1ਸਾਡੇ ਲਈ ਪ੍ਰਾਰਥਨਾ ਕਰਦੇ ਰਹੋ। ਜੋ ਅਸੀਂ ਕਰਦੇ ਹਾਂ ਅਸੀਂ ਇਸ ਬਾਰੇ ਠੀਕ ਸਮਝਦੇ ਹਾਂ, ਕਿਉਂਕਿ ਅਸੀਂ ਹਮੇਸ਼ਾ ਉੱਤਮ ਗੱਲਾਂ ਕਰਨ ਦੀ ਕੋਸ਼ਿਸ਼ ਕਰਦੇ ਹਾਂ।"
2ਅਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ ਤਾਂ ਜੋ ਉਹ ਮੈਨੂੰ ਵਾਪਸ ਤੁਹਾਡੇ ਕੋਲ ਜਲਦੀ ਭੇਜੇ। ਇਹ ਗੱਲ ਮੈਂ ਕਿਸੇ ਵੀ ਹੋਰ ਚੀਜ਼ ਤੋਂ ਵੱਧ ਚਾਹੁੰਦਾ ਹਾਂ।"
3ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।"
4ਮੇਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਇਨ੍ਹਾਂ ਨੂੰ ਸਬਰ ਨਾਲ ਸੁਣੋ। ਇਹ ਗੱਲਾਂ ਮੈਂ ਤੁਹਾਨੂੰ ਮਜਬੂਤ ਬਨਾਉਣ ਲਈ ਆਖੀਆਂ ਹਨ। ਅਤੇ ਇਹ ਚਿਠੀ ਬਹੁਤ ਲੰਮੀ ਨਹੀਂ ਹੈ।"
5ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਵੋ ਕਿ ਸਾਡਾ ਭਰਾ ਤਿਮੋਥਿਉਸ ਕੈਦ ਤੋਂ ਮੁਕਤ ਹੋ ਗਿਆ ਹੈ। ਜੇ ਉਹ ਮੇਰੇ ਕੋਲ ਛੇਤੀ ਆ ਗਿਆ ਤਾਂ ਅਸੀਂ ਦੋਵੇਂ ਤੁਹਾਨੂੰ ਮਿਲਣ ਆਵਾਂਗੇ।"

6ਆਪਣੇ ਸਾਰੇ ਆਗੂਆਂ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ ਨਮਸੱਕਾਰ ਆਖਿਓ। ਇਤਾਲਿਯਾ ਵਿੱਚ ਪਰਮੇਸ਼ੁਰ ਦੇ ਸਾਰੇ ਲੋਕ ਤੁਹਾਨੂੰ ਨਮਸੱਕਾਰ ਆਖਦੇ ਹਨ।"
7ਪਰਮੇਸ਼ੁਰ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।"
8ਇਹ ਪੱਤਰ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਸੇਵਕ ਯਾਕੂਬ ਵੱਲੋਂ, ਦੁਨੀਆਂ ਵਿੱਚ ਹਰ ਥਾਂ ਖਿੱਲਰੇ ਹੋਏ ਪਰਮੇਸ਼ੁਰ ਦੇ ਲੋਕਾਂ ਨੂੰ ਲਿਖਿਆ ਗਿਆ ਹੈ; ਸ਼ੁਭਕਾਮਨਾਵਾਂ।"
9ਵਿਸ਼ਵਾਸ ਅਤੇ ਸਿਆਣਪ ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਕਈ ਤਰ੍ਹਾਂ ਦੇ ਕਸ਼ਟਾਂ ਦਾ ਸਾਹਮਣਾ ਕਰੋਂਗੇ। ਪਰ ਜਦੋਂ ਇਹ ਗੱਲਾਂ ਵਾਪਰਨ ਤਾਂ ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ।"
10ਕਿਉਂ? ਕਿਉਂ ਕਿ ਤੁਸੀਂ ਜਾਣਦੇ ਹੋ ਕਿ ਇਹ ਸਭ ਗੱਲਾਂ ਤੁਹਾਡੀ ਨਿਹਚਾ ਨੂੰ ਪਰੱਖਣ ਲਈ ਵਾਪਰੀਆਂ ਹਨ ਤਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਸਬਰ ਨਾਲ ਸਹਿਨ ਕਰਨਾ ਸਿੱਖ ਲਵੋਂ।"

11ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋੜੀਂਦੀ ਹੈ, ਪ੍ਰਾਪਤ ਕਰ ਲਵੋਂਗੇ।"
12ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।"
13ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹੜਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿੱਚਲੀ ਲਹਿਰ ਵਰਗਾ ਹੈ। ਹਵਾ ਉਸ ਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ।"
14ਸ਼ੰਕਾਲੂ ਵਿਅਕਤੀ ਇੱਕੋ ਵੇਲੇ ਦੋ ਗੱਲਾਂ ਸੋਚ ਰਿਹਾ ਹੁੰਦਾ ਹੈ। ਉਹ ਆਪਣੀ ਕਿਸੇ ਵੀ ਕਰਨੀ ਦਾ ਫ਼ੈਸਲਾ ਨਹੀਂ ਕਰ ਸੱਕਦਾ। ਇਹੋ ਜਿਹੇ ਵਿਅਕਤੀ ਨੂੰ ਸੋਚਣਾ ਵੀ ਨਹੀਂ ਚਾਹੀਦਾ ਕਿ ਉਹ ਪ੍ਰਭੂ ਪਾਸੋਂ ਕੁਝ ਪ੍ਰਾਪਤ ਕਰੇਗਾ।"
15ਅਸਲੀ ਦੌਲਤ ਜੇਕਰ ਕੋਈ ਸ਼ਰਧਾਲੂ ਗਰੀਬ ਹੈ, ਤਾਂ ਉਸ ਨੂੰ ਇਸ ਬਾਰੇ ਮਾਨ ਕਰਨ ਦਿਉ। ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਆਤਮਕ ਤੌਰ ਤੇ ਅਮੀਰ ਬਣਾਇਆ ਹੈ।"
You have read Titus 2
15 verses