂ ਨਾਲ ਸ਼ਾਂਤੀ ਨਾਲ ਰਹਿਣਗੇ। ਅਤੇ ਸ਼ੇਰ ਵੀ ਬੱਕਰੀਆਂ ਕੋਲ ਸ਼ਾਂਤੀ ਨਾਲ ਲੇਟੇ ਹੋਣਗੇ। ਵੱਛੇ, ਸ਼ੇਰ ਅਤੇ ਬਲਦ ਆਪਸ ਵਿੱਚ ਸ਼ਾਂਤੀ ਨਾਲ ਰਹਿਣਗੇ। ਇੱਕ ਛੋਟਾ ਬੱਚਾ ਉਨ੍ਹਾਂ ਦੀ ਅਗਵਾਈ ਕਰੇਗਾ।"

10ਗਾਵਾਂ ਅਤੇ ਰਿੱਛ ਪਸਪਰ ਸ਼ਾਂਤੀ ਨਾਲ ਰਹਿਣਗੇ। ਉਨ੍ਹਾਂ ਦੇ ਸਾਰੇ ਬੱਚੇ ਇਕੱਠੇ ਲੇਟੇ ਹੋਣਗੇ ਅਤੇ ਇੱਕ ਦੂਸਰੇ ਨੂੰ ਕੋਈ ਨੁਕਸਾਨ ਨਹੀਂ ਪੁਚਾਣਗੇ। ਸ਼ੇਰ ਗਾਵਾਂ ਵਾਂਗ ਘਾਹ ਖਾਣਗੇ।"

SongofSolomon 7 illustration - SongofSolomon Chapter 7

11ਇੱਕ ਬੱਚਾ ਵੀ ਫ਼ਨੀਅਰ ਸੱਪ ਦੀ ਖੱਡ ਕੋਲ ਖੇਡ ਸੱਕੇਗਾ। ਬੱਚਾ ਜ਼ਹਿਰੀਲੇ ਸੱਪ ਦੀ ਖੱਡ ਵਿੱਚ ਆਪਣਾ ਹੱਥ ਪਾ ਸੱਕੇਗਾ।"

12ਇਹ ਸਾਰੀਆਂ ਗੱਲਾਂ ਇਹ ਦਰਸਾਉਂਦੀਆਂ ਹਨ ਕਿ ਇੱਥੇ ਸ਼ਾਂਤੀ ਹੋਵੇਗੀ-ਕੋਈ ਬੰਦਾ ਵੀ ਕਿਸੇ ਦੂਸਰੇ ਨੂੰ ਨੁਕਸਾਨ ਨਹੀਂ ਪੁਚਾਵੇਗਾ। ਮੇਰੇ ਪਵਿੱਤਰ ਪਰਬਤ ਦੇ ਲੋਕ ਚੀਜ਼ਾਂ ਨੂੰ ਤਬਾਹ ਕਰਨਾ ਨਹੀਂ ਲੋਚਣਗੇ। ਕਿਉਂ ਕਿ ਲੋਕ ਸੱਚਮੁੱਚ ਯਹੋਵਾਹ ਨੂੰ ਜਾਣ ਲੈਣਗੇ। ਉਨ੍ਹਾਂ ਅੰਦਰ ਉਸਦਾ ਪੂਰਾ ਗਿਆਨ ਹੋਵੇਗਾ ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੁੰਦਾ ਹੈ।"

13ਉਸ ਸਮੇਂ, ਉੱਥੇ ਯੱਸੀ ਦੇ ਪਰਿਵਾਰ ਦਾ ਇੱਕ ਖਾਸ ਵਿਅਕਤੀ ਹੋਵੇਗਾ। ਇਹ ਬੰਦਾ ਇੱਕ ਝੰਡੇ ਵਰਗਾ ਹੋਵੇਗਾ। ਇਹ “ਝੰਡਾ” ਸਮੂਹ ਕੌਮਾਂ ਨੂੰ ਇਹ ਦਰਸਾਏਗਾ ਕਿ ਉਨ੍ਹਾਂ ਨੂੰ ਉਸ ਦੇ ਆਲੇ-ਦੁਆਲੇ ਇੱਕਤ੍ਰ ਹੋ ਜਾਣਾ ਚਾਹੀਦਾ ਹੈ। ਕੌਮਾਂ ਉਸ ਕੋਲੋਂ ਪੁੱਛਣਗੀਆਂ ਕਿ ਉਨ੍ਹਾਂ ਨੂੰ ਕਿਹੜੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ। ਅਤੇ ਉਹ ਸਥਾਨ ਜਿੱਥੇ ਉਹ ਰਹਿੰਦਾ ਹੈ, ਪਰਤਾਪ ਨਾਲ ਭਰ ਜਾਵੇਗਾ।"

Chapter Complete

You have read SongofSolomon 7

13 verses