1ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰੱਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ।"
2ਉਨ੍ਹਾਂ ਲੋਕਾਂ ਨੂੰ ਕੈਦ ਵਿੱਚ ਨਾ ਭੁੱਲੋ। ਉਨ੍ਹਾਂ ਨੂੰ ਇਸ ਤਰ੍ਹਾਂ ਚੇਤੇ ਕਰੋ ਜਿਵੇਂ ਤੁਸੀਂ ਵੀ ਉਨ੍ਹਾਂ ਨਾਲ ਕੈਦ ਵਿੱਚ ਹੋਵੋ। ਅਤੇ ਉਨ੍ਹਾਂ ਲੋਕਾਂ ਨੂੰ ਵੀ ਨਾ ਭੁੱਲੋ ਜਿਹੜੇ ਤਸੀਹਿਆਂ ਰਾਹੀਂ ਲੰਘ ਰਹੇ ਹਨ। ਤੁਹਾਨੂੰ ਨਹੀਂ ਭੁੱਲਣਾ ਚਾਹੀਦਾ ਕਿ ਤੁਹਾਨੂੰ ਵੀ ਉਨ੍ਹਾਂ ਤਸੀਹਿਆਂ ਰਾਹੀਂ ਹੀ ਲੰਘਣਾ ਪਵੇਗਾ।"
3ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰੱਖੇਗਾ ਜਿਹੜੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।"
4ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।”"
5ਇਸ ਲਈ ਅਸੀਂ ਯਕੀਨੀ ਆਖ ਸੱਕਦੇ ਹਾਂ, “ਪਰਮੇਸ਼ੁਰ ਮੇਰਾ ਸਹਾਇਕ ਹੈ ਅਤੇ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੁਝ ਨਹੀਂ ਵਿਗਾੜ ਸੱਕਦੇ।”"

6ਆਪਣੇ ਆਗੂਆਂ ਨੂੰ ਚੇਤੇ ਰੱਖੋ। ਉਨ੍ਹਾਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰੱਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।"
7ਯਿਸੂ ਮਸੀਹ ਕੱਲ, ਅੱਜ ਅਤੇ ਸਦਾ ਲਈ ਇੱਕੋ ਜਿਹਾ ਹੈ।"
8ਹਰ ਤਰ੍ਹਾਂ ਦੇ ਅਜੀਬ ਉਪਦੇਸ਼ਾਂ ਦੇ ਨਾਲ ਨਾ ਚੱਲੇ ਜਾਓ। ਤੁਹਾਡੇ ਦਿਲ ਨੂੰ ਪਰਮੇਸ਼ੁਰ ਦੀ ਕਿਰਪਾ ਦੁਆਰਾ ਤਾਕਤ ਪ੍ਰਾਪਤ ਕਰਨੀ ਚਾਹੀਦੀ ਹੈ ਨਾ ਕਿ ਭੋਜਨ ਸੰਬੰਧੀ ਅਸੂਲਾਂ ਦਾ ਅਨੁਸਰਣ ਕਰਕੇ ਉਨ੍ਹਾਂ ਅਸੂਲਾਂ ਦਾ ਅਨੁਸਰਣ ਕਰਕੇ ਅੱਜ ਤਾਈਂ ਕਿਸੇ ਨੇ ਵੀ ਲਾਭ ਪ੍ਰਾਪਤ ਨਹੀਂ ਕੀਤਾ ਹੈ।"
9ਸਾਡੇ ਕੋਲ ਇੱਕ ਬਲੀ ਹੈ। ਅਤੇ ਜਿਹੜੇ ਜਾਜਕ ਪਵਿੱਤਰ ਤੰਬੂ ਵਿੱਚ ਸੇਵਾ ਕਰਦੇ ਹਨ ਉਨ੍ਹਾਂ ਨੂੰ ਬਲੀ ਵਿੱਚੋਂ ਖਾਣ ਦਾ ਕੋਈ ਇਖਤਿਆਰ ਨਹੀਂ ਹੈ।"
10ਸਰਦਾਰ ਜਾਜਕ ਜਾਨਵਰਾਂ ਦਾ ਲਹੂ ਅੱਤ ਪਵਿੱਤਰ ਸਥਾਨ ਵਿੱਚ ਲੈ ਜਾਂਦਾ ਹੈ। ਉਹ ਉਸ ਲਹੂ ਨੂੰ ਪਾਪਾਂ ਲਈ ਅਰਪਨ ਕਰਦਾ ਹੈ। ਪਰ ਉਨ੍ਹਾਂ ਜਾਨਵਰਾਂ ਦੇ ਸਰੀਰ ਖੈਮੇ ਤੋਂ ਬਾਹਰ ਸਾੜੇ ਜਾਂਦੇ ਹਨ।"

11ਇਸੇ ਲਈ ਯਿਸੂ ਵੀ ਸ਼ਹਿਰ ਤੋਂ ਬਾਹਰ ਪ੍ਰਾਣ ਹੀਣ ਹੋਇਆ। ਯਿਸੂ ਆਪਣੇ ਲੋਕਾਂ ਨੂੰ ਆਪਣੇ ਹੀ ਲਹੂ ਰਾਹੀਂ ਪਵਿੱਤਰ ਬਨਾਉਣ ਦੇ ਉਦੇਸ਼ ਨਾਲ ਮਰਿਆ।"
12ਇਸੇ ਲਈ ਆਓ ਅਸੀਂ ਵੀ ਡੇਰਿਆਂ ਤੋਂ ਬਾਹਰ ਯਿਸੂ ਕੋਲ ਚੱਲੀਏ। ਸਾਨੂੰ ਵੀ ਉਸੇ ਸ਼ਰਮ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਜਿਸ ਨੂੰ ਮਸੀਹ ਨੇ ਕੀਤਾ ਸੀ।"
13ਇੱਥੇ ਧਰਤੀ ਤੇ ਸਾਡੇ ਕੋਲ ਅਜਿਹਾ ਕੋਈ ਸ਼ਹਿਰ ਨਹੀਂ ਜਿਹੜਾ ਸਦੀਵੀ ਰਹੇਗਾ। ਪਰ ਅਸੀਂ ਉਸ ਸ਼ਹਿਰ ਦੀ ਉਡੀਕ ਕਰ ਰਹੇ ਹਾਂ ਜੋ ਸਾਨੂੰ ਭਵਿੱਖ ਵਿੱਚ ਮਿਲੇਗਾ।"
14ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ।"
15ਅਤੇ ਦੂਸਰੇ ਲੋਕਾਂ ਨਾਲ ਭਲਾ ਅਤੇ ਸਾਂਝ ਕਰਨੀ ਨਾ ਵਿਸਾਰੋ। ਇਹੀ ਉਹ ਬਲੀਆਂ ਹਨ ਜਿਹੜੀਆਂ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ।"

16ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰੱਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸੱਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।"
You have read Titus 1
16 verses